punjab vidhan sabha election Archives - Ludhiana Live

ਪੰਜਾਬ ਚੋਣਾਂ ਲਈ ਵੋਟਿੰਗ ਮੁਕੰਮਲ, ਸਾਰਿਆਂ ਵਲੋਂ ਜਿੱਤ ਦਾ ਦਾਅਵਾ
ਲੁਧਿਆਣਾ :  ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਮੁਕੰਮਲ ਹੋ ਗਈ ਹੈ। ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਆਪਣੀ ਤੇ ਪਾਰਟੀ ਦੀ ਜਿੱਤ ਨੂੰ ਲੈ ਕੇ ਪੂਰੀ ਤਰ੍ਹਾਂ ਆਸਵੰਦ ਹਨ। ਹਰ ਕੋਈ ਆਪਣੀ ਸਰਕਾਰ ਬਣਨ ਦਾ ਦਾਅਵਾ ਕਰ ਰਿਹਾ ਹੈ। ਹਾਲਾਂਕਿ ਇਨ੍ਹਾਂ ਦਾਅਵਿਆਂ ‘ਚ ਕਿੰਨੀ ਸੱਚਾਈ ਹੈ, ਇਹ ਤਾਂ 10 ਮਾਰਚ ਨੂੰ ਈਵੀਐੱਮਜ਼ ਖੁੱਲ੍ਹਣ ‘ਤੇ ਪਤਾ ਲੱਗੇਗਾ।

ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਲੰਬੀ ਵਿਧਾਨ ਸਭਾ ਸੀਟ ਤੋਂ ਚੋਣ ਮੈਦਾਨ ‘ਚ ਹਨ। ਉਹ ਸਭ ਤੋਂ ਉਮਰਦਰਾਜ ਉਮੀਦਵਾਰ ਹਨ। ਬਾਦਲ ਨੇ ਆਪਣੇ ਪਰਿਵਾਰ ਸਮੇਤ ਪਿੰਡ ਬਾਦਲ ‘ਚ ਵੋਟ ਪਾਈ। ਇਸ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੇ ਦਾਅਵਾ ਕੀਤਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ 80 ਸੀਟਾਂ ਜਿੱਤ ਰਿਹਾ ਹੈ।

ਪੰਜਾਬ ਦੇ ਸੀਐੱਮ ਤੇ ਕਾਂਗਰਸ ਦੇ ਸੀਐੱਮ ਫੇਸ ਚਰਨਜੀਤ ਸਿੰਘ ਚੰਨੀ ਨੇ ਚਮਕੌਰ ਸਾਹਿਬ ਅਤੇ ਭਦੌੜ ਦੀਆਂ ਦੋ ਸੀਟਾਂ ਤੋਂ ਚੋਣ ਮੈਦਾਨ ਵਿੱਚ ਹਨ। ਚੰਨੀ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਕਾਂਗਰਸ ਦੀ ਲਹਿਰ ਹੈ। ਲੋਕਾਂ ਨੇ ਉਸ ਦਾ 111 ਦਿਨਾਂ ਦਾ ਕੰਮ ਦੇਖਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪੂਰਨ ਬਹੁਮਤ ਨਾਲ ਸਰਕਾਰ ਬਣਾਏਗੀ।

ਆਮ ਆਦਮੀ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਅਤੇ ਸੀਐੱਮ ਫੇਸ ਭਗਵੰਤ ਮਾਨ ਦਾ ਕਹਿਣਾ ਹੈ ਕਿ ਪੂਰੇ ਪੰਜਾਬ ‘ਚ ਲੋਕਾਂ ਦਾ ਮੂਡ ਇੱਕੋ ਜਿਹਾ ਹੈ। ਚੰਗੇ ਨਤੀਜੇ ਆਉਣਗੇ, ਬਹੁਮਤ ਦੀ ਸਰਕਾਰ ਬਣੇਗੀ। ਮਾਨ ਨੇ ਦਾਅਵਾ ਕੀਤਾ ਕਿ ਪੂਰੇ ਪੰਜਾਬ ਵਿੱਚ ‘ਆਪ’ ਦੀ ਲਹਿਰ ਹੈ। ਪਾਰਟੀ ਪੂਰਨ ਬਹੁਮਤ ਨਾਲ ਸਰਕਾਰ ਬਣਾਏਗੀ।

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਇੱਕ ਪਾਸੇ ਮਾਫੀਆ ਹੈ, ਕੈਪਟਨ ਅਮਰਿੰਦਰ ਅਤੇ ਪ੍ਰਕਾਸ਼ ਸਿੰਘ ਬਾਦਲ ਦੇ ਪਰਿਵਾਰ, ਜੋ ਪੰਜਾਬ ਦੀ ਕੀਮਤ ‘ਤੇ ਨਿੱਜੀ ਸਵਾਰਥਾਂ ਨਾਲ ਬੁੱਝ ਕੇ ਆਪਣਾ ਕਾਰੋਬਾਰ ਚਲਾ ਰਹੇ ਹਨ ਅਤੇ ਪੰਜਾਬ ਨੂੰ ਘੁਣ ਵਾਂਗ ਚੱਟ ਰਹੇ ਹਨ। ਦੂਜੇ ਪਾਸੇ ਜਿਹੜੇ ਲੋਕ ਉਸ ਸਿਸਟਮ ਨੂੰ ਬਦਲਣਾ ਚਾਹੁੰਦੇ ਹਨ, ਉਹ ਪੰਜਾਬ ਨੂੰ ਪਿਆਰ ਕਰਨ ਵਾਲੇ ਹਨ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਨਾਲ ਗਠਜੋੜ ਕਰ ਕੇ ਚੋਣਾਂ ਲੜ ਰਹੇ ਹਨ। ਕਾਂਗਰਸ ਤੋਂ ਵੱਖ ਹੋ ਕੇ ਉਨ੍ਹਾਂ ਨੇ ਪੰਜਾਬ ਲੋਕ ਕਾਂਗਰਸ ਬਣਾਈ। ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਨੂੰ ਆਪਣੇ ਨਿਸ਼ਾਨੇ ‘ਤੇ ਰੱਖਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਕਾਂਗਰਸ ਦਾ ਸਫਾਇਆ ਹੋਣ ਜਾ ਰਿਹਾ ਹੈ।

The post ਪੰਜਾਬ ਚੋਣਾਂ ਲਈ ਵੋਟਿੰਗ ਮੁਕੰਮਲ, ਸਾਰਿਆਂ ਵਲੋਂ ਜਿੱਤ ਦਾ ਦਾਅਵਾ appeared first on Ludhiana Live.

ਵੋਟ ਪਾਉਣ ਲਈ ‘ਵੈਕਸੀਨੇਸ਼ਨ ਸਰਟੀਫਿਕੇਟ’ ਦੀ ਲੋੜ ਹੈ ਜਾਂ ਨਹੀਂ, ਮੁੱਖ ਚੋਣ ਕਮਿਸ਼ਨਰ ਨੇ ਕੀਤਾ ਸਪੱਸ਼ਟ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਚੋਣਾਂ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ ਅਤੇ ਵੋਟਿੰਗ ਐਤਵਾਰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਵੋਟਾਂ ਪਾਉਣ ਲਈ ਵੈਕਸੀਨੇਸ਼ਨ ਬਾਰੇ ਬੋਲਦਿਆਂ ਐੱਸ. ਕਰੁਣਾ ਰਾਜੂ ਨੇ ਸਪੱਸ਼ਟ ਕੀਤਾ ਕਿ ਵੋਟ ਪਾਉਣ ਨਾਲ ਵੈਕਸੀਨੇਸ਼ਨ ਦਾ ਕੋਈ ਸਬੰਧ ਨਹੀਂ ਹੈ।

ਉਨ੍ਹਾਂ ਕਿਹਾ ਕਿ ਜਿਹੜਾ ਵੀ ਵੋਟਰ ਵੋਟ ਪਾਉਣ ਲਈ ਪੋਲਿੰਗ ਸਟੇਸ਼ਨ ਜਾਵੇਗਾ, ਉੱਥੇ ਹਰ ਤਰ੍ਹਾਂ ਦਾ ਪ੍ਰਬੰਧ ਕੀਤਾ ਗਿਆ ਹੈ। ਪੋਲਿੰਗ ਬੂਥ ‘ਤੇ ਹੀ ਵੋਟਰਾਂ ਨੂੰ ਮਾਸਕ, ਦਸਤਾਨੇ ਅਤੇ ਸੈਨੇਟਾਈਜ਼ਰ ਮੁਹੱਈਆ ਕਰਵਾਇਆ ਜਾਵੇਗਾ ਅਤੇ ਇਸ ਦੇ ਨਾਲ ਹੀ ਲੋਕਾਂ ਦਾ ਟੈਂਪਰੇਚਰ ਵੀ ਚੈੱਕ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਜਿਹੜੇ ਵਿਅਕਤੀ ਦਾ ਟੈਂਪਰੇਚਰ ਸਹੀ ਪਾਇਆ ਜਾਵੇਗਾ, ਉਸ ਨੂੰ ਵੋਟ ਪਾਉਣ ਲਈ ਅੱਗੇ ਭੇਜ ਦਿੱਤਾ ਜਾਵੇਗਾ, ਜਦੋਂ ਕਿ ਜਿਨ੍ਹਾਂ ਲੋਕਾਂ ਦਾ ਟੈਂਪਰੇਚਰ ਸਹੀ ਨਾ ਪਾਇਆ ਗਿਆ, ਉਨ੍ਹਾਂ ਨੂੰ ਵੋਟਿੰਗ ਦੇ ਆਖ਼ਰੀ ਘੰਟੇਵੋਟ ਪਾਉਣ ਲਈ ਸਹੂਲਤ ਹੋਵੇਗੀ। ਉਨ੍ਹਾਂ ਨੇ ਦੱਸਿਆ ਕਿ ਜਿਹੜੇ ਲੋਕ ਕੋਰੋਨਾ ਪਾਜ਼ੇਟਿਵ ਹਨ, ਉਹ ਵੀ ਵੋਟਿੰਗ ਦੇ ਆਖ਼ਰੀ ਘੰਟੇ ਪੀ. ਪੀ. ਈ. ਕਿੱਟਾਂ ਪਾ ਕੇ ਆਪਣੀ ਵੋਟ ਪਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਵੋਟ ਪਾਉਣ ਲਈ ਕਿਸੇ ਤਰ੍ਹਾਂ ਦੇ ਵੈਕਸੀਨੇਸ਼ਨ ਸਰਟੀਫਿਕੇਟ ਦੀ ਕੋਈ ਲੋੜ ਨਹੀਂ ਹੈ। ਇਸ ਲਈ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਵੈਕਸੀਨੇਸ਼ਨ ਨੂੰ ਲੈ ਕੇ ਗੁੰਮਰਾਹ ਨਾ ਹੋਣ ਅਤੇ ਬੇਫ਼ਿਕਰ ਹੋ ਕੇ ਆਪਣੀ ਵੋਟ ਪਾਉਣ ਲਈ ਪੋਲਿੰਗ ਬੂਥ ਜਾਣ। ਐੱਸ. ਕਰੁਣਾ ਰਾਜੂ ਨੇ ਕਿਹਾ ਕਿ ਪੋਲਿੰਗ ਬੂਥ ‘ਤੇ ਆਸ਼ਾ ਵਰਕਰਾਂ ਅਤੇ ਆਂਗਨਵਾੜੀ ਵਰਕਰਾਂ ਵੀ ਆਪਣੀ ਡਿਊਟੀ ਨਿਭਾਉਣਗੀਆਂ।

The post ਵੋਟ ਪਾਉਣ ਲਈ ‘ਵੈਕਸੀਨੇਸ਼ਨ ਸਰਟੀਫਿਕੇਟ’ ਦੀ ਲੋੜ ਹੈ ਜਾਂ ਨਹੀਂ, ਮੁੱਖ ਚੋਣ ਕਮਿਸ਼ਨਰ ਨੇ ਕੀਤਾ ਸਪੱਸ਼ਟ appeared first on Ludhiana Live.

ਲੋਕਾਂ ਦਾ ਮੇਰੇ ‘ਤੇ ਭਰੋਸਾ ਮੈਨੂੰ ਹੋਰ ਬਿਹਤਰ ਕੰਮ ਕਰਨ ਦੇ ਯੋਗ ਬਣਾਉਂਦਾ ਹੈ: ਭਾਰਤ ਭੂਸ਼ਣ ਆਸ਼ੂ
ਲੁਧਿਆਣਾ :  ਕੈਬਨਿਟ ਮੰਤਰੀ ਅਤੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਲੋਕਾਂ ਦਾ ਉਨ੍ਹਾਂ ‘ਤੇ ਭਰੋਸਾ ਹੀ ਉਨ੍ਹਾਂ ਨੂੰ ਬਿਹਤਰ ਕੰਮ ਕਰਨ ਦੇ ਸਮਰੱਥ ਬਣਾਉਂਦਾ ਹੈ। ਆਸ਼ੂ ਚੋਣ ਪ੍ਰਚਾਰ ਦੌਰਾਨ ਰਿਸ਼ੀ ਨਗਰ ਇਲਾਕਾ ਨਿਵਾਸੀਆਂ ਨਾਲ ਪਬਲਿਕ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਆਸ਼ੂ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਹੀ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਸਖ਼ਤ ਮਿਹਨਤ ਕੀਤੀ ਹੈ, ਕਿਉਂਕਿ ਲੋਕਾਂ ਦੇ ਸਹਿਯੋਗ ਸਦਕਾ ਹੀ ਉਹ ਅੱਜ ਕੈਬਨਿਟ ਮੰਤਰੀ ਹਨ |

ਉਨ੍ਹਾਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਲੁਧਿਆਣਾ ਪੱਛਮੀ ਹਲਕੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਵਿੱਚੋਂ 90 ਫੀਸਦੀ ਪੂਰੇ ਕੀਤੇ ਹਨ ਅਤੇ ਇਹੀ ਕਾਰਨ ਹੈ ਕਿ ਲੋਕਾਂ ਨੇ ਉਨ੍ਹਾਂ ‘ਤੇ ਭਰੋਸਾ ਕੀਤਾ ਹੈ ਅਤੇ ਲੋਕਾਂ ਦਾ ਉਨ੍ਹਾਂ ‘ਤੇ ਭਰੋਸਾ ਹੀ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਦੇ ਕਾਬਿਲ ਬਣਾਉਂਦਾ ਹੈ।

ਆਸ਼ੂ ਦੇਸ਼ਰਾਜ ਪਿੱਪਲੀ ਦੇ ਗ੍ਰਹਿ ਵਿਖੇ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ।  ਜਿਨ੍ਹਾਂ ਨੇ ਇਸ ਦੌਰਾਨ ਇਲਾਕਾ ਨਿਵਾਸੀਆਂ ਦਾ ਉਨ੍ਹਾਂ ਅਤੇ ਉਨ੍ਹਾਂ ਦੀ ਟੀਮ ਨੂੰ ਬਲ ਦੇਣ ਲਈ ਅਤੇ ਲੁਧਿਆਣਾ ਪੱਛਮੀ ਲਈ ਸੋਚ ਅਤੇ ਵਿਕਾਸ ਵਿੱਚ ਵਿਸ਼ਵਾਸ ਪ੍ਰਗਟਾਉਣ ਲਈ ਧੰਨਵਾਦ ਕੀਤਾ।

ਇਸ ਦੇ ਨਾਲ ਹੀ ਕੌਂਸਲਰ ਮਮਤਾ ਆਸ਼ੂ ਨੇ ਰਿਸ਼ੀ ਨਗਰ ਦੇ ਗੀਤਾਂਜਲੀ ਅਪਾਰਟਮੈਂਟਸ ਵਿਖੇ ਪਬਲਿਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਭਾਰਤ ਭੂਸ਼ਣ ਆਸ਼ੂ ਦੀ ਅਗਵਾਈ ‘ਤੇ ਭਰੋਸਾ ਕਰਦੇ ਹਨ ਅਤੇ ਕੋਈ ਵੀ ਉਨ੍ਹਾਂ ਦੇ ਤਜ਼ਰਬੇ ਦੀ ਬਰਾਬਰੀ ਨਹੀਂ ਕਰ ਸਕਦਾ।  ਉਨ੍ਹਾਂ ਕਿਹਾ ਕਿ ਅਸੀਂ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ ਹਾਂ, ਤਾਂ ਜੋ ਲੋਕ ਨਾ ਸਿਰਫ਼ ਖੁਸ਼ਹਾਲ ਜੀਵਨ ਬਤੀਤ ਕਰ ਸਕ, ਸਗੋਂ ਇੱਕ ਚੰਗੇ ਨਾਗਰਿਕ ਵਜੋਂ ਰਾਸ਼ਟਰ ਨਿਰਮਾਣ ਵਿੱਚ ਵੀ ਭਾਈਵਾਲ ਬਣ ਸਕਣ।

The post ਲੋਕਾਂ ਦਾ ਮੇਰੇ ‘ਤੇ ਭਰੋਸਾ ਮੈਨੂੰ ਹੋਰ ਬਿਹਤਰ ਕੰਮ ਕਰਨ ਦੇ ਯੋਗ ਬਣਾਉਂਦਾ ਹੈ: ਭਾਰਤ ਭੂਸ਼ਣ ਆਸ਼ੂ appeared first on Ludhiana Live.

ਬੁਨਿਆਦੀ ਢਾਂਚੇ ਦਾ ਵਿਕਾਸ ਤੇ ਔਰਤਾਂ ਦੀ ਸੁਰੱਖਿਆ ਸਾਡੀ ਪਹਿਲ ਹੋਵੇਗੀ: ਭਾਰਤ ਭੂਸ਼ਣ ਆਸ਼ੂ
ਲੁਧਿਆਣਾ : ਕੈਬਨਿਟ ਮੰਤਰੀ ਅਤੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦਾ ਮੰਨਣਾ ਹੈ ਕਿ ਸ਼ਹਿਰ ਦਾ ਵਿਕਾਸ ਉਦੋਂ ਤੱਕ ਨਹੀਂ ਹੋ ਸਕਦਾ ਜਦੋਂ ਤੱਕ ਇਸ ਦੇ ਨਾਗਰਿਕ ਸੁਰੱਖਿਅਤ ਨਹੀਂ ਹੁੰਦੇ। ਕੌਂਸਲਰ ਸੰਨੀ ਭੱਲਾ ਦੀ ਤਰਫੋਂ ਮਾਲੇਰਕੋਟਲਾ ਹਾਊਸ ਵਿਖੇ ਜਨ ਸਭਾ ਨੂੰ ਸੰਬੋਧਨ ਕਰਦਿਆਂ ਆਸ਼ੂ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਕਾਂਗਰਸ ਪਾਰਟੀ ਦੀ ਹਮੇਸ਼ਾ ਹੀ ਪਹਿਲ ਰਹੀ ਹੈ ਅਤੇ ਕਾਂਗਰਸ ਪਾਰਟੀ ਪੰਜਾਬ ਵਿੱਚ ਲੋਕਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਦੀ ਰਹੇਗੀ।

ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਅਗਲੇ 5 ਸਾਲਾਂ ਦੌਰਾਨ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ-ਨਾਲ ਲੋਕਾਂ ਅਤੇ ਖਾਸ ਕਰਕੇ ਔਰਤਾਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਵੇਗੀ। ਪਬਲਿਕ ਮੀਟਿੰਗਾਂ ਦੌਰਾਨ ਆਸ਼ੂ ਨੇ ਸਰਕਾਰੀ ਸਕੂਲਾਂ ਅਤੇ ਸਿਹਤ ਸਹੂਲਤਾਂ ‘ਤੇ ਜ਼ੋਰ ਦਿੱਤਾ ਅਤੇ ਉਨ੍ਹਾਂ ਪ੍ਰੋਜੈਕਟਾਂ ਦਾ ਵੀ ਜ਼ਿਕਰ ਕੀਤਾ ਜੋ ਪਿਛਲੇ 5 ਸਾਲਾਂ ਤੋਂ ਮੁਕੰਮਲ ਹੋਏ ਹਨ ਅਤੇ ਚੱਲ ਰਹੇ ਹਨ।

ਉਨ੍ਹਾਂ ਕਿਹਾ ਕਿ ਪਿਛਲੇ 5 ਸਾਲਾਂ ਦੌਰਾਨ ਕੀਤੇ ਕੰਮਾਂ ਦਾ ਰਿਪੋਰਟ ਕਾਰਡ ਉਨ੍ਹਾਂ ਦੀ ਭਰੋਸੇਯੋਗਤਾ ਨੂੰ ਸਾਬਤ ਕਰਦਾ ਹੈ ਅਤੇ ਉਨ੍ਹਾਂ ਵਾਅਦਾ ਕੀਤਾ ਕਿ ਉਹ ਸਮਾਜ ਦੀ ਭਲਾਈ ਲਈ ਆਪਣਾ ਕੰਮ ਜਾਰੀ ਰੱਖਣਗੇ। ਸੰਨੀ ਭੱਲਾ ਨੇ ਆਸ਼ੂ ਵੱਲੋਂ ਪਿਛਲੇ 5 ਸਾਲਾਂ ਦੌਰਾਨ ਕੀਤੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੁਧਿਆਣਾ ਵੈਸਟ ਉਨ੍ਹਾਂ ‘ਤੇ ਭਰੋਸਾ ਕਰਦਾ ਹੈ ਅਤੇ ਆਸ਼ੂ ਨੂੰ ਵੱਡੀ ਬਹੁਮਤ ਨਾਲ ਤੀਜੀ ਵਾਰ ਇਸ ਵਿਧਾਨ ਸਭਾ ਸੀਟ ‘ਤੇ ਜਿਤਾਉਣਗੇ।

ਉਧਰ ਇੱਕ ਵੱਖਰੀ ਪਬਲਿਕ ਮੀਟਿੰਗ ਵਿੱਚ ਕੌਂਸਲਰ ਮਮਤਾ ਆਸ਼ੂ ਨੇ ਵੀ ਕਿਹਾ ਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਵਾਰਡਾਂ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ। ਮਾਰਕੀਟਾਂ, ਸੜਕਾਂ, ਗਰੀਨ ਬੈਲਟਾਂ ਆਦਿ ਸਬੰਧੀ ਪਿਛਲੇ 5 ਸਾਲਾਂ ਵਿੱਚ ਕੀਤੇ ਹਲਕੇ ਵਿਕਾਸ ਕਾਰਜਾਂ ਤੋਂ ਲੋਕ ਬਹੁਤ ਖੁਸ਼ ਹਨ।

The post ਬੁਨਿਆਦੀ ਢਾਂਚੇ ਦਾ ਵਿਕਾਸ ਤੇ ਔਰਤਾਂ ਦੀ ਸੁਰੱਖਿਆ ਸਾਡੀ ਪਹਿਲ ਹੋਵੇਗੀ: ਭਾਰਤ ਭੂਸ਼ਣ ਆਸ਼ੂ appeared first on Ludhiana Live.

ਚੋਣਾਂ ਵਾਲੇ ਦਿਨ ਤੋਂ ਪਹਿਲਾਂ ਆਖਰੀ 72 ਘੰਟਿਆਂ ਲਈ ਐਸ.ਓ.ਪੀ ਜਾਰੀ
ਚੰਡੀਗੜ੍ਹ  : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਬੁੱਧਵਾਰ ਨੂੰ ਪੰਜਾਬ ਵਿੱਚ ਚੋਣਾਂ ਵਾਲੇ ਦਿਨ ਤੋਂ ਪਹਿਲਾਂ ਆਖਰੀ 72 ਘੰਟਿਆਂ ਲਈ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸ.ਓ.ਪੀ.) ਜਾਰੀ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਰਾਜੂ ਨੇ ਦੱਸਿਆ ਕਿ ਸਮੂਹ ਜਿ਼ਲ੍ਹਾ ਚੋਣ ਅਫ਼ਸਰਾਂ-ਕਮ-ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਪੋਲਿੰਗ ਅਮਲੇ ਦੀ ਤੀਸਰੀ ਰੈਂਡਮਾਈਜ਼ੇਸ਼ਨ, ਪੋਲਿੰਗ ਪਾਰਟੀ ਬਣਾਉਣ ਸਬੰਧੀ ਸਰਟੀਫਿਕੇਟ, ਪੋਲਿੰਗ ਪਾਰਟੀਆਂ ਲਈ ਰਿਹਾਇਸ਼ ਅਤੇ ਭੋਜਨ ਦੀ ਵਿਵਸਥਾ, ਮਾਈਕਰੋ-ਆਬਜ਼ਰਵਰਾਂ ਦੀ ਤਾਇਨਾਤੀ ,ਵੀਡੀਓ ਕੈਮਰੇ, ਸਟਿਲ ਕੈਮਰੇ, ਪੋਲਿੰਗ ਸਟੇਸ਼ਨਾਂ `ਤੇ ਵੈਬਕਾਸਟਿੰਗ ਲਈ ਲੋੜੀਂਦੇ ਪ੍ਰਬੰਧ ਕਰਨ।।

ਉਨ੍ਹਾਂ ਨੇ ਚੋਣ ਅਮਲੇ, ਸੈਕਟਰ ਅਫਸਰਾਂ, ਈਵੀਐਮ ਪ੍ਰਬੰਧਨ ਨੂੰ ਸਿਖਲਾਈ ਦੇਣ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਚੋਣ ਖਰਚਾ ਨਿਗਰਾਨ ਟੀਮ ਜਿਵੇਂ ਫਲਾਇੰਗ ਸਕੁਐਡ ਟੀਮਾਂ (ਐਫ.ਐਸ.ਟੀ), ਸਟੈਟਿਕ ਸਰਵੇਲੈਂਸ ਟੀਮਾਂ (ਐਸ.ਐਸ.ਟੀ), ਵੀਡੀਓ ਨਿਗਰਾਨ ਟੀਮਾਂ (ਵੀਐਸਟੀ), ਵੀਡੀਓ ਦੇਖਣ ਵਾਲੀ ਟੀਮ (ਵੀਵੀਟੀਜ਼), ਆਬਕਾਰੀ ਨਿਗਰਾਨੀ ਟੀਮ (ਈਐਮਸੀ), ,ਐਮਸੀਐਮਸੀ ,ਡੀ.ਸੀ.ਐਮ.ਸੀ.,  ਲੇਖਾ ਟੀਮ ਅਤੇ 24 ਘੰਟੇ ਜਿ਼ਲ੍ਹਾ ਈਈਐਮ  ਟੀਮ, ਪਿਛਲੇ 72 ਘੰਟਿਆਂ ਦੌਰਾਨ ਕੰਟਰੋਲ ਰੂਮ ਆਦਿ ਨੂੰ ਮਜ਼ਬੂਤ ਕਰਨ ਲਈ ਵੀ ਕਿਹਾ।

ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਫਲਾਇੰਗ ਸਕੁਐਡਜ਼ (ਐਫਐਸ) ਅਤੇ ਸਟੈਟਿਕ ਸਰਵੇਲੈਂਸ ਟੀਮਾਂ , ਬੂਥ ਲੈਵਲ ਜਾਗਰੂਕਤਾ ਸਮੂਹ ਤੋਂ ਸਹਾਇਤਾ, ਖਰਚੇ ਦੀ ਨਿਗਰਾਨੀ ਲਈ ਵਿਸ਼ੇਸ਼ ਫੋਕਸ ਦੇ ਖੇਤਰ ਦੀ ਨਿਗਰਾਨੀ ਵਿੱਚ ਤੇਜ਼ੀ ਲਿਆਉਣ ਲਈ ਹਦਾਇਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ  ਵਾਹਨ ਦੀ ਇਜਾਜ਼ਤ ਸਬੰਧੀ ਨਿਰਦੇਸ਼ ਦੇਣ ਤੋਂ ਇਲਾਵਾ ਸਾਰੇ ਪੋਲਿੰਗ ਸਟੇਸ਼ਨਾਂ `ਤੇ ਘੱਟੋ-ਘੱਟ ਸਹੂਲਤਾਂ ਯਕੀਨੀ ਬਣਾਉਣ ਅਤੇ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਕਰਨ ਲਈ ਵੀ ਕਿਹਾ।

ਮੁੱਖ ਚੋਣ ਅਧਿਕਾਰੀ ਡਾ: ਰਾਜੂ ਨੇ ਸੁਰੱਖਿਆ ਅਥਾਰਟੀਆਂ ਨੂੰ ਆਖਰੀ 72 ਘੰਟਿਆਂ ਲਈ ਅਗਾਊਂ ਪੁਲਿਸ ਤਾਇਨਾਤੀ ਯੋਜਨਾ, ਫਲਾਇੰਗ ਸਕੁਐਡਜ਼  ਅਤੇ ਸਟੈਟਿਕ ਸਰਵੀਲੈਂਸ ਟੀਮਾਂ  ਦੁਆਰਾ ਮੁਸਤੈਦ ਨਿਗਰਾਨੀ,ਖਰਚਾ ਨਿਗਰਾਨੀ ਕਾਨੂੰਨ ਅਤੇ ਵਿਵਸਥਾ/ਸੁਰੱਖਿਆ ਪ੍ਰਬੰਧਾਂ/ਸੀਏਪੀਐਫ ਅਤੇ ਧਨ ਸ਼ਕਤੀ ਦੀ ਦੁਰਵਰਤੋਂ ਨੂੰ ਰੋਕਣ ਲਈ ਵਿਸ਼ੇਸ਼ ਯਤਨਾਂ ਦੇ ਨਿਰਦੇਸ਼ ਦਿੱਤੇ।   ਡਾ. ਰਾਜੂ ਨੇ ਉਨ੍ਹਾਂ ਨੂੰ ਉਮੀਦਵਾਰਾਂ ਅਤੇ ਉਨ੍ਹਾਂ ਦੇ ਏਜੰਟਾਂ ਤੋਂ ਪੋਲਿੰਗ ਸਟੇਸ਼ਨਾਂ/ਸਥਾਨਾਂ ਦੀ ਲਿਸਟ ਪ੍ਰਾਪਤ ਕਰਨ ਤੋਂ ਇਲਾਵਾ ਅੰਤਰ-ਰਾਜੀ ਅਤੇ ਅੰਤਰਰਾਸ਼ਟਰੀ ਸਰਹੱਦ ਤੇ ਚੈਕਿੰਗ ਅਤੇ ਨਾਕਿਆਂ ਦੀ ਸਥਾਪਨਾ ਅਤੇ ਹਥਿਆਰਾਂ ਅਤੇ ਵਿਸਫੋਟਕਾਂ `ਤੇ ਚੌਕਸੀ ਰੱਖਣ ਲਈ ਵੀ ਕਿਹਾ।

The post ਚੋਣਾਂ ਵਾਲੇ ਦਿਨ ਤੋਂ ਪਹਿਲਾਂ ਆਖਰੀ 72 ਘੰਟਿਆਂ ਲਈ ਐਸ.ਓ.ਪੀ ਜਾਰੀ appeared first on Ludhiana Live.

18 ਫ਼ਰਵਰੀ ਸ਼ਾਮ 6 ਵਜੇ ਤੋਂ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਰਾਹੀਂ ਚੋਣ ਪ੍ਰਚਾਰ ’ਤੇ ਪਾਬੰਦੀ
ਲੁਧਿਆਣਾ : ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਇੱਥੇ ਸਪੱਸ਼ਟ ਕੀਤਾ ਕਿ ਮਤਦਾਨ ਮੁਕੰਮਲ ਹੋਣ ਤੋਂ 48 ਘੰਟੇ ਪਹਿਲਾਂ ਭਾਵ ਚੋਣ ਪ੍ਰਚਾਰ ਖਤਮ ਹੁੰਦੇ ਸਾਰ ਹੀ ਇਲੈਕਟ੍ਰਾਨਿਕ ਮੀਡੀਆ ਸਮੇਤ ਰੇਡੀਓ-ਟੈਲੀਵੀਜ਼ਨ, ਸੋਸ਼ਲ ਮੀਡੀਆ ’ਤੇ ਹੋਣ ਵਾਲੇ ਸਿਆਸੀ ਪ੍ਰਚਾਰ/ਇਸ਼ਤਿਹਾਰ ’ਤੇ ਵੀ ਰੋਕ ਲੱਗ ਜਾਵੇਗੀ। ਇਹ ਰੋਕ ਐਗਜ਼ਿਟ ਪੋਲ ਅਤੇ ਓਪੀਨੀਅਨ ਪੋਲ ’ਤੇ ਵੀ ਲਾਗੂ ਹੋਵੇਗੀ।

ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ 18 ਫ਼ਰਵਰੀ ਸ਼ਾਮ 6 ਵਜੇ ਤੋਂ ਬਾਅਦ ਰੇਡੀਓ, ਟੈਲੀਵੀਜ਼ਨ, ਸਿਨੇਮਾ, ਸੋਸ਼ਲ ਮੀਡੀਆ, ਬਲਕ ਐਸ ਐਮ ਐਸ ਜਾਂ ਪ੍ਰੀ-ਰਿਕਾਰਡਡ ਐਸ ਐਮ ਐਸ ਸੁਨੇਹਿਆਂ ਸਮੇਤ ਅਜਿਹੇ ਹੋਰ ਕਿਸੇ ਵੀ ਸਾਧਨ ’ਤੇ ਚੋਣ ਪ੍ਰਚਾਰ ਨਹੀਂ ਕੀਤਾ ਜਾ ਸਕੇਗਾ ਅਤੇ ਨਾ ਹੀ ਸਿਆਸੀ ਇਸ਼ਤਿਹਾਰ ਦਿੱਤਾ ਜਾ ਸਕੇਗਾ, ਜੋ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਇਲੈਕਟ੍ਰਾਨਿਕ ਮੀਡੀਆ ਦੇ ਘੇਰੇ ਵਿੱਚ ਆਉਂਦਾ ਹੈ।

ਉਨ੍ਹਾਂ ਕਿਹਾ ਕਿ ਮਿਤੀ 19 ਫ਼ਰਵਰੀ, 2022 ਅਤੇ ਮਿਤੀ 20 ਫ਼ਰਵਰੀ, 2022 ਨੂੰ ਛਪਣ ਵਾਲੀਆਂ ਅਖਬਾਰਾਂ ਵਿੱਚ ਇਸ਼ਤਿਹਾਰ ਦੇਣ ਤੋਂ ਪਹਿਲਾਂ ਚੋਣ ਅਮਲ ਵਿਚ ਭਾਗ ਲੈ ਰਹੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰ ਆਪਣੇ ਇਸ਼ਤਿਹਾਰ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫ਼ਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਪ੍ਰਵਾਨਗੀ ਉਪਰੰਤ ਹੀ ਛਪਵਾ ਸਕਦੇ ਹਨ।

The post 18 ਫ਼ਰਵਰੀ ਸ਼ਾਮ 6 ਵਜੇ ਤੋਂ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਰਾਹੀਂ ਚੋਣ ਪ੍ਰਚਾਰ ’ਤੇ ਪਾਬੰਦੀ appeared first on Ludhiana Live.

ਚੋਣਾਂ ਪਿੱਛੋਂ ਮਿਲੇਗਾ ਪੈਟਰੋਲ-ਡੀਜ਼ਲ ਕੀਮਤਾਂ ’ਚ ਵਾਧੇ ਦਾ ‘ਤੋਹਫਾ’ : ਗਹਿਲੋਤ
ਲੁਧਿਆਣਾ : ਪੰਜ ਸੂਬਿਆਂ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਜਨਤਾ ਪੈਟਰੋਲ ਤੇ ਡੀਜ਼ਲ ‘ਚ ਵਾਧੇ ਦਾ ‘ਤੋਹਫਾ’ ਦੇਵੇਗੀ। ਇਹ ਪ੍ਰਗਟਾਵਾ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਪੰਜਾਬ ਫੇਰੀ ਦੌਰਾਨ ਕਾਂਗਰਸੀ ਉਮੀਦਵਾਰ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਮੌਕੇ ਕੀਤਾ।

ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਤੇ ਪੰਜਾਬ ‘ਚ ਸੂਬਾਈ ਚੋਣਾਂ ਵਿਚ ਹਾਰ ਮਿਲਣ ਮਗਰੋਂ ਭਾਜਪਾ ਦੇ ਕੇਂਦਰੀ ਹਾਕਮ ਪੈਟਰੋਲ -ਡੀਜ਼ਲ ਦੇ ਮੁੱਲ ਵਧਾ ਦੇਣਗੇ। ਉਨ੍ਹਾਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਵਰ੍ਹਦਿਆਂ ਕਿਹਾ ਕਿ ਉਹ ਕਹਿੰਦੇ ਹਨ ਕਿ ‘ਪੰਥ ਖ਼ਤਰੇ ਵਿਚ’ ਹੈ ਜਦਿਕ ਸੱਚ ਇਹ ਹੈ ਕਿ ਬਾਦਲ ਪਰਿਵਾਰ ਦਾ ਸਿਆਸੀ ਭੱਵਿਖ ਖ਼ਤਰੇ ‘ਚ ਹੈ।

ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਅਰਵਿੰਦ ਕੇਜਰੀਵਾਲ ਦੇ ਦਿੱਲੀ ਮਾਡਲ ਨੂੰ ਨਕਾਰ ਕੇ ਮੁੱਖ ਮੰਤਰੀ ਚੰਨੀ ਦੇ 111 ਦਿਨ ਦੇ ਮਾਡਲ ਨੂੰ ਤਰਜੀਹ ਦੇਣੀ ਹੈ। ਲੋਕ ਕੇਜਰੀਵਾਲ ਦੇ ਝੂਠ ’ਤੇ ਯਕੀਨ ਨਹੀਂ ਕਰਨਗੇ।

The post ਚੋਣਾਂ ਪਿੱਛੋਂ ਮਿਲੇਗਾ ਪੈਟਰੋਲ-ਡੀਜ਼ਲ ਕੀਮਤਾਂ ’ਚ ਵਾਧੇ ਦਾ ‘ਤੋਹਫਾ’ : ਗਹਿਲੋਤ appeared first on Ludhiana Live.

ਕਾਂਗਰਸ ਨੇ ਪੰਜ ਸਾਲਾਂ ਦੇ ਕਾਰਜ ਕਾਲ ‘ਚ ਲੋਕਾਂ ਲਈ ਕੁੱਝ ਨਹੀ ਕੀਤਾ – ਢਿੱਲੋਂ
ਸਾਹਨੇਵਾਲ  :  ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਅਕਾਲੀ ਬਸਪਾ ਦੇ ਸਾਂਝੇ ਉਮੀਦਵਾਰ ਸ਼ਰਨਜੀਤ ਸਿੰਘ ਢਿੱਲੋਂ ਵਲੋਂ ਪਿੰਡਾਂ ਵਿਚ ਚੋਣ ਮੀਟਿੰਗਾਂ ਨੂੰ ਹੋਰ ਤੇਜ਼ ਕਰਦਿਆਂ ਲੋਕਾਂ ਨੂੰ ਅਕਾਲੀ-ਬਸਪਾ ਦੀਆਂ ਲੋਕ ਹਿਤ ਨੀਤੀਆਂ ਤੋਂ ਜਾਣੂ ਕਰਾਇਆ ਗਿਆ।

ਹਲਕਾ ਸਾਹਨੇਵਾਲ ਦੇ ਪਿੰਡ ਕਟਾਣੀ ਕਲਾਂ ਵਿਖੇ ਚੋਣ ਮੀਟਿੰਗ ਨੂੰ ਸੰਬੋਧਨ ਕਰਨ ਸਮੇਂ ਸ਼ਰਨਜੀਤ ਸਿੰਘ ਢਿੱਲੋਂ ਵਲੋਂ ਕਾਂਗਰਸ ਪਾਰਟੀ ‘ਤੇ ਤੰਨਜ਼ ਕਸਦਿਆਂ ਕਿਹਾ ਕਿ ਝੂਠੇ ਵਾਅਦੇ ਕਰ ਕੇ ਸੱਤਾ ਹਾਸਲ ਕਰਨ ਵਾਲੀ ਕਾਂਗਰਸ ਨੇ ਆਪਣੇ ਪਿਛਲੇ ਪੰਜ ਸਾਲਾਂ ਦੇ ਕਾਰਜ ਕਾਲ ਵਿਚ ਸੂਬੇ ਦੇ ਲੋਕਾਂ ਲਈ ਕੁੱਝ ਵੀ ਨਹੀ ਕੀਤਾ।

ਉਨ੍ਹਾਂ ਕਿਹਾ ਕਿ ਸੂਬੇ ਦਾ ਜਿੰਨਾ ਵੀ ਵਿਕਾਸ ਹੋਇਆ ਹੈ ਉਹ ਸਿਰਫ਼ ਅਕਾਲੀ ਦਲ ਬਾਦਲ ਸਰਕਾਰ ਸਮੇਂ ਹੀ ਹੋਇਆ ਹੈ ਅਤੇ ਹਲਕਾ ਸਾਹਨੇਵਾਲ ਤੋਂ ਅਕਾਲੀ-ਬਸਪਾ ਗੱਠਜੋੜ ਵਿਰੋਧੀਆਂ ਨੂੰ ਵੱਡੇ ਫ਼ਰਕ ਨਾਲ ਹਰਾ ਕੇ ਆਪਣੀ ਸਰਕਾਰ ਬਣਾਵੇਗੀ।

ਇਸ ਮੌਕੇ ਸਤਪਾਲ ਸਿੰਘ ਕਟਾਣੀ ਡਾਇਰੈਕਟਰ, ਸੁਖਦੇਵ ਸਿੰਘ ਮਾਂਗਟ ਪ੍ਰਧਾਨ, ਬਿੱਕਰ ਸਿੰਘ, ਨੰਬਰਦਾਰ ਜੋਗਰਾਜ ਸਿੰਘ, ਜਗਜੀਤ ਸਿੰਘ ਨੀਟੂ, ਇਕਬਾਲ ਸਿੰਘ ਧਾਲੀਵਾਲ, ਨਿਸ਼ਾਨ ਸਿੰਘ, ਅਵਤਾਰ ਸਿੰਘ, ਜਗਪਾਲ ਸਿੰਘ, ਸੁਖਮਿੰਦਰ ਸਿੰਘ, ਵਿਸਾਖਾ ਸਿੰਘ, ਜਗਦੇਵ ਸਿੰਘ, ਗੁਰਦੀਪ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ।

The post ਕਾਂਗਰਸ ਨੇ ਪੰਜ ਸਾਲਾਂ ਦੇ ਕਾਰਜ ਕਾਲ ‘ਚ ਲੋਕਾਂ ਲਈ ਕੁੱਝ ਨਹੀ ਕੀਤਾ – ਢਿੱਲੋਂ appeared first on Ludhiana Live.

ਹਰਿਆਣਾ ਦੇ ਸੀਐੱਮ ਮਨੋਹਰ ਲਾਲ ਖੱਟਰ ਦਾ ਲੁਧਿਆਣਾ ਦੌਰਾ ਰੱਦ, ਜਾਣੋ ਕਾਰਨ
ਲੁਧਿਆਣਾ   :   ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਲੁਧਿਆਣਾ ਦੌਰਾ ਰੱਦ ਕਰ ਦਿੱਤਾ ਗਿਆ ਹੈ। ਉਹ ਇੱਥੇ ਭਾਜਪਾ ਉਮੀਦਵਾਰਾਂ ਦੇ ਪ੍ਰਚਾਰ ਲਈ ਆਏ ਹੋਏ ਸਨ। ਦੱਸਿਆ ਜਾ ਰਿਹਾ ਹੈ ਕਿ ਚੌਪਰ ਨਾ ਮਿਲਣ ਕਾਰਨ ਇਹ ਦੌਰਾ ਰੱਦ ਕੀਤਾ ਗਿਆ ਹੈ। ਦੂਜੇ ਪਾਸੇ ਕਾਂਗਰਸ ਦੇ ਸੂਬਾ ਇੰਚਾਰਜ ਹਰੀਸ਼ ਚੌਧਰੀ ਨੇ ਦੱਸਿਆ ਕਿ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ 13 ਫਰਵਰੀ ਨੂੰ ਧੂਰੀ ਵਿੱਚ ਔਰਤਾਂ ਨੂੰ ਸੰਬੋਧਨ ਕਰੇਗੀ।

ਪੰਜਾਬ ਵਿਧਾਨ ਸਭਾ ਚੋਣਾਂ ‘ਚ ਇਸ ਵਾਰ ਲੁਧਿਆਣਾ ਦੀਆਂ 14 ਸੀਟਾਂ ‘ਤੇ ਮੁਕਾਬਲਾ ਰੋਮਾਂਚਕ ਹੋਣ ਦੀ ਉਮੀਦ ਹੈ। ਹਾਲ ਹੀ ‘ਚ ਸਮ੍ਰਿਤੀ ਇਰਾਨੀ ਨੇ ਉਮੀਦਵਾਰਾਂ ਦੇ ਸਮਰਥਨ ‘ਚ ਇੱਥੇ ਜਨ ਸਭਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਅਤੇ ਨਵਜੋਤ ਸਿੰਘ ਸਿੱਧੂ ‘ਤੇ ਤਿੱਖਾ ਨਿਸ਼ਾਨਾ ਸਾਧਿਆ ਸੀ। ਉਨ੍ਹਾਂ ਨੇ ਰਾਹੁਲ ਗਾਂਧੀ ਨੂੰ ਟੁਕੜੇ-ਟੁਕੜੇ ਗੈਂਗ ਦਾ ਨੇਤਾ ਦੱਸਿਆ ਸੀ।

ਇਸ ਸਬੰਧੀ ਭਾਜਪਾ ਉਮੀਦਵਾਰ ਗੁਰਦੇਵ ਦੇਬੀ ਨੇ ਕਿਹਾ ਕਿ ਸੀਐਮ ਮਨੋਹਰ ਲਾਲ ਦਾ ਦੌਰਾ ਰੱਦ ਹੋਣ ਕਾਰਨ ਵਰਕਰ ਨਿਰਾਸ਼ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਨਾਲ ਸਬੰਧਤ ਨਗਰ ਕੌਂਸਲ ਦਫ਼ਤਰਾਂ ਅਤੇ ਥਾਣਿਆਂ ਵਿੱਚ ਸੱਤਾਧਾਰੀ ਧਿਰ ਵੱਲੋਂ ਫੈਲਾਈ ਗਈ ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰ ਦੇ ਕੈਂਸਰ ਨੂੰ ਖ਼ਤਮ ਕਰਕੇ ਭਾਜਪਾ ਦੀ ਸਰਕਾਰ ਬਣਨ ’ਤੇ ਸਾਫ਼-ਸੁਥਰਾ ਪ੍ਰਸ਼ਾਸਨ ਦਿੱਤਾ ਜਾਵੇਗਾ।

The post ਹਰਿਆਣਾ ਦੇ ਸੀਐੱਮ ਮਨੋਹਰ ਲਾਲ ਖੱਟਰ ਦਾ ਲੁਧਿਆਣਾ ਦੌਰਾ ਰੱਦ, ਜਾਣੋ ਕਾਰਨ appeared first on Ludhiana Live.

ਠਾਠਾਂ ਮਾਰਦੇ ਇਕੱਠ ਦੌਰਾਨ ਮਹਿਲਾਵਾਂ ਵਿੱਚ ਕਾਂਗਰਸ ਦੀ ਸਰਕਾਰ ਲਿਆਉਣ ਲਈ ਭਰਿਆ ਜੋਸ਼
ਲੁਧਿਆਣਾ :  20 ਫਰਵਰੀ ਨੂੰ ਪੂਰੇ ਪੰਜਾਬ ਭਰ ਵਿੱਚ ਹੋਣ ਵਾਲੀਆਂ ਚੋਣਾਂ ਦੇ ਲਈ ਪੰਜਾਬ ਵਿਚਲੀਆਂ ਮਹਿਲਾਵਾਂ ਪੂਰੇ ਜੋਸ਼ ਦੇ ਨਾਲ ਮੈਦਾਨ ਵਿੱਚ ਉੱਤਰੀਆਂ ਹੋਈਆਂ ਹਨ । ਇਸੇ ਜੋਸ਼ ਸਦਕਾ ਮਾਰਚ ਦੇ ਵਿੱਚ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣੇਗੀ  । ਕਾਂਗਰਸ ਦੀ ਜਿੱਤ ਪੱਕੀ ਹੈ ਅਤੇ ਵਿਰੋਧੀ ਪਾਰਟੀਆਂ ਆਪਣੀ ਹਾਰ ਦੇ ਲਈ ਤਿਆਰ ਰਹਿਣ ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੇ ਪ੍ਰਧਾਨ ਬਲਵੀਰ ਰਾਣੀ ਸੋਢੀ ਨੇ ਲੁਧਿਆਣਾ ਵਿਖੇ ਠਾਠਾਂ ਮਾਰਦੇ ਹੋਏ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੀਤਾ  ।

ਦੱਸਣਾ ਬਣਦਾ ਹੈ ਕਿ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੇ ਪ੍ਰਧਾਨ ਬਲਵੀਰ ਰਾਣੀ ਸੋਢੀ ਨੇ ਲਗਾਤਾਰ ਪੂਰੇ ਪੰਜਾਬ ਭਰ ਦੇ ਵਿੱਚ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਦੌਰੇ ਕਰਕੇ ਚੋਣ ਪ੍ਰਚਾਰ ਮੁਹਿੰਮ ਨੂੰ ਤੇਜ਼ ਕੀਤਾ ਹੋਇਆ ਹੈ । ਇਸੇ ਲੜੀ ਦੇ ਤਹਿਤ ਅੱਜ ਬਲਵੀਰ ਰਾਣੀ ਸੋਢੀ ਲੁਧਿਆਣਾ ਵਿਖੇ  ਸੈਂਟਰਲ ਲੁਧਿਆਣਾ ਦੇ ਕਾਂਗਰਸੀ ਉਮੀਦਵਾਰ ਸੁਰਿੰਦਰ ਡਾਬਰ ,ਉੱਤਰੀ ਲੁਧਿਆਣਾ ਤੋਂ ਰਾਕੇਸ਼ ਪਾਂਡੇ  ਅਤੇ ਦੱਖਣੀ ਲੁਧਿਆਣਾ  ਤੋਂ ਇਸ਼ਵਰਜੋਤ ਸਿੰਘ ਚੀਮਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ  ।

ਇਸ ਮੌਕੇ ਮਹਿਲਾ ਪ੍ਰਧਾਨ ਸੋਢੀ ਨੇ ਠਾਠਾਂ ਮਾਰਦੇ ਇਕੱਠ ਦੇ ਵਿੱਚ ਮਹਿਲਾਵਾਂ ਦੇ ਅੰਦਰ ਜੋਸ਼ ਭਰਿਆ ਅਤੇ ਕਾਂਗਰਸ ਦੀ ਸਰਕਾਰ ਲਿਆਉਣ ਦਾ ਸੱਦਾ ਦਿੱਤਾ  । ਮੈਡਮ ਸੋਢੀ ਦੇ ਜ਼ਬਰਦਸਤ  ਭਾਸ਼ਨ ਦੌਰਾਨ  ਮਹਿਲਾਵਾਂ ਦੇ ਅੰਦਰਲਾ ਜੋਸ਼ ਸਪੱਸ਼ਟ ਦਿਖਾਈ ਦੇ ਰਿਹਾ ਸੀ  । ਇਸ ਮੌਕੇ ਮਹਿਲਾ ਕਾਂਗਰਸ ਪ੍ਰਧਾਨ ਸੋਢੀ ਦੇ ਨਾਲ ਹੋਰਨਾਂ ਤੋਂ ਇਲਾਵਾ  ਜ਼ਿਲ੍ਹਾ ਪ੍ਰਧਾਨ ਮਨੀਸ਼ਾ ਕਪੂਰ ਉਪ ਪ੍ਰਧਾਨ ਲੀਨਾ ਟਪਾਰੀਆ ਅਤੇ ਹੋਰ ਕਾਂਗਰਸੀ ਮਹਿਲਾਵਾਂ ਵੱਡੀ ਗਿਣਤੀ ਵਿੱਚ  ਵਿਸ਼ੇਸ਼ ਤੌਰ ਤੇ ਹਾਜ਼ਰ ਸਨ  ।

The post ਠਾਠਾਂ ਮਾਰਦੇ ਇਕੱਠ ਦੌਰਾਨ ਮਹਿਲਾਵਾਂ ਵਿੱਚ ਕਾਂਗਰਸ ਦੀ ਸਰਕਾਰ ਲਿਆਉਣ ਲਈ ਭਰਿਆ ਜੋਸ਼  appeared first on Ludhiana Live.