rangla punjab Archives - Ludhiana Live

ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਰਕਾਰ ਵਚਨਬੱਧ- ਹਰਜੋਤ ਬੈਂਸ
ਲੁਧਿਆਣਾ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ 77ਵੇਂ ਸੁਤੰਤਰਤਾ ਦਿਵਸ ਮੌਕੇ ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ ਦੀ ਗਰਾਊਂਡ ਵਿੱਚ ਰਾਸ਼ਟਰੀ ਝੰਡਾ ਲਹਿਰਾਇਆ। ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਦੇ ਨਾਲ ਕੈਬਨਿਟ ਮੰਤਰੀ ਵਲੋਂ ਤਿਰੰਗਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕੀਤਾ ਅਤੇ ਸਲਾਮੀ ਲਈ।

ਕੈਬਨਿਟ ਮੰਤਰੀ ਬੈਂਸ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ ਸਮੇਤ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੇ ਆਜ਼ਾਦੀ ਦੀ ਖਾਤਰ ਲਾਸਾਨੀ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ  ਇਹ ਵੀ ਬੜੇ ਮਾਣ ਵਾਲੀ ਗੱਲ ਹੈ ਕਿ ਆਜ਼ਾਦੀ ਦੇ ਸੰਘਰਸ਼ ਦੌਰਾਨ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਦੀਆਂ ਸਨ, ਜੋ ਦੇਸ਼ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾ ਮੋਹਰੀ ਰਹੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਮਿੱਥੇ ਸਮੇਂ ਵਿੱਚ ਪੂਰਾ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਜਿਸਦੇ ਤਹਿਤ ਉਨ੍ਹਾਂ ਪਿਛਲੇ ਡੇਢ ਸਾਲ ਵਿੱਚ ਕਈ ਇਤਿਹਾਸਕ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪਹਿਲਕਦਮੀ ਕਰਕੇ ਰੰਗਲਾ ਪੰਜਾਬ ਦੀ ਸਿਰਜਣਾ ਲਈ ਕੰਮ ਕਰ ਰਹੀ ਹੈ।

ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਪਹਿਲਕਦਮੀਆਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਰਾਜ ਵਿੱਚ ਸਕੂਲੀ ਸਿੱਖਿਆ ਵਿੱਚ ਬਹੁਤ ਸੁਧਾਰ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਦਿਆਰਥੀ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਸਕੂਲੀ ਸਿੱਖਿਆ ਨੂੰ ਹੋਰ ਬੁਲੰਦੀਆਂ ‘ਤੇ ਲਿਜਾਣ ਲਈ ਜਲਦ ਹੀ ਕਈ ਹੋਰ ਕਦਮ ਚੁੱਕੇ ਜਾਣਗੇ

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਜ਼ਿਲ੍ਹੇ ਨੇ ਜੀਵਨ ਦੇ ਹਰ ਖੇਤਰ ਵਿੱਚ ਵੱਡੀਆਂ ਪੁਲਾਂਘਾਂ ਪੁੱਟੀਆਂ ਹਨ। ਉਨ੍ਹਾਂ ਕਿਹਾ ਕਿ ਲੁਧਿਆਣਾ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਸ਼ਹਿਰ ਬਣਾਉਣ ਲਈ ਸਰਕਾਰ ਨੇ ਕਈ ਪ੍ਰੋਜੈਕਟ ਸ਼ੁਰੂ ਕੀਤੇ ਹਨ, ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵੱਡੀਆਂ ਨੌਕਰੀਆਂ ਪ੍ਰਦਾਨ ਕਰਨ ਲਈ ਰੁਜ਼ਗਾਰ ਦੇ ਵੱਖ-ਵੱਖ ਮੌਕੇ ਪੈਦਾ ਕੀਤੇ ਜਾ ਰਹੇ ਹਨ।

ਸ. ਬੈਂਸ ਨੇ ਅਧਿਕਾਰੀਆਂ, ਡਾਕਟਰਾਂ, ਐਨ.ਜੀ.ਓਜ਼ ਅਤੇ ਜੀਵਨ ਦੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਵਿਅਕਤੀਆਂ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸਮਾਜ ਪ੍ਰਤੀ ਉਨ੍ਹਾਂ ਦੇ ਯੋਗਦਾਨ ਲਈ ਸਨਮਾਨਿਤ ਵੀ ਕੀਤਾ। ਉਨ੍ਹਾਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਵ੍ਹੀਲ ਚੇਅਰ ਵੀ ਵੰਡੀਆਂ। ਬਾਅਦ ਵਿੱਚ ਕੈਬਨਿਟ ਮੰਤਰੀ ਨੇ ਸੁਤੰਤਰਤਾ ਦਿਵਸ ਦੇ ਜਸ਼ਨਾਂ ਵਿੱਚ ਭਾਗ ਲੈਣ ਵਾਲੇ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ 16 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ।

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ, ਅਸ਼ੋਕ ਪਰਾਸ਼ਰ ਪੱਪੀ, ਮਦਨ ਲਾਲ ਬੱਗਾ, ਹਰਦੀਪ ਸਿੰਘ ਮੁੰਡੀਆਂ, ਹਾਕਮ ਸਿੰਘ ਠੇਕੇਦਾਰ ਤੇ ਰਜਿੰਦਰਪਾਲ ਕੌਰ ਛੀਨਾ, ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ, ਚੇਅਰਮੈਨ ਸੁਰੇਸ਼ ਗੋਇਲ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ.ਕੇ.ਐਨ.ਐਸ. ਕੰਗ, ਅਹਿਬਾਬ ਸਿੰਘ ਗਰੇਵਾਲ, ਗੁਰਜੀਤ ਸਿੰਘ ਗਿੱਲ, ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ, ਜ਼ਿਲ੍ਹਾ ਤੇ ਸੈਸ਼ਨ ਜੱਜ ਮੁਨੀਸ਼ ਸਿੰਘਲ ਤੋਂ ਇਲਾਵਾ ਕਈ ਉੱਘੀਆਂ ਸਖ਼ਸ਼ੀਅਤਾਂ ਵੀ ਮੌਜੂਦ ਸਨ।

The post ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਰਕਾਰ ਵਚਨਬੱਧ- ਹਰਜੋਤ ਬੈਂਸ appeared first on Ludhiana Live.

ਸੂਬੇ ਨੂੰ ਖੇਡਾਂ ਦਾ ਧੁਰਾ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ – ਸਿਹਤ ਮੰਤਰੀ
ਸਮਰਾਲਾ/ਲੁਧਿਆਣਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਅਤੇ ਚੋਣਾਂ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਤੋਂ ਸਿਖਰਾਂ ਤੱਕ ਪਹੁੰਚਾਉਣ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ।

ਸਥਾਨਕ ਰਿਆਤ ਬੈਡਮਿੰਟਨ ਅਕੈਡਮੀ ਵੱਲੋਂ ਸਮਰਾਲਾ ਵਿਖੇ ਕਰਵਾਈ ਗਈ ਬੈਡਮਿੰਟਨ ਸਬ-ਜੂਨੀਅਰ ਸਟੇਟ ਚੈਂਪੀਅਨਸ਼ਿਪ ਦੀ ਪ੍ਰਧਾਨਗੀ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਸਾਡੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ ਪਰ ਸਮੇਂ ਦੀ ਮੰਗ ਅਨੁਸਾਰ ਖਿਡਾਰੀਆਂ ਨੂੰ ਬਿਹਤਰ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਦੀ ਲੋੜ ਹੈ ਜਿਸ ਨੂੰ ਸੂਬਾ ਸਰਕਾਰ ਵੱਲੋਂ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਸੂਬੇ ਵਿੱਚੋਂ ਨਸ਼ਿਆਂ ਅਤੇ ਮੋਬਾਇਲ ਦੀ ਲਤ ਨੂੰ ਵੀ ਖ਼ਤਮ ਕੀਤਾ ਜਾ ਸਕਦਾ ਹੈ।

ਸਿਹਤ ਮੰਤਰੀ ਨੇ ਆਮ ਆਦਮੀ ਕਲੀਨਿਕ ਖੋਲ੍ਹਣ, ਮੁਫ਼ਤ ਲੈਬ ਟੈਸਟ ਅਤੇ ਦਵਾਈਆਂ, ਸਰਕਾਰੀ ਹਸਪਤਾਲਾਂ ਦੇ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਸਮੇਤ ਮਾਹਿਰਾਂ, ਡਾਕਟਰਾਂ ਅਤੇ ਪੈਰਾਮੈਡਿਕਸ ਦੀ ਭਰਤੀ ਸਮੇਤ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਪ੍ਰਦੇਸ਼ ਵਿਕਾਸ ਵੱਲ ਬੇਮਿਸਾਲ ਗਤੀ ਨਾਲ ਅੱਗੇ ਵੱਧ ਰਿਹਾ ਹੈ।

ਕੈਬਨਿਟ ਮੰਤਰੀ ਵਲੋਂ ਬਾਅਦ ਵਿੱਚ ਜੇਤੂਆਂ ਅਤੇ ਉਪ ਜੇਤੂਆਂ ਨੂੰ ਇਨਾਮ ਵੰਡੇ। ਉਨ੍ਹਾਂ ਰਿਆਤ ਬੈਡਮਿੰਟਨ ਅਕੈਡਮੀ ਵੱਲੋਂ ਕਰਵਾਈ ਚੈਂਪੀਅਨਸ਼ਿਪ ਦੇ ਜੇਤੂ ਨੌਜਵਾਨਾਂ ਵਿੱਚ ਖੇਡ ਨੂੰ ਉਤਸ਼ਾਹਿਤ ਕਰਨ ਲਈ ਵੀ ਸ਼ਲਾਘਾ ਕੀਤੀ। ਉਨ੍ਹਾਂ ਆਪਣੇ ਅਖਤਿਆਰੀ ਫੰਡਾਂ ਵਿੱਚੋਂ ਅਕੈਡਮੀ ਲਈ 5 ਲੱਖ ਰੁਪਏ ਦੇਣ ਤੋਂ ਇਲਾਵਾ ਸਥਾਨਕ ਸਰਕਾਰੀ ਹਸਪਤਾਲ ਵਿੱਚ ਵਾਧੂ ਡਾਕਟਰਾਂ ਦੀ ਤਾਇਨਾਤੀ ਦਾ ਵੀ ਐਲਾਨ ਕੀਤਾ।

ਇਸ ਮੌਕੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਸਿਵਲ ਸਰਜਨ ਡਾ. ਹਿਤਿੰਦਰ ਕੌਰ, ਐਸ.ਡੀ.ਐਮ. ਕੁਲਦੀਪ ਬਾਵਾ, ਬੀ.ਕੇ.ਯੂ. ਆਗੂ ਬਲਬੀਰ ਸਿੰਘ ਰਾਜੇਵਾਲ ਤੇ ਹੋਰ ਵੀ ਹਾਜ਼ਰ ਸਨ।

The post ਸੂਬੇ ਨੂੰ ਖੇਡਾਂ ਦਾ ਧੁਰਾ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ – ਸਿਹਤ ਮੰਤਰੀ appeared first on Ludhiana Live.

ਜਲ ਸਰੋਤ, ਇਤਿਹਾਸਕ ਤੇ ਸਭਿਆਚਾਰਕ ਇਮਾਰਤਾਂ ਨੂੰ ਸੈਰ ਸਪਾਟੇ ਵਜੋਂ ਪ੍ਰਫੁੱਲਤ ਕੀਤਾ ਜਾਵੇਗਾ – ਅਨਮੋਲ ਗਗਨ ਮਾਨ
ਲੁਧਿਆਣਾ : ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਜਲ ਸਰੋਤਾਂ, ਸੱਭਿਚਾਰਕ ਅਤੇ ਵਿਰਾਸਤੀ ਸਥਾਨਾ ਰਾਹੀਂ ਸੈਰ-ਸਪਾਟੇ ਦੀਆਂ ਵੱਡੀਆਂ ਸੰਭਾਵਨਾਵਾਂ ਦਾ ਲਾਭ ਉਠਾਉਣ ਲਈ ਇੱਕ ਰੋਡਮੈਪ ਤਿਆਰ ਕੀਤਾ ਹੈ ਅਤੇ ਇਸ ਸਬੰਧ ਵਿੱਚ ਨੀਤੀ ਪਹਿਲਾਂ ਹੀ ਮੁੱਖ ਮੰਤਰੀ ਨਾਲ ਵਿਚਾਰੀ ਜਾ ਚੁੱਕੀ ਹੈ।

ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਵਿਖੇ ਸਾਲਾਨਾ ਸਮਾਗਮ ‘ਵਲਵਲੇ’ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਹਰ ਕਦਮ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜਲ ਅਤੇ ਵਿਰਾਸਤੀ ਇਮਾਰਤਾਂ ਵਿੱਚ ਸੈਰ-ਸਪਾਟੇ ਦੀਆਂ ਬਹੁਤ ਸੰਭਾਵਨਾਵਾਂ ਹਨ ਅਤੇ ਉਨ੍ਹਾਂ ਦੇ ਵਿਭਾਗ ਨੇ ਇਸ ਬਾਰੇ ਪਹਿਲਾਂ ਹੀ ਇੱਕ ਨੀਤੀ ਤਿਆਰ ਕਰ ਲਈ ਹੈ।

ਇਸ ਮੌਕੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਰਜਿੰਦਰਪਾਲ ਕੌਰ ਛੀਨਾ, ਕੁਲਵੰਤ ਸਿੰਘ ਸਿੱਧੂ, ਹਰਦੀਪ ਸਿੰਘ ਮੁੰਡੀਆਂ, ਹਾਕਮ ਸਿੰਘ ਠੇਕੇਦਾਰ, ਵਧੀਕ ਡਿਪਟੀ ਕਮਿਸ਼ਨਰ ਖੰਨਾ ਅਮਰਜੀਤ ਬੈਂਸ, ਪੰਜਾਬ ਲੋਕ ਵਿਰਾਸਤ ਅਕਾਦਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਗਿੱਲ, ਇਸ਼ਮੀਤ ਸਿੰਘ ਸੰਗੀਤ ਸੰਸਥਾ ਦੇ ਡਾ. ਚਰਨ ਕਮਲ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ.

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਵਿਭਾਗ ਨੇ ਰਾਜ ਭਰ ਵਿੱਚ ਵੱਖ-ਵੱਖ ਥਾਵਾਂ ਦੀ ਵੀ ਸ਼ਨਾਖਤ ਕੀਤੀ ਹੈ ਜਿੱਥੇ ਪਾਣੀ ਅਤੇ ਵਿਰਾਸਤੀ ਸੈਰ-ਸਪਾਟੇ ਦੀਆਂ ਵੱਡੀਆਂ ਸੰਭਾਵਨਾਵਾਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਪੰਜਾਬ ਵਿੱਚ ਲੱਖਾਂ ਸੈਲਾਨੀ ਆਕਰਸ਼ਿਤ ਹੋਣਗੇ ਸਗੋਂ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵੀ ਵਧਣਗੇ। ਉਨ੍ਹਾਂ ਕਿਹਾ ਕਿ ਵਧਿਆ ਹੋਇਆ ਸੈਰ-ਸਪਾਟਾ ਸੂਬੇ ਦੀ ਆਰਥਿਕਤਾ ਨੂੰ ਨਵੀਆਂ ਉਚਾਈਆਂ ‘ਤੇ ਲੈ ਜਾਵੇਗਾ।

ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਇਤਿਹਾਸਕ ਅਤੇ ਸੱਭਿਆਚਾਰਕ ਇਮਾਰਤਾਂ ਨੂੰ ਵੀ ਵਿਕਸਤ ਕੀਤਾ ਜਾਵੇਗਾ ਅਤੇ ਸੈਲਾਨੀਆਂ ਦੀ ਸਹੂਲਤ ਲਈ ਸੈਰ ਸਪਾਟਾ ਨੈੱਟਵਰਕ ਨੂੰ ਮਜ਼ਬੂਤ ਕੀਤਾ ਜਾਵੇਗਾ। ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਆਮ ਆਦਮੀ ਪਾਰਟੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਲੋਕ 21 ਫਰਵਰੀ ਤੋਂ ਪਹਿਲਾਂ ਸੂਬੇ ਭਰ ਦੀਆਂ ਸਾਰੀਆਂ ਇਮਾਰਤਾਂ ‘ਤੇ ਪੰਜਾਬੀ ਭਾਸ਼ਾ ‘ਚ ਸਾਈਨ ਬੋਰਡ ਲਗਾਉਣ ਲਈ ਅੱਗੇ ਆਉਣ ਨਹੀਂ ਤਾਂ ਉਲੰਘਣਾ ਕਰਨ ਵਾਲਿਆਂ ‘ਤੇ ਕਾਰਵਾਈ ਕੀਤੀ ਜਾਵੇਗੀ।

ਇਸ ਦੌਰਾਨ ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਨੇ ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸੰਸਥਾ ਨੌਜਵਾਨਾਂ ਨੂੰ ਗਿੱਧਾ, ਭੰਗੜਾ, ਗਾਇਕੀ, ਸੰਗੀਤ ਅਤੇ ਸੰਗੀਤ ਨਾਲ ਸਬੰਧਤ ਹੋਰ ਵੱਖ-ਵੱਖ ਸਾਜ਼ਾਂ ਦੀ ਸਿੱਖਿਆ ਸੁਚੱਜੇ ਢੰਗ ਨਾਲ ਸਿਖਾ ਰਹੀ ਹੈ। ਉਨ੍ਹਾਂ ਸੰਸਥਾ ਦੇ ਭਵਿੱਖ ਦੇ ਯਤਨਾਂ ਲਈ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ।

The post  ਜਲ ਸਰੋਤ, ਇਤਿਹਾਸਕ ਤੇ ਸਭਿਆਚਾਰਕ ਇਮਾਰਤਾਂ ਨੂੰ ਸੈਰ ਸਪਾਟੇ ਵਜੋਂ ਪ੍ਰਫੁੱਲਤ ਕੀਤਾ ਜਾਵੇਗਾ –  ਅਨਮੋਲ ਗਗਨ ਮਾਨ appeared first on Ludhiana Live.