revenue minister jimpa Archives - Ludhiana Live

ਮਾਲ ਵਿਭਾਗ `ਚ ਸੁਧਾਰ ਲਈ ਲਗਾਤਾਰ ਯਤਨ ਜਾਰੀ : ਮਾਲ ਮੰਤਰੀ ਪੰਜਾਬ
ਖੰਨਾ, ਲੁਧਿਆਣਾ : ਪੰਜਾਬ ਦੇ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਸ਼ਰਮਾ (ਜਿੰਪਾ) ਨੇ ਖੰਨਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ 30-35 ਸਾਲਾਂ ਤੋਂ ਮਾਲ ਵਿਭਾਗ ਸਭ ਤੋਂ ਵੱਧ ਬਦਨਾਮ ਰਿਹਾ ਹੈ। ਇਸ ਵਿਭਾਗ `ਚ ਭ੍ਰਿਸ਼ਟਾਚਾਰ ਚਰਮ ਸੀਮਾ ਤੱਕ ਪਹੁੰਚ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ `ਚ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਣਨ ਤੋਂ ਬਾਅਦ ਇਸ ਵਿਭਾਗ `ਚ ਸੁਧਾਰ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਜਿੰਪਾ ਵਿਸ਼ੇਸ਼ ਤੌਰ ਤੇ ਪੰਜਾਬ ਸਰਕਾਰ ਦੀ ਤਰਫੋਂ ਖੰਨਾ ਵਿਖੇ 7ਵੀਂ ਭਗਵਾਨ ਜਗਨਨਾਥ ਰੱਥ ਯਾਤਰਾ ਵਿੱਚ ਸ਼ਾਮਲ ਹੋਣ ਲਈ ਪਹੁੰਚੇ। ਇਸ ਮੌਕੇ ਉਹਨਾਂ ਦੇ ਨਾਲ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੀ ਹਾਜ਼ਰ ਸਨ। ਪੰਜਾਬ ਮਾਲ ਵਿਭਾਗ ਦੇ ਕਈ ਭ੍ਰਿਸ਼ਟ ਅਧਿਕਾਰੀਆਂ ਦੀ ਜਾਰੀ ਹੋਈ ਸੂਚੀ ਨੂੰ ਲੈ ਕੇ ਮਾਲ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਦੀਆਂ ਸਿ਼ਕਾਇਤਾਂ ਵਿਜੀਲੈਂਸ ਕੋਲ ਆਈਆਂ ਸਨ, ਜਿਸ ਦੇ ਆਧਾਰ `ਤੇ ਵਿਜੀਲੈਂਸ ਨੇ ਮੁੱਢਲੀ ਜਾਂਚ `ਚ ਇਨ੍ਹਾਂ ਦੇ ਨਾਵਾਂ ਦੀ ਸੂਚੀ ਬਣਾ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੰਜਾਬ ਸਰਕਾਰ ਵੱਲੋਂ ਗੁਰਬਾਣੀ ਦੇ ਪ੍ਰਸਾਰਣ ਸਬੰਧੀ ਪਾਸ ਕੀਤੇ ਮਤੇ ਖਿਲਾਫ਼ ਸ਼੍ਰੋਮਣੀ ਕਮੇਟੀ ਦੇ ਵਫ਼ਦ ਦੀ ਰਾਜਪਾਲ ਨਾਲ ਮੁਲਾਕਾਤ ਸਬੰਧੀ ਮੰਤਰੀ ਜਿੰਪਾ ਨੇ ਕਿਹਾ ਕਿ ਦੇਸ਼-ਵਿਦੇਸ਼ `ਚ ਬੈਠੀ ਸਿੱਖ ਸੰਗਤ ਪੰਜਾਬ ਸਰਕਾਰ ਦੇ ਇਸ ਕਦਮ ਤੋਂ ਬਹੁਤ ਖੁਸ਼ ਹੈ। ਗੁਰਬਾਣੀ ਦਾ ਪ੍ਰਸਾਰਣ ਬਿਲਕੁਲ ਮੁਫ਼ਤ ਹੋਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਨੂੰ ਸਿਆਸਤ ਦੀ ਬਜਾਏ ਸਰਕਾਰ ਦੇ ਫ਼ੈਸਲੇ ਦਾ ਸੁਆਗਤ ਕਰਨਾ ਚਾਹੀਦਾ ਹੈ ਤਾਂ ਕਿ ਉਨ੍ਹਾਂ ਦਾ ਲੋਕਾਂ ਵਿੱਚ ਵਜੂਦ ਬਣਿਆ ਰਹੇ।

The post ਮਾਲ ਵਿਭਾਗ `ਚ ਸੁਧਾਰ ਲਈ ਲਗਾਤਾਰ ਯਤਨ ਜਾਰੀ : ਮਾਲ ਮੰਤਰੀ ਪੰਜਾਬ appeared first on Ludhiana Live.

ਕੈਬਨਿਟ ਮੰਤਰੀ ਜਿੰਪਾ ਵੱਲੋਂ ਪ੍ਰਾਪਰਟੀ ਡੀਲਰਾਂ, ਕਲੋਨਾਈਜ਼ਰਾਂ ਅਤੇ ਜਨਤਾ ਦੀਆਂ ਸੁਣੀਆਂ ਸ਼ਿਕਾਇਤਾਂ
ਲੁਧਿਆਣਾ : ਪੰਜਾਬ ਦੇ ਮਾਲ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ‘ਫੇਕ ਐਨ.ਓ.ਸੀ’ ਦੀ ਵਰਤੋਂ ਕੀਤੇ ਜਾਣ ਦੀਆਂ ਕੁਝ ਸ਼ਿਕਾਇਤਾਂ ਨੂੰ ਦੇਖਦਿਆਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਇਸ ਸਬੰਧੀ ਜਲਦ ਤੋਂ ਜਲਦ ਜਾਂਚ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਹਨ।

ਕੈਬਨਿਟ ਮੰਤਰੀ ਸ੍ਰੀ ਜਿੰਪਾ ਵੱਲੋਂ ਲੁਧਿਆਣਾ ਪੱਛਮੀ ਅਤੇ ਲੁਧਿਆਣਾ ਕੇਂਦਰੀ ਦੇ ਸਬ ਰਜਿਸਟਰਾਰ ਦਫਤਰਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਕੁਲਵੰਤ ਸਿੰਘ ਸਿੱਧੂ, ਰਜਿੰਦਰਪਾਲ ਕੌਰ ਛੀਨਾ ਅਤੇ ਜੀਵਨ ਸਿੰਘ ਸੰਗੋਵਾਲ, ਵਧੀਕ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

ਸ੍ਰੀ ਜਿੰਪਾ ਨੇ ਦੁਹਰਾਇਆ ਕਿ ਸਰਕਾਰੀ ਦਫਤਰਾਂ ਵਿਚ ਭ੍ਰਿਸ਼ਟਾਚਾਰ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀਆਂ ਖਿਲਾਫ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜ਼ਮੀਨ ਦੀ ਰਜਿਸਟਰੀ ਲਈ ‘ਫੇਕ ਐਨ.ਓ.ਸੀ’ ਦੀ ਵਰਤੋਂ ਸਬੰਧੀ ਕੁਝ ਸ਼ਿਕਾਇਤਾਂ ਮਿਲੀਆਂ ਸਨ, ਜਿਸ ਤੋਂ ਬਾਅਦ ਉਨ੍ਹਾਂ ਨਿੱਜੀ ਤੌਰ ‘ਤੇ ਮਾਮਲੇ ਦੀ ਜਾਂਚ ਕਰਨ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਅਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਭ੍ਰਿਸ਼ਟਾਚਾਰੀਆਂ ‘ਤੇ ਨਕੇਲ ਕੱਸੀ ਜਾਵੇਗੀ।

ਕੈਬਨਿਟ ਮੰਤਰੀ ਵੱਲੋਂ ਕਲੋਨਾਈਜ਼ਰਾਂ ਅਤੇ ਪ੍ਰਾਪਰਟੀ ਡੀਲਰਾਂ ਨਾਲ ਵੀ ਵਿਸਤ੍ਰਿਤ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਵੀ ਜਲਦ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ।

The post ਕੈਬਨਿਟ ਮੰਤਰੀ ਜਿੰਪਾ ਵੱਲੋਂ ਪ੍ਰਾਪਰਟੀ ਡੀਲਰਾਂ, ਕਲੋਨਾਈਜ਼ਰਾਂ ਅਤੇ ਜਨਤਾ ਦੀਆਂ ਸੁਣੀਆਂ ਸ਼ਿਕਾਇਤਾਂ appeared first on Ludhiana Live.