sachkhand amritsar Archives - Ludhiana Live

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ, 2023)
ੴ ਸਤਿਗੁਰ ਪ੍ਰਸਾਦਿ ॥

ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ ॥

ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥ ਬਾਵਲਿ ਹੋਈ ਸੋ ਸਹੁ ਲੋਰਉ ॥ਤੈ ਸਹਿ ਮਨ ਮਹਿ ਕੀਆ ਰੋਸੁ ॥ ਮੁਝੁ ਅਵਗਨ ਸਹ ਨਾਹੀ ਦੋਸੁ ॥੧॥ ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥ ਜੋਬਨੁ ਖੋਇ ਪਾਛੈ ਪਛੁਤਾਨੀ ॥੧॥ ਰਹਾਉ ॥ ਕਾਲੀ ਕੋਇਲ ਤੂ ਕਿਤ ਗੁਨ ਕਾਲੀ ॥ ਅਪਨੇ ਪ੍ਰੀਤਮ ਕੇ ਹਉ ਬਿਰਹੈ ਜਾਲੀ ॥ ਪਿਰਹਿ ਬਿਹੂਨ ਕਤਹਿ ਸੁਖੁ ਪਾਏ ॥ ਜਾ ਹੋਇ ਕ੍ਰਿਪਾਲੁ ਤਾ ਪ੍ਰਭੂ ਮਿਲਾਏ ॥੨॥ ਵਿਧਣ ਖੂਹੀ ਮੁੰਧ ਇਕੇਲੀ ॥ ਨਾ ਕੋ ਸਾਥੀ ਨਾ ਕੋ ਬੇਲੀ ॥ ਕਰਿ ਕਿਰਪਾ ਪ੍ਰਭਿ ਸਾਧਸੰਗਿ ਮੇਲੀ ॥ ਜਾ ਫਿਰਿ ਦੇਖਾ ਤਾ ਮੇਰਾ ਅਲਹੁ ਬੇਲੀ ॥੩॥ ਵਾਟ ਹਮਾਰੀ ਖਰੀ ਉਡੀਣੀ ॥ ਖੰਨਿਅਹੁ ਤਿਖੀ ਬਹੁਤੁ ਪਿਈਣੀ ॥ ਉਸੁ ਊਪਰਿ ਹੈ ਮਾਰਗੁ ਮੇਰਾ ॥ ਸੇਖ ਫਰੀਦਾ ਪੰਥੁ ਸਮੑਾਰਿ ਸਵੇਰਾ ॥੪॥੧॥

ਐਤਵਾਰ, ੨੯ ਸਾਵਣ (ਸੰਮਤ ੫੫੫ ਨਾਨਕਸ਼ਾਹੀ) (ਅੰਗ: ੭੯੪)

ੴ ਸਤਿਗੁਰ ਪ੍ਰਸਾਦਿ ॥

ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ ॥

ਬੜੀ ਦੁਖੀ ਹੋ ਕੇ, ਬੜੀ ਤੜਫ ਕੇ ਮੈਂ ਹੁਣ ਹੱਥ ਮਲ ਰਹੀ ਹਾਂ, ਤੇ ਝੱਲੀ ਹੋ ਕੇ ਹੁਣ ਮੈਂ ਉਸ ਖਸਮ ਨੂੰ ਲੱਭਦੀ ਫਿਰਦੀ ਹਾਂ । ਹੇ ਖਸਮ-ਪ੍ਰਭੂ! ਤੇਰਾ ਕੋਈ ਦੋਸ (ਮੇਰੀ ਇਸ ਭੈੜੀ ਹਾਲਤ ਬਾਰੇ) ਨਹੀਂ ਹੈ, ਮੇਰੇ ਵਿਚ ਹੀ ਔਗੁਣ ਸਨ, ਤਾਹੀਏਂ ਤੂੰ ਆਪਣੇ ਮਨ ਵਿਚ ਮੇਰੇ ਨਾਲ ਰੋਸਾ ਕੀਤਾ ।੧। ਹੇ ਮੇਰੇ ਮਾਲਿਕ! ਮੈਂ ਤੇਰੀ ਕਦਰ ਨਾ ਜਾਤੀ, ਜੁਆਨੀ ਦਾ ਵੇਲਾ ਗਵਾ ਕੇ ਹੁਣ ਪਿਛੋਂ ਮੈਂ ਝੁਰ ਰਹੀ ਹਾਂ ।ਰਹਾਉ। (ਹੁਣ ਮੈਂ ਕੋਇਲ ਨੂੰ ਪੁੱਛਦੀ ਫਿਰਦੀ ਹਾਂ—) ਹੇ ਕਾਲੀ ਕੋਇਲ! ਭਲਾ, ਮੈਂ ਤਾਂ ਆਪਣੇ ਕਰਮਾਂ ਦੀ ਮਾਰੀ ਦੁਖੀ ਹਾਂ ਹੀ) ਤੂੰ ਭੀ ਕਿਉਂ ਕਾਲੀ (ਹੋ ਗਈ) ਹੈਂ? (ਕੋਇਲ ਭੀ ਇਹੀ ਉੱਤਰ ਦੇਂਦੀ ਹੈ) ਮੈਨੂੰ ਮੇਰੇ ਪ੍ਰੀਤਮ ਦੇ ਵਿਛੋੜੇ ਨੇ ਸਾੜ ਦਿੱਤਾ ਹੈ । (ਠੀਕ ਹੈ) ਖਸਮ ਤੋਂ ਵਿੱਛੁੜ ਕੇ ਕਿਥੇ ਕੋਈ ਸੁਖ ਪਾ ਸਕਦੀ ਹੈ? (ਪਰ ਜੀਵ-ਇਸਤ੍ਰੀ ਦੇ ਵੱਸ ਦੀ ਗੱਲ ਨਹੀਂ ਹੈ) ਜਦੋਂ ਪ੍ਰਭੂ ਆਪ ਮਿਹਰਬਾਨ ਹੁੰਦਾ ਹੈ ਤਾਂ ਆਪ ਹੀ ਮਿਲਾ ਲੈਂਦਾ ਹੈ ।੨। (ਇਸ ਜਗਤ-ਰੂਪ) ਡਰਾਉਣੀ ਖੂਹੀ ਵਿਚ ਮੈਂ ਜੀਵ-ਇਸਤ੍ਰੀ ਇਕੱਲੀ (ਡਿੱਗੀ ਪਈ ਸਾਂ, ਇਥੇ) ਕੋਈ ਮੇਰਾ ਸਾਥੀ ਨਹੀਂ (ਮੇਰੇ ਦੁੱਖਾਂ ਵਿਚ) ਕੋਈ ਮੇਰਾ ਮਦਦਗਾਰ ਨਹੀਂ । ਹੁਣ ਜਦੋਂ ਪ੍ਰਭੂ ਨੇ ਮੇਹਰ ਕਰ ਕੇ ਮੈਨੂੰ ਸਤਸੰਗ ਵਿਚ ਮਿਲਾਇਆ ਹੈ, (ਸਤਸੰਗ ਵਿਚ ਆ ਕੇ) ਜਦੋਂ ਮੈਂ ਵੇਖਦੀ ਹਾਂ ਤਾਂ ਮੈਨੂੰ ਮੇਰਾ ਰੱਬ ਬੇਲੀ ਦਿੱਸ ਰਿਹਾ ਹੈ ।੩। ਹੇ ਭਾਈ! ਅਸਾਡਾ ਇਹ ਜੀਵਨ-ਪੰਧ ਬੜਾ ਭਿਆਨਕ ਹੈ, ਖੰਡੇ ਨਾਲੋਂ ਤਿੱਖਾ ਹੈ, ਬੜੀ ਤੇਜ਼ ਧਾਰ ਵਾਲਾ ਹੈ; ਇਸ ਦੇ ਉਤੋਂ ਦੀ ਅਸਾਂ ਲੰਘਣਾ ਹੈ । ਇਸ ਵਾਸਤੇ, ਹੇ ਫਰੀਦ! ਸਵੇਰੇ ਸਵੇਰੇ ਰਸਤਾ ਸੰਭਾਲ ।੪।੧।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ, 2023) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ, 2023)
ਸੋਰਠਿ ਮਹਲਾ ੫ ॥

ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣੁ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

ਮੰਗਲਵਾਰ, ੧੭ ਸਾਵਣ (ਸੰਮਤ ੫੫੫ ਨਾਨਕਸ਼ਾਹੀ) (ਅੰਗ: ੬੧੯)

ਸੋਰਠਿ ਮਹਲਾ ੫ ॥

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ । ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ । (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ।੧। ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ । ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ । ਹੇ ਨਾਨਕ! (ਆਖ—ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ।੨।੧੬।੪੪।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ, 2023) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੁਲਾਈ, 2023)
ਦੇਵਗੰਧਾਰੀ ਮਹਲਾ ੫ ॥

ਅਪੁਨੇ ਹਰਿ ਪਹਿ ਬਿਨਤੀ ਕਹੀਐ ॥ ਚਾਰਿ ਪਦਾਰਥ ਅਨਦ ਮੰਗਲ ਨਿਧਿ ਸੂਖ ਸਹਜ ਸਿਧਿ ਲਹੀਐ ॥੧॥ ਰਹਾਉ ॥ ਮਾਨੁ ਤਿਆਗਿ ਹਰਿ ਚਰਨੀ ਲਾਗਉ ਤਿਸੁ ਪ੍ਰਭ ਅੰਚਲੁ ਗਹੀਐ ॥ ਆਂਚ ਨ ਲਾਗੈ ਅਗਨਿ ਸਾਗਰ ਤੇ ਸਰਨਿ ਸੁਆਮੀ ਕੀ ਅਹੀਐ ॥੧॥ ਕੋਟਿ ਪਰਾਧ ਮਹਾ ਅਕ੍ਰਿਤਘਨ ਬਹੁਰਿ ਬਹੁਰਿ ਪ੍ਰਭ ਸਹੀਐ ॥ ਕਰੁਣਾ ਮੈ ਪੂਰਨ ਪਰਮੇਸੁਰ ਨਾਨਕ ਤਿਸੁ ਸਰਨਹੀਐ ॥੨॥੧੭॥

ਬੁੱਧਵਾਰ, ੨੮ ਹਾੜ (ਸੰਮਤ ੫੫੫ ਨਾਨਕਸ਼ਾਹੀ) ੧੨ ਜੁਲਾਈ, ੨੦੨੩ (ਅੰਗ: ੫੩੧)

ਦੇਵਗੰਧਾਰੀ ਮਹਲਾ ੫ ॥

ਹੇ ਭਾਈ! ਆਪਣੇ ਪਰਮਾਤਮਾ ਦੇ ਕੋਲ ਹੀ ਅਰਜ਼ੋਈ ਕਰਨੀ ਚਾਹੀਦੀ ਹੈ । (ਧਰਮ, ਅਰਥ, ਕਾਮ, ਮੋਖ) ਇਹ ਚਾਰੇ ਪਦਾਰਥ, ਅਨੰਦ ਖ਼ੁਸ਼ੀਆਂ ਦੇ ਖ਼ਜ਼ਾਨੇ, ਆਤਮਕ ਅਡੋਲਤਾ ਦੇ ਸੁਖ, ਕਰਾਮਾਤੀ ਤਾਕਤਾਂ—ਹਰੇਕ ਚੀਜ਼ ਪਰਮਾਤਮਾ ਪਾਸੋਂ ਮਿਲ ਜਾਂਦੀ ਹੈ ।੧।ਰਹਾਉ। ਹੇ ਭਾਈ! ਮੈਂ ਤਾਂ ਅਹੰਕਾਰ ਛੱਡ ਕੇ ਪਰਮਾਤਮਾ ਦੀ ਚਰਨੀਂ ਹੀ ਪਿਆ ਰਹਿੰਦਾ ਹਾਂ । ਭਾਈ! ਉਸ ਪ੍ਰਭੂ ਦਾ ਹੀ ਪੱਲਾ ਫੜਨਾ ਚਾਹੀਦਾ ਹੈ । (ਇਸ ਤਰ੍ਹਾਂ ਵਿਕਾਰਾਂ ਦੀ) ਅੱਗ ਦੇ ਸਮੁੰਦਰ ਤੋਂ ਸੇਕ ਨਹੀਂ ਲੱਗਦਾ । ਮਾਲਕ-ਪ੍ਰਭੂ ਦੀ ਸਰਨ ਹੀ ਮੰਗਣੀ ਚਾਹੀਦੀ ਹੈ ।੧। ਹੇ ਭਾਈ! ਵੱਡੇ ਵੱਡੇ ਨਾ-ਸ਼ੁਕਰਿਆਂ ਦੇ ਕਰੋੜਾਂ ਪਾਪ ਪਰਮਾਤਮਾ ਮੁੜ ਮੁੜ ਸਹਾਰਦਾ ਹੈ । ਹੇ ਨਾਨਕ! ਪਰਮਾਤਮਾ ਪੂਰਨ ਤੌਰ ਤੇ ਤਰਸ-ਸਰੂਪ ਹੈ ਉਸੇ ਦੀ ਹੀ ਸਰਨ ਪੈਣਾ ਚਾਹੀਦਾ ਹੈ ।੨।੧੭।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੁਲਾਈ, 2023) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜਨਵਰੀ, 2023)
ਸਲੋਕੁ ਮਃ ੩ ॥

ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥

ਬੁੱਧਵਾਰ, ੨੭ ਪੋਹ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੫੦)

ਸਲੋਕੁ ਮਃ ੩ ॥

ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ । ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ । ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ ‘ਨਾਮ’ ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ ।੧।ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ); ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ । ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ) । ਹੇ ਨਾਨਕ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ ।੨।ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ । ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸ਼ਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ, ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ । ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ । ਜਿਸ ਗੁਰਮੁਖ ਉਤੇ ਹਰੀ ਦਿਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ ।੨੧।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜਨਵਰੀ, 2023) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜਨਵਰੀ, 2023)
ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਸ਼ਨਿਚਰਵਾਰ, ੨੩ ਪੋਹ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੯੬)

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜਿਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।੨। ਹੇ ਭਾਈ! ਜਿਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਿਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜਨਵਰੀ, 2023) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਦਸੰਬਰ, 2022)
ਰਾਮਕਲੀ ਮਹਲਾ ੧ ॥

ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥

ਮੰਗਲਵਾਰ, ੫ ਪੋਹ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੮੭੭)

ਰਾਮਕਲੀ ਮਹਲਾ ੧ ॥

(ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ । (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ ।੧। ਹੇ ਜੋਗੀ! (ਮੇੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ । (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ ।੧।ਰਹਾਉ। (ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮੁਖੀ ਦੀਵੇ ਬਣਾਏ ਹਨ, ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ ।੨। ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ ।੩। ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ ।੪।੪।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਦਸੰਬਰ, 2022) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਕਤੂਬਰ, 2022)
ਰਾਮਕਲੀ ਮਹਲਾ ੧ ॥

ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥

ਮੰਗਲਵਾਰ, ੯ ਕੱਤਕ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੮੭੭)

ਰਾਮਕਲੀ ਮਹਲਾ ੧ ॥

(ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ । (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ ।੧। ਹੇ ਜੋਗੀ! (ਮੇੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ । (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ ।੧।ਰਹਾਉ। (ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮੁਖੀ ਦੀਵੇ ਬਣਾਏ ਹਨ, ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ ।੨। ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ ।੩। ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ ।੪।੪।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਕਤੂਬਰ, 2022) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਕਤੂਬਰ, 2022)
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ

ੴਸਤਿਗੁਰ ਪ੍ਰਸਾਦਿ ॥

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥

ਸ਼ਨਿੱਚਰਵਾਰ, ੬ ਕੱਤਕ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੯੨)

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ

ੴਸਤਿਗੁਰ ਪ੍ਰਸਾਦਿ ॥

ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹਾ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ, ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ। ।੧। ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ? ।੧।ਰਹਾਉ। (ਪਰ) ਕਬੀਰ ਆਖਦਾ ਹੈ—ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਕਤੂਬਰ, 2022) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ, 2022)
ਬਿਹਾਗੜਾ ਮਹਲਾ ੫ ॥

ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥ ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥ ਸਮਰਥ ਪੂਰਨ ਸਦਾ ਨਿਹਚਲ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮਿਲਹੁ ਪ੍ਰਾਨ ਪਿਆਰੇ ॥੧॥ ਜਪ ਤਪ ਬਰਤ ਕੀਨੇ ਪੇਖਨ ਕਉ ਚਰਣਾ ਰਾਮ ॥ ਤਪਤਿ ਨ ਕਤਹਿ ਬੁਝੈ ਬਿਨੁ ਸੁਆਮੀ ਸਰਣਾ ਰਾਮ ॥ ਪ੍ਰਭ ਸਰਣਿ ਤੇਰੀ ਕਾਟਿ ਬੇਰੀ ਸੰਸਾਰੁ ਸਾਗਰੁ ਤਾਰੀਐ ॥ ਅਨਾਥ ਨਿਰਗੁਨਿ ਕਛੁ ਨ ਜਾਨਾ ਮੇਰਾ ਗੁਣੁ ਅਉਗਣੁ ਨ ਬੀਚਾਰੀਐ ॥ ਦੀਨ ਦਇਆਲ ਗੋਪਾਲ ਪ੍ਰੀਤਮ ਸਮਰਥ ਕਾਰਣ ਕਰਣਾ ॥ ਨਾਨਕ ਚਾਤ੍ਰਿਕ ਹਰਿ ਬੂੰਦ ਮਾਗੈ ਜਪਿ ਜੀਵਾ ਹਰਿ ਹਰਿ ਚਰਣਾ ॥੨॥ ਅਮਿਅ ਸਰੋਵਰੋ ਪੀਉ ਹਰਿ ਹਰਿ ਨਾਮਾ ਰਾਮ ॥ ਸੰਤਹ ਸੰਗਿ ਮਿਲੈ ਜਪਿ ਪੂਰਨ ਕਾਮਾ ਰਾਮ ॥ ਸਭ ਕਾਮ ਪੂਰਨ ਦੁਖ ਬਿਦੀਰਨ ਹਰਿ ਨਿਮਖ ਮਨਹੁ ਨ ਬੀਸਰੈ ॥ ਆਨੰਦ ਅਨਦਿਨੁ ਸਦਾ ਸਾਚਾ ਸਰਬ ਗੁਣ ਜਗਦੀਸਰੈ ॥ ਅਗਣਤ ਊਚ ਅਪਾਰ ਠਾਕੁਰ ਅਗਮ ਜਾ ਕੋ ਧਾਮਾ ॥ ਬਿਨਵੰਤਿ ਨਾਨਕ ਮੇਰੀ ਇਛ ਪੂਰਨ ਮਿਲੇ ਸ੍ਰੀਰੰਗ ਰਾਮਾ ॥੩॥ ਕਈ ਕੋਟਿਕ ਜਗ ਫਲਾ ਸੁਣਿ ਗਾਵਨਹਾਰੇ ਰਾਮ ॥ ਹਰਿ ਹਰਿ ਨਾਮੁ ਜਪਤ ਕੁਲ ਸਗਲੇ ਤਾਰੇ ਰਾਮ ॥ ਹਰਿ ਨਾਮੁ ਜਪਤ ਸੋਹੰਤ ਪ੍ਰਾਣੀ ਤਾ ਕੀ ਮਹਿਮਾ ਕਿਤ ਗਨਾ ॥ ਹਰਿ ਬਿਸਰੁ ਨਾਹੀ ਪ੍ਰਾਨ ਪਿਆਰੇ ਚਿਤਵੰਤਿ ਦਰਸਨੁ ਸਦ ਮਨਾ ॥ ਸੁਭ ਦਿਵਸ ਆਏ ਗਹਿ ਕੰਠਿ ਲਾਏ ਪ੍ਰਭ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਸਫਲੁ ਸਭੁ ਕਿਛੁ ਪ੍ਰਭ ਮਿਲੇ ਅਤਿ ਪਿਆਰੇ ॥੪॥੩॥੬॥

ਮੰਗਲਵਾਰ, ੪ ਅੱਸੂ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੫੪੫)

ਬਿਹਾਗੜਾ ਮਹਲਾ ੫ ॥

ਹੇ ਭਾਈ! ਸੰਤ ਜਨ ਜਿੰਦ ਦੇ ਆਸਰੇ ਪਰਮਾਤਮਾ ਨੂੰ (ਸਦਾ) ਭਾਲਦੇ ਫਿਰਦੇ ਹਨ, ਪਿਆਰੇ ਪ੍ਰਭੂ ਨੂੰ ਮਿਲਣ ਤੋਂ ਬਿਨਾ ਉਹਨਾਂ ਦਾ ਸਰੀਰ ਲਿੱਸਾ ਪੈ ਜਾਂਦਾ ਹੈ ਉਹਨਾਂ ਦਾ ਸਰੀਰਕ ਬਲ ਘਟ ਜਾਂਦਾ ਹੈ । ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਮਿਲ, ਦਇਆ ਕਰ ਕੇ ਮੈਨੂੰ ਆਪਣੇ ਲੜ ਲਾ ਲੈ । ਹੇ ਮੇਰੇ ਸੁਆਮੀ! ਮੈਨੂੰ ਆਪਣਾ ਨਾਮ ਦੇਹ, ਮੈਂ (ਤੇਰੇ ਨਾਮ ਨੂੰ ਸਦਾ) ਜਪਦਾ ਰਹਾਂ, ਤੇਰਾ ਦਰਸ਼ਨ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ । ਨਾਨਕ ਬੇਨਤੀ ਕਰਦਾ ਹੈ—ਹੇ ਸਭ ਤਾਕਤਾਂ ਦੇ ਮਾਲਕ! ਹੇ ਸਰਬ-ਵਿਆਪਕ! ਹੇ ਸਦਾ ਅਟੱਲ ਰਹਿਣ ਵਾਲੇ! ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਹੇ ਜਿੰਦ ਤੋਂ ਪਿਆਰੇ! ਮੇਹਰ ਕਰ ਕੇ ਮੈਨੂੰ ਆ ਮਿਲ ।੧। ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰਨ ਵਾਸਤੇ ਅਨੇਕਾਂ ਜਪ ਕੀਤੇ, ਧੂਣੀਆਂ ਤਪਾਈਆਂ, ਵਰਤ ਰੱਖੇ; ਪਰ ਮਾਲਕ-ਪ੍ਰਭੂ ਦੀ ਸਰਨ ਤੋਂ ਬਿਨਾ ਕਿਤੇ ਭੀ ਮਨ ਦੀ ਤਪਸ਼ ਨਹੀਂ ਬੁੱਝਦੀ । ਹੇ ਪ੍ਰਭੂ! (ਜਪਾਂ ਤਪਾਂ ਦੇ ਆਸਰੇ ਛੱਡ ਕੇ) ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਮਾਇਆ ਦੇ ਮੋਹ ਦੀ ਬੇੜੀ ਕੱਟ ਦੇ, ਮੈਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ । ਹੇ ਪ੍ਰਭੂ! ਮੇਰਾ ਹੋਰ ਕੋਈ ਆਸਰਾ ਨਹੀਂ, ਮੈਂ ਗੁਣ-ਹੀਨ ਹਾਂ, (ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ) ਮੈਂ ਕੋਈ ਢੰਗ ਨਹੀਂ ਜਾਣਦਾ, ਮੇਰਾ ਨਾਹ ਕੋਈ ਗੁਣ ਨਾਹ ਕੋਈ ਔਗੁਣ ਕੋਈ ਭੀ ਆਪਣੇ ਖ਼ਿਆਲ ਵਿਚ ਨਾਹ ਲਿਆਵੀਂ । ਹੇ ਨਾਨਕ! (ਆਖ—) ਹੇ ਦੀਨਾਂ ਉੱਤੇ ਦਇਆ ਕਰਨ ਵਾਲੇ! ਹੇ ਸ੍ਰਿਸ਼ਟੀ ਦੇ ਰਾਖੇ! ਹੇ ਪ੍ਰੀਤਮ! ਹੇ ਸਾਰੀਆਂ ਤਾਕਤਾਂ ਦੇ ਮਾਲਕ! ਹੇ ਜਗਤ ਦੇ ਮੂਲ! (ਜਿਵੇਂ) ਪਪੀਹਾ (ਵਰਖਾ ਦੀ) ਬੂੰਦ ਮੰਗਦਾ ਹੈ (ਤਿਵੇਂ ਮੈਂ ਤੇਰੇ ਨਾਮ-ਅੰਮ੍ਰਿਤ ਦੀ ਬੂੰਦ ਮੰਗਦਾ ਹਾਂ) ਤੇਰੇ ਚਰਨਾਂ ਦਾ ਧਿਆਨ ਧਰ ਧਰ ਕੇ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ ।੨। ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲੇ ਜਲ ਦਾ ਪਵਿਤ੍ਰ ਤਾਲਾਬ ਹੈ, (ਇਸ ਵਿਚੋਂ) ਪੀਂਦੇ ਰਿਹਾ ਕਰੋ । (ਪਰ ਇਹ ਨਾਮ-ਜਲ) ਸੰਤ ਜਨਾਂ ਦੀ ਸੰਗਤਿ ਵਿਚ ਰਿਹਾਂ ਮਿਲਦਾ ਹੈ । ਇਹ ਹਰਿ-ਨਾਮ ਜਪ ਕੇ ਸਾਰੇ ਕਾਰਜ ਸਿਰੇ ਚੜ੍ਹ ਜਾਂਦੇ ਹਨ । ਹੇ ਭਾਈ! ਜਗਤ ਦੇ ਮਾਲਕ ਪਰਮਾਤਮਾ ਵਿਚ ਸਾਰੇ ਹੀ ਗੁਣ ਮੌਜੂਦ ਹਨ । ਉਹ ਸਭ ਜੀਵਾਂ ਦੇ ਸਾਰੇ ਕਾਰਜ ਸਿਰੇ ਚਾੜ੍ਹਨ ਵਾਲਾ ਹੈ, ਸਭ ਦੇ ਦੁੱਖ ਨਾਸ ਕਰਨ ਵਾਲਾ ਹੈ, ਉਹ ਸਦਾ ਹੀ ਕਾਇਮ ਰਹਿਣ ਵਾਲਾ ਹੈ । ਜਿਸ ਮਨੁੱਖ ਦੇ ਮਨ ਤੋਂ ਉਹ ਪਰਮਾਤਮਾ ਅੱਖ ਝਮਕਣ ਜਿਤਨੇ ਸਮੇ ਲਈ ਭੀ ਨਹੀਂ ਵਿਸਰਦਾ, ਉਹ ਮਨੁੱਖ ਸਦਾ ਹਰ ਵੇਲੇ ਆਤਮਕ ਆਨੰਦ ਮਾਣਦਾ ਹੈ । ਹੇ ਭਾਈ! ਪਰਮਾਤਮਾ ਅਣਗਿਣਤ ਗੁਣਾਂ ਵਾਲਾ ਹੈ, ਸਭ ਤੋਂ ਉੱਚਾ ਤੇ, ਬੇਅੰਤ ਹੈ, ਸਭ ਦਾ ਮਾਲਕ ਹੈ, ਉਸ ਦਾ ਟਿਕਾਣਾ (ਨਿਰੀ ਅਕਲ ਸਿਆਣਪ ਦੇ ਆਸਰੇ) ਅਪਹੁੰਚ ਹੈ । ਨਾਨਕ ਬੇਨਤੀ ਕਰਦਾ ਹੈ—(ਹੇ ਭਾਈ!) ਮੈਨੂੰ ਲੱਛਮੀ-ਪਤੀ ਪਰਮਾਤਮਾ ਮਿਲ ਪਿਆ ਹੈ, ਮੇਰੀ (ਚਿਰਾਂ ਦੀ) ਤਾਂਘ ਪੂਰੀ ਹੋ ਗਈ ਹੈ ।੩। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਪਰਮਾਤਮਾ ਦਾ ਨਾਮ ਸੁਣ ਸੁਣ ਕੇ ਕਈ ਕੋ੍ਰੜਾਂ ਜੱਗਾਂ ਦੇ ਫਲ ਪ੍ਰਾਪਤ ਕਰ ਲੈਂਦੇ ਹਨ, (ਭਾਵ, ਕੋ੍ਰੜਾਂ ਕੀਤੇ ਹੋਏ ਜੱਗ ਭੀ ਹਰਿ-ਨਾਮ ਦੇ ਟਾਕਰੇ ਤੇ ਤੁੱਛ ਹਨ) । ਪਰਮਾਤਮਾ ਦਾ ਨਾਮ ਜਪਦਿਆਂ (ਜਪਣ ਵਾਲੇ ਮਨੁੱਖ) ਆਪਣੀਆਂ ਸਾਰੀਆਂ ਕੁਲਾਂ ਭੀ ਤਾਰ ਲੈਂਦੇ ਹਨ । ਪਰਮਾਤਮਾ ਦਾ ਨਾਮ ਜਪਦਿਆਂ ਜਪਦਿਆਂ ਮਨੁੱਖ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ, ਉਹਨਾਂ (ਦੇ ਆਤਮਕ ਜੀਵਨ) ਦੀ ਵਡਿਆਈ ਕਿਤਨੀ ਕੁ ਮੈਂ ਦੱਸਾਂ? ਉਹ ਸਦਾ ਆਪਣੇ ਮਨਾਂ ਵਿਚ ਪਰਮਾਤਮਾ ਦਾ ਦਰਸਨ ਤਾਂਘਦੇ ਰਹਿੰਦੇ ਹਨ (ਤੇ, ਅਰਦਾਸਾਂ ਕਰਦੇ ਰਹਿੰਦੇ ਹਨ—) ਹੇ ਪ੍ਰਾਣ-ਪਿਆਰੇ! (ਸਾਡੇ ਮਨ ਤੋਂ ਕਦੇ) ਨਾਹ ਵਿੱਸਰ । ਸਭ ਤੋਂ ਉੱਚਾ ਅਪਹੁੰਚ ਤੇ ਬੇਅੰਤ ਪ੍ਰਭੂ (ਜਿਨ੍ਹਾਂ ਵਡ-ਭਾਗੀਆਂ ਨੂੰ) ਫੜ ਕੇ ਆਪਣੇ ਗਲ ਨਾਲ ਲਾ ਲੈਂਦਾ ਹੈ ਉਹਨਾਂ (ਦੀ ਜ਼ਿੰਦਗੀ) ਦੇ ਭਾਗਾਂ ਵਾਲੇ ਦਿਨ ਆ ਜਾਂਦੇ ਹਨ । ਨਾਨਕ ਬੇਨਤੀ ਕਰਦਾ ਹੈ—ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਬਹੁਤ ਪਿਆਰਾ ਪਰਮਾਤਮਾ ਮਿਲ ਪੈਂਦਾ ਹੈ ਉਹਨਾਂ (ਦੇ ਜੀਵਨ) ਦਾ ਹਰੇਕ ਕਾਰਜ ਸਿਰੇ ਚੜ੍ਹ ਜਾਂਦਾ ਹੈ ।੪।੩।੬।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ, 2022) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਗਸਤ, 2022)
ਸੋਰਠਿ ਮਹਲਾ ੫ ॥

ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥

ਮੰਗਲਵਾਰ, ੨੫ ਸਾਵਣ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੨੨)

ਸੋਰਠਿ ਮਹਲਾ ੫ ॥

ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ । ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ ।੧।ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ ।ਰਹਾਉ।ਹੇ ਭਾਈ! (ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ । ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ।੨।ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ । ਉਹ ਸਾਡਾ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ । (ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ ਦੇ ਢਹੇ ਚੜ੍ਹਨ ਤੋਂ ਬਚਾ ਲਿਆ) ।੩।ਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ, ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ । ਜਦੋਂ ਤੂੰ ਪ੍ਰੇਰਨਾ ਦੇਂਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ । ਹੇ ਨਾਨਕ! ਸਦਾ-ਥਿਰ ਪ੍ਰਭੂ ਦਾ ਨਾਮ ਜਪਿਆ ਕਰ, ਇਹੀ ਸਦਾ ਹਾਮੀ ਭਰਨ ਵਾਲਾ ਹੈ । ਪ੍ਰਭੂ ਆਪਣੇ ਸੇਵਕ ਦੀ (ਸਦਾ) ਇੱਜ਼ਤ ਰੱਖਦਾ ਆਇਆ ਹੈ ।੪।੬।੫੬।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਗਸਤ, 2022) appeared first on Ludhiana Live.