sachkhand sri amritsar Archives - Ludhiana Live

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ, 2023)
ਧਨਾਸਰੀ ਮਹਲਾ ੪॥

ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥

ਐਤਵਾਰ, ੧੫ ਸਾਵਣ (ਸੰਮਤ ੫੫੫ ਨਾਨਕਸ਼ਾਹੀ) ੩੦ ਜੁਲਾਈ, ੨੦੨੩ (ਅੰਗ: ੬੬੮)

ਧਨਾਸਰੀ ਮਹਲਾ ੪॥

ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। ਮੇਹਰ ਕਰ, ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇਂ ਵਾਸਤੇ ਹੀ ਮੇਰੇ ਮੂੰਹ ਵਿਚ ਆਪਣੇ ਨਾਮ ਦੀ ਸ੍ਵਾਂਤੀ ਬੂੰਦ ਪਾ ਦੇ।੧। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ ਅਫ਼ੀਮ ਆਦਿਕ ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ। ਰਹਾਉ। ਹੇ ਪ੍ਰਭੂ! ਤੂੰ ਗੁਣਾਂ ਦਾ ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ ਬਖ਼ਸ਼ੇ ਹੋਏ ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ ਲੋਕ ਪਰਲੋਕ ਵਿਚ ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ, 2023) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੁਲਾਈ, 2022)
ਧਨਾਸਰੀ ਮਹਲਾ ੫ ॥

ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥

ਸ਼ਨਿਚਰਵਾਰ, ੧ ਸਾਵਣ (ਸੰਮਤ ੫੫੪ ਨਾਨਕਸ਼ਾਹੀ) ਅੰਗ: ੬੮੪

ਧਨਾਸਰੀ ਮਹਲਾ ੫ ॥

ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤਿ੍ਰਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ ।੧। ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ—ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ ।੧।ਰਹਾਉ। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩। ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ ।੪।੨।੫੬।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੁਲਾਈ, 2022) appeared first on Ludhiana Live.