satish kaushik Archives - Ludhiana Live

ਨਿਰਦੇਸ਼ਕ ਸਤੀਸ਼ ਕੌਸ਼ਿਕ ਨੇ ਪਤਨੀ ਤੇ ਧੀ ਲਈ ਛੱਡੀ ਕਰੋੜਾਂ ਦੀ ਜਾਇਦਾਦ
ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਤੇ ਮਸ਼ਹੂਰ ਨਿਰਦੇਸ਼ਕ ਸਤੀਸ਼ ਕੌਸ਼ਿਕ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦਿਹਾਂਤ ਨਾਲ ਸਿਨੇਮਾ ਜਗਤ ‘ਚ ਸੋਗ ਦੀ ਲਹਿਰ ਛਾਈ ਹੋਈ ਹੈ। ਅਦਾਕਾਰ ਸਤੀਸ਼ ਕੌਸ਼ਿਕ ਦੀ 66 ਸਾਲ ਦੀ ਉਮਰ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਸਤੀਸ਼ ਕੌਸ਼ਿਕ ਆਪਣੇ ਪਿੱਛੇ ਰੋਂਦੀ ਪਤਨੀ ਅਤੇ ਇੱਕ ਧੀ ਛੱਡ ਗਏ ਹਨ।

ਦੱਸ ਦਈਏ ਕਿ ਸਤੀਸ਼ ਕੌਸ਼ਕ ਲੰਬੇ ਸਮੇਂ ਤੋਂ ਹਿੰਦੀ ਫ਼ਿਲਮ ਇੰਡਸਟਰੀ ਨਾਲ ਜੁੜੇ ਹੋਏ ਸਨ। ਸਖ਼ਤ ਮਿਹਨਤ ਅਤੇ ਲਗਨ ਦੇ ਦਮ ‘ਤੇ ਉਨ੍ਹਾਂ ਨੇ ਬਾਲੀਵੁੱਡ ‘ਚ ਖ਼ਾਸ ਪਛਾਣ ਬਣਾਈ ਸੀ। ਸਤੀਸ਼ ਕੌਸ਼ਿਕ ਦੀ ਨੈੱਟਵਰਥ ਦੀ ਗੱਲ ਕਰੀਏ ਤਾਂ ਰਿਪੋਰਟਾਂ ਮੁਤਾਬਕ, ਸਾਲ 2023 ‘ਚ ਉਨ੍ਹਾਂ ਦੀ ਨੈੱਟਵਰਥ ਕਰੀਬ 50 ਕਰੋੜ ਰੁਪਏ ਹੈ। ਅਦਾਕਾਰੀ ਤੋਂ ਇਲਾਵਾ ਸਤੀਸ਼ ਕੌਸ਼ਿਕ ਇੱਕ ਨਿਰਦੇਸ਼ਕ, ਨਿਰਮਾਤਾ ਅਤੇ ਪਟਕਥਾ ਲੇਖਕ ਵੀ ਸਨ।

ਸਤੀਸ਼ ਕੌਸ਼ਿਕ ਨੇ ਆਪਣੇ ਅਦਾਕਾਰੀ ਕਰੀਅਰ ‘ਚ ਕਈ ਯਾਦਗਾਰੀ ਪ੍ਰਦਰਸ਼ਨ ਦਿੱਤੇ। ਅਮਰੀਸ਼ ਪੁਰੀ ਤੋਂ ਲੈ ਕੇ ਅਨਿਲ ਕਪੂਰ ਤੱਕ ਉਨ੍ਹਾਂ ਨੇ ਕਈ ਵੱਡੇ ਸਿਤਾਰਿਆਂ ਨਾਲ ਕੰਮ ਕੀਤਾ। ਉਨ੍ਹਾਂ ਦੇ ਕੁਝ ਪ੍ਰਤੀਕ ਪ੍ਰਦਰਸ਼ਨਾਂ ‘ਚ ਕੈਲੰਡਰ, ਮੁਥੂ ਸਵਾਮੀ ਅਤੇ ਪੱਪੂ ਪੇਜਰ ਵਰਗੇ ਕਿਰਦਾਰ ਸ਼ਾਮਲ ਹਨ।

ਸਤੀਸ਼ ਕੌਸ਼ਿਕ ਦੀਆਂ ਫ਼ਿਲਮਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ‘ਸਾਜਨ ਚਲੇ ਸਸੁਰਾਲ’, ‘ਰਾਮ ਲਖਨ’, ‘ਮਿਸਟਰ ਐਂਡ ਮਿਸਿਜ਼ ਖਿਲਾੜੀ’, ‘ਦੀਵਾਨਾ ਮਸਤਾਨਾ’, ‘ਕਿਊਂਕੀ ਮੈਂ ਝੂਠ ਨਹੀਂ ਬੋਲਦਾ’, ‘ਲਕਸ਼ਮੀ’ ਅਤੇ ‘ਉੜਤਾ ਪੰਜਾਬ’ ਸਮੇਤ ਕਈ ਫ਼ਿਲਮਾਂ ‘ਚ ਕੰਮ ਕੀਤਾ।

ਸਤੀਸ਼ ਕੌਸ਼ਿਕ ਨੇ 1985 ‘ਚ ਸ਼ਸ਼ੀ ਕੌਸ਼ਿਕ ਨਾਲ ਵਿਆਹ ਕੀਤਾ ਸੀ। ਉਨ੍ਹਾਂ ਦੇ ਪੁੱਤਰ ਸਾਨੂ ਕੌਸ਼ਿਕ ਦੀ ਦੋ ਸਾਲ ਦੀ ਉਮਰ ‘ਚ ਮੌਤ ਹੋ ਗਈ ਸੀ। ਇਸ ਤੋਂ ਬਾਅਦ ਉਹ ਸਾਲ 2012 ‘ਚ ਸਰੋਗੇਟ ਮਾਂ ਦੇ ਜ਼ਰੀਏ ਫਿਰ ਤੋਂ ਬੇਟੀ ਵੰਸ਼ਿਕਾ ਦੇ ਪਿਤਾ ਬਣੇ।

ਦੱਸਣਯੋਗ ਹੈ ਕਿ ਸਤੀਸ਼ ਕੌਸ਼ਿਕ ਨੇ ਮੰਗਲਵਾਰ ਨੂੰ ਜਾਵੇਦ ਅਖ਼ਤਰ ਅਤੇ ਸ਼ਬਾਨਾ ਆਜ਼ਮੀ ਦੀ ਹੋਲੀ ਪਾਰਟੀ ‘ਚ ਸ਼ਿਰਕਤ ਕੀਤੀ। ਉਥੋਂ ਉਸ ਨੇ ਆਪਣੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵੀ ਪੋਸਟ ਕੀਤੀਆਂ ਹਨ। ਇਸ ਤੋਂ ਬਾਅਦ ਵੀਰਵਾਰ ਨੂੰ ਉਨ੍ਹਾਂ ਦੇ ਅਚਾਨਕ ਦਿਹਾਂਤ ਦੀ ਖ਼ਬਰ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ।

The post ਨਿਰਦੇਸ਼ਕ ਸਤੀਸ਼ ਕੌਸ਼ਿਕ ਨੇ ਪਤਨੀ ਤੇ ਧੀ ਲਈ ਛੱਡੀ ਕਰੋੜਾਂ ਦੀ ਜਾਇਦਾਦ appeared first on Ludhiana Live.

ਮੌਤ ਤੋਂ ਕੁਝ ਘੰਟੇ ਪਹਿਲਾਂ ਹੋਲੀ ਖੇਡ ਰਹੇ ਸਨ ਸਤੀਸ਼ ਕੌਸ਼ਿਕ, ਆਖਰੀ ਪੋਸਟ ਦੇਖ ਨਮ ਹੋਈਆਂ ਅੱਖਾਂ
ਸਤੀਸ਼ ਕੌਸ਼ਿਕ ਦੀ ਮੌਤ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਅਜੇ 24 ਘੰਟੇ ਪਹਿਲਾਂ ਉਹ ਆਪਣੇ ਫ਼ਿਲਮੀ ਦੋਸਤਾਂ ਨਾਲ ਹੋਲੀ ਖੇਡ ਰਹੇ ਸਨ। ਜਾਵੇਦ ਅਖ਼ਤਰ ਤੋਂ ਲੈ ਕੇ ਮਹਿਮਾ ਚੌਧਰੀ ਤੱਕ, ਉਨ੍ਹਾਂ ਨੇ ਇੰਸਟਾਗ੍ਰਾਮ ’ਤੇ ਹੋਲੀ ਖੇਡਦਿਆਂ ਕਾਫੀ ਤਸਵੀਰਾਂ ਸਾਂਝੀਆਂ ਕੀਤੀਆਂ ਸਨ।

ਉਹ ਬਹੁਤ ਖ਼ੁਸ਼ ਨਜ਼ਰ ਆ ਰਹੇ ਸਨ। ਉਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਹੋਲੀ ਦੀ ਵਧਾਈ ਵੀ ਦਿੱਤੀ। ਹੁਣ ਉਨ੍ਹਾਂ ਦੀ ਆਖਰੀ ਪੋਸਟ ਦੇਖ ਕੇ ਪ੍ਰਸ਼ੰਸਕ ਭਾਵੁਕ ਹੋ ਰਹੇ ਹਨ। ਉਨ੍ਹਾਂ ਨੂੰ ਅਜੇ ਵੀ ਯਕੀਨ ਨਹੀਂ ਆ ਰਿਹਾ ਕਿ ‘ਮਿਸਟਰ ਇੰਡੀਆ’ ਵਾਲਾ ‘ਕੈਲੰਡਰ’ ਇਸ ਦੁਨੀਆ ’ਚ ਨਹੀਂ ਰਿਹਾ।

ਸਤੀਸ਼ ਕੌਸ਼ਿਕ ਨੇ ਇਕ ਦਿਨ ਪਹਿਲਾਂ ਹੀ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਸੀ। ਉਨ੍ਹਾਂ ਨੇ ਰਿਚਾ ਚੱਢਾ, ਅਲੀ ਫਜ਼ਲ, ਜਾਵੇਦ ਅਖ਼ਤਰ ਤੇ ਮਹਿਮਾ ਚੌਧਰੀ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਸਾਰਿਆਂ ਲਈ ਲਿਖਿਆ, ‘‘ਸਭ ਨੂੰ ਹੋਲੀ ਮੁਬਾਰਕ।’’

ਉਨ੍ਹਾਂ ਦੀ ਪੋਸਟ ’ਤੇ ਇਕ ਯੂਜ਼ਰ ਨੇ ਕੁਮੈਂਟ ਕੀਤਾ, ‘‘ਜ਼ਿੰਦਗੀ ਕਿੰਨੀ ਬੇਰਹਿਮ ਹੋ ਸਕਦੀ ਹੈ। ਕੁਝ ਘੰਟੇ ਪਹਿਲਾਂ ਮੈਂ ਇਸ ਪਿਆਰੀ ਪੋਸਟ ਦੀ ਪ੍ਰਸ਼ੰਸਾ ਕਰ ਰਿਹਾ ਸੀ ਤੇ ਹੁਣ ਇਸ ਦਿਲ ਦਹਿਲਾਉਣ ਵਾਲੀ ਖ਼ਬਰ ਨਾਲ ਉਠਿਆ ਹਾਂ ਦੱਸਿਆ ਜਾ ਰਿਹਾ ਹੈ ਕਿ ਸਤੀਸ਼ ਕੌਸ਼ਿਕ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ਉਹ ਆਪਣੇ ਕਿਸੇ ਰਿਸ਼ਤੇਦਾਰ ਨੂੰ ਮਿਲਣ ਗੁਰੂਗ੍ਰਾਮ ਗਏ ਸਨ, ਜਿਥੇ ਕਾਰ ’ਚ ਅਚਾਨਕ ਬੀਮਾਰ ਹੋ ਗਏ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।

The post ਮੌਤ ਤੋਂ ਕੁਝ ਘੰਟੇ ਪਹਿਲਾਂ ਹੋਲੀ ਖੇਡ ਰਹੇ ਸਨ ਸਤੀਸ਼ ਕੌਸ਼ਿਕ, ਆਖਰੀ ਪੋਸਟ ਦੇਖ ਨਮ ਹੋਈਆਂ ਅੱਖਾਂ appeared first on Ludhiana Live.