shamlat land Archives - Ludhiana Live

ਅਨੁਸੂਚਿਤ ਜਾਤੀ ਭਾਈਚਾਰਾ 3 ਸਾਲ ਲਈ ਲੀਜ਼ ‘ਤੇ ਲੈ ਸਕੇਗਾ ਪੰਚਾਇਤੀ ਜ਼ਮੀਨ
ਸੰਗਰੂਰ : ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਪੰਚਾਇਤੀ ਜ਼ਮੀਨ ਨਿਲਾਮੀ ਦੀਆਂ ਕੀਮਤਾਂ ‘ਚ ਘੱਟੋ-ਘੱਟ 50 ਫ਼ੀਸਦੀ ਦੀ ਗਿਰਾਵਟ ਦੇ ਨਾਲ ਤਿੰਨ ਸਾਲਾਂ ਲਈ ਲੀਜ਼ ‘ਤੇ ਲੈਣ ਦੀ ਇਜਾਜ਼ਤ ਦੇ ਦਿੱਤੀ ਹੈ। ਸੂਬਾ ਸਰਕਾਰ ਪਹਿਲਾਂ ਅਨੁਸੂਚਿਤ ਜਾਤੀ ਭਾਈਚਾਰੇ ਦੇ ਲੋਕਾਂ ਨੂੰ ਸਾਂਝੇ ਪਿੰਡ ਦੀ ਜ਼ਮੀਨ ਲੀਜ਼ ‘ਤੇ ਦੇਣ ਤੋਂ ਝਿਜਕ ਰਹੀ ਸੀ ਅਤੇ ਕਿਹਾ ਸੀ ਕਿ ਅਜਿਹੀ ਕੋਈ ਸ਼ਰਤ ਨਹੀਂ ਹੈ ਕਿ ਕੋਈ ਵੀ ਪੰਚਾਇਤੀ ਜ਼ਮੀਨ ਤਿੰਨ ਸਾਲਾਂ ਲਈ ਲੀਜ਼ ‘ਤੇ ਲੈ ਸਕੇ।

ਅਨੁਸੂਚਿਤ ਜਾਤੀ ਜੱਥੇਬੰਦੀਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਭਾਗ ਦੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ 12 ਜੂਨ ਤੋਂ ਉਨ੍ਹਾਂ ਨੂੰ ਜ਼ਮੀਨ ਤਿੰਨ ਸਾਲ ਦੇ ਲੀਜ਼ ‘ਤੇ ਦੇਣੀ ਸ਼ੁਰੂ ਕਰ ਦਿੱਤੀ ਹੈ। ਪੰਚਾਇਤੀ ਜ਼ਮੀਨਾਂ ਦਾ ਇੱਕ ਤਿਹਾਈ ਹਿੱਸਾ ਅਨੁਸੂਚਿਤ ਜਾਤੀ ਭਾਈਚਾਰੇ ਦੇ ਲੋਕਾਂ ਵੱਲੋਂ ਕਾਸ਼ਤ ਕੀਤਾ ਜਾ ਰਿਹਾ ਹੈ

ਇਸ ਸਬੰਧੀ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜਨਰਲ ਸੈਕਟਰੀ ਪਰਮਜੀਤ ਕੌਰ ਲੌਂਗੋਵਾਲ ਨੇ ਕਿਹਾ ਕਿ ਇਸ ਫ਼ੈਸਲਾ ਦਾ ਜਿੱਥੇ ਉਹ ਸੁਆਗਤ ਕਰਦੇ ਹਨ, ਉੱਥੇ ਹੀ ਬਾਕੀ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਰਕਾਰ ਤੋਂ ਇਸ ਮੰਗ ਦੀ ਪ੍ਰਾਪਤੀ ਲਈ ਅਨੁਸੂਚਿਤ ਜਾਤੀ ਭਾਈਚਾਰੇ ਨੇ ਲੰਮਾ ਸਮਾਂ ਸੰਘਰਸ਼ ਕਰਕੇ ਇਸ ਮਸਲੇ ਦਾ ਹੱਲ ਕਰਵਾਇਆ ਹੈ।

The post ਅਨੁਸੂਚਿਤ ਜਾਤੀ ਭਾਈਚਾਰਾ 3 ਸਾਲ ਲਈ ਲੀਜ਼ ‘ਤੇ ਲੈ ਸਕੇਗਾ ਪੰਚਾਇਤੀ ਜ਼ਮੀਨ appeared first on Ludhiana Live.

ਲੁਧਿਆਣਾ ‘ਚ ਹੁਣ ਤੱਕ ਕੁੱਲ 424 ਏਕੜ ਸਰਕਾਰੀ ਜ਼ਮੀਨ ਖਾਲੀ ਕਰਵਾਈ – ਕੁਲਦੀਪ ਸਿੰਘ ਧਾਲੀਵਾਲ
ਲੁਧਿਆਣਾ :  ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਸਰਕਾਰੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਨਾਜਾਇਜ਼ ਕਬਜ਼ਾਧਾਰੀ ਨੂੰ ਬਖ਼ਸਿਆ ਨਹੀਂ ਜਾਵੇਗਾ ਭਾਵੇਂਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ।

ਕੈਬਨਿਟ ਮੰਤਰੀ ਨੇ ਇਹ ਗੱਲ ਜ਼ਿਲ੍ਹਾ ਲੁਧਿਆਣਾ ਦੇ ਸਿੱਧਵਾਂ ਬੇਟ ਇਲਾਕੇ ਵਿੱਚ ਪੈਂਦੇ ਪਿੰਡਾਂ ਤਲਵੰਡੀ ਨੌਆਬਾਦ, ਵਲੀਪੁਰ ਖੁਰਦ ਅਤੇ ਵਲੀਪੁਰ ਕਲਾਂ ਦੀ 195 ਏਕੜ 7 ਕਨਾਲ 3 ਮਰਲੇ ਜ਼ਮੀਨ ਤੋਂ ਨਾਜਾਇਜ਼ ਕਬਜ਼ਿਆਂ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ।

ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਜਿੱਥੇ ਹੁਣ ਤੱਕ ਕੁੱਲ 424 ਏਕੜ (ਅੱਜ ਦੀ 195 ਏਕੜ 7 ਕਨਾਲ 3 ਮਰਲੇ ਸਮੇਤ) ਸਰਕਾਰੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਗਿਆ ਹੈ।

ਕੈਬਨਿਟ ਮੰਤਰੀ ਨੇ ਇਹ ਵੀ ਖੁਲਾਸਾ ਕੀਤਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਸੂਬੇ ਭਰ ਵਿੱਚ ਹੁਣ ਤੱਕ ਕਰੀਬ 2750 ਏਕੜ ਜ਼ਮੀਨ ਨੂੰ ਖਾਲੀ ਕਰਵਾ ਲਿਆ ਗਿਆ ਹੈ ਅਤੇ ਇਸ ਮਹੀਨੇ ਦੇ ਅਖ਼ੀਰ ਤੱਕ ਕਰੀਬ 3000 ਏਕੜ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾ ਲਿਆ ਜਾਵੇਗਾ ਅਤੇ ਜੂਨ ਮਹੀਨੇ ਵਿੱਚ ਕਰੀਬ 5000 ਏਕੜ ਜ਼ਮੀਨ ਕਬਜ਼ਾਮੁਕਤ ਕਰਵਾ ਲਈ ਜਾਵੇਗੀ।

ਉਨ੍ਹਾਂ ਕਿਹਾ ਕਿ ਅੱਜ ਜੋ ਜ਼ਮੀਨਾਂ ਕਬਜ਼ੇ ਵਿੱਚ ਲਈਆਂ ਗਈਆਂ ਹਨ ਉਨ੍ਹਾਂ ਵਿੱਚ ਪਿੰਡ ਤਲਵੰਡੀ ਨੌਆਬਾਦ ਵਿਖੇ 86 ਏਕੜ 7 ਕਨਾਲ 15 ਮਰਲੇ ਜ਼ਮੀਨ, ਵਲੀਪੁਰ ਖੁਰਦ ਵਿਖੇ 65 ਏਕੜ 5 ਕਨਾਲ 5 ਮਰਲੇ ਜ਼ਮੀਨ ਅਤੇ ਵਲੀਪੁਰ ਕਲਾਂ ਵਿਖੇ 43 ਏਕੜ 2 ਕਨਾਲ 3 ਮਰਲੇ ਜ਼ਮੀਨ ਸ਼ਾਮਲ ਹੈ.

The post ਲੁਧਿਆਣਾ ‘ਚ ਹੁਣ ਤੱਕ ਕੁੱਲ 424 ਏਕੜ ਸਰਕਾਰੀ ਜ਼ਮੀਨ ਖਾਲੀ ਕਰਵਾਈ – ਕੁਲਦੀਪ ਸਿੰਘ ਧਾਲੀਵਾਲ appeared first on Ludhiana Live.

ਸ਼ਾਮਲਾਟ ਜ਼ਮੀਨ ‘ਤੇ ਨਾਜਾਇਜ਼ ਕਬਜ਼ਾ ਹੋਣ ਤੋਂ ਨਗਰ ਨਿਗਮ ਪ੍ਰਸ਼ਾਸਨ ਨੇ ਕੀਤਾ ਨਾਕਾਮ
ਲੁਧਿਆਣਾ : ਨਗਰ ਨਿਗਮ ਵਾਰਡ 74 ਅਧੀਨ ਪੈਂਦੇ ਪਿੰਡ ਬਾੜੇਵਾਲ ਦੀ ਸ਼ਾਮਲਾਟ ਜ਼ਮੀਨ ‘ਤੇ ਕੁੱਝ ਲੋਕਾਂ ਵਲੋਂ ਮੁੜ ਨਾਜਾਇਜ਼ ਕਬਜਾ ਕਰਨ ਦੀ ਕੀਤੀ ਕੋਸ਼ਿਸ਼ ਨਗਰ ਨਿਗਮ ਅਧਿਕਾਰੀਆਂ ਨੇ ਨਾਕਾਮ ਕਰ ਦਿੱਤੀ।

ਨਗਰ ਨਿਗਮ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਬਾੜੇਵਾਲ-ਅਯਾਲੀ ਰੋਡ ‘ਤੇ ਕਰੀਬ 800 ਵਰਗ ਗਜ ਸ਼ਾਮਲਾਟ ਜ਼ਮੀਨ ਹੈ ਜਿਸ ‘ਤੇ ਕੁੱਝ ਲੋਕਾਂ ਵਲੋਂ ਪਿੱਲਰ ਖੜੇ੍ ਕਰਕੇ ਉਸਾਰੀ ਸ਼ੁਰੂ ਕੀਤੀ ਸੀ, ਲੋਕਾਂ ਵਲੋਂ ਕੌਂਸਲਰ ਪੰਕਜ ਕਾਕਾ ਨੂੰ ਸ਼ਿਕਾਇਤ ਕੀਤੇ ਜਾਣ ‘ਤੇ ਉਨ੍ਹਾਂ ਨਿਗਮ ਅਧਿਕਾਰੀਆਂ ਦੇ ਧਿਆਨ ਵਿਚ ਮਾਮਲਾ ਲਿਆਂਦਾ ਤਾਂ ਸਹਾਇਕ ਨਿਗਮ ਯੋਜਨਾਕਾਰ ਜੋਨ-ਡੀ ਮਦਨਜੀਤ ਸਿੰਘ ਬੇਦੀ ਨੇ ਮੌਕੇ ‘ਤੇ ਨਿਰੀਖਕ ਜਗਦੀਪ ਸਿੰਘ ਖੰਗੂੜਾ ਨੂੰ ਮਾਮਲੇ ਦੀ ਜਾਂਚ ਲਈ ਭੇਜਿਆ ਗਿਆ ਜਿਨ੍ਹਾਂ ਨੇ ਚੱਲ ਰਹੇ ਉਸਾਰੀ ਦੇ ਕੰਮ ਨੂੰ ਬੰਦ ਕਰਾ ਦਿੱਤਾ |

ਉਨ੍ਹਾਂ ਦੱਸਿਆ ਕਿ ਜੇ. ਸੀ. ਬੀ. ਮਸ਼ੀਨ ਮੌਜੂਦ ਨਾ ਹੋਣ ਕਾਰਨ ਅੱਜ ਪਿੱਲਰ ਤੇ ਕੀਤੀ ਉਸਾਰੀ ਢਾਹੀ ਜਾਵੇਗੀ, ਪਿੰਡ ਬਾੜੇਵਾਲ ਦੇ ਕੁਝ ਲੋਕਾਂ ਨੇ ਦੱਸਿਆ ਕਿ ਇਸ ਜ਼ਮੀਨ ‘ਤੇ ਪਹਿਲਾਂ ਛੱਪੜ ਸੀ, ਸੀਵਰੇਜ ਲਾਈਨ ਵਿਛਾਏ ਜਾਣ ‘ਤੇ ਗੰਦਾ ਪਾਣੀ ਛੱਪੜ ‘ਚ ਡਿੱਗਣਾ ਬੰਦ ਹੋ ਗਿਆ। ਕੁਝ ਲੋਕਾਂ ਨੇ ਸਿਆਸੀ ਆਗੂਆਂ ਦੀ ਸ਼ਹਿ ‘ਤੇ ਧਾਰਮਿਕ ਸਥਾਨ ਬਣਾਉਣ ਦੀ ਆੜ ਹੇਠ ਜ਼ਮੀਨ ‘ਤੇ ਕਬਜਾ ਕਰਨ ਦੀ ਕੋਸ਼ਿਸ਼ ਕਰੀਬ ਚਾਰ ਸਾਲ ਪਹਿਲਾਂ ਵੀ ਕੀਤੀ ਸੀ।

The post ਸ਼ਾਮਲਾਟ ਜ਼ਮੀਨ ‘ਤੇ ਨਾਜਾਇਜ਼ ਕਬਜ਼ਾ ਹੋਣ ਤੋਂ ਨਗਰ ਨਿਗਮ ਪ੍ਰਸ਼ਾਸਨ ਨੇ ਕੀਤਾ ਨਾਕਾਮ appeared first on Ludhiana Live.