shri darbar sahib ji amritsar Archives - Ludhiana Live

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਦਸੰਬਰ, 2022)
ਧਨਾਸਰੀ ਛੰਤ ਮਹਲਾ ੪ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥

ਸ਼ਨਿਚਰਵਾਰ, ੧੬ ਪੋਹ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੯੦)

ਧਨਾਸਰੀ ਛੰਤ ਮਹਲਾ ੪ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ । ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ । (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ । (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ । (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ । ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ ।੧। ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ । (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ । ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ । ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ । ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ । ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ । ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ ।੨। (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ । ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ । ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ । ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ । ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ ।੩। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ । ਉਹ ਦਿਨ ਰਾਤ ‘ਹਾਇ ਹਾਇ’ ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ । ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕੋ੍ਰਧਾਤੁਰ ਭੀ ਰਹਿੰਦਾ ਹੈ । ਉਸ ਦੀ ਸਾਰੀ ਉਮਰ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਲੰਘ ਜਾਂਦੀ ਹੈ । ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ । ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ । ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਗ੍ਰਸੀ ਰੱਖਦੀ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ ।੪। ਹੇ ਹਰੀ! ਜਿਸ ਮਨੁੱਖ ਨੂੰ ਤੂੰ (ਆਪਣੀ) ਕਿਰਪਾ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ । (ਹੇ ਭਾਈ! ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ) ਸਦਾ ਹੱਥ ਜੋੜ ਕੇ ਟਿਕਿਆ ਰਹਿੰਦਾ ਹੈ, ਉਸ ਨੂੰ (ਆਪਣੇ) ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ । ਜਦੋਂ ਮਨੁੱਖ ਨੂੰ ਆਪਣੇ ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ, ਤਦੋਂ ਉਹ ਪ੍ਰਭੂ ਦੀ ਰਜ਼ਾ ਵਿਚ ਟਿਕ ਜਾਂਦਾ ਹੈ, ਤੇ, ਹੁਕਮ ਮੰਨ ਕੇ ਆਤਮਕ ਆਨੰਦ ਮਾਣਦਾ ਹੈ । ਉਹ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਹਰਿ-ਨਾਮ ਸਿਮਰਦਾ ਰਹਿੰਦਾ ਹੈ । ਹੇ ਨਾਨਕ! ਪਰਮਾਤਮਾ ਦਾ (ਹਰ ਵੇਲੇ) ਨਾਮ-ਸਿਮਰਨ (ਹੀ) ਉਸ ਨੂੰ ਵਡਿਆਈ ਮਿਲੀ ਰਹਿੰਦੀ ਹੈ, ਪ੍ਰਭੂ ਦਾ ਨਾਮ (ਉਸ ਨੂੰ ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ । ਹੇ ਹਰੀ! (ਆਪਣੀ) ਕਿਰਪਾ ਕਰ ਕੇ (ਜਿਸ ਮਨੁੱਖ ਨੂੰ ਤੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ ।੫।੧।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਦਸੰਬਰ, 2022) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਦਸੰਬਰ, 2022)
ਸੋਰਠਿ ਮਹਲਾ ੧ ॥

ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ॥ ੮॥੩॥

ਬੁੱਧਵਾਰ, ੧੩ ਪੋਹ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੩੬)

ਸੋਰਠਿ ਮਹਲਾ ੧ ॥

ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ । ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ । ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ।੧। ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ । (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ। ਰਹਾਉ। ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ । ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ ।੨। ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ । ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ । ਹੇ ਭਾਈ! (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ ।੩। ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ) । ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ ।੪। ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ । ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ) । ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ ।੫। ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ । ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ । ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ ।੬। ਹੇ ਭਾਈ! (ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਹ ਹੀ ਪ੍ਰਭੂ-ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ) । ਹੇ ਭਾਈ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ ਹੈ । (ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ) ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ ।੭। ਹੇ ਭਾਈ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤਿ-ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ! (ਸੁਭਾਗਤਾ ਇਸੇ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ । ਹੇ ਨਾਨਕ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ (ਆਪਣੇ ਅੰਦਰ) ਉੱਕਰ ਲੈਂਦਾ ਹੈ ।੮।੩।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਦਸੰਬਰ, 2022) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਨਵੰਬਰ, 2022)
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ

ੴ ਸਤਿਗੁਰ ਪ੍ਰਸਾਦਿ ॥

ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ॥ ਮੁਕਤਿ ਪਦਾਰਥੁ ਹਰਿ ਰਸ ਚਾਖੇ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਸ਼ੁੱਕਰਵਾਰ, ੧੦ ਮੱਘਰ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੮੫)

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ

ੴ ਸਤਿਗੁਰ ਪ੍ਰਸਾਦਿ ॥

ਗੁਰੂ ਮਾਨੋ ਇਕ ਸਮੁੰਦਰ ਹੈ ਜੋ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਰਤਨਾਂ ਨਾਲ ਨਕਾ-ਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ ਉਸ ਸਾਗਰ ਵਿਚੋਂ ਆਤਮਕ ਜੀਵਨ ਦੇਣ ਵਾਲੀ ਖ਼ੁਰਾਕ ਪ੍ਰਾਪਤ ਕਰਦੇ ਹਨ, ਜਿਵੇਂ ਹੰਸ ਮੋਤੀ ਚੁਗਦੇ ਹਨ ਤੇ ਗੁਰੂ ਤੋਂ ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ ਦੀ ਚੋਗ ਚੁਗਦੇ ਹਨ। (ਗੁਰਸਿੱਖ) ਹੰਸ ਗੁਰੂ-ਸਰੋਵਰ ਵਿਚ ਟਿਕਿਆ ਰਹਿੰਦਾ ਹੈ, ਤੇ ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ ।੧। ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨੑਾ ਕੇ ਚਿੱਕੜ ਵਿਚ ਡੁੱਬਦਾ ਹੈ, ਉਸ ਦੀ ਇਹ ਮੈਲ਼ ਦੂਰ ਨਹੀਂ ਹੁੰਦੀ। (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨੑਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ)।੧।ਰਹਾਉ। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ ਜੀਵਨ-ਸਫ਼ਰ ਵਿਚ ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ ।੨। ਜਿਵੇਂ ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ, ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ, ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ, ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ, ਇਹ ਕਥਾ ਅਕੱਥ ਹੈ ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ ਲੋਕ ਪਰਲੋਕ ਵਿਚ ਆਦਰ ਪਾਂਦਾ ਹੈ ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ। ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜੋਰ ਨਹੀਂ ਪਾਂਦੀ। ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ, ਮਨੁੱਖ, ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ ।੪। ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ ਆਪਣੇ ਸੇਵਕਾਂ ਦੀ ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ ਸਾਧ ਸੰਗਤਿ ਵਿਚ ਟਿਕ ਕੇ ਉਸ ਆਨੰਦ-ਮੂਲ ਪ੍ਰਭੂ ਦੇ ਚਰਨਾਂ ਵਿਚ ਜੁੜਦੇ ਹਨ ।੫। ਜੇਹੜਾ ਮਨੁੱਖ ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ ਤੇ ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ ਹਉਮੈ ਵਿਚ ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਕਰਕੇ ਸਹੇੜੀ ਹੋਈ ਆਤਮਕ ਮੌਤ ਉਸ ਨੂੰ ਸਦਾ ਦੁਖੀ ਕਰਦੀ ਹੈ, ਉਹ ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ ਆਤਮਕ ਮੌਤ ਦਾ ਲੇਖ ਹੀ ਆਪਣੇ ਮੱਥੇ ਉਤੇ ਲਿਖਾ ਕੇ ਇਸ ਜਗਤ ਵਿਚ ਆਇਆ ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ ।੬। ਪਰ ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ ਸਾਲਾਹ ਹੀ ਨਿੱਤ ਉਚਾਰਦਾ ਹੈ, ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ, ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ ਮਨੁੱਖਾ ਜੀਵਨ ਦੇ ਫ਼ਰਜ਼ ਨੂੰ ਪਛਾਣਦਾ ਹੈ। ਜੋ ਮਨੁੱਖ ਗੁਰੂ ਦੀ ਸਰਨ ਵਿਚ ਰਹਿ ਕੇ ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜੋਰ ਨਹੀਂ ਪਾ ਸਕਦੇ, ਤਾਂ ਸੁਤੇ ਹੀ ਜਤ,ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ ।੭। ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ ਦੁਨੀਆਂ ਵਾਲਾ ਡਰ-ਸਹਮ ਮੁੱਕ ਜਾਂਦਾ ਹੈ। ਨਾਨਕ ਭੀ ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ ਦੇ ਦਰ ਤੋਂ ਨਾਮ ਦੀ ਦਾਤਿ ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ ਸੋਹਣੀ ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ ।੮।੧।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਨਵੰਬਰ, 2022) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਨਵੰਬਰ, 2022)
ਸੋਰਠਿ ਮਹਲਾ ੫ ਘਰੁ ੨ ਦੁਪਦੇ

ੴ ਸਤਿਗੁਰ ਪ੍ਰਸਾਦਿ ॥

ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥

ਮੰਗਲਵਾਰ, ੩੦ ਕੱਤਕ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੧੭)

ਸੋਰਠਿ ਮਹਲਾ ੫ ਘਰੁ ੨ ਦੁਪਦੇ

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧। ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ। ਹੇ ਭਾਈ! ਨਾਨਕ ਉਸ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਦਾ ਗੀਤ ਗਾਉਂਦਾ ਹੈ। ਗੁਰੂ ਨੇ ਨਾਨਕ ਦਾ ਭੁਲੇਖਾ ਦੂਰ ਕਰ ਦਿੱਤਾ ਹੈ, ਤਾਂਹੀਏ ਨਾਨਕ ਨੂੰ ਯਕੀਨ ਹੈ ਕਿ ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ, ਫਿਰ ਭੀ ਸਦਾ ਮਾਇਆ ਦੇ ਮੋਹ ਤੋਂ ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ।੨।੧।੨੯।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਨਵੰਬਰ, 2022) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਕਤੂਬਰ, 2022)
ਸਲੋਕੁ ਮਃ ੩ ॥

ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥ ੧॥ ਮ: ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥ ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥ ਪਉੜੀ ॥ ਜਿਸੁ ਕੈ ਘਰਿ ਦੀਬਾਨੁ ਹਰਿ ਹੋਵੈ ਤਿਸ ਕੀ ਮੁਠੀ ਵਿਚਿ ਜਗਤੁ ਸਭੁ ਆਇਆ ॥ ਤਿਸ ਕਉ ਤਲਕੀ ਕਿਸੈ ਦੀ ਨਾਹੀ ਹਰਿ ਦੀਬਾਨਿ ਸਭਿ ਆਣਿ ਪੈਰੀ ਪਾਇਆ ॥ ਮਾਣਸਾ ਕਿਅਹੁ ਦੀਬਾਣਹੁ ਕੋਈ ਨਸਿ ਭਜਿ ਨਿਕਲੈ ਹਰਿ ਦੀਬਾਣਹੁ ਕੋਈ ਕਿਥੈ ਜਾਇਆ ॥ ਸੋ ਐਸਾ ਹਰਿ ਦੀਬਾਨੁ ਵਸਿਆ ਭਗਤਾ ਕੈ ਹਿਰਦੈ ਤਿਨਿ ਰਹਦੇ ਖੁਹਦੇ ਆਣਿ ਸਭਿ ਭਗਤਾ ਅਗੈ ਖਲਵਾਇਆ ॥ ਹਰਿ ਨਾਵੈ ਕੀ ਵਡਿਆਈ ਕਰਮਿ ਪਰਾਪਤਿ ਹੋਵੈ ਗੁਰਮੁਖਿ ਵਿਰਲੈ ਕਿਨੈ ਧਿਆਇਆ ॥੧੪॥

ਸੋਮਵਾਰ, ੧੫ ਕੱਤਕ (ਸੰਮਤ ੫੫੪ ਨਾਨਕਸ਼ਾਹੀ) (ਅੰਗ : ੫੯੧)

ਸਲੋਕੁ ਮਃ ੩ ॥

ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ ਉਸ ਨੂੰ ਕਦੇ ਸੁਖ ਨਹੀਂ, ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ । ਹੇ ਨਾਨਕ! ਜੇ ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ ਪ੍ਰਭੂ ਸਹਿਜੇ ਹੀ ਮਿਲ ਪੈਂਦਾ ਹੈ ।੧। ਹੇ ਮੇਰੇ ਮਨ! ਇਹੋ ਜਿਹਾ ਸਤਿਗੁਰੂ ਖੋਜ ਕੇ ਲੱਭ, ਜਿਸ ਦੀ ਸੇਵਾ ਕੀਤਿਆਂ ਤੇਰਾ ਸਾਰੀ ਉਮਰ ਦਾ ਦੁਖ ਦੂਰ ਹੋ ਜਾਏ; ਕਦੇ ਉੱਕਾ ਹੀ ਚਿੰਤਾ ਨਾ ਹੋਵੇ ਤੇ (ਉਸ ਸਤਿਗੁਰੂ ਦੇ) ਸ਼ਬਦ ਨਾਲ ਤੇਰੀ ਹਉਮੈ ਸੜ ਜਾਏ; ਤੇਰੇ ਅੰਦਰੋਂ ਕੂੜ ਦੀ ਕੰਧ ਦੂਰ ਹੋ ਜਾਏ ਤੇ ਮਨ ਵਿਚ ਸੱਚਾ ਹਰੀ ਆ ਵੱਸੇ, ਅਤੇ ਹੇ ਮਨ! (ਉਸ ਸਤਿਗੁਰੂ ਦੇ ਦੱਸੇ ਹੋਏ) ਸੰਜਮ ਵਿਚ ਸੱਚੀ ਕਾਰ ਕਰ ਕੇ ਤੇਰੇ ਅੰਦਰ ਸ਼ਾਂਤੀ ਤੇ ਸੁਖ ਹੋ ਜਾਏ । ਹੇ ਨਾਨਕ! ਜਦੋਂ ਹਰੀ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ਤਦੋਂ (ਇਹੋ ਜਿਹਾ) ਸਤਿਗੁਰੂ ਪੂਰੀ ਬਖ਼ਸ਼ਸ਼ ਨਾਲ ਹੀ ਮਿਲਦਾ ਹੈ ।੨। ਜਿਸ ਮਨੁੱਖ ਦੇ ਹਿਰਦੇ ਵਿਚ (ਸਭ ਦਾ) ਹਾਕਮ ਪ੍ਰਭੂ ਵੱਸਦਾ ਹੋਵੇ, ਸਾਰਾ ਸੰਸਾਰ ਉਸ ਦੇ ਵੱਸ ਵਿਚ ਆ ਜਾਂਦਾ ਹੈ, ਉਸ ਨੂੰ ਕਿਸੇ ਦੀ ਕਾਣ ਨਹੀਂ ਹੁੰਦੀ, (ਸਗੋਂ) ਪਰਮਾਤਮਾ ਹਾਕਮ ਨੇ ਸਾਰਿਆਂ ਨੂੰ ਲਿਆ ਕੇ ਉਸ ਦੀ ਚਰਨੀਂ ਪਾਇਆ (ਹੁੰਦਾ) ਹੈ । ਮਨੁੱਖ ਦੀ ਕਚਹਿਰੀ ਵਿਚੋਂ ਤਾਂ ਮਨੁੱਖ ਨੱਸ ਭੱਜ ਕੇ ਭੀ ਕਿਤੇ ਖਿਸਕ ਸਕਦਾ ਹੈ, ਪਰ ਰੱਬ ਦੀ ਹਕੂਮਤਿ ਤੋਂ ਭੱਜ ਕੇ ਕੋਈ ਕਿੱਥੇ ਜਾ ਸਕਦਾ ਹੈ? ਇਹੋ ਜਿਹਾ ਹਾਕਮ ਹਰੀ ਭਗਤਾਂ ਦੇ ਹਿਰਦੇ ਵਿਚ ਵੱਸਿਆ ਹੋਇਆ ਹੈ, ਉਸ ਨੇ “ਰਹਿੰਦੇ ਖੁੰਹਦੇ” ਸਾਰੇ ਜੀਵਾਂ ਨੂੰ ਲਿਆ ਕੇ ਭਗਤ ਜਨਾਂ ਦੇ ਅੱਗੇ ਖੜੇ ਕਰ ਦਿੱਤਾ ਹੈ (ਭਾਵ, ਚਰਨੀਂ ਲਿਆ ਪਾਇਆ ਹੈ) । ਪ੍ਰਭੂ ਦੀ ਖ਼ਾਸ ਮੇਹਰ ਨਾਲ ਹੀ ਪ੍ਰਭੂ ਦੇ ਨਾਮ ਦੀ ਵਡਿਆਈ (ਕਰਨ ਦਾ ਗੁਣ) ਪ੍ਰਾਪਤ ਹੁੰਦਾ ਹੈ; ਸਤਿਗੁਰੂ ਦੇ ਸਨਮੁਖ ਹੋ ਕੇ ਕੋਈ ਵਿਰਲਾ ਹੀ (ਨਾਮ) ਸਿਮਰਦਾ ਹੈ ।੧੪।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਕਤੂਬਰ, 2022) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ, 2022)
ਸੋਰਠਿ ਮਹਲਾ ੫ ॥

ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥

ਵੀਰਵਾਰ, ੨੦ ਅੱਸੂ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੨੪)

ਸੋਰਠਿ ਮਹਲਾ ੫ ॥

ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ । ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ । ਪਰ ਹੇ ਪ੍ਰਭੂ! ਮੇਰਾ ਨਾਮ ‘ਗੋਬਿੰਦ ਦਾ ਭਗਤ’ ਪੈ ਗਿਆ ਹੈ । ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ ।੧। ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ । ਮੈਂ ਤੇਰੀ ਤਾਕਤ ਤੋਂ ਸਦਕੇ ਜਾਂਦਾ ਹਾਂ । ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ ।ਰਹਾਉ। ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ ।੨। ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ । (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ । (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ । ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ ।੩। ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮੇਲ ਦੇਂਦਾ ਹੈ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ । ਹੇ ਦਾਸ ਨਾਨਕ! (ਆਖ—ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ ।੪।੧੨।੬੨।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ, 2022) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ, 2022)
ਧਨਾਸਰੀ ਮਹਲਾ ੪॥

ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥

ਬੁੱਧਵਾਰ, ੧੯ ਅੱਸੂ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੬੮)

ਧਨਾਸਰੀ ਮਹਲਾ ੪॥

ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। ਮੇਹਰ ਕਰ, ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇਂ ਵਾਸਤੇ ਹੀ ਮੇਰੇ ਮੂੰਹ ਵਿਚ ਆਪਣੇ ਨਾਮ ਦੀ ਸ੍ਵਾਂਤੀ ਬੂੰਦ ਪਾ ਦੇ।੧। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ ਅਫ਼ੀਮ ਆਦਿਕ ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ। ਰਹਾਉ। ਹੇ ਪ੍ਰਭੂ! ਤੂੰ ਗੁਣਾਂ ਦਾ ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੑਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ ਬਖ਼ਸ਼ੇ ਹੋਏ ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ ਲੋਕ ਪਰਲੋਕ ਵਿਚ ਬੜੀ ਸੋਭਾ ਮਿਲੀ। ਜਿਨੑਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ, 2022) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ, 2022)
ਬੈਰਾੜੀ ਮਹਲਾ ੪ ॥

ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥

ਸ਼ਨਿਚਰਵਾਰ, ੨੫ ਭਾਦੋਂ (ਸੰਮਤ ੫੫੪ ਨਾਨਕਸ਼ਾਹੀ) ੧੦ ਸਤੰਬਰ, ੨੦੨੨ (ਅੰਗ: ੭੧੯)

ਬੈਰਾੜੀ ਮਹਲਾ ੪ ॥

ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਉਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ ਭੀ ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧। ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ ਜੀਵਾਂ ਵਿਚ ਬੈਠ ਕੇ ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ ਹਰੇਕ ਜੀਵ ਨੂੰ ਮਤਿ ਦੇਂਦਾ ਹੈ, ਆਪ ਹੀ ਹਰੇਕ ਜੀਵ ਵਿਚ ਬੈਠਾ ਬੋਲ ਰਿਹਾ ਹੈ, ਆਪ ਹੀ ਹਰੇਕ ਜੀਵ ਨੂੰ ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! ਭਗਤ ਜਾਣਦਾ ਹੈ ਕਿ ਪਰਮਾਤਮਾ ਨੇ ਆਪ ਹੀ ਆਪਣੇ ਆਪ ਤੋਂ ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ- ਹੇ ਭਾਈ! ਪਰਮਾਤਮਾ ਆਪ ਹੀ ਆਪਣੇ ਸੇਵਕਾਂ ਨੂੰ ਮਿਲਾਉਂਦਾ ਹੈ, ਤੇ ਆਪ ਹੀ ਉਸ ਦੇ ਅੰਦਰੋਂ ਹਰੇਕ ਕਿਸਮ ਦੀ ਖਿੱਚੋਤਾਣ ਮੁਕਾਉਂਦਾ ਹੈ।੨।੩।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ, 2022) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ, 2022)
ਧਨਾਸਰੀ ਮਹਲਾ ੫॥

ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮੑ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮੑ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥

ਬੁੱਧਵਾਰ, ੧੫ ਭਾਦੋਂ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੭੩)

ਧਨਾਸਰੀ ਮਹਲਾ ੫॥

(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ । ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ।੧। ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ । ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ।੧।ਰਹਾਉ। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ।੨। ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ । ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕੋ੍ਰੜਾਂ ਸੁਖ ਆਨੰਦ ਮਾਣ ਲਏ ਹਨ ।੩। ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ । ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤਿ੍ਰਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ।੪।੧੦।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ, 2022) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਗਸਤ, 2022)
ਗੂਜਰੀ ਮਹਲਾ ੩ ॥

ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥ ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥ ਵਿਣੁ ਪਾਰਸੈ ਪੂਜ ਨ ਹੋਵਈ ਵਿਣੁ ਮਨ ਪਰਚੇ ਅਵਰਾ ਸਮਝਾਏ ॥ ਗੁਰੂ ਸਦਾਏ ਅਗਿਆਨੀ ਅੰਧਾ ਕਿਸੁ ਓਹੁ ਮਾਰਗਿ ਪਾਏ ॥੩॥ ਨਾਨਕ ਵਿਣੁ ਨਦਰੀ ਕਿਛੂ ਨ ਪਾਈਐ ਜਿਸੁ ਨਦਰਿ ਕਰੇ ਸੋ ਪਾਏ ॥ ਗੁਰ ਪਰਸਾਦੀ ਦੇ ਵਡਿਆਈ ਅਪਣਾ ਸਬਦੁ ਵਰਤਾਏ ॥੪॥੫॥੭॥

ਸੋਮਵਾਰ, ੧੭ ਸਾਵਣ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੪੯੧)

ਗੂਜਰੀ ਮਹਲਾ ੩ ॥

ਹੇ ਭਾਈ! ਪਰਮਾਤਮਾ ਜਿਸ ਮਨੁੱਖ ਦਾ ਅਹੰਕਾਰ ਦੂਰ ਕਰ ਦੇਂਦਾ ਹੈ, ਉਸ ਮਨੁੱਖ ਨੂੰ ਆਤਮਕ ਸ਼ਾਂਤੀ ਪ੍ਰਾਪਤ ਹੋ ਜਾਂਦੀ ਹੈ, ਉਸ ਦੀ ਅਕਲ (ਮਾਇਆ-ਮੋਹ ਵਿਚ) ਡੋਲਣੋਂ ਹਟ ਜਾਂਦੀ ਹੈ । ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਇਹ ਭੇਤ) ਸਮਝ ਲੈਂਦਾ ਹੈ, ਤੇ, ਪਰਮਾਤਮਾ ਦੇ ਚਰਨਾਂ ਵਿਚ ਆਪਣਾ ਚਿੱਤ ਜੋੜਦਾ ਹੈ, ਉਹ ਮਨੁੱਖ ਪਵਿਤ੍ਰ ਜੀਵਨ ਵਾਲਾ ਬਣ ਜਾਂਦਾ ਹੈ ।੧।ਹੇ (ਮੇਰੇ ਗਾਫ਼ਲ ਮਨ! ਪਰਮਾਤਮਾ ਨੂੰ ਚੇਤੇ ਕਰਦਾ ਰਹੁ, ਤੈਨੂੰ ਉਹੀ ਫਲ ਮਿਲ ਜਾਏਗਾ ਜੇਹੜਾ ਤੂੰ ਮੰਗੇਂਗਾ । (ਗੁਰੂ ਦੀ ਸਰਨ ਪਉ) ਗੁਰੂ ਦੀ ਕਿਰਪਾ ਨਾਲ ਤੂੰ ਪਰਮਾਤਮਾ ਦੇ ਨਾਮ ਦਾ ਰਸ ਹਾਸਲ ਕਰ ਲਏਂਗਾ, ਤੇ, ਜੇ ਤੂੰ ਉਸ ਰਸ ਨੂੰ ਪੀਂਦਾ ਰਹੇਂਗਾ, ਤਾਂ ਤੈਨੂੰ ਸਦਾ ਆਨੰਦ ਮਿਲਿਆ ਰਹੇਗਾ ।੧।ਰਹਾਉ।ਹੇ ਭਾਈ! ਜਦੋਂ ਕਿਸੇ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਪਾਰਸ ਬਣ ਜਾਂਦਾ ਹੈ (ਉਹ ਹੋਰ ਮਨੁੱਖਾਂ ਨੂੰ ਭੀ ਉੱਚੇ ਜੀਵਨ ਵਾਲਾ ਬਣਾਣ-ਜੋਗਾ ਹੋ ਜਾਂਦਾ ਹੈ), ਜਦੋਂ ਉਹ ਪਾਰਸ ਬਣਦਾ ਹੈ ਤਦੋਂ ਲੋਕਾਂ ਪਾਸੋਂ ਆਦਰ-ਮਾਣ ਹਾਸਲ ਕਰਦਾ ਹੈ । ਜੇਹੜਾ ਭੀ ਮਨੁੱਖ ਉਸ ਦਾ ਆਦਰ ਕਰਦਾ ਹੈ ਉਹ (ਉੱਚਾ ਆਤਮਕ ਜੀਵਨ-ਰੂਪ) ਫਲ ਪ੍ਰਾਪਤ ਕਰਦਾ ਹੈ । (ਪਾਰਸ ਬਣਿਆ ਹੋਇਆ ਮਨੁੱਖ ਹੋਰਨਾਂ ਨੂੰ ਉੱਚੇ ਜੀਵਨ ਦੀ) ਸਿੱਖਿਆ ਦੇਂਦਾ ਹੈ, ਤੇ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਸਿਮਰਨ ਦੀ ਅਕਲ ਦੇਂਦਾ ਹੈ ।੨।(ਪਰ, ਹੇ ਭਾਈ!) ਪਾਰਸ ਬਣਨ ਤੋਂ ਬਿਨਾ (ਦੁਨੀਆ ਪਾਸੋਂ) ਆਦਰ-ਮਾਣ ਨਹੀਂ ਮਿਲਦਾ, (ਕਿਉਂਕਿ) ਆਪਣਾ ਮਨ ਸਿਮਰਨ ਵਿਚ ਪਤੀਜਣ ਤੋਂ ਬਿਨਾ ਹੀ ਉਹ ਮਨੁੱਖ ਹੋਰਨਾਂ ਨੂੰ (ਸਿਮਰਨ ਦੀ) ਸਿੱਖਿਆ ਦੇਂਦਾ ਹੈ । ਜੇਹੜਾ ਮਨੁੱਖ ਆਪ ਤਾਂ ਗਿਆਨ ਤੋਂ ਸੱਖਣਾ ਹੈ, ਆਪ ਤਾਂ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਪਿਆ ਹੈ, ਪਰ ਆਪਣੇ ਆਪ ਨੂੰ ਗੁਰੂ ਅਖਵਾਂਦਾ ਹੈ ਉਹ ਕਿਸੇ ਹੋਰ ਨੂੰ (ਸਹੀ ਜੀਵਨ ਦੇ) ਰਸਤੇ ਉਤੇ ਨਹੀਂ ਪਾ ਸਕਦਾ ।੩।ਹੇ ਨਾਨਕ! (ਕਿਸੇ ਦੇ ਵੱਸ ਦੀ ਗੱਲ ਨਹੀਂ) ਪਰਮਾਤਮਾ ਦੀ ਮੇਹਰ ਦੀ ਨਿਗਾਹ ਤੋਂ ਬਿਨਾ ਕੁਝ ਭੀ ਪ੍ਰਾਪਤ ਨਹੀਂ ਹੁੰਦਾ (ਆਤਮਕ ਜੀਵਨ ਦੀ ਦਾਤਿ ਨਹੀਂ ਮਿਲਦੀ) । ਜਿਸ ਮਨੁੱਖ ਉਤੇ ਮੇਹਰ ਦੀ ਨਜ਼ਰ ਕਰਦਾ ਹੈ ਉਹ ਮਨੁੱਖ ਇਹ ਦਾਤਿ ਹਾਸਲ ਕਰ ਲੈਂਦਾ ਹੈ । ਗੁਰੂ ਦੀ ਕਿਰਪਾ ਦੀ ਬਰਕਤਿ ਨਾਲ ਪਰਮਾਤਮਾ (ਜਿਸ ਮਨੁੱਖ ਨੂੰ) ਵਡਿਆਈ ਬਖ਼ਸ਼ਦਾ ਹੈ ਉਸ ਦੇ ਹਿਰਦੇ ਵਿਚ ਆਪਣੀ ਸਿਫ਼ਤਿ-ਸਾਲਾਹ ਦੀ ਬਾਣੀ ਵਸਾਂਦਾ ਹੈ ।੪।੫।੭।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਗਸਤ, 2022) appeared first on Ludhiana Live.