shri darbar sahib ji Archives - Ludhiana Live

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਮਈ, 2023)
ਸੋਰਠਿ ਮਹਲਾ ੫ ਘਰੁ ੧ ਤਿਤੁਕੇ

ੴ ਸਤਿਗੁਰ ਪ੍ਰਸਾਦਿ ॥

ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥

ਸੋਮਵਾਰ, ੧੮ ਵੈਸਾਖ (ਸੰਮਤ ੫੫੫ ਨਾਨਕਸ਼ਾਹੀ) (ਅੰਗ: ੬੦੮)

ਸੋਰਠਿ ਮਹਲਾ ੫ ਘਰੁ ੧ ਤਿਤੁਕੇ

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ) । ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ ।੧। ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ? ।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ । ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ । ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ ।੨। ਹੇ (ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ । ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ । (ਪਰ, ਹੇ ਮਨ!) ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤਿ ਜੋੜਦੇ ਹਨ, ਜਿਨ੍ਹਾਂ ਉਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੁੰਦਾ ਹੈ ।੩। ਹੇ ਪ੍ਰਭੂ! ਤੇਰੀ (ਮੇਹਰ ਦੀ) ਕੀਮਤ ਕੌਣ ਪਾ ਸਕਦਾ ਹੈ? ਤੂੰ ਸਾਰੇ ਹੀ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈਂ । ਹੇ ਗੋਪਾਲ ਪ੍ਰਭੂ! ਸਾਡੀ ਜੀਵਾਂ ਦੀ ਕੀਹ ਪਾਂਇਆਂ ਹੈ? ਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੁੰਦਾ ਹੈ । ਹੇ ਪ੍ਰਭੂ! ਨਾਨਕ ਤੇਰਾ ਦਾਸ ਹੈ, (ਇਸ ਦਾਸ ਦੀ) ਰੱਖਿਆ ਉਸੇ ਤਰ੍ਹਾਂ ਕਰਦਾ ਰਹੁ, ਜਿਵੇਂ ਪਿਉ ਆਪਣੇ ਪੁਤਰਾਂ ਉਤੇ ਕਿਰਪਾਲ ਹੋ ਕੇ ਕਰਦਾ ਹੈ ।੪।੧।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਮਈ, 2023) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਮਾਰਚ, 2023)
ਰਾਮਕਲੀ ਮਹਲਾ ੧ ॥

ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ॥ ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥

ਸੋਮਵਾਰ, ੭ ਚੇਤ (ਸੰਮਤ ੫੫੫ ਨਾਨਕਸ਼ਾਹੀ) (ਅੰਗ: ੮੭੭)

ਰਾਮਕਲੀ ਮਹਲਾ ੧ ॥

(ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ । (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ ।੧। ਹੇ ਜੋਗੀ! (ਮੇੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ । (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ ।੧।ਰਹਾਉ। (ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮੁਖੀ ਦੀਵੇ ਬਣਾਏ ਹਨ, ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ ।੨। ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ ।੩। ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ ।੪।੪।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਮਾਰਚ, 2023) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜਨਵਰੀ, 2023)
ਗੂਜਰੀ ਅਸਟਪਦੀਆ ਮਹਲਾ ੧ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥ ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ ॥੧॥ ਚੇਤਹੁ ਬਾਸੁਦੇਉ ਬਨਵਾਲੀ ॥ ਰਾਮੁ ਰਿਦੈ ਜਪਮਾਲੀ ॥੧॥ ਰਹਾਉ ॥ ਉਰਧ ਮੂਲ ਜਿਸੁ ਸਾਖ ਤਲਾਹਾ ਚਾਰਿ ਬੇਦ ਜਿਤੁ ਲਾਗੇ ॥ ਸਹਜ ਭਾਇ ਜਾਇ ਤੇ ਨਾਨਕ ਪਾਰਬ੍ਰਹਮ ਲਿਵ ਜਾਗੇ ॥੨॥ ਪਾਰਜਾਤੁ ਘਰਿ ਆਗਨਿ ਮੇਰੈ ਪੁਹਪ ਪਤ੍ਰ ਤਤੁ ਡਾਲਾ ॥ ਸਰਬ ਜੋਤਿ ਨਿਰੰਜਨ ਸੰਭੂ ਛੋਡਹੁ ਬਹੁਤੁ ਜੰਜਾਲਾ ॥੩॥ ਸੁਣਿ ਸਿਖਵੰਤੇ ਨਾਨਕੁ ਬਿਨਵੈ ਛੋਡਹੁ ਮਾਇਆ ਜਾਲਾ ॥ ਮਨਿ ਬੀਚਾਰਿ ਏਕ ਲਿਵ ਲਾਗੀ ਪੁਨਰਪਿ ਜਨਮੁ ਨ ਕਾਲਾ ॥੪॥ ਸੋ ਗੁਰੂ ਸੋ ਸਿਖੁ ਕਥੀਅਲੇ ਸੋ ਵੈਦੁ ਜਿ ਜਾਣੈ ਰੋਗੀ ॥ ਤਿਸੁ ਕਾਰਣਿ ਕੰਮੁ ਨ ਧੰਧਾ ਨਾਹੀ ਧੰਧੈ ਗਿਰਹੀ ਜੋਗੀ ॥ ੫॥ ਕਾਮੁ ਕ੍ਰੋਧੁ ਅਹੰਕਾਰੁ ਤਜੀਅਲੇ ਲੋਭੁ ਮੋਹੁ ਤਿਸ ਮਾਇਆ ॥ ਮਨਿ ਤਤੁ ਅਵਿਗਤੁ ਧਿਆਇਆ ਗੁਰ ਪਰਸਾਦੀ ਪਾਇਆ ॥੬॥ ਗਿਆਨੁ ਧਿਆਨੁ ਸਭ ਦਾਤਿ ਕਥੀਅਲੇ ਸੇਤ ਬਰਨ ਸਭਿ ਦੂਤਾ ॥ ਬ੍ਰਹਮ ਕਮਲ ਮਧੁ ਤਾਸੁ ਰਸਾਦੰ ਜਾਗਤ ਨਾਹੀ ਸੂਤਾ ॥੭॥ ਮਹਾ ਗੰਭੀਰ ਪਤ੍ਰ ਪਾਤਾਲਾ ਨਾਨਕ ਸਰਬ ਜੁਆਇਆ ॥ ਉਪਦੇਸ ਗੁਰੂ ਮਮ ਪੁਨਹਿ ਨ ਗਰਭੰ ਬਿਖੁ ਤਜਿ ਅੰਮ੍ਰਿਤੁ ਪੀਆਇਆ ॥੮॥੧॥

ਸ਼ੁੱਕਰਵਾਰ, ੨੨ ਪੋਹ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੫੦੩)

ਗੂਜਰੀ ਅਸਟਪਦੀਆ ਮਹਲਾ ੧ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਇਸ ਇਕੋ ਹੀ (ਸਰੀਰ-) ਨਗਰ ਵਿਚ (ਕਾਮਾਦਿਕ) ਪੰਜ ਚੋਰ ਵੱਸੇ ਹੋਏ ਹਨ, ਵਰਜਦਿਆਂ ਭੀ (ਇਹਨਾਂ ਵਿਚੋਂ ਹਰੇਕ ਇਸ ਨਗਰ ਵਿਚਲੇ ਆਤਮਕ ਗੁਣਾਂ ਨੂੰ) ਚੁਰਾਣ ਲਈ ਉੱਠ ਦੌੜਦਾ ਹੈ । (ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾ ਕੇ) ਜਿਹੜਾ ਮਨੁੱਖ (ਇਹਨਾਂ ਪੰਜਾਂ ਤੋਂ) ਮਾਇਆ ਦੇ ਤਿੰਨ ਗੁਣਾਂ ਤੋਂ ਅਤੇ ਦਸ ਇੰਦ੍ਰੀਆਂ ਤੋਂ (ਆਪਣਾ ਆਤਮਕ ਗੁਣਾਂ ਦਾ) ਸਰਮਾਇਆ ਬਚਾ ਰੱਖਦਾ ਹੈ, ਹੇ ਨਾਨਕ! ਉਹ (ਇਹਨਾਂ ਤੋਂ) ਸਦਾ ਲਈ ਖ਼ਲਾਸੀ ਪ੍ਰਾਪਤ ਕਰ ਲੈਂਦਾ ਹੈ ।੧। ਹੇ ਭਾਈ । ਸਰਬ-ਵਿਆਪਕ ਜਗਤ-ਮਾਲਕ ਪਰਮਾਤਮਾ ਨੂੰ ਸਦਾ ਚੇਤੇ ਰੱਖੋ । ਪ੍ਰਭੂ ਨੂੰ ਆਪਣੇ ਹਿਰਦੇ ਵਿਚ ਟਿਕਾਓ—(ਇਸ ਨੂੰ ਆਪਣੀ) ਮਾਲਾ (ਬਣਾਉ) ।੧।ਰਹਾਉ। ਜਿਸ ਮਾਇਆ ਦਾ ਮੂਲ-ਪ੍ਰਭੂ, ਮਾਇਆ ਦੇ ਪ੍ਰਭਾਵ ਤੋਂ ਉੱਚਾ ਹੈ, ਜਗਤ ਪਸਾਰਾ ਜਿਸ ਮਾਇਆ ਦੇ ਪ੍ਰਭਾਵ ਹੇਠ ਹੈ, ਚਾਰੇ ਵੇਦ ਜਿਸ (ਮਾਇਆ ਦੇ ਬਲ ਦੇ ਜ਼ਿਕਰ) ਵਿਚ ਲੱਗੇ ਰਹੇ ਹਨ, ਉਹ ਮਾਇਆ ਸਹਿਜੇ ਹੀ (ਉਹਨਾਂ ਬੰਦਿਆਂ ਤੋਂ) ਪਰ੍ਹੇ ਹਟ ਜਾਂਦੀ ਹੈ (ਜੋ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਂਦੇ ਹਨ, ਕਿਉਂਕਿ) ਉਹ ਬੰਦੇ, ਹੇ ਨਾਨਕ! ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੋੜ ਕੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ ।੨। (ਇਹ ਸਾਰਾ ਜਗਤ ਜਿਸ ਪਾਰਜਾਤ-ਪ੍ਰਭੂ ਦਾ) ਫੁੱਲ ਪੱਤਰ ਡਾਲੀਆਂ ਆਦਿਕ ਪਸਾਰਾ ਹੈ, ਜੋ ਪ੍ਰਭੂ ਸਾਰੇ ਜਗਤ ਦਾ ਮੂਲ ਹੈ, ਜਿਸ ਦੀ ਜੋਤਿ ਸਭ ਜੀਵਾਂ ਵਿਚ ਪਸਰ ਰਹੀ ਹੈ, ਜੋ ਮਾਇਆ ਦੇ ਪ੍ਰਭਾਵ ਤੋਂ ਪਰ੍ਹੇ ਹੈ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੈ, ਉਹ (ਸਰਬ-ਇੱਛਾ-ਪੂਰਕ) ਪਾਰਜਾਤ (-ਪ੍ਰਭੂ) ਮੇਰੇ ਹਿਰਦੇ-ਆਂਗਨ ਵਿਚ ਪਰਗਟ ਹੋ ਗਿਆ ਹੈ (ਤੇ ਮੇਰੇ ਅੰਦਰੋਂ ਮਾਇਆ ਵਾਲੇ ਜੰਜਾਲ ਮੁੱਕ ਗਏ ਹਨ) । (ਹੇ ਭਾਈ! ਤੁਸੀ ਭੀ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉ, ਇਸ ਤਰ੍ਹਾਂ) ਮਾਇਆ ਦੇ ਬਹੁਤੇ ਜੰਜਾਲ ਛੱਡ ਸਕੋਗੇ ।੩। ਹੇ (ਮੇਰੀ) ਸਿੱਖਿਆ ਸੁਣਨ ਵਾਲੇ ਭਾਈ! ਜੋ ਬੇਨਤੀ ਨਾਨਕ ਕਰਦਾ ਹੈ ਉਹ ਸੁਣ-(ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਧਾਰਨ ਕਰ, ਇਸ ਤਰ੍ਹਾਂ ਤੂੰ) ਮਾਇਆ ਦੇ ਬੰਧਨ ਤਿਆਗ ਸਕੇਂਗਾ । ਜਿਸ ਮਨੁੱਖ ਦੇ ਮਨ ਵਿਚ ਸੋਚ-ਮੰਡਲ ਵਿਚ ਇਕ ਪਰਮਾਤਮਾ ਦੀ ਲਿਵ ਲੱਗ ਜਾਂਦੀ ਹੈ ਉਸ ਨੂੰ ਮੁੜ ਮੁੜ ਜਨਮ ਮਰਨ (ਦਾ ਗੇੜ) ਨਹੀਂ ਹੁੰਦਾ ।੪। (ਜਿਸ ਮਨੁੱਖ ਨੇ ਪਰਮਾਤਮਾ ਨੂੰ ਹਿਰਦੇ ਵਿਚ ਵਸਾ ਲਿਆ ਹੈ) ਉਹ ਗੁਰੂ ਕਿਹਾ ਜਾ ਸਕਦਾ ਹੈ, ਉਹ (ਅਸਲ) ਸਿੱਖ ਕਿਹਾ ਜਾ ਸਕਦਾ ਹੈ, ਉਹ (ਅਸਲ) ਵੈਦ ਕਿਹਾ ਜਾ ਸਕਦਾ ਹੈ ਕਿਉਂਕਿ ਉਹ ਹੋਰ (ਆਤਮਕ) ਰੋਗੀਆਂ ਦੇ ਰੋਗ ਸਮਝ ਲੈਂਦਾ ਹੈ । ਪਰਮਾਤਮਾ ਦੇ ਸਿਮਰਨ ਦੀ ਬਰਕਤਿ ਨਾਲ ਦੁਨੀਆ ਦਾ ਕੰਮ-ਧੰਧਾ ਉਸ ਨੂੰ ਵਿਆਪ ਨਹੀਂ ਸਕਦਾ । (ਪ੍ਰਭੂ ਦੇ ਸਿਮਰਨ ਸਦਕਾ) ਉਹ ਮਾਇਆ ਦੇ ਬੰਧਨ ਵਿਚ ਨਹੀਂ (ਫਸਦਾ), ਉਹ ਗ੍ਰਹਿਸਤੀ (ਹੁੰਦਾ ਭੀ) ਜੋਗੀ ਹੈ ।੫। ਜਿਸ ਮਨੁੱਖ ਨੇ ਗੁਰੂ ਦੀ ਮੇਹਰ ਨਾਲ ਆਪਣੇ ਮਨ ਵਿਚ ਜਗਤ-ਮੂਲ ਅਦ੍ਰਿਸ਼ਟ ਪ੍ਰਭੂ ਨੂੰ ਸਿਮਰਿਆ ਹੈ ਤੇ ਉਸ ਨਾਲ ਮਿਲਾਪ ਹਾਸਲ ਕਰ ਲਿਆ ਹੈ ਉਸ ਨੇ ਕਾਮ ਕ੍ਰੋਧ ਤੇ ਅਹੰਕਾਰ ਤਿਆਗ ਦਿੱਤਾ ਹੈ, ਉਸ ਨੇ ਲੋਭ ਮੋਹ ਤੇ ਮਾਇਆ ਦੀ ਤ੍ਰਿਸ਼ਨਾ ਛੱਡ ਦਿੱਤੀ ਹੈ ।੬। ਪਰਮਾਤਮਾ ਨਾਲ ਡੂੰਘੀ ਸਾਂਝ ਬਣਨੀ, ਪ੍ਰਭੂ-ਚਰਨਾਂ ਵਿਚ ਸੁਰਤਿ ਜੁੜਨੀ—ਇਹ ਸਭ ਪ੍ਰਭੂ ਦੀ ਦਾਤਿ ਹੀ ਕਹੀ ਜਾ ਸਕਦੀ ਹੈ, (ਜਿਸ ਨੂੰ ਇਹ ਦਾਤਿ ਮਿਲਦੀ ਹੈ ਉਸ ਨੂੰ ਤੱਕ ਕੇ) ਕਾਮਾਦਿਕ ਵੈਰੀਆਂ ਦਾ ਰੰਗ ਫਿੱਕਾ ਹੋ ਜਾਂਦਾ ਹੈ ਕਿਉਂਕਿ ਸਿਮਰਨ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ, ਮਾਨੋ) ਬ੍ਰਹਮ-ਰੂਪ ਕਮਲ ਦਾ ਸ਼ਹਿਦ (ਚੋਣ ਲੱਗ ਪੈਂਦਾ ਹੈ) ਉਸ (ਨਾਮ-ਅੰਮ੍ਰਿਤ ਸ਼ਹਿਦ ਦਾ) ਰਸ ਉਹ ਮਨੁੱਖ ਚੱਖਦਾ ਹੈ (ਇਸ ਕਰਕੇ ਉਹ ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ, (ਮਾਇਆ-ਮੋਹ ਦੀ ਨੀਂਦ ਵਿਚ) ਗ਼ਾਫ਼ਿਲ ਨਹੀਂ ਹੁੰਦਾ ।੭। ਹੇ ਨਾਨਕ! ਜੋ ਪ੍ਰਭੂ ਵੱਡੇ ਜਿਗਰੇ ਵਾਲਾ ਹੈ, ਸਾਰੇ ਪਾਤਾਲ (ਸਾਰਾ ਸੰਸਾਰ ਜਿਸ ਪਾਰਜਾਤ-ਪ੍ਰਭੂ) ਦੇ ਪੱਤਰ (ਪਸਾਰਾ) ਹਨ, ਜੋ ਸਭ ਜੀਵਾਂ ਵਿਚ ਵਿਆਪਕ ਹੈ, ਗੁਰੂ ਦੇ ਉਪਦੇਸ ਦੀ ਬਰਕਤਿ ਨਾਲ ਮੈਂ ਉਸ ਦਾ ਨਾਮ-ਅੰਮ੍ਰਿਤ ਪੀਤਾ ਹੈ ਤੇ ਮਾਇਆ ਦਾ ਜ਼ਹਿਰ ਤਿਆਗਿਆ ਹੈ, ਹੁਣ ਮੇਰਾ ਮੁੜ ਮੁੜ ਗਰਭ-ਵਾਸ (ਜਨਮ ਮਰਨ) ਨਹੀਂ ਹੋਵੇਗਾ ।੮।੧।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜਨਵਰੀ, 2023) appeared first on Ludhiana Live.

ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਦਸੰਬਰ, 2022)
ਸੋਰਠਿ ਮਹਲਾ ੫ ॥

ਮਾਤ ਗਰਭ ਦੁਖ ਸਾਗਰੋ ਪਿਆਰੇ ਤਹ ਅਪਣਾ ਨਾਮੁ ਜਪਾਇਆ ॥ ਬਾਹਰਿ ਕਾਢਿ ਬਿਖੁ ਪਸਰੀਆ ਪਿਆਰੇ ਮਾਇਆ ਮੋਹੁ ਵਧਾਇਆ ॥ ਜਿਸ ਨੋ ਕੀਤੋ ਕਰਮੁ ਆਪਿ ਪਿਆਰੇ ਤਿਸੁ ਪੂਰਾ ਗੁਰੂ ਮਿਲਾਇਆ ॥ ਸੋ ਆਰਾਧੇ ਸਾਸਿ ਸਾਸਿ ਪਿਆਰੇ ਰਾਮ ਨਾਮ ਲਿਵ ਲਾਇਆ ॥੧॥ ਮਨਿ ਤਨਿ ਤੇਰੀ ਟੇਕ ਹੈ ਪਿਆਰੇ ਮਨਿ ਤਨਿ ਤੇਰੀ ਟੇਕ ॥ ਤੁਧੁ ਬਿਨੁ ਅਵਰੁ ਨ ਕਰਨਹਾਰੁ ਪਿਆਰੇ ਅੰਤਰਜਾਮੀ ਏਕ ॥ ਰਹਾਉ ॥ ਕੋਟਿ ਜਨਮ ਭ੍ਰਮਿ ਆਇਆ ਪਿਆਰੇ ਅਨਿਕ ਜੋਨਿ ਦੁਖੁ ਪਾਇ ॥ ਸਾਚਾ ਸਾਹਿਬੁ ਵਿਸਰਿਆ ਪਿਆਰੇ ਬਹੁਤੀ ਮਿਲੈ ਸਜਾਇ ॥ ਜਿਨ ਭੇਟੈ ਪੂਰਾ ਸਤਿਗੁਰੂ ਪਿਆਰੇ ਸੇ ਲਾਗੇ ਸਾਚੈ ਨਾਇ ॥ ਤਿਨਾ ਪਿਛੈ ਛੁਟੀਐ ਪਿਆਰੇ ਜੋ ਸਾਚੀ ਸਰਣਾਇ ॥੨॥ ਮਿਠਾ ਕਰਿ ਕੈ ਖਾਇਆ ਪਿਆਰੇ ਤਿਨਿ ਤਨਿ ਕੀਤਾ ਰੋਗੁ ॥ ਕਉੜਾ ਹੋਇ ਪਤਿਸਟਿਆ ਪਿਆਰੇ ਤਿਸ ਤੇ ਉਪਜਿਆ ਸੋਗੁ ॥ ਭੋਗ ਭੁੰਚਾਇ ਭੁਲਾਇਅਨੁ ਪਿਆਰੇ ਉਤਰੈ ਨਹੀ ਵਿਜੋਗੁ ॥ ਜੋ ਗੁਰ ਮੇਲਿ ਉਧਾਰਿਆ ਪਿਆਰੇ ਤਿਨ ਧੁਰੇ ਪਇਆ ਸੰਜੋਗੁ ॥੩॥ ਮਾਇਆ ਲਾਲਚਿ ਅਟਿਆ ਪਿਆਰੇ ਚਿਤਿ ਨ ਆਵਹਿ ਮੂਲਿ ॥ ਜਿਨ ਤੂ ਵਿਸਰਹਿ ਪਾਰਬ੍ਰਹਮ ਸੁਆਮੀ ਸੇ ਤਨ ਹੋਏ ਧੂੜਿ ॥ ਬਿਲਲਾਟ ਕਰਹਿ ਬਹੁਤੇਰਿਆ ਪਿਆਰੇ ਉਤਰੈ ਨਾਹੀ ਸੂਲੁ ॥ ਜੋ ਗੁਰ ਮੇਲਿ ਸਵਾਰਿਆ ਪਿਆਰੇ ਤਿਨ ਕਾ ਰਹਿਆ ਮੂਲੁ ॥੪॥ ਸਾਕਤ ਸੰਗੁ ਨ ਕੀਜਈ ਪਿਆਰੇ ਜੇ ਕਾ ਪਾਰਿ ਵਸਾਇ ॥ ਜਿਸੁ ਮਿਲਿਐ ਹਰਿ ਵਿਸਰੈ ਪਿਆਰੇ ਸੋੁ ਮੁਹਿ ਕਾਲੈ ਉਠਿ ਜਾਇ ॥ ਮਨਮੁਖਿ ਢੋਈ ਨਹ ਮਿਲੈ ਪਿਆਰੇ ਦਰਗਹ ਮਿਲੈ ਸਜਾਇ ॥ ਜੋ ਗੁਰ ਮੇਲਿ ਸਵਾਰਿਆ ਪਿਆਰੇ ਤਿਨਾ ਪੂਰੀ ਪਾਇ ॥੫॥ ਸੰਜਮ ਸਹਸ ਸਿਆਣਪਾ ਪਿਆਰੇ ਇਕ ਨ ਚਲੀ ਨਾਲਿ ॥ ਜੋ ਬੇਮੁਖ ਗੋਬਿੰਦ ਤੇ ਪਿਆਰੇ ਤਿਨ ਕੁਲਿ ਲਾਗੈ ਗਾਲਿ ॥ ਹੋਦੀ ਵਸਤੁ ਨ ਜਾਤੀਆ ਪਿਆਰੇ ਕੂੜੁ ਨ ਚਲੀ ਨਾਲਿ ॥ ਸਤਿਗੁਰੁ ਜਿਨਾ ਮਿਲਾਇਓਨੁ ਪਿਆਰੇ ਸਾਚਾ ਨਾਮੁ ਸਮਾਲਿ ॥੬॥ ਸਤੁ ਸੰਤੋਖੁ ਗਿਆਨੁ ਧਿਆਨੁ ਪਿਆਰੇ ਜਿਸ ਨੋ ਨਦਰਿ ਕਰੇ ॥ ਅਨਦਿਨੁ ਕੀਰਤਨੁ ਗੁਣ ਰਵੈ ਪਿਆਰੇ ਅੰਮ੍ਰਿਤਿ ਪੂਰ ਭਰੇ ॥ ਦੁਖ ਸਾਗਰੁ ਤਿਨ ਲੰਘਿਆ ਪਿਆਰੇ ਭਵਜਲੁ ਪਾਰਿ ਪਰੇ ॥ ਜਿਸੁ ਭਾਵੈ ਤਿਸੁ ਮੇਲਿ ਲੈਹਿ ਪਿਆਰੇ ਸੇਈ ਸਦਾ ਖਰੇ ॥੭॥ ਸੰਮ੍ਰਥ ਪੁਰਖੁ ਦਇਆਲ ਦੇਉ ਪਿਆਰੇ ਭਗਤਾ ਤਿਸ ਕਾ ਤਾਣੁ ॥ ਤਿਸੁ ਸਰਣਾਈ ਢਹਿ ਪਏ ਪਿਆਰੇ ਜਿ ਅੰਤਰਜਾਮੀ ਜਾਣੁ ॥ ਹਲਤੁ ਪਲਤੁ ਸਵਾਰਿਆ ਪਿਆਰੇ ਮਸਤਕਿ ਸਚੁ ਨੀਸਾਣੁ ॥ ਸੋ ਪ੍ਰਭੁ ਕਦੇ ਨ ਵੀਸਰੈ ਪਿਆਰੇ ਨਾਨਕ ਸਦ ਕੁਰਬਾਣੁ ॥੮॥੨॥

ਵੀਰਵਾਰ, ੧੪ ਪੋਹ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੪੦)

ਸੋਰਠਿ ਮਹਲਾ ੫ ॥

ਹੇ ਪਿਆਰੇ (ਭਾਈ)! ਮਾਂ ਦਾ ਪੇਟ ਦੁੱਖਾਂ ਦਾ ਸਮੁੰਦਰ ਹੈ, ਉਥੇ (ਪ੍ਰਭੂ ਨੇ ਜੀਵ ਪਾਸੋਂ) ਆਪਣੇ ਨਾਮ ਦਾ ਸਿਮਰਨ ਕਰਾਇਆ (ਤੇ, ਇਸ ਨੂੰ ਦੁੱਖਾਂ ਤੋਂ ਬਚਾਈ ਰੱਖਿਆ) । ਮਾਂ ਦੇ ਪੇਟ ਵਿਚੋਂ ਕੱਢ ਕੇ (ਜਨਮ ਦੇ ਕੇ, ਪ੍ਰਭੂ ਨੇ ਜੀਵ ਵਾਸਤੇ, ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੀ ਮਾਇਆ ਦੇ ਮੋਹ ਦੀ) ਜ਼ਹਰ ਖਿਲਾਰ ਰੱਖੀ (ਤੇ, ਇਸ ਤਰ੍ਹਾਂ ਜੀਵ ਦੇ ਹਿਰਦੇ ਵਿਚ) ਮਾਇਆ ਦਾ ਮੋਹ ਵਧਾ ਦਿੱਤਾ । ਹੇ ਭਾਈ! ਜਿਸ ਮਨੁੱਖ ਉੱਤੇ ਆਪ ਪ੍ਰਭੂ ਮੇਹਰ ਕਰਦਾ ਹੈ, ਉਸ ਨੂੰ ਪੂਰਾ ਗੁਰੂ ਮਿਲਾਂਦਾ ਹੈ । ਉਹ ਮਨੁੱਖ ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਸਿਮਰਨ ਕਰਦਾ ਹੈ, ਤੇ, ਪਰਮਾਤਮਾ ਦੇ ਨਾਮ ਦੀ ਲਗਨ (ਆਪਣੇ ਅੰਦਰ) ਬਣਾਈ ਰੱਖਦਾ ਹੈ ।੧। ਹੇ ਪਿਆਰੇ ਪ੍ਰਭੂ! (ਮੇਰੇ) ਮਨ ਵਿਚ (ਮੇਰੇ) ਹਿਰਦੇ ਵਿਚ ਸਦਾ ਤੇਰਾ ਹੀ ਆਸਰਾ ਹੈ (ਤੂੰ ਹੀ ਮਾਇਆ ਦੇ ਮੋਹ ਤੋਂ ਬਚਾਣ ਵਾਲਾ ਹੈਂ) । ਹੇ ਪਿਆਰੇ ਪ੍ਰਭੂ! ਤੂੰ ਹੀ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ । ਤੈਥੋਂ ਬਿਨਾ ਹੋਰ ਕੋਈ ਨਹੀਂ ਜੋ ਸਭ ਕੁਝ ਕਰਨ ਦੀ ਸਮਰਥਾ ਵਾਲਾ ਹੋਵੇ ।ਰਹਾਉ। ਹੇ ਭਾਈ! ਅਨੇਕਾਂ ਜੂਨਾਂ ਦੇ ਦੁੱਖ ਸਹਾਰ ਕੇ, ਕੋ੍ਰੜਾਂ ਜਨਮਾਂ ਵਿਚ ਭਟਕ ਕੇ (ਜੀਵ ਮਨੁੱਖਾ ਜਨਮ ਵਿਚ) ਆਉਂਦਾ ਹੈ, (ਪਰ ਇੱਥੇ ਇਸ ਨੂੰ) ਸਦਾ ਕਾਇਮ ਰਹਿਣ ਵਾਲਾ ਮਾਲਕ ਭੁੱਲ ਜਾਂਦਾ ਹੈ, ਤੇ, ਇਸ ਨੂੰ ਬੜੀ ਸਜ਼ਾ ਮਿਲਦੀ ਹੈ । ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਸੁਰਤਿ ਜੋੜਦੇ ਹਨ । ਹੇ ਭਾਈ! ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ, ਉਹਨਾਂ ਦੇ ਪੂਰਨਿਆਂ ਤੇ ਤੁਰ ਕੇ (ਮਾਇਆ ਦੇ ਮੋਹ ਦੀ ਜ਼ਹਿਰ ਤੋਂ) ਬਚ ਜਾਈਦਾ ਹੈ ।੨। ਹੇ ਭਾਈ! ਮਨੁੱਖ ਨੇ (ਸਾਰੀ ਉਮਰ ਦੁਨੀਆ ਦੇ ਪਦਾਰਥਾਂ ਨੂੰ) ਮਿੱਠੇ ਮੰਨ ਕੇ ਖਾਧਾ, ਉਸ ਮਿੱਠੇ ਨੇ (ਉਸ ਦੇ) ਸਰੀਰ ਵਿਚ ਰੋਗ ਪੈਦਾ ਕਰ ਦਿੱਤਾ । ਉਹ ਰੋਗ ਦੁਖਦਾਈ ਹੋ ਕੇ ਸਰੀਰ ਵਿਚ ਪੱਕਾ ਟਿਕ ਜਾਂਦਾ ਹੈ ਉਸ (ਰੋਗ) ਤੋਂ ਚਿੰਤਾ-ਗ਼ਮ ਪੈਦਾ ਹੁੰਦੀ ਹੈ । ਦੁਨੀਆ ਦੇ ਪਦਾਰਥ ਖਵਾ ਖਵਾ ਕੇ ਉਸ ਪਰਮਾਤਮਾ ਨੇ (ਆਪ ਹੀ ਜੀਵ ਨੂੰ) ਕੁਰਾਹੇ ਪਾ ਰੱਖਿਆ ਹੈ । (ਪਰਮਾਤਮਾ ਨਾਲੋਂ ਜੀਵ ਦਾ) ਵਿਛੋੜ ਮੁੱਕਣ ਵਿਚ ਨਹੀਂ ਆਉਂਦਾ । ਜਿਨ੍ਹਾਂ ਜੀਵਾਂ ਨੂੰ ਗੁਰੂ ਨਾਲ ਮਿਲਾ ਕੇ ਪ੍ਰਭੂ ਨੇ (ਪਦਾਰਥਾਂ ਦੇ ਭੋਗਾਂ ਤੋਂ) ਬਚਾ ਲਿਆ, ਧੁਰੋਂ ਲਿਖੇ ਅਨੁਸਾਰ ਉਹਨਾਂ ਦਾ (ਪਰਮਾਤਮਾ ਨਾਲ) ਮਿਲਾਪ ਹੋ ਗਿਆ ।੩। ਹੇ ਪਿਆਰੇ ਪ੍ਰਭੂ! ਜੇਹੜੇ ਮਨੁੱਖ (ਸਦਾ) ਮਾਇਆ ਦੇ ਲਾਲਚ ਵਿਚ ਫਸੇ ਰਹਿੰਦੇ ਹਨ, ਉਹਨਾਂ ਦੇ ਚਿੱਤ ਵਿਚ ਤੂੰ ਉੱਕਾ ਹੀ ਨਹੀਂ ਵੱਸਦਾ । ਹੇ ਮਾਲਕ ਪ੍ਰਭੂ! ਜਿਨ੍ਹਾਂ ਨੂੰ ਤੇਰੀ ਯਾਦ ਭੁੱਲ ਜਾਂਦੀ ਹੈ ਉਹ ਸਰੀਰ (ਆਤਮਕ ਜੀਵਨ ਦੀ ਪੂੰਜੀ ਬਣਾਣ ਤੋਂ ਬਿਨਾ ਹੀ) ਮਿੱਟੀ ਹੋ ਜਾਂਦੇ ਹਨ । (ਮਾਇਆ ਦੇ ਮੋਹ ਕਾਰਨ ਦੁੱਖੀ ਹੋ ਹੋ ਕੇ) ਉਹ ਬਥੇਰੇ ਵਿਲਕਦੇ ਹਨ, ਪਰ ਉਹਨਾਂ ਦੇ ਅੰਦਰ ਦਾ ਉਹ ਦੁੱਖ ਦੂਰ ਨਹੀਂ ਹੁੰਦਾ । ਹੇ ਭਾਈ! ਗੁਰੂ ਨਾਲ ਮਿਲਾ ਕੇ ਜਿਨ੍ਹਾਂ ਦਾ ਜੀਵਨ ਪਰਮਾਤਮਾ ਸੋਹਣਾ ਬਣਾ ਦੇਂਦਾ ਹੈ, ਉਹਨਾਂ ਦਾ ਆਤਮਕ ਜੀਵਨ ਦਾ ਸਰਮਾਇਆ ਬਚਿਆ ਰਹਿੰਦਾ ਹੈ ।੪। ਹੇ ਭਾਈ! ਜਿਥੋਂ ਤਕ ਵੱਸ ਲੱਗੇ, ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਦਾ ਸਾਥ ਨਹੀਂ ਕਰਨਾ ਚਾਹੀਦਾ, ਕਿਉਂਕਿ ਉਸ ਮਨੁੱਖ ਨੂੰ ਮਿਲਿਆਂ ਪਰਮਾਤਮਾ ਵਿਸਰ ਜਾਂਦਾ ਹੈ । (ਜੇਹੜਾ ਮਨੁੱਖ ਸਾਕਤ ਦਾ ਸੰਗ ਕਰਦਾ ਹੈ) ਉਹ ਬਦਨਾਮੀ ਖੱਟ ਕੇ ਹੀ ਦੁਨੀਆ ਤੋਂ ਚਲਾ ਜਾਂਦਾ ਹੈ । ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਪਰਮਾਤਮਾ ਦੀ ਦਰਗਾਹ ਵਿਚ ਥਾਂ ਨਹੀਂ ਮਿਲਦੀ, (ਉਸ ਨੂੰ ਸਗੋਂ ਉਥੇ) ਸਜ਼ਾ ਮਿਲਦੀ ਹੈ । ਪਰ, ਹੇ ਭਾਈ! ਗੁਰੂ ਦੇ ਨਾਲ ਮਿਲਾ ਕੇ ਜਿਨ੍ਹਾਂ ਮਨੁੱਖਾਂ ਦਾ ਜੀਵਨ ਪਰਮਾਤਮਾ ਨੇ ਸੋਹਣਾ ਬਣਾ ਦਿੱਤਾ ਹੈ, ਉਹਨਾਂ ਨੂੰ ਸਫਲਤਾ ਪ੍ਰਾਪਤ ਹੁੰਦੀ ਹੈ ।੫। ਹੇ ਭਾਈ! (ਵਰਤ ਨੇਮ ਆਦਿਕ) ਹਜ਼ਾਰਾਂ ਸੰਜਮ ਤੇ ਹਜ਼ਾਰਾਂ ਸਿਆਣਪਾਂ (ਜੇ ਮਨੁੱਖ ਕਰਦਾ ਰਹੇ, ਤਾਂ ਇਹਨਾਂ ਵਿਚੋਂ) ਇੱਕ ਭੀ (ਪਰਲੋਕ ਵਿਚ) ਮਦਦ ਨਹੀਂ ਕਰਦੀ । ਜੇਹੜੇ ਮਨੁੱਖ ਪਰਮਾਤਮਾ ਵਲੋਂ ਆਪਣਾ ਮੂੰਹ ਭਵਾਈ ਰੱਖਦੇ ਹਨ, ਉਹਨਾਂ ਦੇ (ਤਾਂ) ਖ਼ਾਨਦਾਨ ਵਿਚ (ਭੀ) ਕਲੰਕ ਦਾ ਟਿੱਕਾ ਲੱਗ ਜਾਂਦਾ ਹੈ । (ਸਾਕਤ ਮਨੁੱਖ ਹਿਰਦੇ ਵਿਚ) ਵੱਸਦੇ (ਕੀਮਤੀ ਹਰਿ-ਨਾਮ) ਪਦਾਰਥ ਨਾਲ ਸਾਂਝ ਨਹੀਂ ਪਾਂਦਾ (ਦੁਨੀਆ ਦੇ ਨਾਸਵੰਤ ਪਦਾਰਥਾਂ ਨਾਲ ਹੀ ਮੋਹ ਪਾਈ ਰੱਖਦਾ ਹੈ, ਪਰ ਕੋਈ ਭੀ) ਨਾਸਵੰਤ ਪਦਾਰਥ (ਪਰਲੋਕ ਵਿਚ) ਨਾਲ ਨਹੀਂ ਜਾਂਦਾ । ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਉਸ ਪਰਮਾਤਮਾ ਨੇ ਗੁਰੂ ਮਿਲਾ ਦਿੱਤਾ ਹੈ ਉਹ ਮਨੁੱਖ ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ (ਆਪਣੇ ਹਿਰਦੇ ਵਿਚ) ਵਸਾਈ ਰੱਖਦੇ ਹਨ ।੬। ਹੇ ਭਾਈ! ਜਿਸ ਮਨੁੱਖ ਉਤੇ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ, ਉਸ ਦੇ ਅੰਦਰ ਸੇਵਾ ਸੰਤੋਖ ਗਿਆਨ ਧਿਆਨ (ਆਦਿਕ ਗੁਣ ਪੈਦਾ ਹੋ ਜਾਂਦੇ ਹਨ) । ਉਹ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ, ਪਰਮਾਤਮਾ ਦੇ ਗੁਣ ਚੇਤੇ ਕਰਦਾ ਰਹਿੰਦਾ ਹੈ, (ਉਸ ਦਾ ਹਿਰਦਾ) ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਨਕਾ-ਨੱਕ ਭਰਿਆ ਰਹਿੰਦਾ ਹੈ । (ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪ੍ਰਭੂ ਦੀ ਮੇਹਰ ਦੀ ਨਿਗਾਹ ਹੁੰਦੀ ਹੈ) ਉਹ ਮਨੁੱਖ ਦੁੱਖਾਂ ਦੇ ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ ਉਹ ਸੰਸਾਰ-ਸਮੁੰਦਰ ਤੋਂ ਪਾਰ ਪਹੁੰਚ ਜਾਂਦੇ ਹਨ । ਹੇ ਪਿਆਰੇ ਪ੍ਰਭੂ! ਜੇਹੜਾ ਜੇਹੜਾ ਮਨੁੱਖ ਤੈਨੂੰ ਚੰਗਾ ਲੱਗਦਾ ਹੈ, ਉਸ ਉਸ ਨੂੰ ਤੂੰ (ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈਂ । ਉਹ ਬੰਦੇ ਸਦਾ ਲਈ ਚੰਗੇ ਜੀਵਨ ਵਾਲੇ ਹੋ ਜਾਂਦੇ ਹਨ ।੭। ਹੇ ਭਾਈ! ਪਰਮਾਤਮਾ ਸਾਰੀਆਂ ਤਾਕਤਾਂ ਦਾ ਮਾਲਕ ਹੈ, ਸਰਬ-ਵਿਆਪਕ ਹੈ, ਦਇਆ ਦਾ ਘਰ ਹੈ, ਪ੍ਰਕਾਸ਼-ਰੂਪ ਹੈ । ਭਗਤਾਂ ਨੂੰ (ਸਦਾ) ਉਸ ਦਾ ਆਸਰਾ ਰਹਿੰਦਾ ਹੈ । ਹੇ ਭਾਈ! ਭਗਤ ਉਸ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ, ਜੇਹੜਾ ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਤੇ, ਸਿਆਣਾ ਹੈ । ਹੇ ਭਾਈ! ਜਿਸ ਮਨੁੱਖ ਦੇ ਮੱਥੇ ਉਤੇ ਸਦਾ ਕਾਇਮ ਰਹਿਣ ਵਾਲੀ ਮੋਹਰ ਲਾ ਦੇਂਦਾ ਹੈ, ਉਸ ਦਾ ਇਹ ਲੋਕ ਤੇ ਪਰਲੋਕ ਸੰਵਰ ਜਾਂਦਾ ਹੈ । ਹੇ ਨਾਨਕ! ਆਖ—ਹੇ ਭਾਈ (ਮੇਰੀ ਤਾਂ ਸਦਾ ਇਹੀ ਤਾਂਘ ਹੈ ਕਿ) ਉਹ ਪਰਮਾਤਮਾ ਮੈਨੂੰ ਕਦੇ ਭੀ ਨਾਹ ਭੁੱਲੇ । ਮੈਂ (ਉਸ ਤੋਂ) ਸਦਾ ਸਦਕੇ ਜਾਂਦਾ ਹਾਂ ।੮।੨।

The post ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਦਸੰਬਰ, 2022) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਨਵੰਬਰ, 2022)
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧

ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥

ਸ਼ੁੱਕਰਵਾਰ, ੧੯ ਕੱਤਕ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੫੪)

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧

ਮਰਨ ਪਿਛੋਂ ਜੇ ਸਰੀਰ ਚਿਖਾ ਵਿਚ ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ ਕਬਰ ਵਿਚ ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। ਜਿਵੇਂ ਕੱਚੇ ਘੜੇ ਵਿਚ ਪਾਣੀ ਪੈਂਦਾ ਹੈ ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ, ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ, ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ ਜਿਹੜਾ ਕੱਚੇ ਘੜੇ ਦਾ।੧। ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾਂ ਕਿਉਂ ਭੁਲ ਗਿਆ ਹੈ ਜਦੋਂ ਤੂੰ ਮਾਂ ਦੇ ਪੇਟ ਵਿਚ ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ਰਹਾਉ। ਜਿਵੇਂ ਮੱਖੀ ਫੁਲਾਂ ਦਾ ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ। ਮੌਤ ਆਈ, ਤਾਂ ਸਭ ਇਹੀ ਆਖਦੇ ਹਨ – ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨। ਘਰ ਦੀ ਬਾਹਰਲੀ ਦਲੀਜ਼ ਤਕ ਵਹੁਟੀ ਉਸ ਮੁਰਦੇ ਦੇ ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩। ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ ਭਾਵ, ਮੌਤ ਅਵੱਸ਼ ਆਉਂਦੀ ਹੈ। ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ-ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ।੪।੨। ਸ਼ਬਦ ਦਾ ਭਾਵ:-ਮਾਇਆ ਦਾ ਮਾਣ ਕੂੜਾ ਹੈ, ਕਿਸੇ ਚੀਜ਼ ਨਾਲ ਭੀ ਸਾਥ ਸਦਾ ਨਹੀਂ ਨਿਭਦਾ। ਮਾਇਆ ਦਾ ਮੋਹ ਸਗੋਂ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ, ਜਿਵੇਂ ਨਲਨੀ ਨਾਲ ਚੰਬੜ ਕੇ ਤੋਤਾ ਬਿਗਾਨੀ ਕੈਦ ਵਿਚ ਫਸਦਾ ਹੈ।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਨਵੰਬਰ, 2022) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ, 2022)
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ

ੴ ਸਤਿਗੁਰ ਪ੍ਰਸਾਦਿ ॥

ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮੁ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡਿਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥ ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥ ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥ ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥੮॥ ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥ ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ॥੯॥੧॥

ਵੀਰਵਾਰ, ੩੦ ਭਾਦੋਂ (ਸੰਮਤ ੫੫੪ ਨਾਨਕਸ਼ਾਹੀ) ੧੫ ਸਤੰਬਰ, ੨੦੨੨ (ਅੰਗ: ੬੩੯)

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦੱਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧। ਹੇ ਮੇਰੇ ਮਨ! (ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ। ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨। ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩। ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪। ਹੇ ਭਾਈ! (ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! (ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ।੫। ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹੈ, ਉਹ ਮਨੁੱਖ ਸਦਾ (ਆਪਣੀ) ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ। (ਨਾਮ ਜਪਣ ਦਾ ਇਹ) ਸੁਆਦ (ਇਹ) ਨਿਸ਼ਾਨਾ (ਉਸ ਦੇ ਅੰਦਰ) ਸਦਾ ਕਾਇਮ ਰਹਿੰਦਾ ਹੈ। ਹੇ ਭਾਈ! ਉਹ ਮਨੁੱਖ ਆਪਣੇ ਕੰਨਾਂ ਨਾਲ (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਸੁਣ ਕੇ ਆਤਮਕ ਜੀਵਨ ਹਾਸਲ ਕਰਦਾ ਰਹਿੰਦਾ ਹੈ, ਉਹ ਪ੍ਰਭੂ-ਚਰਨਾਂ ਵਿਚ) ਅਟੱਲ ਥਾਂ ਪ੍ਰਾਪਤ ਕਰੀ ਰੱਖਦਾ ਹੈ। ਪਰ, ਹੇ ਭਾਈ! ਜਿਸ ਮਨੁੱਖ ਨੂੰ (ਗੁਰੂ ਉਤੇ) ਇਤਬਾਰ ਨਹੀਂ ਬੱਝਦਾ ਉਸ ਦੀ (ਨਿਭਾਗੀ) ਜਿੰਦ (ਵਿਕਾਰਾਂ ਵਿਚ) ਸੜ ਜਾਂਦੀ ਹੈ (ਆਤਮਕ ਮੌਤ ਸਹੇੜ ਲੈਂਦੀ ਹੈ)।੬। ਹੇ ਭਾਈ! ਮੇਰੇ ਮਾਲਕ-ਪ੍ਰਭੂ ਵਿਚ ਬੇਅੰਤ ਗੁਣ ਹਨ, ਮੈਂ ਉਸ ਤੋਂ ਸਦਕੇ-ਕੁਰਬਾਨ ਜਾਂਦਾ ਹਾਂ। ਹੇ ਭਾਈ! ਉਹ ਮਾਲਕ ਗੁਣ-ਹੀਨ ਨੂੰ (ਭੀ) ਪਾਲਦਾ ਹੈ, ਉਹ ਨਿਆਸਰੇ ਮਨੁੱਖ ਨੂੰ ਸਹਾਰਾ ਦੇਂਦਾ ਹੈ। ਉਹ ਮਾਲਕ ਹਰੇਕ ਸਾਹ ਦੇ ਨਾਲ ਰਿਜ਼ਕ ਅਪੜਾਂਦਾ ਹੈ, ਉਸ ਦਾ ਨਾਮ (ਸਿਮਰਨ ਕਰਨ ਵਾਲੇ ਦੇ ਮਨ ਉੱਤੇ ਪ੍ਰੇਮ ਦਾ) ਗੂੜ੍ਹਾ ਰੰਗ ਚਾੜ੍ਹ ਦੇਂਦਾ ਹੈ। ਹੇ ਭਾਈ! ਜਿਸ ਮਨੁੱਖ ਨੂੰ ਸੱਚਾ ਗੁਰੂ ਮਿਲ ਪੈਂਦਾ ਹੈ (ਉਸ ਨੂੰ ਪ੍ਰਭੂ ਮਿਲ ਪੈਂਦਾ ਹੈ) ਉਸ ਦੀ ਕਿਸਮਤ ਜਾਗ ਪੈਂਦੀ ਹੈ।੭। ਹੇ ਭਾਈ! ਉਹ ਪਰਮਾਤਮਾ ਸਾਰੀਆਂ ਤਾਕਤਾਂ ਨਾਲ ਭਰਪੂਰ ਹੈ, ਉਸ (ਦੀ ਯਾਦ) ਤੋਂ ਬਿਨਾ ਇਕ ਘੜੀ ਭਰ ਭੀ (ਮਨੁੱਖ ਦਾ) ਆਤਮਕ ਜੀਵਨ ਕਾਇਮ ਨਹੀਂ ਰਹਿ ਸਕਦਾ। ਹੇ ਭਾਈ! ਮੈਂ ਤਾਂ ਉਸ ਪਰਮਾਤਮਾ ਨੂੰ ਆਪਣੇ ਅੰਗ ਸੰਗ ਵੱਸਦਾ ਵੇਖਦਾ ਹਾਂ, ਮੈਨੂੰ ਉਹ ਖਾਂਦਿਆਂ ਸਾਹ ਲੈਂਦਿਆਂ ਕਦੇ ਭੀ ਨਹੀਂ ਭੁੱਲਦਾ। ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨੇ ਗੁਰੂ ਦੀ ਸੰਗਤਿ ਵਿਚ ਮਿਲਾ ਦਿੱਤਾ, ਉਸ ਨੂੰ ਉਹ ਪਰਮਾਤਮਾ ਸਭ ਥਾਂ ਮੌਜੂਦ ਦਿੱਸਣ ਲੱਗ ਪੈਂਦਾ ਹੈ। ਪਰ, ਹੇ ਭਾਈ! ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੈਦਾ ਨਹੀਂ ਹੁੰਦਾ, ਉਹ ਸਦਾ ਚਿੰਤਾਤੁਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।੮। ਹੇ ਭਾਈ! (ਸਰਨ ਪਏ ਮਨੁੱਖ ਨੂੰ) ਆਪਣੇ ਪੱਲੇ ਲਾ ਕੇ ਪਰਮਾਤਮਾ ਆਪ ਇਸ ਦੁੱਖ-ਰੂਪ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ। ਪ੍ਰਭੂ (ਉਸ ਉਤੇ) ਕਿਰਪਾ ਕਰ ਕੇ (ਉਸ ਨੂੰ) ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦਾ ਬੇਅੰਤ ਪੱਖ ਕਰਦਾ ਹੈ। ਹੇ ਭਾਈ! ਉਸ ਮਨੁੱਖ ਦਾ ਮਨ ਠੰਢਾ ਹੋ ਜਾਂਦਾ ਹੈ, ਸਰੀਰ ਸ਼ਾਂਤ ਹੋ ਜਾਂਦਾ ਹੈ, ਉਹ (ਆਪਣੇ ਆਤਮਕ ਜੀਵਨ ਵਾਸਤੇ) ਨਾਮ ਦੀ ਖ਼ੁਰਾਕ (ਖਾਂਦਾ ਹੈ), ਨਾਮ ਦਾ ਸਹਾਰਾ ਲੈਂਦਾ ਹੈ। ਹੇ ਨਾਨਕ! (ਆਖ—) ਹੇ ਭਾਈ! ਉਸ ਪਰਮਾਤਮਾ ਦੀ ਸਰਨ ਪਵੋ, ਜੋ ਸਾਰੇ ਪਾਪ ਕੱਟ ਸਕਦਾ ਹੈ।੯।੧।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ, 2022) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ, 2022)
ਰਾਮਕਲੀ ਮਹਲਾ ੫ ॥

ਨਾ ਤਨੁ ਤੇਰਾ ਨਾ ਮਨੁ ਤੋਹਿ ॥ ਮਾਇਆ ਮੋਹਿ ਬਿਆਪਿਆ ਧੋਹਿ ॥ ਕੁਦਮ ਕਰੈ ਗਾਡਰ ਜਿਉ ਛੇਲ ॥ ਅਚਿੰਤੁ ਜਾਲੁ ਕਾਲੂ ਚਕ੍ਰੁ ਪੇਲ ॥੧॥ ਹਰਿ ਚਰਨ ਕਮਲ ਸਰਨਾਇ ਮਨਾ ॥ ਰਾਮ ਨਾਮੁ ਜਪਿ ਸੰਗਿ ਸਹਾਈ ਗੁਰਮੁਖਿ ਪਾਵਹਿ ਸਾਚੁ ਧਨਾ ॥੧॥ ਰਹਾਉ ॥ ਊਨੇ ਕਾਜ ਨ ਹੋਵਤ ਪੂਰੇ ॥ ਕਾਮਿ ਕ੍ਰੋਧਿ ਮਦਿ ਸਦ ਹੀ ਝੂਰੇ ॥ ਕਰੈ ਬਿਕਾਰ ਜੀਅਰੇ ਕੈ ਤਾਈ ॥ ਗਾਫਲ ਸੰਗਿ ਨ ਤਸੂਆ ਜਾਈ ॥੨॥ ਧਰਤ ਧੋਹ ਅਨਿਕ ਛਲ ਜਾਨੈ ॥ ਕਉਡੀ ਕਉਡੀ ਕਉ ਖਾਕੁ ਸਿਰਿ ਛਾਨੈ ॥ ਜਿਨਿ ਦੀਆ ਤਿਸੈ ਨ ਚੇਤੈ ਮੂਲਿ ॥ ਮਿਥਿਆ ਲੋਭੁ ਨ ਉਤਰੈ ਸੂਲੁ ॥੩॥ ਪਾਰਬ੍ਰਹਮ ਜਬ ਭਏ ਦਇਆਲ ॥ ਇਹੁ ਮਨੁ ਹੋਆ ਸਾਧ ਰਵਾਲ ॥ ਹਸਤ ਕਮਲ ਲੜਿ ਲੀਨੋ ਲਾਇ ॥ ਨਾਨਕ ਸਾਚੈ ਸਾਚਿ ਸਮਾਇ ॥੪॥੪੧॥੫੨॥

ਮੰਗਲਵਾਰ, ੧੪ ਭਾਦੋਂ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੮੯੯)

ਰਾਮਕਲੀ ਮਹਲਾ ੫ ॥

(ਹੇ ਭਾਈ! ਇਸ ਸਰੀਰ ਦੀ ਖ਼ਾਤਰ) ਤੂੰ ਮਾਇਆ ਦੇ ਮੋਹ ਵਿਚ ਦੀ ਠੱਗੀ ਵਿਚ ਫਸਿਆ ਰਹਿੰਦਾ ਹੈਂ, ਨਾਹ ਉਹ ਸਰੀਰ ਤੇਰਾ ਹੈ, ਤੇ, ਨਾਹ ਹੀ (ਉਸ ਸਰੀਰ ਵਿਚ ਵੱਸਦਾ) ਮਨ ਤੇਰਾ ਹੈ । (ਵੇਖ!) ਜਿਵੇਂ ਭੇਡ ਦਾ ਬੱਚਾ ਭੇਡ ਨਾਲ ਕਲੋਲ ਕਰਦਾ ਹੈ (ਉਸ ਵਿਚਾਰੇ ਉਤੇ) ਅਚਨਚੇਤ (ਮੌਤ ਦਾ) ਜਾਲ ਆ ਪੈਂਦਾ ਹੈ, (ਉਸ ਉਤੇ) ਮੌਤ ਅਪਣਾ ਚੱਕਰ ਚਲਾ ਦੇਂਦੀ ਹੈ (ਇਹੀ ਹਾਲ ਹਰੇਕ ਜੀਵ ਦਾ ਹੁੰਦਾ ਹੈ) ।੧।ਹੇ (ਮੇਰੇ) ਮਨ! ਪ੍ਰਭੂ ਦੇ ਸੋਹਣੇ ਚਰਨਾਂ ਦੀ ਸਰਨ ਪਿਆ ਰਹੁ । ਪਰਮਾਤਮਾ ਦਾ ਨਾਮ ਜਪਦਾ ਰਿਹਾ ਕਰ, ਇਹੀ ਤੇਰੇ ਨਾਲ ਅਸਲ ਮਦਦਗਾਰ ਹੈ । ਪਰ ਇਹ ਸਦਾ ਕਾਇਮ ਰਹਿਣ ਵਾਲਾ ਨਾਮ-ਧਨ ਤੂੰ ਗੁਰੂ ਦੀ ਸਰਨ ਪੈ ਕੇ ਲੱਭ ਸਕੇਂਗਾ ।੧।ਰਹਾਉ।ਜੀਵ ਦੇ ਇਹ ਕਦੇ ਨਾਹ ਮੁੱਕ ਸਕਣ ਵਾਲੇ ਕੰਮ ਕਦੇ ਸਿਰੇ ਨਹੀਂ ਚੜ੍ਹਦੇ; ਕਾਮ-ਵਾਸਨਾ ਵਿਚ, ਕੋ੍ਰਧ ਵਿਚ, ਮਾਇਆ ਦੇ ਨਸ਼ੇ ਵਿਚ ਜੀਵ ਸਦਾ ਹੀ ਗਿਲੇ-ਗੁਜ਼ਾਰੀਆਂ ਕਰਦਾ ਰਹਿੰਦਾ ਹੈ । ਆਪਣੀ ਇਸ ਜਿੰਦ (ਨੂੰ ਸੁਖ ਦੇਣ) ਦੀ ਖ਼ਾਤਰ ਜੀਵ ਵਿਕਾਰ ਕਰਦਾ ਰਹਿੰਦਾ ਹੈ, ਪਰ (ਰੱਬ ਦੀ ਯਾਦ ਵਲੋਂ) ਅਵੇਸਲੇ ਹੋ ਚੁਕੇ ਜੀਵ ਦੇ ਨਾਲ (ਦੁਨੀਆ ਦੇ ਪਦਾਰਥਾਂ ਵਿਚੋਂ) ਰਤਾ ਭੀ ਨਹੀਂ ਜਾਂਦਾ ।੨।ਮੂਰਖ ਜੀਵ ਅਨੇਕਾਂ ਠੱਗੀਆਂ ਕਰਦਾ ਹੈ, ਅਨੇਕਾਂ ਫ਼ਰੇਬ ਕਰਨੇ ਜਾਣਦਾ ਹੈ । ਕੌਡੀ ਕੌਡੀ ਕਮਾਣ ਦੀ ਖ਼ਾਤਰ ਆਪਣੇ ਸਿਰ ਉਤੇ (ਦਗ਼ੇ-ਫ਼ਰੇਬ ਦੇ ਕਾਰਨ ਬਦਨਾਮੀ ਦੀ) ਸੁਆਹ ਪਾਂਦਾ ਫਿਰਦਾ ਹੈ । ਜਿਸ (ਪ੍ਰਭੂ) ਨੇ (ਇਸ ਨੂੰ ਇਹ ਸਭ ਕੁਝ) ਦਿੱਤਾ ਹੈ ਉਸ ਨੂੰ ਇਹ ਬਿਲਕੁਲ ਯਾਦ ਨਹੀਂ ਕਰਦਾ । (ਇਸ ਦੇ ਅੰਦਰ) ਨਾਸਵੰਤ ਪਦਾਰਥਾਂ ਦਾ ਲੋਭ ਟਿਕਿਆ ਰਹਿੰਦਾ ਹੈ (ਇਹਨਾਂ ਦੀ) ਚੋਭ (ਇਸ ਦੇ ਅੰਦਰੋਂ) ਕਦੇ ਨਹੀਂ ਦੂਰ ਹੁੰਦੀ ।੩।ਹੇ ਨਾਨਕ! ਪਰਮਾਤਮਾ ਜਦੋਂ ਕਿਸੇ ਜੀਵ ਉਤੇ ਦਇਆਵਾਨ ਹੁੰਦਾ ਹੈ, ਉਸ ਜੀਵ ਦਾ ਇਹ ਮਨ ਗੁਰੂ ਦੇ ਚਰਨਾਂ ਦੀ ਧੂੜ ਬਣਦਾ ਹੈ । ਗੁਰੂ ਉਸ ਨੂੰ ਆਪਣੇ ਸੋਹਣੇ ਹੱਥਾਂ ਨਾਲ ਆਪਣੇ ਪੱਲੇ ਲਾ ਲੈਂਦਾ ਹੈ, ਤੇ, (ਉਹ ਭਾਗਾਂ ਵਾਲਾ) ਸਦਾ ਹੀ ਸਦਾ-ਥਿਰ ਪ੍ਰਭੂ ਵਿਚ ਲੀਨ ਹੋਇਆ ਰਹਿੰਦਾ ਹੈ ।੪।੪੧।੫੨।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ, 2022) appeared first on Ludhiana Live.