shri golden temple amritsar Archives - Ludhiana Live

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਦਸੰਬਰ, 2022)
ਸੂਹੀ ਮਹਲਾ ੪ ॥

ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥

ਮੰਗਲਵਾਰ, ੧੨ ਪੋਹ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੭੩੧)

ਸੂਹੀ ਮਹਲਾ ੪ ॥

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ । ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ । ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ ।੧।ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ । ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ । ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ।੧।ਰਹਾਉ।ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ । ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ ।੨। ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ । ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ ।੩।ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ । ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ । ਹੇ ਦਾਸ ਨਾਨਕ! (ਆਖ—) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ । ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ ।੪।੨।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਦਸੰਬਰ, 2022) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਦਸੰਬਰ, 2022)
ਸਲੋਕ ॥

ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

ਸੋਮਵਾਰ, ੧੧ ਪੋਹ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੭੦੯)

ਸਲੋਕ ॥

ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜਿਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜਿਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਦਸੰਬਰ, 2022) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਦਸੰਬਰ, 2022)
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ

ੴ ਸਤਿਗੁਰ ਪ੍ਰਸਾਦਿ ॥

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥

ਮੰਗਲਵਾਰ, ੨੮ ਮੱਘਰ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੯੨)

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ

ੴ ਸਤਿਗੁਰ ਪ੍ਰਸਾਦਿ ॥

ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹਾ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ, ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ। ।੧। ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ? ।੧।ਰਹਾਉ। (ਪਰ) ਕਬੀਰ ਆਖਦਾ ਹੈ—ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਦਸੰਬਰ, 2022) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਨਵੰਬਰ, 2022)
ਧਨਾਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥

ਸੋਮਵਾਰ, ੧੩ ਮੱਘਰ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੬੬)

ਧਨਾਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ । ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ।੧। ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ । ਅਸੀ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ । ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ ।ਰਹਾਉ। ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ । (ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ । ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ । ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ ।੩। ਹੇ ਨਾਨਕ! (ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ ।੪।੧।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਨਵੰਬਰ, 2022) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਨਵੰਬਰ, 2022)
ਧਨਾਸਰੀ ਮਹਲਾ ੪ ॥

ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਮੰਗਲਵਾਰ, ੭ ਮੱਘਰ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੭੦)

ਧਨਾਸਰੀ ਮਹਲਾ ੪ ॥

ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ । ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ । ਕੋਈ ਹੋਰ ਕੀ ਜਾਣ ਸਕਦਾ ਹੈ? ।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ । ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ । ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ।੨। ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ।੩। ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ । ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ । ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ।੪।੭।੧੩।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਨਵੰਬਰ, 2022) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਕਤੂਬਰ, 2022)
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥

ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥

ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥ ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥ ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ ॥ ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ ॥ ਜੋ ਦੀਸੈ ਮਾਇਆ ਮੋਹ ਕੁਟੰਬੁ ਸਭੁ ਮਤ ਤਿਸ ਕੀ ਆਸ ਲਗਿ ਜਨਮੁ ਗਵਾਈ ॥ ਇਨ ਕੈ ਕਿਛੁ ਹਾਥਿ ਨਹੀ ਕਹਾ ਕਰਹਿ ਇਹਿ ਬਪੁੜੇ ਇਨ ਕਾ ਵਾਹਿਆ ਕਛੁ ਨ ਵਸਾਈ ॥ ਮੇਰੇ ਮਨ ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ ਜੋ ਤੁਝੁ ਤਾਰੈ ਤੇਰਾ ਕੁਟੰਬੁ ਸਭੁ ਛਡਾਈ ॥੨॥ ਜੇ ਕਿਛੁ ਆਸ ਅਵਰ ਕਰਹਿ ਪਰਮਿਤ੍ਰੀ ਮਤ ਤੂੰ ਜਾਣਹਿ ਤੇਰੈ ਕਿਤੈ ਕੰਮਿ ਆਈ ॥ ਇਹ ਆਸ ਪਰਮਿਤ੍ਰੀ ਭਾਉ ਦੂਜਾ ਹੈ ਖਿਨ ਮਹਿ ਝੂਠੁ ਬਿਨਸਿ ਸਭ ਜਾਈ ॥ ਮੇਰੇ ਮਨ ਆਸਾ ਕਰਿ ਹਰਿ ਪ੍ਰੀਤਮ ਸਾਚੇ ਕੀ ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥੩॥ ਆਸਾ ਮਨਸਾ ਸਭ ਤੇਰੀ ਮੇਰੇ ਸੁਆਮੀ ਜੈਸੀ ਤੂ ਆਸ ਕਰਾਵਹਿ ਤੈਸੀ ਕੋ ਆਸ ਕਰਾਈ ॥ ਕਿਛੁ ਕਿਸੀ ਕੈ ਹਥਿ ਨਾਹੀ ਮੇਰੇ ਸੁਆਮੀ ਐਸੀ ਮੇਰੈ ਸਤਿਗੁਰਿ ਬੂਝ ਬੁਝਾਈ ॥ ਜਨ ਨਾਨਕ ਕੀ ਆਸ ਤੂ ਜਾਣਹਿ ਹਰਿ ਦਰਸਨੁ ਦੇਖਿ ਹਰਿ ਦਰਸਨਿ ਤ੍ਰਿਪਤਾਈ ॥੪॥੧॥

ਬੁੱਧਵਾਰ, ੧੦ ਕੱਤਕ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੮੫੯)

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥

ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥

ਹੇ ਭਾਈ! ਜੇ ਤੂੰ ਆਪਣੇ ਮਨ ਵਿਚ ਆਪਣੇ ਚਿੱਤ ਵਿਚ ਸਿਰਫ਼ ਪਰਮਾਤਮਾ ਉਤੇ ਭਰੋਸਾ ਰੱਖੇਂ, ਤਾਂ ਤੂੰ ਅਨੇਕਾਂ ਹੀ ਮਨ-ਮੰਗੇ ਫਲ ਹਾਸਲ ਕਰ ਲਏਂਗਾ, (ਕਿਉਂਕਿ) ਪਰਮਾਤਮਾ ਉਹ ਸਭ ਕੁਝ ਜਾਣਦਾ ਹੈ ਜੋ (ਅਸਾਂ ਜੀਵਾਂ ਦੇ) ਮਨ ਵਿਚ ਵਰਤਦਾ ਹੈ, ਅਤੇ, ਪਰਮਾਤਮਾ ਕਿਸੇ ਦੀ ਕੀਤੀ ਹੋਈ ਮੇਹਨਤ ਰਤਾ ਭਰ ਭੀ ਅਜਾਈਂ ਨਹੀਂ ਜਾਣ ਦੇਂਦਾ । ਸੋ, ਹੇ ਮੇਰੇ ਮਨ! ਉਸ ਮਾਲਕ-ਪਰਮਾਤਮਾ ਦੀ ਸਦਾ ਆਸ ਰੱਖ, ਜੇਹੜਾ ਸਭ ਜੀਵਾਂ ਵਿਚ ਮੌਜੂਦ ਹੈ ।੧।ਹੇ ਮੇਰੇ ਮਨ! ਜਗਤ ਦੇ ਮਾਲਕ ਧਰਤੀ ਦੇ ਸਾਈਂ ਦੀ (ਸਹਾਇਤਾ ਦੀ) ਆਸ ਰੱਖਿਆ ਕਰ । ਪਰਮਾਤਮਾ ਤੋਂ ਬਿਨਾ ਜੇਹੜੀ ਭੀ ਕਿਸੇ ਹੋਰ ਦੀ ਆਸ ਕਰੀਦੀ ਹੈ, ਉਹ ਆਸ ਸਫਲ ਨਹੀਂ ਹੁੰਦੀ, ਉਹ ਆਸ ਵਿਅਰਥ ਜਾਂਦੀ ਹੈ ।੧।ਰਹਾਉ।ਹੇ ਮੇਰੇ ਮਨ! ਜੋ ਇਹ ਸਾਰਾ ਪਰਵਾਰ ਦਿੱਸ ਰਿਹਾ ਹੈ, ਇਹ ਮਾਇਆ ਦੇ ਮੋਹ (ਦਾ ਮੂਲ) ਹੈ । ਇਸ ਪਰਵਾਰ ਦੀ ਆਸ ਰੱਖ ਕੇ ਕਿਤੇ ਆਪਣਾ ਜੀਵਨ ਵਿਅਰਥ ਨਾਹ ਗਵਾ ਲਈਂ । ਇਹਨਾਂ ਸੰਬੰਧੀਆਂ ਦੇ ਹੱਥ ਵਿਚ ਕੁਝ ਨਹੀਂ । ਇਹ ਵਿਚਾਰੇ ਕੀਹ ਕਰ ਸਕਦੇ ਹਨ? ਇਹਨਾਂ ਦਾ ਲਾਇਆ ਹੋਇਆ ਜ਼ੋਰ ਸਫਲ ਨਹੀਂ ਹੋ ਸਕਦਾ । ਸੋ, ਹੇ ਮੇਰੇ ਮਨ! ਆਪਣੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖ, ਉਹੀ ਤੈਨੂੰ ਪਾਰ ਲੰਘਾ ਸਕਦਾ ਹੈ, ਤੇਰੇ ਪਰਵਾਰ ਨੂੰ ਭੀ (ਹਰੇਕ ਬਿਪਤਾ ਤੋਂ) ਛੁਡਾ ਸਕਦਾ ਹੈ ।੨।ਹੇ ਭਾਈ! ਜੇ ਤੂੰ (ਪ੍ਰਭੂ ਨੂੰ ਛੱਡ ਕੇ) ਹੋਰ ਮਾਇਆ ਆਦਿਕ ਦੀ ਆਸ ਬਣਾਏਂਗਾ, ਕਿਤੇ ਇਹ ਨਾਹ ਸਮਝ ਲਈਂ ਕਿ ਮਾਇਆ ਤੇਰੇ ਕਿਸੇ ਕੰਮ ਆਵੇਗੀ । ਮਾਇਆ ਵਾਲੀ ਆਸ (ਪ੍ਰਭੂ ਤੋਂ ਬਿਨਾ) ਦੂਜਾ ਪਿਆਰ ਹੈ, ਇਹ ਸਾਰਾ ਝੂਠਾ ਪਿਆਰ ਹੈ, ਇਹ ਤਾਂ ਇਕ ਖਿਨ ਵਿਚ ਨਾਸ ਹੋ ਜਾਇਗਾ । ਹੇ ਮੇਰੇ ਮਨ! ਸਦਾ ਕਾਇਮ ਰਹਿਣ ਵਾਲੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖ, ਉਹ ਪ੍ਰਭੂ ਤੇਰੀ ਕੀਤੀ ਹੋਈ ਸਾਰੀ ਮੇਹਨਤ ਸਫਲ ਕਰੇਗਾ ।੩।ਪਰ, ਹੇ ਮੇਰੇ ਮਾਲਕ-ਪ੍ਰਭੂ! ਤੇਰੀ ਹੀ ਪ੍ਰੇਰਨਾ ਨਾਲ ਜੀਵ ਆਸਾਂ ਧਾਰਦਾ ਹੈ, ਮਨ ਦੇ ਫੁਰਨੇ ਬਣਾਂਦਾ ਹੈ । ਹਰੇਕ ਜੀਵ ਉਹੋ ਜਿਹੀ ਹੀ ਆਸ ਧਾਰਦਾ ਹੈ ਜਿਹੋ ਜਿਹੀ ਤੂੰ ਪ੍ਰੇਰਨਾ ਕਰਦਾ ਹੈਂ । ਹੇ ਮੇਰੇ ਮਾਲਕ! ਕਿਸੇ ਭੀ ਜੀਵ ਦੇ ਕੁਝ ਵੱਸ ਨਹੀਂ—ਮੈਨੂੰ ਤਾਂ ਮੇਰੇ ਗੁਰੂ ਨੇ ਇਹ ਸੂਝ ਬਖ਼ਸ਼ੀ ਹੈ । ਹੇ ਪ੍ਰਭੂ! (ਆਪਣੇ) ਦਾਸ ਨਾਨਕ ਦੀ (ਧਾਰੀ ਹੋਈ) ਆਸ ਤੂੰ ਆਪ ਹੀ ਜਾਣਦਾ ਹੈਂ (ਉਹ ਤਾਂਘ ਇਹ ਹੈ ਕਿ) ਪ੍ਰਭੂ ਦਾ ਦਰਸ਼ਨ ਕਰ ਕੇ (ਨਾਨਕ ਦਾ ਮਨ) ਦਰਸ਼ਨ ਦੀ ਬਰਕਤ ਨਾਲ (ਮਾਇਆ ਦੀਆਂ ਆਸਾਂ ਵੱਲੋਂ) ਰੱਜਿਆ ਰਹੇ ।੪।੧।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਕਤੂਬਰ, 2022) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਕਤੂਬਰ, 2022)
ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਸ਼ੁੱਕਰਵਾਰ, ੫ ਕੱਤਕ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੯੬)

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੁ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਕਤੂਬਰ, 2022) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਕਤੂਬਰ, 2022)
ਸੋਰਠਿ ਮਹਲਾ ੩ ਘਰੁ ੧ ਤਿਤੁਕੀ

ੴ ਸਤਿਗੁਰ ਪ੍ਰਸਾਦਿ॥

ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥

ਵੀਰਵਾਰ, ੪ ਕੱਤਕ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੩੭)

ਸੋਰਠਿ ਮਹਲਾ ੩ ਘਰੁ ੧ ਤਿਤੁਕੀ

ੴ ਸਤਿਗੁਰ ਪ੍ਰਸਾਦਿ॥

ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ ਭਗਤਾਂ ਦੀ ਇੱਜ਼ਤ ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ, ਉਹਨਾਂ ਨੂੰ ਨਿਸ਼ਚਾ ਹੁੰਦਾ ਹੈ ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧। ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! ਭਗਤਾਂ ਦੀ ਇੱਜ਼ਤ ਤੇਰੀ ਹੀ ਇੱਜ਼ਤ ਹੈ। ਰਹਾਉ।ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ। ਕਿਉਂਕਿ ਮੌਤ ਦੇ ਡਰ ਦੇ ਥਾਂ ਸਿਰਫ਼ ਪਰਮਾਤਮਾ ਦਾ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ ਮੌਤ ਦੇ ਡਰ ਤੋਂ ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ ਗੁਰੂ ਦੀ ਸ਼ਰਨ ਪੈ ਕੇ ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ ਟਿਕੇ ਰਹਿੰਦੇ ਹਨ, ਇਸ ਵਾਸਤੇ ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਪਰਮਾਤਮਾ ਉਤੇ ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ ਮਨਮੁਖਾਂ ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩। ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਅੰਦਰੋਂ ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ ਹੇ ਪ੍ਰਭੂ! ਤੇਰੇ ਨਾਲ ਸਾਂਝ ਪਾ ਲਈ ਹੈ।੪। ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ ਪਰਮਾਤਮਾ ਦਾ ਮਿਲਾਪ ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ, ਇਸ ਗੇੜ ਤੋਂ ਬਚਣ ਲਈ ਕੋਈ ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ ਜੀਵਨ ਬਤੀਤ ਕਰਦੇ ਆਖਰ ਦੁੱਖ ਵਿਚ ਹੀ ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, ਤੇ, ਇਸ ਤਰ੍ਹਾਂ ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨ੍ਹਾਂ ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ ਮਿਥੇ ਹੋਏ ਧਾਰਮਿਕ ਕਰਮ ਕਰਦਾ ਰਹੇ। ਪੰਡਿਤ ਲੋਕ ਵੇਦ ਆਦਿਕ ਧਰਮ-ਪੁਸਤਕਾਂ ਪੜ੍ਹਦੇ ਹਨ, ਅਤੇ ਉਹਨਾਂ ਬਾਬਤ ਨਿਰੀਆਂ ਬਹਿਸਾਂ ਹੀ ਕਰਦੇ ਹਨ। ਯਕੀਨ ਜਾਣੋ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ। ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤਿ ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ ਆਤਮਕ ਮੌਤ ਤੋਂ ਬਚ ਜਾਂਦੇ ਹਨ।੭। ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ ਮਿਟਾ ਨਹੀਂ ਸਕਦਾ। ਹੇ ਨਾਨਕ! ਆਖ- ਮੈਂ ਉਹਨਾਂ ਮਨੁੱਖਾਂ ਤੋਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ ਦੇ ਨਾਮ ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ।੮।੧।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਕਤੂਬਰ, 2022) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਕਤੂਬਰ, 2022)
ਸੋਰਠਿ ਮਹਲਾ ੧ ॥

ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥

ਬੁੱਧਵਾਰ, ੩ ਕੱਤਕ (ਸੰਮਤ ੫੫੪ ਨਾਨਕਸ਼ਾਹੀ) (ਅੰਗ : ੫੯੮)

ਸੋਰਠਿ ਮਹਲਾ ੧ ॥

(ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ ।੧। ਹੇ ਮੇਰੇ ਮਨ! (ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ । ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ । ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ ।ਰਹਾਉ। (ਹੇ ਭਾਈ!) ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ । ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ । (ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂ, ਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ ।੨। (ਹੇ ਭਾਈ!) ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭ? ਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ ।੩। (ਹੇ ਮਨ!) ਲੋਭ ਛੱਡ, ਨਿੰਦਿਆ ਤੇ ਝੂਠ ਤਿਆਗ । ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ । ਹੇ ਦਾਸ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰ ਕੇ ਆਖ—) ਹੇ ਹਰੀ! ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ ਰੱਖ (ਪਰ ਇਹ ਮਿਹਰ ਕਰ ਕਿ ਗੁਰੂ ਦੇ) ਸ਼ਬਦ ਵਿਚ ਜੁੜ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ ।੪।੯।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਕਤੂਬਰ, 2022) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ, 2022)
ਸੂਹੀ ਮਹਲਾ ੫ ॥

ਅਨਿਕ ਬੀਂਗ ਦਾਸ ਕੇ ਪਰਹਰਿਆ ॥ ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ ਤੁਮਹਿ ਛਡਾਇ ਲੀਓ ਜਨੁ ਅਪਨਾ ॥ ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ ॥ ਪਰਬਤ ਦੋਖ ਮਹਾ ਬਿਕਰਾਲਾ ॥ ਖਿਨ ਮਹਿ ਦੂਰਿ ਕੀਏ ਦਇਆਲਾ ॥੨॥ ਸੋਗ ਰੋਗ ਬਿਪਤਿ ਅਤਿ ਭਾਰੀ ॥ ਦੂਰਿ ਭਈ ਜਪਿ ਨਾਮੁ ਮੁਰਾਰੀ ॥੩॥ ਦ੍ਰਿਸਟਿ ਧਾਰਿ ਲੀਨੋ ਲੜਿ ਲਾਇ ॥ ਹਰਿ ਚਰਣ ਗਹੇ ਨਾਨਕ ਸਰਣਾਇ ॥੪॥੨੨॥੨੮॥

ਮੰਗਲਵਾਰ, ੧੮ ਅੱਸੂ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੭੪੨)

ਸੂਹੀ ਮਹਲਾ ੫ ॥

ਹੇ ਭਾਈ! ਪ੍ਰਭੂ ਨੇ ਆਪਣੇ ਸੇਵਕ ਦੇ ਅਨੇਕਾਂ ਵਿੰਗ ਦੂਰ ਕਰ ਦਿੱਤੇ, ਤੇ ਕਿਰਪਾ ਕਰ ਕੇ ਉਸ ਨੂੰ ਆਪਣਾ ਬਣਾ ਲਿਆ ਹੈ ।੧। ਹੇ ਪ੍ਰਭੂ! ਸੁਪਨੇ ਵਰਗੇ ਜਗਤ (ਦਾ ਮੋਹ-) ਜਾਲ (ਤੇਰੇ ਸੇਵਕ ਦੇ ਦੁਆਲੇ) ਚੀੜ੍ਹਾ ਹੋ ਗਿਆ ਸੀ, ਪਰ ਤੂੰ ਆਪਣੇ ਸੇਵਕ ਨੂੰ (ਉਸ ਵਿਚੋਂ) ਆਪ ਕੱਢ ਲਿਆ ।੧।ਰਹਾਉ। ਹੇ ਭਾਈ! (ਸਰਨ ਆਏ ਮਨੁੱਖ ਦੇ) ਪਹਾੜਾਂ ਜੇਡੇ ਵੱਡੇ ਤੇ ਭਿਆਨਕ ਐਬ ਦੀਨਾਂ ਉਤੇ ਦਇਆ ਕਰਨ ਵਾਲੇ ਪਰਮਾਤਮਾ ਨੇ ਇਕ ਛਿਨ ਵਿਚ ਦੂਰ ਕਰ ਦਿੱਤੇ ।੨। ਹੇ ਭਾਈ! (ਸੇਵਕ ਦੇ) ਅਨੇਕਾਂ ਗ਼ਮ ਤੇ ਰੋਗ ਵੱਡੀਆਂ ਭਾਰੀਆਂ ਮੁਸੀਬਤਾਂ ਪਰਮਾਤਮਾ ਦਾ ਨਾਮ ਜਪ ਕੇ ਦੂਰ ਹੋ ਗਈਆਂ ।੩। ਹੇ ਨਾਨਕ! (ਆਖ—ਹੇ ਭਾਈ!) ਜਿਸ ਮਨੁੱਖ ਨੇ ਪਰਮਾਤਮਾ ਦੇ ਚਰਨ ਫੜ ਲਏ, ਜੋ ਮਨੁੱਖ ਪ੍ਰਭੂ ਦੀ ਸਰਨ ਆ ਪਿਆ, ਪਰਮਾਤਮਾ ਨੇ ਮੇਹਰ ਦੀ ਨਿਗਾਹ ਕਰ ਕੇ ਉਸ ਨੂੰ ਆਪਣੇ ਲੜ ਲਾ ਲਿਆ ।੪।੨੨।੨੮।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ, 2022) appeared first on Ludhiana Live.