shri golden temple Archives - Ludhiana Live

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਮਈ, 2023)
ਸੋਰਠਿ ਮਹਲਾ ੫ ॥

ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋੁਪਾਲਾ ॥੪॥੧੦॥

ਮੰਗਲਵਾਰ, ੨ ਜੇਠ (ਸੰਮਤ ੫੫੫ ਨਾਨਕਸ਼ਾਹੀ) (ਅੰਗ: ੬੧੧)

ਸੋਰਠਿ ਮਹਲਾ ੫ ॥

ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ । ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ।੧। ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! (ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ । (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ ।ਰਹਾਉ। ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ), ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ । ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ ।੨। ਹੇ ਭਾਈ! ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ, ਉਸ (ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ ।੩। ਹੇ ਗੋਪਾਲ! ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ ।੪।੧੦।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਮਈ, 2023) appeared first on Ludhiana Live.

ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਈ, 2023)
ਰਾਗੁ ਸੂਹੀ ਮਹਲਾ ੩ ਘਰੁ ੧੦

ੴ ਸਤਿਗੁਰ ਪ੍ਰਸਾਦਿ ॥

ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥ ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥ ਆਤਮ ਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥੩॥ ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ ॥ ਤਿਸਨਾ ਭੁਖ ਨ ਉਤਰੈ ਅਨਦਿਨੁ ਜਲਤ ਫਿਰੰਨਿ ॥੪॥ ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥ ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥੫॥ ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥ ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥੬॥ ਏ ਮਨ ਜੈਸਾ ਸੇਵਹਿ ਤੈਸਾ ਹੋਵਹਿ ਤੇਹੇ ਕਰਮ ਕਮਾਇ ॥ ਆਪਿ ਬੀਜਿ ਆਪੇ ਹੀ ਖਾਵਣਾ ਕਹਣਾ ਕਿਛੂ ਨ ਜਾਇ ॥੭॥ ਮਹਾ ਪੁਰਖਾ ਕਾ ਬੋਲਣਾ ਹੋਵੈ ਕਿਤੈ ਪਰਥਾਇ ॥ ਓਇ ਅੰਮ੍ਰਿਤ ਭਰੇ ਭਰਪੂਰ ਹਹਿ ਓਨਾ ਤਿਲੁ ਨ ਤਮਾਇ ॥੮॥ ਗੁਣਕਾਰੀ ਗੁਣ ਸੰਘਰੈ ਅਵਰਾ ਉਪਦੇਸੇਨਿ ॥ ਸੇ ਵਡਭਾਗੀ ਜਿ ਓਨਾ ਮਿਲਿ ਰਹੇ ਅਨਦਿਨੁ ਨਾਮੁ ਲਏਨਿ ॥੯॥ ਦੇਸੀ ਰਿਜਕੁ ਸੰਬਾਹਿ ਜਿਨਿ ਉਪਾਈ ਮੇਦਨੀ ॥ ਏਕੋ ਹੈ ਦਾਤਾਰੁ ਸਚਾ ਆਪਿ ਧਣੀ ॥੧੦॥ ਸੋ ਸਚੁ ਤੇਰੈ ਨਾਲਿ ਹੈ ਗੁਰਮੁਖਿ ਨਦਰਿ ਨਿਹਾਲਿ ॥ ਆਪੇ ਬਖਸੇ ਮੇਲਿ ਲਏ ਸੋ ਪ੍ਰਭੁ ਸਦਾ ਸਮਾਲਿ ॥੧੧॥ ਮਨੁ ਮੈਲਾ ਸਚੁ ਨਿਰਮਲਾ ਕਿਉ ਕਰਿ ਮਿਲਿਆ ਜਾਇ ॥ ਪ੍ਰਭੁ ਮੇਲੇ ਤਾ ਮਿਲਿ ਰਹੈ ਹਉਮੈ ਸਬਦਿ ਜਲਾਇ ॥੧੨॥ ਸੋ ਸਹੁ ਸਚਾ ਵੀਸਰੈ ਧ੍ਰਿਗੁ ਜੀਵਣੁ ਸੰਸਾਰਿ ॥ ਨਦਰਿ ਕਰੇ ਨਾ ਵੀਸਰੈ ਗੁਰਮਤੀ ਵੀਚਾਰਿ ॥੧੩॥ ਸਤਿਗੁਰੁ ਮੇਲੇ ਤਾ ਮਿਲਿ ਰਹਾ ਸਾਚੁ ਰਖਾ ਉਰ ਧਾਰਿ ॥ ਮਿਲਿਆ ਹੋਇ ਨ ਵੀਛੁੜੈ ਗੁਰ ਕੈ ਹੇਤਿ ਪਿਆਰਿ ॥੧੪॥ ਪਿਰੁ ਸਾਲਾਹੀ ਆਪਣਾ ਗੁਰ ਕੈ ਸਬਦਿ ਵੀਚਾਰਿ ॥ ਮਿਲਿ ਪ੍ਰੀਤਮ ਸੁਖੁ ਪਾਇਆ ਸੋਭਾਵੰਤੀ ਨਾਰਿ ॥੧੫॥ ਮਨਮੁਖ ਮਨੁ ਨ ਭਿਜਈ ਅਤਿ ਮੈਲੇ ਚਿਤਿ ਕਠੋਰ ॥ ਸਪੈ ਦੁਧੁ ਪੀਆਈਐ ਅੰਦਰਿ ਵਿਸੁ ਨਿਕੋਰ ॥੧੬॥ ਆਪਿ ਕਰੇ ਕਿਸੁ ਆਖੀਐ ਆਪੇ ਬਖਸਣਹਾਰੁ ॥ ਗੁਰ ਸਬਦੀ ਮੈਲੁ ਉਤਰੈ ਤਾ ਸਚੁ ਬਣਿਆ ਸੀਗਾਰੁ ॥੧੭॥ ਸਚਾ ਸਾਹੁ ਸਚੇ ਵਣਜਾਰੇ ਓਥੈ ਕੂੜੇ ਨ ਟਿਕੰਨਿ ॥ ਓਨਾ ਸਚੁ ਨ ਭਾਵਈ ਦੁਖ ਹੀ ਮਾਹਿ ਪਚੰਨਿ ॥੧੮॥ ਹਉਮੈ ਮੈਲਾ ਜਗੁ ਫਿਰੈ ਮਰਿ ਜੰਮੈ ਵਾਰੋ ਵਾਰ ॥ ਪਇਐ ਕਿਰਤਿ ਕਮਾਵਣਾ ਕੋਇ ਨ ਮੇਟਣਹਾਰ ॥੧੯॥ ਸੰਤਾ ਸੰਗਤਿ ਮਿਲਿ ਰਹੈ ਤਾ ਸਚਿ ਲਗੈ ਪਿਆਰੁ ॥ ਸਚੁ ਸਲਾਹੀ ਸਚੁ ਮਨਿ ਦਰਿ ਸਚੈ ਸਚਿਆਰੁ ॥੨੦॥ ਗੁਰ ਪੂਰੇ ਪੂਰੀ ਮਤਿ ਹੈ ਅਹਿਨਿਸਿ ਨਾਮੁ ਧਿਆਇ ॥ ਹਉਮੈ ਮੇਰਾ ਵਡ ਰੋਗੁ ਹੈ ਵਿਚਹੁ ਠਾਕਿ ਰਹਾਇ ॥੨੧॥ ਗੁਰੁ ਸਾਲਾਹੀ ਆਪਣਾ ਨਿਵਿ ਨਿਵਿ ਲਾਗਾ ਪਾਇ ॥ ਤਨੁ ਮਨੁ ਸਉਪੀ ਆਗੈ ਧਰੀ ਵਿਚਹੁ ਆਪੁ ਗਵਾਇ ॥੨੨॥ ਖਿੰਚੋਤਾਣਿ ਵਿਗੁਚੀਐ ਏਕਸੁ ਸਿਉ ਲਿਵ ਲਾਇ ॥ ਹਉਮੈ ਮੇਰਾ ਛਡਿ ਤੂ ਤਾ ਸਚਿ ਰਹੈ ਸਮਾਇ ॥੨੩॥ ਸਤਿਗੁਰ ਨੋ ਮਿਲੇ ਸਿ ਭਾਇਰਾ ਸਚੈ ਸਬਦਿ ਲਗੰਨਿ ॥ ਸਚਿ ਮਿਲੇ ਸੇ ਨ ਵਿਛੁੜਹਿ ਦਰਿ ਸਚੈ ਦਿਸੰਨਿ ॥੨੪॥ ਸੇ ਭਾਈ ਸੇ ਸਜਣਾ ਜੋ ਸਚਾ ਸੇਵੰਨਿ ॥ ਅਵਗਣ ਵਿਕਣਿ ਪਲਰਨਿ ਗੁਣ ਕੀ ਸਾਝ ਕਰੰਨਿ ॥੨੫॥ ਗੁਣ ਕੀ ਸਾਝ ਸੁਖੁ ਊਪਜੈ ਸਚੀ ਭਗਤਿ ਕਰੇਨਿ ॥ ਸਚੁ ਵਣੰਜਹਿ ਗੁਰ ਸਬਦ ਸਿਉ ਲਾਹਾ ਨਾਮੁ ਲਏਨਿ ॥੨੬॥ ਸੁਇਨਾ ਰੁਪਾ ਪਾਪ ਕਰਿ ਕਰਿ ਸੰਚੀਐ ਚਲੈ ਨ ਚਲਦਿਆ ਨਾਲਿ ॥ ਵਿਣੁ ਨਾਵੈ ਨਾਲਿ ਨ ਚਲਸੀ ਸਭ ਮੁਠੀ ਜਮਕਾਲਿ ॥੨੭॥ ਮਨ ਕਾ ਤੋਸਾ ਹਰਿ ਨਾਮੁ ਹੈ ਹਿਰਦੈ ਰਖਹੁ ਸਮਾਲਿ ॥ ਏਹੁ ਖਰਚੁ ਅਖੁਟੁ ਹੈ ਗੁਰਮੁਖਿ ਨਿਬਹੈ ਨਾਲਿ ॥੨੮॥ ਏ ਮਨ ਮੂਲਹੁ ਭੁਲਿਆ ਜਾਸਹਿ ਪਤਿ ਗਵਾਇ ॥ ਇਹੁ ਜਗਤੁ ਮੋਹਿ ਦੂਜੈ ਵਿਆਪਿਆ ਗੁਰਮਤੀ ਸਚੁ ਧਿਆਇ ॥੨੯॥ ਹਰਿ ਕੀ ਕੀਮਤਿ ਨ ਪਵੈ ਹਰਿ ਜਸੁ ਲਿਖਣੁ ਨ ਜਾਇ ॥ ਗੁਰ ਕੈ ਸਬਦਿ ਮਨੁ ਤਨੁ ਰਪੈ ਹਰਿ ਸਿਉ ਰਹੈ ਸਮਾਇ ॥੩੦॥ ਸੋ ਸਹੁ ਮੇਰਾ ਰੰਗੁਲਾ ਰੰਗੇ ਸਹਜਿ ਸੁਭਾਇ ॥ ਕਾਮਣਿ ਰੰਗੁ ਤਾ ਚੜੈ ਜਾ ਪਿਰ ਕੈ ਅੰਕਿ ਸਮਾਇ ॥੩੧॥ ਚਿਰੀ ਵਿਛੁੰਨੇ ਭੀ ਮਿਲਨਿ ਜੋ ਸਤਿਗੁਰੁ ਸੇਵੰਨਿ ॥ ਅੰਤਰਿ ਨਵ ਨਿਧਿ ਨਾਮੁ ਹੈ ਖਾਨਿ ਖਰਚਨਿ ਨ ਨਿਖੁਟਈ ਹਰਿ ਗੁਣ ਸਹਜਿ ਰਵੰਨਿ ॥੩੨॥ ਨਾ ਓਇ ਜਨਮਹਿ ਨਾ ਮਰਹਿ ਨਾ ਓਇ ਦੁਖ ਸਹੰਨਿ ॥ ਗੁਰਿ ਰਾਖੇ ਸੇ ਉਬਰੇ ਹਰਿ ਸਿਉ ਕੇਲ ਕਰੰਨਿ ॥੩੩॥ ਸਜਣ ਮਿਲੇ ਨ ਵਿਛੁੜਹਿ ਜਿ ਅਨਦਿਨੁ ਮਿਲੇ ਰਹੰਨਿ ॥ ਇਸੁ ਜਗ ਮਹਿ ਵਿਰਲੇ ਜਾਣੀਅਹਿ ਨਾਨਕ ਸਚੁ ਲਹੰਨਿ ॥੩੪॥੧॥੩॥

ਸੋਮਵਾਰ, ੧ ਜੇਠ (ਸੰਮਤ ੫੫੫ ਨਾਨਕਸ਼ਾਹੀ) (ਅੰਗ: ੭੫੫)

ਰਾਗੁ ਸੂਹੀ ਮਹਲਾ ੩ ਘਰੁ ੧੦

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਦੁਨੀਆ ਦੀ ਖ਼ੁਸ਼ਾਮਦ ਨਾਹ ਕਰਦਾ ਫਿਰ, ਦੁਨੀਆ ਤਾਂ ਨਾਸ ਹੋ ਜਾਇਗੀ। ਲੋਕਾਂ ਨੂੰ ਭੀ ਨਾਹ ਵਡਿਆਉਂਦਾ ਫਿਰ, ਖ਼ਲਕਤ ਭੀ ਮਰ ਕੇ ਮਿੱਟੀ ਹੋ ਜਾਇਗੀ।੧। ਹੇ ਮੇਰੇ ਮਾਲਕ! ਤੂੰ ਧੰਨ ਹੈਂ। ਤੂੰ ਹੀ ਸਾਲਾਹੁਣ-ਜੋਗ ਹੈਂ। ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਸਦਾ ਉਸ ਪਰਮਾਤਮਾ ਦੀ ਸਿਫ਼ਤਿ ਸਾਲਾਹ ਕਰਨੀ ਚਾਹੀਦੀ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ, ਅਤੇ ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ।੧। ਰਹਾਉ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੁਨੀਆ ਦੀ ਮਿਤ੍ਰਤਾ ਵਿਚ ਹੀ ਸੜ ਮਰਦੇ ਹਨ (ਆਤਮਕ ਜੀਵਨ ਸਾੜ ਕੇ ਸੁਆਹ ਕਰ ਲੈਂਦੇ ਹਨ।) ਅੰਤ ਜਮਰਾਜ ਦੇ ਦਰ ਤੇ ਚੋਟਾਂ ਖਾਂਦੇ ਹਨ। ਤਦੋਂ ਉਹਨਾਂ ਨੂੰ (ਹਥੋਂ ਖੁੰਝਿਆ ਹੋਇਆ ਮਨੁੱਖਾ ਜਨਮ ਦਾ) ਸਮਾ ਨਹੀਂ ਮਿਲਦਾ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸ਼ਰਨ ਪੈਂਦੇ ਹਨ, ਉਹਨਾਂ ਦਾ ਜੀਵਨ ਸਫਲ ਹੋ ਜਾਂਦਾ ਹੈ, ਕਿਉਂਕਿ ਉਹ ਸਦਾ-ਥਿਰ ਪ੍ਰਭੂ ਦੀ ਸਿਫ਼ਤਿ ਸਾਲਾਹ ਦੀ ਬਾਣੀ ਵਿਚ ਜੁੜੇ ਰਹਿੰਦੇ ਹਨ। ਉਹਨਾਂ ਦੇ ਅੰਦਰ ਸਰਬ-ਵਿਆਪਕ ਪਰਮਾਤਮਾ ਦਾ ਪਰਕਾਸ਼ ਹੋ ਜਾਂਦਾ ਹੈ। ਉਹ ਆਤਮਕ ਅਡੋਲਤਾ ਵਿਚ ਆਨੰਦ ਵਿਚ ਮਗਨ ਰਹਿੰਦੇ ਹਨ।੩।ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਬਾਣੀ ਨੂੰ ਭੁਲਾ ਦੇਂਦੇ ਹਨ, ਉਹ ਮਾਇਆ ਦੇ ਮੋਹ ਵਿਚ ਮਸਤ ਰਹਿੰਦੇ ਹਨ, ਉਹਨਾਂ ਦੇ ਅੰਦਰੋਂ ਮਾਇਆ ਦੀ ਤ੍ਰੇਹ ਭੁੱਖ ਦੂਰ ਨਹੀਂ ਹੁੰਦੀ, ਉਹ ਹਰ ਵੇਲੇ (ਤ੍ਰਿਸ਼ਨਾ ਦੀ ਅੱਗ ਵਿਚ) ਸੜਦੇ ਫਿਰਦੇ ਹਨ।੪। ਅਜੇਹੇ ਮਨੁੱਖ ਭੈੜੇ ਬੰਦਿਆਂ ਨਾਲ ਮਿਤ੍ਰਤਾ ਗੰਢੀ ਰੱਖਦੇ ਹਨ, ਅਤੇ ਸੰਤ ਜਨਾਂ ਨਾਲ ਵੈਰ ਕਰਦੇ ਰਹਿੰਦੇ ਹਨ। ਉਹ ਆਪ ਆਪਣੇ ਪਰਵਾਰ ਸਮੇਤ (ਸੰਸਾਰ-ਸਮੁੰਦਰ ਵਿਚ) ਡੁੱਬ ਜਾਂਦੇ ਹਨ, ਆਪਣੀਆਂ ਕੁਲਾਂ ਨੂੰ ਭੀ (ਆਪਣੇ ਹੋਰ ਰਿਸ਼ਤੇਦਾਰਾਂ ਨੂੰ ਭੀ) ਨਾਲ ਹੀ ਡੋਬ ਲੈਂਦੇ ਹਨ।੫।ਹੇ ਭਾਈ! ਕਿਸੇ ਦੀ ਭੀ ਨਿੰਦਾ ਕਰਨੀ ਚੰਗਾ ਕੰਮ ਨਹੀਂ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ ਹੀ ਨਿੰਦਾ ਕਰਿਆ ਕਰਦੇ ਹਨ। (ਲੋਕ ਪਰਲੋਕ ਵਿਚ) ਉਹ ਬਦਨਾਮੀ ਖੱਟਦੇ ਹਨ, ਅਤੇ ਭਿਆਨਕ ਨਰਕ ਵਿਚ ਪੈਂਦੇ ਹਨ।੬। ਹੇ ਮੇਰੇ ਮਨ! ਤੂੰ ਜਿਹੋ ਜਿਹੇ ਦੀ ਸੇਵਾ-ਭਗਤੀ ਕਰੇਂਗਾ, ਉਹੋ ਜਿਹੇ ਕਰਮ ਕਮਾ ਕੇ ਉਹੋ ਜਿਹਾ ਬਣ ਜਾਇਂਗਾ। (ਪ੍ਰਭੂ ਦੀ ਰਜ਼ਾ ਵਿਚ ਇਹ ਨਿਯਮ ਹੈ ਕਿ ਜੀਵ ਨੇ ਇਸ ਕਰਮ-ਭੂਮੀ ਸਰੀਰ ਵਿਚ ) ਆਪ ਬੀਜ ਕੇ ਆਪ ਹੀ (ਉਸ ਦਾ) ਫਲ ਖਾਣਾ ਹੁੰਦਾ ਹੈ। ਇਸ ਦੀ ਉਲੰਘਣਾ ਨਹੀਂ ਕੀਤੀ ਜਾ ਸਕਦੀ।੭। (ਉੱਚੀ ਆਤਮਾ ਵਾਲੇ) ਮਹਾ ਪੁਰਖਾਂ ਦਾ ਬਚਨ ਕਿਸੇ ਪਰਸੰਗ ਅਨੁਸਾਰ ਹੋਇਆ ਕਰਦਾ ਹੈ। ਉਹ ਮਹਾ ਪੁਰਖ ਆਤਮਕ ਜੀਵਨ ਦੇਣ ਵਾਲੇ ਨਾਮ-ਰਸ ਨਾਲ ਭਰਪੂਰ ਰਹਿੰਦੇ ਹਨ, ਉਹਨਾਂ ਨੂੰ ਕਿਸੇ ਸੇਵਾ ਆਦਿਕ ਦਾ ਲਾਲਚ ਨਹੀਂ ਹੁੰਦਾ (ਪਰ ਜੇਹੜਾ ਮਨੁੱਖ ਉਹਨਾਂ ਦੀ ਸੇਵਾ ਕਰਦਾ ਹੈ, ਉਸ ਨੁੰ ਉਹਨਾਂ ਪਾਸੋਂ ਆਤਮਕ ਜੀਵਨ ਮਿਲ ਜਾਂਦਾ ਹੈ)।੮। ਉਹ ਮਹਾ ਪੁਰਖ ਹੋਰਨਾਂ ਨੂੰ (ਭੀ ਨਾਮ ਜਪਣ ਦਾ) ਉਪਦੇਸ਼ ਕਰਦੇ ਹਨ। ਗੁਣ ਗ੍ਰਹਣ ਕਰਨ ਵਾਲਾ ਮਨੁੱਖ (ਉਹਨਾਂ ਪਾਸੋਂ) ਗੁਣ ਗ੍ਰਹਣ ਕਰ ਲੈਂਦਾ ਹੈ। ਸੋ, ਜੇਹੜੇ ਮਨੁੱਖ ਉਹਨਾਂ ਮਹਾ ਪੁਰਖਾਂ ਦੀ ਸੰਗਤਿ ਵਿਚ ਰਹਿੰਦੇ ਹਨ, ਉਹ ਵਡੇ ਭਾਗਾਂ ਵਾਲੇ ਹੋ ਜਾਂਦੇ ਹਨ, ਉਹ ਭੀ ਹਰ ਵੇਲੇ ਨਾਮ ਜਪਣ ਲੱਗ ਪੈਂਦੇ ਹਨ।੯।ਹੇ ਭਾਈ! ਜਿਸ ਪਰਮਾਤਮਾ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ ਉਹ ਆਪ ਹੀ ਸਭ ਜੀਵਾਂ ਨੂੰ ਰਿਜ਼ਕ ਅਪੜਾਂਦਾ ਹੈ। ਉਹੀ ਆਪ ਸਭ ਦਾਤਾਂ ਦੇਣ ਵਾਲਾ ਹੈ। ਉਹ ਮਾਲਕ ਸਦਾ ਕਾਇਮ ਰਹਿਣ ਵਾਲਾ (ਭੀ) ਹੈ।੧੦। ਹੇ ਭਾਈ! ਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਤੇਰੇ ਅੰਗ-ਸੰਗ ਵੱਸਦਾ ਹੈ। ਗੁਰੂ ਦੀ ਸ਼ਰਨ ਪੈ ਕੇ ਤੂੰ ਉਸ ਨੂੰ ਆਪਣੀ ਅੱਖੀਂ ਵੇਖ ਲੈ। (ਜਿਸ ਮਨੁੱਖ ਉਤੇ ਉਹ) ਆਪ ਹੀ ਬਖ਼ਸ਼ਸ਼ ਕਰਦਾ ਹੈ ਉਸ ਨੂੰ ਆਪ ਹੀ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ। ਹੇ ਭਾਈ! ਉਸ ਪ੍ਰਭੂ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖ।੧੧। ਹੇ ਭਾਈ! ਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ (ਸਦਾ) ਪਵਿਤ੍ਰ ਹੈ, (ਜਦੋਂ ਤਕ ਮਨੁੱਖ ਦਾ) ਮਨ (ਵਿਕਾਰਾਂ ਨਾਲ) ਮੈਲਾ ਰਹੇ, ਉਸ ਪਰਮਾਤਮਾ ਨਾਲ ਮਿਲਾਪ ਨਹੀਂ ਹੋ ਸਕਦਾ। ਜੀਵ ਤਦੋਂ ਹੀ ਉਸ ਪ੍ਰਭੂ ਦੇ ਚਰਨਾਂ ਵਿਚ ਮਿਲ ਸਕਦਾ ਹੈ, ਜਦੋਂ ਪ੍ਰਭੂ ਆਪ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੇ ਅੰਦਰ ਦੀ ਹਉਮੈ ਸਾੜ ਕੇ ਉਸ ਨੂੰ ਆਪਣੇ ਨਾਲ ਮਿਲਾਂਦਾ ਹੈ।੧੨। ਹੇ ਭਾਈ! ਜੇ ਉਹ ਸਦਾ ਕਾਇਮ ਰਹਿਣ ਵਾਲਾ ਖਸਮ-ਪ੍ਰਭੂ ਭੁੱਲ ਜਾਏ, ਤਾਂ ਜਗਤ ਵਿਚ ਜੀਊਣਾ ਫਿਟਕਾਰ-ਜੋਗ ਹੈ। ਜਿਸ ਮਨੁੱਖ ਉਤੇ ਪ੍ਰਭੂ ਆਪ ਮੇਹਰ ਦੀ ਨਿਗਾਹ ਕਰਦਾ ਹੈ, ਉਸ ਨੂੰ ਪ੍ਰਭੂ ਨਹੀਂ ਭੁੱਲਦਾ। ਉਹ ਮਨੁੱਖ ਗੁਰੂ ਦੀ ਮਤਿ ਦੀ ਬਰਕਤਿ ਨਾਲ ਹਰਿ-ਨਾਮ ਵਿਚ ਸੁਰਤਿ ਜੋੜਦਾ ਹੈ।੧੩। ਹੇ ਭਾਈ! (ਅਸਾਂ ਜੀਵਾਂ ਦਾ ਕੋਈ ਆਪਣਾ ਜੋਰ ਨਹੀਂ ਚੱਲ ਸਕਦਾ) ਜੇ ਗੁਰੂ (ਮੈਨੂੰ ਪ੍ਰਭੂ ਨਾਲ) ਮਿਲਾ ਦੇਵੇ, ਤਾਂ ਹੀ ਮੈਂ ਮਿਲਿਆ ਰਹਿ ਸਕਦਾ ਹਾਂ, ਅਤੇ ਉਸ ਸਦਾ ਥਿਰ ਰਹਿਣ ਵਾਲੇ ਪਰਮਾਤਮਾ ਨੂੰ ਮੈਂ ਆਪਣੇ ਹਿਰਦੇ ਟਿਕਾ ਕੇ ਰੱਖ ਸਕਦਾ ਹਾਂ।ਹੇ ਭਾਈ! ਗੁਰੂ ਦੇ ਪਿਆਰ ਦੀ ਬਰਕਤ ਨਾਲ ਜੇਹੜਾ ਮਨੁੱਖ ਪ੍ਰਭੂ-ਚਰਨਾਂ ਵਿਚ ਮਿਲ ਜਾਏ, ਉਹ ਫਿਰ ਕਦੇ ਉਥੋਂ ਨਹੀਂ ਵਿਛੜਦਾ।੧੪। ਹੇ ਭਾਈ! ਗੁਰੂ ਦੇ ਸ਼ਬਦ ਵਿਚ ਸੁਰਤਿ ਜੋੜ ਕੇ ਤੂੰ ਭੀ ਆਪਣੇ ਖਸਮ-ਪ੍ਰਭੂ ਦੀ ਸਿਫਤਿ ਸਾਲਾਹ ਕਰਿਆ ਕਰ। ਪ੍ਰੀਤਮ ਪ੍ਰਭੂ ਨੂੰ ਮਿਲ ਕੇ ਜਿਸ ਜੀਵ-ਇਸਤ੍ਰੀ ਨੇ ਆਤਮਕ ਅਨੰਦ ਪ੍ਰਾਪਤ ਕਰ ਲਿਆ, ਉਸ ਨੇ (ਲੋਕ ਪਰਲੋਕ ਵਿਚ) ਸੋਭਾ ਖੱਟ ਲਈ।੧੫। ਹੇ ਭਾਈ! (ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦਾ ਮਨ ਪਰਮਾਤਮਾ ਦੇ ਨਾਮ ਵਿਚ ਨਹੀਂ ਭਿੱਜਦਾ (ਹਰਿ-ਨਾਮ ਨਾਲ ਪਿਆਰ ਨਹੀਂ ਪਾਂਉਂਦਾ)। ਉਹ ਮਨੁੱਖ ਆਪਣੇ ਮਨ ਵਿਚ ਮੈਲੇ ਅਤੇ ਕਠੋਰ ਰਹਿੰਦੇ ਹਨ। ਜੇ ਸੱਪ ਨੂੰ ਦੁੱਧ ਭੀ ਪਿਲਾਇਆ ਜਾਏ, ਤਾਂ ਭੀ ਉਸ ਦੇ ਅੰਦਰ ਨਿਰੋਲ ਜ਼ਹਰ ਹੀ ਟਿਕਿਆ ਰਹਿੰਦਾ ਹੈ।੧੬। ਹੇ ਭਾਈ! (ਸਭ ਜੀਵਾਂ ਵਿਚ ਵਿਆਪਕ ਹੋ ਕੇ ਸਭ ਕੁਝ) ਪ੍ਰਭੂ ਆਪ ਹੀ ਕਰ ਰਿਹਾ ਹੈ। ਕਿਸ ਨੂੰ (ਚੰਗਾ ਜਾਂ ਮੰਦਾ) ਆਖਿਆ ਜਾ ਸਕਦਾ ਹੈ? (ਕੁਰਾਹੇ ਪਏ ਜੀਵਾਂ ਉਤੇ ਭੀ) ਉਹ ਆਪ ਹੀ ਬਖ਼ਸ਼ਸ਼ ਕਰਨ ਵਾਲਾ ਹੈ। ਜਦੋਂ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਕਿਸੇ ਮਨੁੱਖ ਦੇ ਮਨ ਦੀ) ਮੈਲ ਲਹਿ ਜਾਂਦੀ ਹੈ, ਤਾਂ ਉਸ ਦੀ ਆਤਮਾ ਨੂੰ ਸਦਾ ਕਾਇਮ ਰਹਿਣ ਵਾਲੀ ਸੁੰਦਰਤਾ ਮਿਲ ਜਾਂਦੀ ਹੈ।੧੭। ਹੇ ਭਾਈ! (ਹਰਿ-ਨਾਮ-ਸਰਮਾਏ ਦਾ ਮਾਲਕ) ਸ਼ਾਹ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੇ ਨਾਮ ਦਾ ਵਣਜ ਕਰਨ ਵਾਲੇ ਭੀ ਅੱਟਲ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ। ਪਰ ਉਹ ਸ਼ਾਹ ਦੇ ਦਰਬਾਰ ਵਿਚ ਕੂੜੀ ਦੁਨੀਆ ਦੇ ਵਣਜਾਰੇ ਨਹੀਂ ਟਿਕ ਸਕਦੇ। ਉਹਨਾਂ ਨੂੰ ਸਦਾ-ਥਿਰ ਪ੍ਰਭੂ ਦਾ ਨਾਮ ਪਸੰਦ ਨਹੀਂ ਆਉਂਦਾ, ਤੇ, ਉਸ ਸਦਾ ਦੁੱਖ ਵਿਚ ਹੀ ਖ਼ੁਆਰ ਹੁੰਦੇ ਰਹਿੰਦੇ ਹਨ।੧੮। ਹੇ ਭਾਈ! ਹਉਮੈਂ (ਦੀ ਮੈਲ) ਨਾਲ ਮੈਲਾ ਹੋਇਆ ਹੋਇਆ ਜਗਤ ਭਟਕ ਰਿਹਾ ਹੈ, ਮੁੜ ਮੁੜ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਪਿਛਲੇ ਜਨਮਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਓਹੋ ਜਿਹੇ ਹੀ ਹੋਰ ਕਰਮ ਕਰੀ ਜਾਂਦਾ ਹੈ। (ਕਰਮਾਂ ਦੀ ਬਣੀ ਇਸ ਫਾਹੀ ਨੂੰ) ਕੋਈ ਮਿਟਾ ਨਹੀਂ ਸਕਦਾ।੧੯। ਹੇ ਭਾਈ! ਜੇ ਮਨੁੱਖ ਸਾਧ ਸੰਗਤਿ ਵਿਚ ਟਿਕਿਆ ਰਹੇ, ਤਾਂ ਇਸ ਦਾ ਪਿਆਰ ਸਦਾ-ਥਿਰ ਪ੍ਰਭੂ ਵਿਚ ਬਣ ਜਾਂਦਾ ਹੈ। ਹੇ ਭਾਈ! ਤੂੰ (ਸਾਧ ਸੰਗਤਿ ਵਿਚ ਟਿਕ ਕੇ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ ਸਾਲਾਹ ਕਰਿਆ ਕਰ, ਸਦਾ-ਥਿਰ ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲੈ, (ਇਸ ਤਰ੍ਹਾਂ) ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋਵੇਂਗਾ।੨੦। ਹੇ ਭਾਈ! ਪੂਰੇ ਗੁਰੂ ਦੀ ਮਤਿ ਉਕਾਈ-ਹੀਣ ਹੈ। (ਜੇਹੜਾ ਮਨੁੱਖ ਗੁਰੁ ਦੀ ਪੂਰੀ ਮਤਿ ਲੈ ਕੇ) ਦਿਨ ਰਾਤ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਹ ਮਨੁੱਖ ਹਉਮੈ ਅਤੇ ਮਮਤਾ ਦੇ ਵਡੇ ਰੋਗ ਨੂੰ ਅੰਦਰੋਂ ਰੋਕ ਦੇਂਦਾ ਹੈ।੨੧। ਹੇ ਭਾਈ! (ਜੇ ਪ੍ਰਭੂ ਮੇਹਰ ਕਰੇ, ਤਾਂ) ਮੈਂ ਆਪਣੇ ਗੁਰੂ ਦੀ ਵਡਿਆਈ ਕਰਾਂ, ਨਿਊਂ ਨਿਊਂ ਕੇ ਮੈਂ ਗੁਰੂ ਦੀ ਚਰਨੀਂ ਲੱਗਾਂ, ਆਪਣੇ ਅੰਦਰੋ ਹੁੳਮੈ ਦੂਰ ਕਰ ਕੇ ਆਪਣਾ ਮਨ ਆਪਣਾ ਤਨ ਗੁਰੂ ਦੇ ਹਵਾਲੇ ਕਰ ਦਿਆਂ।੨੨। ਹੇ ਭਾਈ! ਡਾਂਵਾਂ-ਡੋਲ ਹਾਲਤ ਵਿਚ ਰਿਹਾਂ ਖ਼ੁਆਰ ਹੋਈਦਾ ਹੈ। ਇਕ ਪਰਮਾਤਮਾ ਨਾਲ ਹੀ ਸੁਰਤਿ ਜੋੜੀ ਰੱਖ। ਆਪਣੇ ਅੰਦਰੋਂ ਹਉਮੈ ਦੂਰ ਕਰ, ਮਮਤਾ ਦੂਰ ਕਰ। (ਜਦੋਂ ਮਨੁੱਖ ਹਉਮੈ ਮਮਤਾ ਦੂਰ ਕਰਦਾ ਹੈ) ਤਦੋਂ ਸਦਾ ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਹੋਇਆ ਰਹਿੰਦਾ ਹੈ।੨੩। ਹੇ ਭਾਈ! (ਮੇਰੇ) ਉਹ ਮਨੁੱਖ ਭਰਾ ਹਨ, ਜੇਹੜੇ ਗੁਰੂ ਦੀ ਸ਼ਰਨ ਆ ਪਏ ਹਨ, ਅਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ ਸਾਲਾਹ ਦੀ ਬਾਣੀ ਵਿਚ ਚਿੱਤ ਜੋੜਦੇ ਹਨ। ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹ (ਫਿਰ-ਪ੍ਰਭੂ ਨਾਲੋਂ) ਨਹੀਂ ਵਿਛੁੜਦੇ। ਉਹ ਸਦਾ-ਥਿਰ ਪ੍ਰਭੂ ਦੇ ਦਰ ਤੇ (ਟਿਕੇ ਹੋਏ) ਦਿੱਸਦੇ ਹਨ।੨੪। ਹੇ ਭਾਈ! ਮੇਰੇ ਉਹ ਮਨੁੱਖ ਭਰਾ ਹਨ ਸੱਜਣ ਹਨ, ਜੇਹੜੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰਦੇ ਹਨ। (ਗੁਣਾ, ਦੇ ਵੱਟੇ) ਅਉਗਣ ਵਿਕ ਜਾਣ ਨਾਲ (ਦੂਰ ਹੋ ਜਾਣ ਨਾਲ) ਉਹ ਮਨੁੱਖ (ਆਤਮਕ ਜੀਵਨ ਵਿਚ) ਪ੍ਰਫੁਲਤ ਹੁੰਦੇ ਹਨ, ਉਹ ਮਨੁੱਖ ਪਰਮਾਤਮਾ ਦੇ ਗੁਣਾਂ ਨਾਲ ਸਾਂਝ ਪਾਉਂਦੇ ਹਨ।੨੫। ਹੇ ਭਾਈ! ਗੁਰੂ ਨਾਲ (ਆਤਮਕ) ਸਾਂਝ ਦੀ ਬਰਕਤਿ ਨਾਲ (ਉਹਨਾਂ ਦੇ ਅੰਦਰ ਆਤਮਕ ਆਨੰਦ ਪੈਦਾ ਹੁੰਦਾ ਹੈ, ਉਹ ਪਰਮਾਤਮਾ ਦੀ ਅਟੱਲ ਰਹਿਣ ਵਾਲੀ ਭਗਤੀ ਕਰਦੇ ਰਹਿੰਦੇ ਹਨ। ਅਤੇ ਹਰਿ-ਨਾਮ (ਦਾ) ਲਾਭ ਖੱਟਦੇ ਹਨ।੨੬। ਹੇ ਭਾਈ! (ਕਈ ਕਿਸਮ ਦੇ) ਪਾਪ ਕਰ ਕਰ ਕੇ ਸੋਨਾ ਚਾਂਦੀ (ਆਦਿਕ ਧਨ) ਇਕੱਠਾ ਕਰੀਦਾ ਹੈ, ਪਰ (ਜਗਤ ਤੋਂ) ਤੁਰਨ ਵੇਲੇ (ਉਹ ਧਨ ਮਨੁੱਖ ਦੇ) ਨਾਲ ਨਹੀਂ ਜਾਂਦਾ। ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਚੀਜ਼ ਮਨੁੱਖ ਦੇ ਨਾਲ ਨਹੀਂ ਜਾਵੇਗੀ। ਨਾਮ ਤੋਂ ਸੁੰਞੀ ਸਾਰੀ ਲੁਕਾਈ ਆਤਮਕ ਮੌਤ ਦੀ ਹੱਥੀ ਲੁੱਟੀ ਜਾਂਦੀ ਹੈ (ਆਪਣਾ ਆਤਮਕ ਜੀਵਨ ਲੁਟਾ ਬੈਠਦੀ ਹੈ)।੨੭। ਹੇ ਭਾਈ! ਮਨੁੱਖ ਦੇ ਮਨ ਵਾਸਤੇ ਪਰਮਾਤਮਾ ਦਾ ਨਾਮ ਹੀ (ਜੀਵਨ-ਸਫ਼ਰ ਦਾ) ਖਰਚ ਹੈ। ਇਸ ਸਫ਼ਰ-ਖਰਚ ਨੂੰ ਆਪਣੇ ਹਿਰਦੇ ਵਿਚ ਸਾਂਭ ਰੱਖੋ। ਇਹ ਖਰਚ ਕਦੇ ਮੁੱਕਣ ਵਾਲਾ ਨਹੀਂ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਸਤੇ ਉਤੇ ਤੁਰਦਾ ਹੈ, ਉਸ ਦੇ ਨਾਲ ਇਹ ਸਦਾ ਲਈ ਸਾਥ ਬਣਾਂਦਾ ਹੈ।੨੮। ਜਗਤ ਦੇ ਮੂਲ ਪਰਮਾਤਮਾ ਤੋਂ ਖੁੰਝੇ ਹੋਏ ਹੇ ਮਨ! (ਜੇ ਤੂੰ ਇਸੇ ਤਰ੍ਹਾਂ ਖੁੰਝਿਆ ਹੀ ਰਿਹਾ, ਤਾਂ) ਆਪਣੀ ਇੱਜ਼ਤ ਗਵਾ ਕੇ (ਇਥੋਂ) ਜਾਵੇਂਗਾ। ਇਹ ਜਗਤ ਤਾਂ ਮਾਇਆ ਦੇ ਮੋਹ ਵਿਚ ਫਸਿਆ ਪਿਆ ਹੈ (ਤੂੰ ਇਸ ਨਾਲ ਆਪਣਾ ਮੋਹ ਛੱਡ, ਅਤੇ) ਗੁਰੂ ਦੀ ਮਤਿ ਉਤੇ ਤੁਰ ਕੇ ਸਦਾ ਥਿਰ ਰਹਿਣ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ।੨੯। ਹੇ ਭਾਈ! ਪਰਮਾਤਮਾ ਕਿਸੇ ਮੁੱਲ ਤੇ ਨਹੀਂ ਮਿਲ ਸਕਦਾ। ਪਰਮਾਤਮਾ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ। ਜਿਸ ਮਨੁੱਖ ਦਾ ਮਨ ਅਤੇ ਤਨ ਗੁਰੂ ਦੇ ਸ਼ਬਦ ਵਿਚ ਰੰਗਿਆ ਜਾਂਦਾ ਹੈ, ਉਹ ਸਦਾ ਪਰਮਾਤਮਾ ਵਿਚ ਲੀਨ ਰਹਿੰਦਾ ਹੈ।੩੦। ਹੇ ਭਾਈ! ਮੇਰਾ ਉਹ ਖਸਮ-ਪ੍ਰਭੂ ਆਨੰਦ-ਸਰੂਪ ਹੈ (ਜੇਹੜਾ ਮਨੁੱਖ ਉਸ ਦੇ ਚਰਨਾਂ ਵਿਚ ਆ ਜੁੜਦਾ ਹੈ) ਉਸ ਨੂੰ ਉਹ ਆਤਮਕ ਅਡੋਲਤਾ ਵਿਚ, ਪ੍ਰੇਮ-ਰੰਗ ਵਿਚ ਰੰਗ ਦੇਂਦਾ ਹੈ। ਜਦੋਂ ਕੋਈ ਜੀਵ-ਇਸਤ੍ਰੀ ਉਸ ਖਸਮ-ਪ੍ਰਭੂ ਦੇ ਚਰਨਾਂ ਵਿਚ ਲੀਨ ਹੋ ਜਾਂਦੀ ਹੈ, ਤਦੋਂ ਉਸ (ਦੀ ਜਿੰਦ) ਨੂੰ ਪ੍ਰੇਮ-ਰੰਗ ਚੜ੍ਹ ਜਾਂਦਾ ਹੈ।੩੧। ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸ਼ਰਨ ਪੈਂਦੇ ਹਨ, ਉਹ (ਪ੍ਰਭੂ ਨਾਲੋਂ) ਚਿਰ ਦੇ ਵਿਛੜੇ ਹੋਏ ਭੀ (ਪ੍ਰਭੂ ਨੂੰ) ਆ ਮਿਲਦੇ ਹਨ। ਪਰਮਾਤਮਾ ਦਾ ਨਾਮ (ਜੋ, ਮਾਨੋ, ਧਰਤੀ ਦੇ ਸਾਰੇ) ਨੌਂ ਖ਼ਜ਼ਾਨੇ (ਹੈ, ਉਹਨਾਂ ਨੂੰ) ਆਪਣੇ ਅੰਦਰ ਹੀ ਲੱਭ ਪੈਂਦਾ ਹੈ। ਉਸ ਨਾਮ ਖ਼ਜ਼ਾਨੇ ਨੂੰ ਉਹ ਆਪ ਵਰਤਦੇ ਹਨ, ਹੋਰਨਾਂ ਨੁੰ ਵੰਡਦੇ ਹਨ, ਉਹ ਫਿਰ ਭੀ ਨਹੀਂ ਮੁੱਕਦਾ। ਆਤਮਕ ਅਡੋਲਤਾ ਵਿਚ ਟਿਕ ਕੇ ਉਹ ਮਨੁੱਖ ਪਰਮਾਤਮਾ ਦੇ ਗੁਣ ਯਾਦ ਕਰਦੇ ਰਹਿੰਦੇ ਹਨ।੩੨। ਹੇ ਭਾਈ! (ਗੁਰੂ ਦੀ ਸ਼ਰਨ ਆ ਪਏ) ਉਹ ਮਨੁੱਖ ਨਾਹ ਜੰਮਦੇ ਹਨ ਨਾਹ ਮਰਦੇ ਹਨ, ਨਾਹ ਹੀ ਉਹ (ਜਨਮ ਮਰਨ ਦੇ ਗੇੜ ਦੇ) ਦੁੱਖ ਸਹਾਰਦੇ ਹਨ। ਜਿਨ੍ਹਾਂ ਦੀ ਰੱਖਿਆ ਗੁਰੂ ਨੇ ਕਰ ਦਿੱਤੀ, ਉਹ (ਜਨਮ ਮਰਨ ਦੇ ਗੇੜ ਤੋਂ) ਬਚ ਗਏ। ਉਹ ਸਦਾ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਆਤਮਕ ਆਨੰਦ ਮਾਣਦੇ ਹਨ।੩੩। ਹੇ ਭਾਈ! ਜੇਹੜੇ ਭਲੇ ਮਨੁੱਖ ਹਰ ਵੇਲੇ ਪ੍ਰਭੂ-ਚਰਨਾਂ ਵਿਚ ਜੁੜੇ ਰਹਿੰਦੇ ਹਨ, ਉਹ ਪ੍ਰਭੂ-ਚਰਨਾਂ ਵਿਚ ਮਿਲ ਕੇ ਮੁੜ ਕਦੇ ਨਹੀਂ ਵਿਛੁੜਦੇ। ਪਰ, ਹੇ ਨਾਨਕ! ਇਸ ਜਗਤ ਵਿਚ ਅਜੇਹੇ ਵਿਰਲੇ ਬੰਦੇ ਹੀ ਉੱਘੜਦੇ ਹਨ, ਜੇਹੜੇ ਸਦਾ ਥਿਰ ਰਹਿਣ ਵਾਲੇ ਪਰਮਾਤਮਾ ਦਾ ਮਿਲਾਪ ਪ੍ਰਾਪਤ ਕਰਦੇ ਹਨ।੩੪।੧।੩।

The post ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਈ, 2023) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਮਈ, 2023)
ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

‘ਮੰਗਲਵਾਰ, ੨੬ ਵੈਸਾਖ (ਸੰਮਤ ੫੫੫ ਨਾਨਕਸ਼ਾਹੀ) (ਅੰਗ: ੬੯੬)

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੁ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਮਈ, 2023) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਮਈ, 2023)
ਧਨਾਸਰੀ ਮਹਲਾ ੫ ॥

ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

ਬੁੱਧਵਾਰ, ੨੦ ਵੈਸਾਖ (ਸੰਮਤ ੫੫੫ ਨਾਨਕਸ਼ਾਹੀ) (ਅੰਗ: ੬੮੨)

ਧਨਾਸਰੀ ਮਹਲਾ ੫ ॥

ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ । ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ ।੧।ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ । ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ ।ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ ।੨।੧੬।੪੭।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਮਈ, 2023) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਪ੍ਰੈਲ, 2023)
ਧਨਾਸਰੀ ਮਹਲਾ ੫॥

ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮੑ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮੑ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥

ਸ਼ਨਿਚਰਵਾਰ, ੧੬ ਵੈਸਾਖ (ਸੰਮਤ ੫੫੫ ਨਾਨਕਸ਼ਾਹੀ) (ਅੰਗ: ੬੭੩)

ਧਨਾਸਰੀ ਮਹਲਾ ੫॥

(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ । ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ।੧। ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ । ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ।੧।ਰਹਾਉ। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ।੨। ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ । ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕੋ੍ਰੜਾਂ ਸੁਖ ਆਨੰਦ ਮਾਣ ਲਏ ਹਨ ।੩। ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ । ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤਿ੍ਰਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ।੪।੧੦।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਪ੍ਰੈਲ, 2023) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਪ੍ਰੈਲ, 2023)
ਸਲੋਕੁ ਮ: ੩ ॥

ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ ਮ: ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥ ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥ ਪਉੜੀ ॥ ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥ ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥ ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥ ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥ ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥

ਬੁੱਧਵਾਰ, ੧੩ ਵੈਸਾਖ (ਸੰਮਤ ੫੫੫ ਨਾਨਕਸ਼ਾਹੀ) (ਅੰਗ : ੬੫੧)

ਸਲੋਕੁ ਮ: ੩ ॥

ਮੋਹ-ਰੂਪ ਉਥਾਰੇ ਦੇ ਦੱਬੇ ਹੋਏ ਹੇ ਭਾਈ! ਤੇਰੀ ਉਮਰ ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ ਨਾਮ ਜਪਣ ਦਾ ਚਾਉ ਉਪਜਿਆ ਹੈ। ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ ਦੱਸੀ ਹੋਈ ਕਾਰ ਨਹੀਂ ਕਰਦਾ; ਇਸ ਤਰ੍ਹਾਂ ਦਾ ਸੰਸਾਰ ਮੈਂ ਹਉਮੈਂ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੇ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ ਜੀਵ ਸਤਿਗੁਰੂ ਦੀ ਸ਼ਰਨ ਪੈ ਕੇ ਇਸ ਹਉਮੈ ਵਿਚ ਸੜਨ ਤੋਂ ਬਚਦੇ ਹਨ।੧। ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ ਜੀਵ-ਰੂਪੀ ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ। ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ ਹਿਰਦੇ-ਰੂਪ ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ, ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, ਇਸ ਲਈ ਉਹ ਕਦੇ ਦੁਖੀ ਨਹੀਂ ਹੁੰਦੀ। ਹੇ ਨਾਨਕ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਉਸ ਨੂੰ ਆਪਣੇ ਨਾਲ ਮਿਲਾਇਆ ਹੈ।੨। ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ, ਰੱਬ ਮਿਹਰ ਹੀ ਕਰੇ। ਹੇ ਭਾਈ! ਉਨ੍ਹਾਂ ਦਾ ਦਰਸ਼ਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ; ਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸਤ੍ਰੀ ਵਾਂਗ ਘਰ-ਘਰ ਫਿਰਦੇ ਹਨ। ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿਚ ਮਿਲਦੇ ਹਨ। ਹੇ ਹਰੀ! ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰਕੇ ਸਤਿਗੁਰੂ ਨੂੰ ਮਿਲਾ।੨੩।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਪ੍ਰੈਲ, 2023) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਪ੍ਰੈਲ, 2023)
ਸਲੋਕ ॥

ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

ਮੰਗਲਵਾਰ, ੧੨ ਵੈਸਾਖ (ਸੰਮਤ ੫੫੫ ਨਾਨਕਸ਼ਾਹੀ) (ਅੰਗ: ੭੦੯)

ਸਲੋਕ ॥

ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਪ੍ਰੈਲ, 2023) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24-4-2023)
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧

ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥

(ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥ ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ॥੧॥ ਰਹਾਉ ॥ ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ)। ਮੌਤ ਆਈ, ਤਾਂ ਸਭ ਇਹੀ ਆਖਦੇ ਹਨ – ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ ॥੨॥ ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ ॥੩॥ ਕਬੀਰ ਜੀ ਆਖਦੇ ਹਨ – ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ)। ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ॥੪॥੨॥

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24-4-2023) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਪ੍ਰੈਲ, 2023)
ਧਨਾਸਰੀ ਮਹਲਾ ੫ ॥

ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

ਸ਼ਨਿਚਰਵਾਰ, ੯ ਵੈਸਾਖ (ਸੰਮਤ ੫੫੫ ਨਾਨਕਸ਼ਾਹੀ) (ਅੰਗ: ੬੮੨)

ਧਨਾਸਰੀ ਮਹਲਾ ੫ ॥

ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ । ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ ।੧।ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ । ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ ।ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ ।੨।੧੬।੪੭।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਪ੍ਰੈਲ, 2023) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਪ੍ਰੈਲ, 2023)
ਸਲੋਕ ਮ : ੫ ॥

ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮਹਲਾ ੫ ॥ ਜਿਨੑਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥ ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨਿੑ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨਿੑ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥

ਸੋਮਵਾਰ, ੪ ਵੈਸਾਖ (ਸੰਮਤ ੫੫੫ ਨਾਨਕਸ਼ਾਹੀ) (ਅੰਗ : ੫੨੦)

ਸਲੋਕ ਮ :੫ ॥

(ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤਿ ਹੈ । ਹੇ ਪਤੀ (ਪ੍ਰਭੂ)! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! (ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ ।੧। ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ) ।੨। (ਹੇ ਪ੍ਰਭੂ!) ਤੇਰੇ ਭਗਤਾਂ ਦਾ ਦਰਸ਼ਨ ਕੀਤਿਆਂ ਤੂੰ ਮਾਲਕ ਅਸਾਡੇ ਮਨ ਵਿਚ ਆ ਵੱਸਦਾ ਹੈਂ, ਸਾਧ ਸੰਗਤਿ ਵਿਚ ਅੱਪੜਿਆਂ ਮਨ ਦੀ ਮੈਲ ਕੱਟੀ ਜਾਂਦੀ ਹੈ, (ਸਾਧ ਸੰਗਤਿ ਵਿਚ ਰਹਿ ਕੇ) ਸਿਫ਼ਤਿ-ਸਾਲਾਹ ਦੀ ਬਾਣੀ ਪੜ੍ਹਿਆਂ ਸੇਵਕ ਦਾ ਜਨਮ ਮਰਨ ਦਾ (ਭਾਵ, ਸਾਰੀ ਉਮਰ ਦਾ) ਡਰ ਕੱਟਿਆ ਜਾਂਦਾ ਹੈ, ਕਿਉਂਕਿ ਸੰਤ (ਜਿਸ ਮਨੁੱਖ ਦੇ ਮਾਇਆ ਵਾਲੇ) ਬੰਧਨ ਖੋਲ੍ਹਦੇ ਹਨ (ਉਸ ਦੇ ਵਿਕਾਰ ਰੂਪ) ਸਾਰੇ ਜਿੰਨ ਭੂਤ ਲੁਕ ਜਾਂਦੇ ਹਨ । ਇਹ ਸਾਰੀ ਸ੍ਰਿਸ਼ਟੀ ਜਿਸ ਪ੍ਰਭੂ ਦੀ ਟਿਕਾਈ ਹੋਈ ਹੈ, ਜਿਸ ਦਾ ਅਸਥਾਨ ਸਭ ਤੋਂ ਉੱਚਾ ਹੈ, ਜੋ ਅਪਹੁੰਚ ਤੇ ਬੇਅੰਤ ਹੈ, ਸੰਤ ਉਸ ਪਰਮਾਤਮਾ ਨਾਲ (ਅਸਾਡਾ) ਪਿਆਰ ਜੋੜ ਦੇਂਦੇ ਹਨ । (ਹੇ ਭਾਈ!) ਦਿਨ ਰਾਤਿ ਸੁਆਸ ਸੁਆਸ ਹੱਥ ਜੋੜ ਕੇ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ, ਜਦੋਂ ਪ੍ਰਭੂ ਆਪ ਹੀ ਦਿਆਲ ਹੁੰਦਾ ਹੈ ਤਾਂ ਉਸ ਦੇ ਭਗਤਾਂ ਦੀ ਸੰਗਤਿ ਪ੍ਰਾਪਤ ਹੁੰਦੀ ਹੈ ।੯।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਪ੍ਰੈਲ, 2023) appeared first on Ludhiana Live.