shri guru granth sahib ji Archives - Ludhiana Live

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 11-09-2023
ਸਲੋਕੁ ਮ: ੩ ॥

ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ: ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥

ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ।੧। ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ)।੨।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 11-09-2023 appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2023)
ਰਾਮਕਲੀ ਮਹਲਾ ੫ ॥

ਦਰਸਨ ਕਉ ਜਾਈਐ ਕੁਰਬਾਨੁ ॥ ਚਰਨ ਕਮਲ ਹਿਰਦੈ ਧਰਿ ਧਿਆਨੁ ॥ ਧੂਰਿ ਸੰਤਨ ਕੀ ਮਸਤਕਿ ਲਾਇ ॥ ਜਨਮ ਜਨਮ ਕੀ ਦੁਰਮਤਿ ਮਲੁ ਜਾਇ ॥੧॥ ਜਿਸੁ ਭੇਟਤ ਮਿਟੈ ਅਭਿਮਾਨੁ ॥ ਪਾਰਬ੍ਰਹਮੁ ਸਭੁ ਨਦਰੀ ਆਵੈ ਕਰਿ ਕਿਰਪਾ ਪੂਰਨ ਭਗਵਾਨ ॥੧॥ ਰਹਾਉ ॥ ਗੁਰ ਕੀ ਕੀਰਤਿ ਜਪੀਐ ਹਰਿ ਨਾਉ ॥ ਗੁਰ ਕੀ ਭਗਤਿ ਸਦਾ ਗੁਣ ਗਾਉ ॥ ਗੁਰ ਕੀ ਸੁਰਤਿ ਨਿਕਟਿ ਕਰਿ ਜਾਨੁ ॥ ਗੁਰ ਕਾ ਸਬਦੁ ਸਤਿ ਕਰਿ ਮਾਨੁ ॥੨॥ ਗੁਰ ਬਚਨੀ ਸਮਸਰਿ ਸੁਖ ਦੂਖ ॥ ਕਦੇ ਨ ਬਿਆਪੈ ਤ੍ਰਿਸਨਾ ਭੂਖ ॥ ਮਨਿ ਸੰਤੋਖੁ ਸਬਦਿ ਗੁਰ ਰਾਜੇ ॥ ਜਪਿ ਗੋਬਿੰਦੁ ਪੜਦੇ ਸਭਿ ਕਾਜੇ ॥੩॥ ਗੁਰੁ ਪਰਮੇਸਰੁ ਗੁਰੁ ਗੋਵਿੰਦੁ ॥ ਗੁਰੁ ਦਾਤਾ ਦਇਆਲ ਬਖਸਿੰਦੁ ॥ ਗੁਰ ਚਰਨੀ ਜਾ ਕਾ ਮਨੁ ਲਾਗਾ ॥ ਨਾਨਕ ਦਾਸ ਤਿਸੁ ਪੂਰਨ ਭਾਗਾ ॥੪॥੩੬॥੪੭॥

ਸ਼ਨਿੱਚਰਵਾਰ, ੧੭ ਭਾਦੋਂ (ਸੰਮਤ ੫੫੫ ਨਾਨਕਸ਼ਾਹੀ) (ਅੰਗ : ੮੯੭)

ਰਾਮਕਲੀ ਮਹਲਾ ੫ ॥

(ਹੇ ਭਾਈ! ਗੁਰੂ ਦੇ) ਸੋਹਣੇ ਚਰਨਾਂ ਦਾ ਧਿਆਨ ਹਿਰਦੇ ਵਿਚ ਧਰ ਕੇ (ਗੁਰੂ ਦੇ) ਦਰਸ਼ਨ ਤੋਂ ਸਦਕੇ ਜਾਣਾ ਚਾਹੀਦਾ ਹੈ (ਦਰਸ਼ਨ ਦੀ ਖ਼ਾਤਰ ਆਪਾ-ਭਾਵ ਕੁਰਬਾਨ ਕਰ ਦੇਣਾ ਚਾਹੀਦਾ ਹੈ)। (ਹੇ ਭਾਈ! ਗੁਰੂ ਦੇ ਦਰ ਤੇ ਰਹਿਣ ਵਾਲੇ) ਸੰਤ ਜਨਾਂ ਦੀ ਚਰਨ-ਧੂੜ ਮੱਥੇ ਉਤੇ ਲਾਇਆ ਕਰ (ਇਸ ਤਰ੍ਹਾਂ) ਅਨੇਕਾਂ ਜਨਮਾਂ ਦੀ ਖੋਟੀ ਮਤਿ ਦੀ ਮੈਲ ਲਹਿ ਜਾਂਦੀ ਹੈ ।੧। ਹੇ ਸਭ ਗੁਣਾਂ ਵਾਲੇ ਭਗਵਾਨ! (ਮੇਰੇ ਉਤੇ) ਕਿਰਪਾ ਕਰ (ਮੈਨੂੰ ਉਹ ਗੁਰੂ ਮਿਲਾ) ਜਿਸ ਗੁਰੂ ਨੂੰ ਮਿਲਿਆਂ (ਮਨ ਵਿਚੋਂ) ਅਹੰਕਾਰ ਦੂਰ ਹੋ ਜਾਂਦਾ ਹੈ, ਅਤੇ ਪਾਰਬ੍ਰਹਮ ਪ੍ਰਭੂ ਹਰ ਥਾਂ ਦਿੱਸ ਪੈਂਦਾ ਹੈ ।੧।ਰਹਾਉ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ-ਇਹੀ ਹੈ ਗੁਰੂ ਦੀ ਸੋਭਾ (ਕਰਨੀ) । ਹੇ ਭਾਈ! ਸਦਾ ਪ੍ਰਭੂ ਦੇ ਗੁਣ ਗਾਇਆ ਕਰ-ਇਹੀ ਹੈ ਗੁਰੂ ਦੀ ਭਗਤੀ! ਹੇ ਭਾਈ! ਪਰਮਾਤਮਾ ਨੂੰ ਸਦਾ ਆਪਣੇ ਨੇੜੇ ਵੱਸਦਾ ਜਾਣ-ਇਹੀ ਹੈ ਗੁਰੂ ਦੇ ਚਰਨਾਂ ਵਿਚ ਧਿਆਨ ਧਰਨਾ । ਹੇ ਭਾਈ! ਗੁਰੂ ਦੇ ਸ਼ਬਦ ਨੂੰ (ਸਦਾ) ਸੱਚਾ ਕਰਕੇ ਮੰਨ ।੨। ਹੇ ਭਾਈ! ਗੁਰੂ ਦੇ ਬਚਨਾਂ ਦੀ ਰਾਹੀਂ (ਸਾਰੇ) ਸੁਖ ਦੁਖ ਇਕੋ ਜਿਹੇ ਜਾਪਣ ਲੱਗ ਪੈਂਦੇ ਹਨ, ਮਾਇਆ ਦੀ ਤ੍ਰਿਸ਼ਨਾ ਮਾਇਆ ਦੀ ਭੁੱਖ ਕਦੇ ਆਪਣਾ ਜ਼ੋਰ ਨਹੀਂ ਪਾ ਸਕਦੀ । ਗੁਰੂ ਦੇ ਸ਼ਬਦ ਦੀ ਰਾਹੀਂ ਮਨ ਵਿਚ ਸੰਤੋਖ ਪੈਦਾ ਹੋ ਜਾਂਦਾ ਹੈ, (ਮਨ) ਰੱਜ ਜਾਂਦਾ ਹੈ । ਪਰਮਾਤਮਾ ਦਾ ਨਾਮ ਜਪ ਕੇ ਸਾਰੇ ਪੜਦੇ ਕੱਜੇ ਜਾਂਦੇ ਹਨ (ਲੋਕ ਪਰਲੋਕ ਵਿਚ ਇੱਜ਼ਤ ਬਣ ਜਾਂਦੀ ਹੈ) ।੩। ਹੇ ਭਾਈ! ਗੁਰੂ ਪਰਮਾਤਮਾ (ਦਾ ਰੂਪ) ਹੈ, ਗੁਰੂ ਗੋਬਿੰਦ (ਦਾ ਰੂਪ) ਹੈ । ਗੁਰੂ ਦਾਤਾਰ (ਪ੍ਰਭੂ ਦਾ ਰੂਪ) ਹੈ, ਗੁਰੂ ਦਇਆ ਦੇ ਸੋਮੇ ਬਖ਼ਸ਼ਣਹਾਰ ਪ੍ਰਭੂ (ਦਾ ਰੂਪ) ਹੈ । ਹੇ ਨਾਨਕ! ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਟਿਕ ਜਾਂਦਾ ਹੈ, ਉਸ ਦਾਸ ਦੇ ਪੂਰੇ ਭਾਗ ਜਾਗ ਪੈਂਦੇ ਹਨ ।੪।੩੬।੪੭।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2023) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2023)
ਧਨਾਸਰੀ ਮਹਲਾ ੫॥

ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮੑ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮੑ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥

ਵੀਰਵਾਰ, ੧੫ ਭਾਦੋਂ (ਸੰਮਤ ੫੫੫ ਨਾਨਕਸ਼ਾਹੀ) (ਅੰਗ: ੬੭੩)

ਧਨਾਸਰੀ ਮਹਲਾ ੫॥

(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ । ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ।੧। ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ । ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ।੧।ਰਹਾਉ। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ।੨। ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ । ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕੋ੍ਰੜਾਂ ਸੁਖ ਆਨੰਦ ਮਾਣ ਲਏ ਹਨ ।੩। ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ । ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ।੪।੧੦।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2023) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2023)
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥

ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥

ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥ ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥ ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ ॥ ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ ॥ ਜੋ ਦੀਸੈ ਮਾਇਆ ਮੋਹ ਕੁਟੰਬੁ ਸਭੁ ਮਤ ਤਿਸ ਕੀ ਆਸ ਲਗਿ ਜਨਮੁ ਗਵਾਈ ॥ ਇਨੑ ਕੈ ਕਿਛੁ ਹਾਥਿ ਨਹੀ ਕਹਾ ਕਰਹਿ ਇਹਿ ਬਪੁੜੇ ਇਨੑ ਕਾ ਵਾਹਿਆ ਕਛੁ ਨ ਵਸਾਈ ॥ ਮੇਰੇ ਮਨ ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ ਜੋ ਤੁਝੁ ਤਾਰੈ ਤੇਰਾ ਕੁਟੰਬੁ ਸਭੁ ਛਡਾਈ ॥੨॥ ਜੇ ਕਿਛੁ ਆਸ ਅਵਰ ਕਰਹਿ ਪਰਮਿਤ੍ਰੀ ਮਤ ਤੂੰ ਜਾਣਹਿ ਤੇਰੈ ਕਿਤੈ ਕੰਮਿ ਆਈ ॥ ਇਹ ਆਸ ਪਰਮਿਤ੍ਰੀ ਭਾਉ ਦੂਜਾ ਹੈ ਖਿਨ ਮਹਿ ਝੂਠੁ ਬਿਨਸਿ ਸਭ ਜਾਈ ॥ ਮੇਰੇ ਮਨ ਆਸਾ ਕਰਿ ਹਰਿ ਪ੍ਰੀਤਮ ਸਾਚੇ ਕੀ ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥੩॥ ਆਸਾ ਮਨਸਾ ਸਭ ਤੇਰੀ ਮੇਰੇ ਸੁਆਮੀ ਜੈਸੀ ਤੂ ਆਸ ਕਰਾਵਹਿ ਤੈਸੀ ਕੋ ਆਸ ਕਰਾਈ ॥ ਕਿਛੁ ਕਿਸੀ ਕੈ ਹਥਿ ਨਾਹੀ ਮੇਰੇ ਸੁਆਮੀ ਐਸੀ ਮੇਰੈ ਸਤਿਗੁਰਿ ਬੂਝ ਬੁਝਾਈ ॥ ਜਨ ਨਾਨਕ ਕੀ ਆਸ ਤੂ ਜਾਣਹਿ ਹਰਿ ਦਰਸਨੁ ਦੇਖਿ ਹਰਿ ਦਰਸਨਿ ਤ੍ਰਿਪਤਾਈ ॥੪॥੧॥

ਬੁੱਧਵਾਰ, ੧੪ ਭਾਦੋਂ (ਸੰਮਤ ੫੫੫ ਨਾਨਕਸ਼ਾਹੀ) (ਅੰਗ: ੮੫੯)

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥

ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥

ਹੇ ਭਾਈ! ਜੇ ਤੂੰ ਆਪਣੇ ਮਨ ਵਿਚ ਆਪਣੇ ਚਿੱਤ ਵਿਚ ਸਿਰਫ਼ ਪਰਮਾਤਮਾ ਉਤੇ ਭਰੋਸਾ ਰੱਖੇਂ, ਤਾਂ ਤੂੰ ਅਨੇਕਾਂ ਹੀ ਮਨ-ਮੰਗੇ ਫਲ ਹਾਸਲ ਕਰ ਲਏਂਗਾ, (ਕਿਉਂਕਿ) ਪਰਮਾਤਮਾ ਉਹ ਸਭ ਕੁਝ ਜਾਣਦਾ ਹੈ ਜੋ (ਅਸਾਂ ਜੀਵਾਂ ਦੇ) ਮਨ ਵਿਚ ਵਰਤਦਾ ਹੈ, ਅਤੇ, ਪਰਮਾਤਮਾ ਕਿਸੇ ਦੀ ਕੀਤੀ ਹੋਈ ਮੇਹਨਤ ਰਤਾ ਭਰ ਭੀ ਅਜਾਈਂ ਨਹੀਂ ਜਾਣ ਦੇਂਦਾ । ਸੋ, ਹੇ ਮੇਰੇ ਮਨ! ਉਸ ਮਾਲਕ-ਪਰਮਾਤਮਾ ਦੀ ਸਦਾ ਆਸ ਰੱਖ, ਜੇਹੜਾ ਸਭ ਜੀਵਾਂ ਵਿਚ ਮੌਜੂਦ ਹੈ ।੧।ਹੇ ਮੇਰੇ ਮਨ! ਜਗਤ ਦੇ ਮਾਲਕ ਧਰਤੀ ਦੇ ਸਾਈਂ ਦੀ (ਸਹਾਇਤਾ ਦੀ) ਆਸ ਰੱਖਿਆ ਕਰ । ਪਰਮਾਤਮਾ ਤੋਂ ਬਿਨਾ ਜੇਹੜੀ ਭੀ ਕਿਸੇ ਹੋਰ ਦੀ ਆਸ ਕਰੀਦੀ ਹੈ, ਉਹ ਆਸ ਸਫਲ ਨਹੀਂ ਹੁੰਦੀ, ਉਹ ਆਸ ਵਿਅਰਥ ਜਾਂਦੀ ਹੈ ।੧।ਰਹਾਉ।ਹੇ ਮੇਰੇ ਮਨ! ਜੋ ਇਹ ਸਾਰਾ ਪਰਵਾਰ ਦਿੱਸ ਰਿਹਾ ਹੈ, ਇਹ ਮਾਇਆ ਦੇ ਮੋਹ (ਦਾ ਮੂਲ) ਹੈ । ਇਸ ਪਰਵਾਰ ਦੀ ਆਸ ਰੱਖ ਕੇ ਕਿਤੇ ਆਪਣਾ ਜੀਵਨ ਵਿਅਰਥ ਨਾਹ ਗਵਾ ਲਈਂ । ਇਹਨਾਂ ਸੰਬੰਧੀਆਂ ਦੇ ਹੱਥ ਵਿਚ ਕੁਝ ਨਹੀਂ । ਇਹ ਵਿਚਾਰੇ ਕੀਹ ਕਰ ਸਕਦੇ ਹਨ? ਇਹਨਾਂ ਦਾ ਲਾਇਆ ਹੋਇਆ ਜ਼ੋਰ ਸਫਲ ਨਹੀਂ ਹੋ ਸਕਦਾ । ਸੋ, ਹੇ ਮੇਰੇ ਮਨ! ਆਪਣੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖ, ਉਹੀ ਤੈਨੂੰ ਪਾਰ ਲੰਘਾ ਸਕਦਾ ਹੈ, ਤੇਰੇ ਪਰਵਾਰ ਨੂੰ ਭੀ (ਹਰੇਕ ਬਿਪਤਾ ਤੋਂ) ਛੁਡਾ ਸਕਦਾ ਹੈ ।੨।ਹੇ ਭਾਈ! ਜੇ ਤੂੰ (ਪ੍ਰਭੂ ਨੂੰ ਛੱਡ ਕੇ) ਹੋਰ ਮਾਇਆ ਆਦਿਕ ਦੀ ਆਸ ਬਣਾਏਂਗਾ, ਕਿਤੇ ਇਹ ਨਾਹ ਸਮਝ ਲਈਂ ਕਿ ਮਾਇਆ ਤੇਰੇ ਕਿਸੇ ਕੰਮ ਆਵੇਗੀ । ਮਾਇਆ ਵਾਲੀ ਆਸ (ਪ੍ਰਭੂ ਤੋਂ ਬਿਨਾ) ਦੂਜਾ ਪਿਆਰ ਹੈ, ਇਹ ਸਾਰਾ ਝੂਠਾ ਪਿਆਰ ਹੈ, ਇਹ ਤਾਂ ਇਕ ਖਿਨ ਵਿਚ ਨਾਸ ਹੋ ਜਾਇਗਾ । ਹੇ ਮੇਰੇ ਮਨ! ਸਦਾ ਕਾਇਮ ਰਹਿਣ ਵਾਲੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖ, ਉਹ ਪ੍ਰਭੂ ਤੇਰੀ ਕੀਤੀ ਹੋਈ ਸਾਰੀ ਮੇਹਨਤ ਸਫਲ ਕਰੇਗਾ ।੩।ਪਰ, ਹੇ ਮੇਰੇ ਮਾਲਕ-ਪ੍ਰਭੂ! ਤੇਰੀ ਹੀ ਪ੍ਰੇਰਨਾ ਨਾਲ ਜੀਵ ਆਸਾਂ ਧਾਰਦਾ ਹੈ, ਮਨ ਦੇ ਫੁਰਨੇ ਬਣਾਂਦਾ ਹੈ । ਹਰੇਕ ਜੀਵ ਉਹੋ ਜਿਹੀ ਹੀ ਆਸ ਧਾਰਦਾ ਹੈ ਜਿਹੋ ਜਿਹੀ ਤੂੰ ਪ੍ਰੇਰਨਾ ਕਰਦਾ ਹੈਂ । ਹੇ ਮੇਰੇ ਮਾਲਕ! ਕਿਸੇ ਭੀ ਜੀਵ ਦੇ ਕੁਝ ਵੱਸ ਨਹੀਂ, ਮੈਨੂੰ ਤਾਂ ਮੇਰੇ ਗੁਰੂ ਨੇ ਇਹ ਸੂਝ ਬਖ਼ਸ਼ੀ ਹੈ । ਹੇ ਪ੍ਰਭੂ! (ਆਪਣੇ) ਦਾਸ ਨਾਨਕ ਦੀ (ਧਾਰੀ ਹੋਈ) ਆਸ ਤੂੰ ਆਪ ਹੀ ਜਾਣਦਾ ਹੈਂ (ਉਹ ਤਾਂਘ ਇਹ ਹੈ ਕਿ) ਪ੍ਰਭੂ ਦਾ ਦਰਸ਼ਨ ਕਰ ਕੇ (ਨਾਨਕ ਦਾ ਮਨ) ਦਰਸ਼ਨ ਦੀ ਬਰਕਤ ਨਾਲ (ਮਾਇਆ ਦੀਆਂ ਆਸਾਂ ਵੱਲੋਂ) ਰੱਜਿਆ ਰਹੇ ।੪।੧।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2023) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2023)
ਧਨਾਸਰੀ ਮਹਲਾ ੫॥

ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮੑ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮੑ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥

ਮੰਗਲਵਾਰ, ੧੩ ਭਾਦੋਂ (ਸੰਮਤ ੫੫੫ ਨਾਨਕਸ਼ਾਹੀ) (ਅੰਗ: ੬੭੩)

ਧਨਾਸਰੀ ਮਹਲਾ ੫॥

(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ । ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ।੧। ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ । ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ।੧।ਰਹਾਉ। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ।੨। ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ । ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕੋ੍ਰੜਾਂ ਸੁਖ ਆਨੰਦ ਮਾਣ ਲਏ ਹਨ ।੩। ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ । ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ।੪।੧੦।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2023) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ, 2023)
ਜੈਤਸਰੀ ਮਹਲਾ ੫ ॥

ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥

ਸੋਮਵਾਰ, ੧੨ ਭਾਦੋਂ (ਸੰਮਤ ੫੫੫ ਨਾਨਕਸ਼ਾਹੀ) (ਅੰਗ: ੭੦੨)

ਜੈਤਸਰੀ ਮਹਲਾ ੫ ॥

ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ । ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ । ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ ।੧। ਹੇ ਨਾਨਕ! ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ—ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ । ਪਰਮਾਤਮਾ ਦੇ ਦਰਸਨ ਨਾਲ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ।੨।੮।੧੨।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ, 2023) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ, 2023)
ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ

ੴ ਸਤਿਗੁਰ ਪ੍ਰਸਾਦਿ ॥

ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥ ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥ ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥ ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥ ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥ ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥ ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥ ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥੬॥ ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥ ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥ ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥ ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥ ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥ ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥ ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥ ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥

ਸ਼ਨਿਚਰਵਾਰ, ੩ ਭਾਦੋਂ (ਸੰਮਤ ੫੫੫ ਨਾਨਕਸ਼ਾਹੀ) ੧੯ ਅਗਸਤ, ੨੦੨੩ (ਅੰਗ: ੬੩੪)

ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ

ੴ ਸਤਿਗੁਰ ਪ੍ਰਸਾਦਿ ॥

ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ । ਮਾਇਆ ਦੀ ਤਿ੍ਰਸ਼ਨਾ ਵਿਚ ਫਸ ਕੇ ਮੈਂ (ਪਰਮਾਤਮਾ ਦੇ ਦਰ ਤੋਂ ਬਿਨਾ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤਿ੍ਰਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ । ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ-ਅਵਸਥਾ ਚੰਗੀ ਲੱਗ ਰਹੀ ਹੈ । ਹੇ ਮੇਰੇ ਸਾਈਂ! (ਇਹ ਸਭ ਤੇਰੀ ਹੀ ਮੇਹਰ ਹੈ) ਤੂੰ ਆਪ ਹੀ (ਮੇਰੇ ਦਿਲ ਦੀ) ਜਾਣਨ-ਵਾਲਾ ਹੈਂ; ਆਪ ਹੀ ਪਛਾਣਨ ਵਾਲਾ ਹੈਂ, ਤੂੰ ਆਪ ਹੀ ਮੈਨੂੰ (ਚੰਗੀ) ਮਤਿ ਦੇਂਦਾ ਹੈਂ (ਜਿਸ ਕਰਕੇ ਤੇਰਾ ਦਰ ਛੱਡ ਕੇ ਹੋਰ ਪਾਸੇ ਨਹੀਂ ਭਟਕਦਾ) ।੧। ਹੇ ਮੇਰੀ ਮਾਂ! ਮੇਰਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਗਿਆ ਹੈ (ਪ੍ਰੋਤਾ ਗਿਆ ਹੈ । ਸ਼ਬਦ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਤੋਂ ਵਿਛੋੜੇ ਦਾ ਅਹਿਸਾਸ ਪੈਦਾ ਹੋ ਗਿਆ ਹੈ) । ਉਹੀ ਮਨੁੱਖ (ਅਸਲ) ਤਿਆਗੀ ਹੈ ਜਿਸ ਦਾ ਮਨ ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਰੰਗਿਆ ਗਿਆ ਹੈ । ਉਸ (ਬੈਰਾਗੀ) ਦੇ ਅੰਦਰ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਵਿਚ (ਮਸਤ ਰਹਿੰਦਾ ਹੈ), ਸਦਾ ਕਾਇਮ ਰਹਿਣ ਵਾਸਤੇ ਮਾਲਕ-ਪ੍ਰਭੂ (ਦੇ ਚਰਨਾਂ ਵਿਚ) ਉਸ ਦੀ ਸੁਰਤਿ ਜੁੜੀ ਰਹਿੰਦੀ ਹੈ ।੧।ਰਹਾਉ। ਅਨੇਕਾਂ ਹੀ ਵੈਰਾਗੀ ਵੈਰਾਗ ਦੀਆਂ ਗੱਲਾਂ ਕਰਦੇ ਹਨ, ਪਰ ਅਸਲ ਵੈਰਾਗ ਉਹ ਹੈ ਜੋ (ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਇਤਨਾ ਰੰਗਿਆ ਹੋਇਆ ਹੈ ਕਿ ਉਹ) ਖਸਮ-ਪ੍ਰਭੂ ਨੂੰ ਪਿਆਰਾ ਲੱਗਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ (ਪਰਮਾਤਮਾ ਦੀ ਯਾਦ ਨੂੰ ਵਸਾਂਦਾ ਹੈ ਤੇ) ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਮਸਤ (ਰਹਿ ਕੇ) ਗੁਰੂ ਦੀ ਦੱਸੀ ਹੋਈ ਕਾਰ ਕਰਦਾ ਹੈ । ਉਹ ਬੈਰਾਗੀ ਸਿਰਫ਼ ਪਰਮਾਤਮਾ ਨੂੰ ਚੇਤਦਾ ਹੈ (ਜਿਸ ਕਰਕੇ ਉਸ ਦਾ) ਮਨ (ਮਾਇਆ ਵਾਲੇ ਪਾਸੇ) ਨਹੀਂ ਡੋਲਦਾ, ਉਹ ਬੈਰਾਗੀ (ਮਾਇਆ ਵਲ) ਦੌੜਦੇ ਮਨ ਨੂੰ ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ । ਅਡੋਲ ਅਵਸਥਾ ਵਿਚ ਮਸਤ ਉਹ ਬੈਰਾਗੀ ਸਦਾ (ਪ੍ਰਭੂ ਦੇ ਨਾਮ-) ਰੰਗ ਵਿਚ ਰੰਗਿਆ ਰਹਿੰਦਾ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ।੨। ਹੇ ਭਾਈ! (ਜਿਸ ਮਨੁੱਖ ਦਾ) ਚੰਚਲ ਮਨ ਰਤਾ ਭਰ ਭੀ ਆਤਮਕ ਆਨੰਦ ਵਿਚ ਨਿਵਾਸ ਦੇਣ ਵਾਲੇ ਨਾਮ ਵਿਚ ਵੱਸਦਾ ਹੈ (ਉਹ ਮਨੁੱਖ ਅਸਲ ਬੈਰਾਗੀ ਹੈ, ਤੇ ਉਹ ਬੈਰਾਗੀ) ਆਤਮਕ ਆਨੰਦ (ਮਾਣਦਾ ਹੈ) । ਹੇ ਪ੍ਰਭੂ! ਤੂੰ ਆਪ (ਉਸ ਬੈਰਾਗੀ ਨੂੰ ਜੀਵਨ ਦੇ ਸਹੀ ਰਸਤੇ ਦੀ) ਸਮਝ ਦਿੱਤੀ ਹੈ, (ਜਿਸ ਦੀ ਬਰਕਤਿ ਨਾਲ ਉਸ ਦੀ ਤ੍ਰਿਸ਼ਨਾ-) ਅੱਗ ਬੁਝ ਗਈ ਹੈ, ਤੇ ਉਸ ਦੀ ਜੀਭ ਉਸ ਦੀਆਂ ਅੱਖਾਂ (ਆਦਿਕ) ਇੰਦ੍ਰੇ ਸਦਾ-ਥਿਰ (ਹਰਿ-ਨਾਮ) ਵਿਚ ਰੰਗੇ ਰਹਿੰਦੇ ਹਨ । ਉਹ ਬੈਰਾਗੀ ਦੁਨੀਆ ਦੀਆਂ ਆਸਾਂ ਤੋਂ ਨਿਰਮੋਹ ਹੋ ਕੇ ਜੀਵਨ ਬਿਤੀਤ ਕਰਦਾ ਹੈ, ਉਹ (ਦੁਨੀਆ ਵਾਲੇ ਘਰ-ਘਾਟ ਦੀ ਅਪਣੱਤ ਛੱਡ ਕੇ) ਉਸ ਘਰ ਵਿਚ ਸੁਰਤਿ ਜੋੜੀ ਰੱਖਦਾ ਹੈ ਜੋ ਸਚ ਮੁਚ ਉਸ ਦਾ ਆਪਣਾ ਹੀ ਰਹੇਗਾ । ਅਜੇਹੇ ਬੈਰਾਗੀ (ਗੁਰੂ-ਦਰ ਤੋਂ ਮਿਲੀ) ਨਾਮ-ਭਿੱਛਿਆ ਨਾਲ ਰੱਜੇ ਰਹਿੰਦੇ ਹਨ, ਸੰਤੋਖੀ ਰਹਿੰਦੇ ਹਨ, (ਕਿਉਂਕਿ ਉਹਨਾਂ ਨੂੰ ਗੁਰੂ ਨੇ) ਅਡੋਲ ਆਤਮਕ ਅਵਸਥਾ ਵਿਚ ਟਿਕਾ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪਿਲਾ ਦਿੱਤਾ ਹੈ ।੩। ਜਦ ਤਕ (ਮਨ ਵਿਚ) ਰਤਾ ਭਰ ਭੀ ਕੋਈ ਹੋਰ ਝਾਕ ਹੈ ਕਿਸੇ ਹੋਰ ਆਸਰੇ ਦੀ ਭਾਲ ਹੈ ਤਦ ਤਕ ਬਿਰਹੋਂ-ਅਵਸਥਾ ਪੈਦਾ ਨਹੀਂ ਹੋ ਸਕਦੀ । (ਪਰ ਹੇ ਪ੍ਰਭੂ! ਇਹ ਬਿਰਹੋਂ ਦੀ) ਦਾਤ ਦੇਣ ਵਾਲਾ ਤੂੰ ਇਕ ਆਪ ਹੀ ਹੈਂ, ਤੈਥੋਂ ਬਿਨਾ ਕੋਈ ਹੋਰ (ਇਹ ਦਾਤਿ) ਦੇਣ ਵਾਲਾ ਨਹੀਂ ਹੈ, ਤੇ ਇਹ ਸਾਰਾ ਜਗਤ ਤੇਰਾ ਆਪਣਾ ਹੀ (ਰਚਿਆ ਹੋਇਆ) ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਸਦਾ ਦੁੱਖ ਵਿਚ ਟਿਕੇ ਰਹਿੰਦੇ ਹਨ, ਜੇਹੜੇ ਬੰਦੇ ਗੁਰੂ ਦੀ ਸ਼ਰਨ ਪੈਂਦੇ ਹਨ, ਉਹਨਾਂ ਨੂੰ ਪ੍ਰਭੂ (ਨਾਮ ਦੀ ਦਾਤਿ ਦੇ ਕੇ) ਆਦਰ ਮਾਣ ਬਖ਼ਸ਼ਦਾ ਹੈ । ਉਸ ਬੇਅੰਤ ਅਪਹੁੰਚ ਤੇ ਅਗੋਚਰ ਪ੍ਰਭੂ ਦੀ ਕੀਮਤ (ਜੀਵਾਂ ਦੇ) ਬਿਆਨ ਕਰਨ ਨਾਲ ਨਹੀਂ ਦੱਸੀ ਜਾ ਸਕਦੀ (ਉਸਦੇ ਬਰਾਬਰ ਦਾ ਹੋਰ ਕੋਈ ਦੱਸਿਆ ਨਹੀਂ ਜਾ ਸਕਦਾ) ।੪। ਪਰਮਾਤਮਾ ਇਕ ਐਸੀ ਆਤਮਕ ਅਵਸਥਾ ਦਾ ਮਾਲਕ ਹੈ ਕਿ ਉਸ ਉਤੇ ਮਾਇਆ ਦੇ ਫੁਰਨੇ ਜ਼ੋਰ ਨਹੀਂ ਪਾ ਸਕਦੇ, ਉਹ ਤਿੰਨਾਂ ਹੀ ਭਵਨਾਂ ਦਾ ਮਾਲਕ ਹੈ, ਉਸ ਦਾ ਨਾਮ ਜੀਵਾਂ ਵਾਸਤੇ ਮਹਾਨ ਉੱਚਾ ਸ੍ਰੇਸ਼ਟ ਧਨ ਹੈ । ਜਗਤ ਵਿਚ ਜਿਤਨੇ ਭੀ ਜੀਵ ਜਨਮ ਲੈਂਦੇ ਹਨ ਉਹਨਾਂ ਦੇ ਮੱਥੇ ਉਤੇ (ਉਹਨਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਪਰਮਾਤਮਾ ਦੀ ਰਜ਼ਾ ਵਿਚ ਹੀ) ਲੇਖ (ਲਿਖਿਆ ਜਾਂਦਾ ਹੈ, ਹਰੇਕ ਜੀਵ ਨੂੰ) ਆਪੋ ਆਪਣੇ ਸਿਰ ਉਤੇ ਲਿਖਿਆ ਲੇਖ ਸਹਿਣਾ ਪੈਂਦਾ ਹੈ । ਪਰਮਾਤਮਾ ਆਪ ਹੀ (ਸਾਧਾਰਨ) ਕੰਮ ਤੇ ਚੰਗੇ ਕੰਮ (ਜੀਵਾਂ ਪਾਸੋਂ) ਕਰਾਂਦਾ ਹੈ, ਆਪ ਹੀ (ਜੀਵਾਂ ਦੇ ਹਿਰਦੇ ਵਿਚ ਆਪਣੀ) ਭਗਤੀ ਦ੍ਰਿੜ੍ਹ ਕਰਦਾ ਹੈ । ਅਪਹੁੰਚ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੀ) ਡੂੰਘੀ ਸਾਂਝ ਬਖਸ਼ਦਾ ਹੈ । (ਸੱਚਾ ਵੈਰਾਗੀ) ਪਰਮਾਤਮਾ ਦੇ ਡਰ-ਅਦਬ ਵਿਚ ਗਿੱਝ ਜਾਂਦਾ ਹੈ, ਉਸ ਦੇ ਮਨ ਵਿਚ ਤੇ ਮੂੰਹ ਵਿਚ (ਪਹਿਲਾਂ ਜੋ ਭੀ ਵਿਕਾਰਾਂ ਦੀ ਨਿੰਦਾ ਆਦਿਕ ਦੀ) ਮੈਲ (ਹੁੰਦੀ ਹੈ ਉਹ) ਦੂਰ ਹੋ ਜਾਂਦੀ ਹੈ ।੫। ਜਿਨ੍ਹਾਂ ਮਨੁੱਖ ਨੇ (ਪਰਮਾਤਮਾ ਦੇ ਨਾਮ ਦਾ ਰਸ) ਚੱਖਿਆ ਹੈ, (ਉਸ ਦਾ) ਸੁਆਦ ਉਹੀ ਜਾਣਦੇ ਹਨ (ਦੱਸ ਨਹੀਂ ਸਕਦੇ), ਜਿਵੇਂ ਗੁੰਗੇ ਮਨੁੱਖ ਦੀ ਖਾਧੀ ਮਿਠਿਆਈ (ਦਾ ਸੁਆਦ ਗੁੰਗਾ ਆਪ ਹੀ ਜਾਣਦਾ ਹੈ, ਕਿਸੇ ਨੂੰ ਦੱਸ ਨਹੀਂ ਸਕਦਾ) । ਹੇ ਭਾਈ! ਨਾਮ-ਰਸ ਹੈ ਹੀ ਅਕੱਥ, ਬਿਆਨ ਕੀਤਾ ਹੀ ਨਹੀਂ ਜਾ ਸਕਦਾ । (ਮੈਂ ਤਾਂ ਸਦਾ ਇਹੀ ਤਾਂਘ ਰੱਖਦਾ ਹਾਂ ਕਿ) ਮੈਂ ਉਸ ਮਾਲਕ-ਪ੍ਰਭੂ ਦੀ ਰਜ਼ਾ ਵਿਚ ਤੁਰਾਂ । (ਪਰ ਰਜ਼ਾ ਵਿਚ ਤੁਰਨ ਦੀ) ਸੂਝ ਭੀ ਤਦੋਂ ਹੀ ਆਉਂਦੀ ਹੈ ਜੇ ਗੁਰੂ ਉਸ ਦਾਤਾਰ-ਪ੍ਰਭੂ ਨਾਲ ਮਿਲਾ ਦੇਵੇ । ਜੇਹੜਾ ਬੰਦਾ ਗੁਰੂ ਦੀ ਸ਼ਰਨ ਨਹੀਂ ਪਿਆ, ਉਸ ਨੂੰ ਇਹ ਸਮਝ ਰਤਾ ਭੀ ਨਹੀਂ ਆਉਂਦੀ । ਹੇ ਭਾਈ! ਕੋਈ ਆਦਮੀ ਆਪਣੀ ਸਿਆਣਪ ਦਾ ਮਾਣ ਨਹੀਂ ਕਰ ਸਕਦਾ, ਜਿਵੇਂ ਜਿਵੇਂ ਪਰਮਾਤਮਾ ਸਾਨੂੰ ਜੀਵਾਂ ਨੂੰ (ਜੀਵਨ-ਰਾਹ ਉਤੇ) ਤੋਰਦਾ ਹੈ ਤਿਵੇਂ ਤਿਵੇਂ ਹੀ ਅਸੀ ਤੁਰਦੇ ਹਾਂ ।੬। ਹੇ ਅਪਾਰ ਪ੍ਰਭੂ! ਅਨੇਕਾਂ ਜੀਵ ਭਟਕਣਾ ਵਿਚ (ਪਾ ਕੇ) ਕੁਰਾਹੇ ਪਾਏ ਹੋਏ ਹਨ, ਅਨੇਕਾਂ ਜੀਵ ਤੇਰੀ ਭਗਤੀ (ਦੇ ਰੰਗ) ਵਿਚ ਰੰਗੇ ਹੋਏ ਹਨ—ਇਹ (ਸਭ) ਤੇਰਾ ਖੇਲ (ਰਚਿਆ ਹੋਇਆ) ਹੈ । ਜਿਸ ਪਾਸੇ ਤੂੰ ਜੀਵਾਂ ਨੂੰ ਲਾਇਆ ਹੋਇਆ ਹੈ ਉਹੋ ਜਿਹਾ ਫਲ ਜੀਵ ਭੋਗ ਰਹੇ ਹਨ । ਤੂੰ (ਸਭ ਜੀਵਾਂ ਨੂੰ) ਆਪਣੇ ਹੁਕਮ ਵਿਚ ਚਲਾਣ ਦੇ ਸਮਰੱਥ ਹੈਂ । (ਮੇਰੇ ਪਾਸ) ਜੇ ਕੋਈ ਚੀਜ਼ ਮੇਰੀ ਆਪਣੀ ਹੋਵੇ ਤਾਂ (ਮੈਂ ਇਹ ਆਖਣ ਦਾ ਫ਼ਖਰ ਕਰ ਸਕਾਂ ਕਿ) ਮੈਂ ਤੇਰੀ ਸੇਵਾ ਕਰ ਰਿਹਾ ਹਾਂ, ਪਰ ਮੇਰੀ ਇਹ ਜਿੰਦ ਤੇਰੀ ਹੀ ਦਿੱਤੀ ਹੋਈ ਹੈ ਤੇ ਮੇਰਾ ਸਰੀਰ ਭੀ ਤੇਰਾ ਹੀ ਦਿੱਤਾ ਹੋਇਆ ਹੈ । ਜੇ ਗੁਰੂ ਮਿਲ ਪਏ ਤਾਂ ਉਹ ਕਿਰਪਾ ਕਰਦਾ ਹੈ ਤੇ ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮੈਨੂੰ (ਜ਼ਿੰਦਗੀ ਦਾ) ਆਸਰਾ ਦੇਂਦਾ ਹੈ ।੭। ਹੇ ਨਾਨਕ! ਜੋ ਮਨੁੱਖ ਸਦਾ ਉੱਚੇ ਆਤਮਕ ਮੰਡਲ ਵਿਚ ਵੱਸਦਾ ਹੈ (ਸੁਰਤਿ ਟਿਕਾਈ ਰੱਖਦਾ ਹੈ) ਉਸ ਦੇ ਅੰਦਰ ਆਤਮਕ ਗੁਣ ਪਰਗਟ ਹੁੰਦੇ ਹਨ, ਆਤਮਕ ਗੁਣਾਂ ਨਾਲ ਉਹ ਡੂੰਘੀ ਸਾਂਝ ਪਾਈ ਰੱਖਦਾ ਹੈ, ਆਤਮਕ ਗੁਣਾਂ ਵਿਚ ਹੀ ਉਸ ਦੀ ਸੁਰਤਿ ਜੁੜੀ ਰਹਿੰਦੀ ਹੈ (ਉਹੀ ਮਨੁੱਖ ਪੂਰਨ ਤਿਆਗੀ ਹੈ) । ਉਸ ਦੇ ਮਨ ਨੂੰ ਪਰਮਾਤਮਾ ਦਾ ਨਾਮ ਪਿਆਰਾ ਲੱਗਦਾ ਹੈ, ਉਹ (ਆਪ ਨਾਮ) ਸਿਮਰਦਾ ਹੈ (ਹੋਰਨਾਂ ਨੂੰ ਸਿਮਰਨ ਲਈ) ਪ੍ਰੇਰਦਾ ਹੈ । ਉਹ ਸਦਾ ਜਗਤ-ਮੂਲ ਪ੍ਰਭੂ ਦੀ ਹੀ ਸਿਫ਼ਤਿ-ਸਾਲਾਹ ਕਰਦਾ ਹੈ । ਗੁਰੂ ਪੀਰ ਦੇ ਸ਼ਬਦ ਨੂੰ (ਹਿਰਦੇ ਵਿਚ ਟਿਕਾ ਕੇ) ਉਹ ਡੂੰਘੇ ਜਿਗਰੇ ਵਾਲਾ ਬਣ ਜਾਂਦਾ ਹੈ । ਪਰ ਗੁਰ-ਸ਼ਬਦ ਤੋਂ ਖੁੰਝ ਕੇ ਜਗਤ (ਮਾਇਆ ਦੇ ਮੋਹ ਵਿਚ) ਕਮਲਾ (ਹੋਇਆ ਫਿਰਦਾ) ਹੈ । ਉਹ ਪੂਰਨ ਤਿਆਗੀ ਮਨੁੱਖ ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਚੰਗੇ ਭਾਗਾਂ ਵਾਲਾ ਬਣ ਜਾਂਦਾ ਹੈ, ਉਸ ਦਾ ਮਨ ਸਦਾ-ਥਿਰ ਰਹਿਣ ਵਾਲੇ ਪ੍ਰਭੂ (ਦੀ ਯਾਦ ਨੂੰ ਹੀ ਆਪਣਾ ਜੀਵਨ-ਨਿਸ਼ਾਨਾ) ਮੰਨਦਾ ਹੈ ।੮।੧।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ, 2023) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ, 2023)
ਧਨਾਸਰੀ ਮਹਲਾ ੧ ਘਰੁ ੧ ਚਉਪਦੇ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥

ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥

ਵੀਰਵਾਰ, ੧ ਭਾਦੋਂ (ਸੰਮਤ ੫੫੫ ਨਾਨਕਸ਼ਾਹੀ) (ਅੰਗ: ੬੬੦)

ਧਨਾਸਰੀ ਮਹਲਾ ੧ ਘਰੁ ੧ ਚਉਪਦੇ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥

ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ ਮੇਰੀ ਜਿੰਦ ਕੰਬਦੀ ਹੈ ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ । ਸੋ, ਹੋਰ ਆਸਰੇ ਛੱਡ ਕੇ ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ।੧। ਫਿਰ ਉਹ ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ ।੧।ਰਹਾਉ। ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ ਦੁੱਖਾਂ ਵਿਚੋਂ ਆਖ਼ਰ ਉਹੀ ਬਚਾਂਦਾ ਹੈ । ਹੇ ਜਿੰਦੇ! ਧਿਆਨ ਨਾਲ ਸੁਣ ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ ਪਾਰ ਲੰਘ ਸਕੀਦਾ ਹੈ ।੨। ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ ਤੇਰੇ ਨਾਮ ਦੀ ਰਾਹੀਂ ਮੈਂ ਦੁੱਖਾਂ ਦੇ ਇਸ ਸਮੁੰਦਰ ਵਿਚੋਂ ਪਾਰ ਲੰਘ ਸਕਾਂ ।੧।ਰਹਾਉ। ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ । ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ ।੩। ਹੇ ਪਿਆਰੇ ਪ੍ਰਭੂ! ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ । ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ । ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ ।੧।ਰਹਾਉ। ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ । ਨਾਨਕ ਆਪਣੇ ਉਸ ਮਾਲਿਕ ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ ।੪। ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ ।੧।ਰਹਾਉ ॥੪॥੧॥

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ, 2023) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ, 2023)
ਸੂਹੀ ਮਹਲਾ ੧ ॥

ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥ ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥ ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ ॥ ਮਥਿ ਅੰਮ੍ਰਿਤੁ ਪੀਆ ਇਹੁ ਮਨੁ ਦੀਆ ਗੁਰ ਪਹਿ ਮੋਲੁ ਕਰਾਇਆ ॥ ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥ ਤਿਸੁ ਨਾਲਿ ਗੁਣ ਗਾਵਾ ਜੇ ਤਿਸੁ ਭਾਵਾ ਕਿਉ ਮਿਲੈ ਹੋਇ ਪਰਾਇਆ ॥ ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥ ਆਇ ਗਇਆ ਕੀ ਨ ਆਇਓ ਕਿਉ ਆਵੈ ਜਾਤਾ ॥ ਪ੍ਰੀਤਮ ਸਿਉ ਮਨੁ ਮਾਨਿਆ ਹਰਿ ਸੇਤੀ ਰਾਤਾ ॥ ਸਾਹਿਬ ਰੰਗਿ ਰਾਤਾ ਸਚ ਕੀ ਬਾਤਾ ਜਿਨਿ ਬਿੰਬ ਕਾ ਕੋਟੁ ਉਸਾਰਿਆ ॥ ਪੰਚ ਭੂ ਨਾਇਕੋ ਆਪਿ ਸਿਰੰਦਾ ਜਿਨਿ ਸਚ ਕਾ ਪਿੰਡੁ ਸਵਾਰਿਆ ॥ ਹਮ ਅਵਗਣਿਆਰੇ ਤੂ ਸੁਣਿ ਪਿਆਰੇ ਤੁਧੁ ਭਾਵੈ ਸਚੁ ਸੋਈ ॥ ਆਵਣ ਜਾਣਾ ਨਾ ਥੀਐ ਸਾਚੀ ਮਤਿ ਹੋਈ ॥੩॥ ਅੰਜਨੁ ਤੈਸਾ ਅੰਜੀਐ ਜੈਸਾ ਪਿਰ ਭਾਵੈ ॥ ਸਮਝੈ ਸੂਝੈ ਜਾਣੀਐ ਜੇ ਆਪਿ ਜਾਣਾਵੈ ॥ ਆਪਿ ਜਾਣਾਵੈ ਮਾਰਗਿ ਪਾਵੈ ਆਪੇ ਮਨੂਆ ਲੇਵਏ ॥ ਕਰਮ ਸੁਕਰਮ ਕਰਾਏ ਆਪੇ ਕੀਮਤਿ ਕਉਣ ਅਭੇਵਏ ॥ ਤੰਤੁ ਮੰਤੁ ਪਾਖੰਡੁ ਨ ਜਾਣਾ ਰਾਮੁ ਰਿਦੈ ਮਨੁ ਮਾਨਿਆ ॥ ਅੰਜਨੁ ਨਾਮੁ ਤਿਸੈ ਤੇ ਸੂਝੈ ਗੁਰ ਸਬਦੀ ਸਚੁ ਜਾਨਿਆ ॥੪॥ ਸਾਜਨ ਹੋਵਨਿ ਆਪਣੇ ਕਿਉ ਪਰ ਘਰ ਜਾਹੀ ॥ ਸਾਜਨ ਰਾਤੇ ਸਚ ਕੇ ਸੰਗੇ ਮਨ ਮਾਹੀ ॥ ਮਨ ਮਾਹਿ ਸਾਜਨ ਕਰਹਿ ਰਲੀਆ ਕਰਮ ਧਰਮ ਸਬਾਇਆ॥ ਅਠਸਠਿ ਤੀਰਥ ਪੁੰਨ ਪੂਜਾ ਨਾਮੁ ਸਾਚਾ ਭਾਇਆ ॥ ਆਪਿ ਸਾਜੇ ਥਾਪਿ ਵੇਖੈ ਤਿਸੈ ਭਾਣਾ ਭਾਇਆ ॥ ਸਾਜਨ ਰਾਂਗਿ ਰੰਗੀਲੜੇ ਰੰਗੁ ਲਾਲੁ ਬਣਾਇਆ ॥੫॥ ਅੰਧਾ ਆਗੂ ਜੇ ਥੀਐ ਕਿਉ ਪਾਧਰੁ ਜਾਣੈ ॥ ਆਪਿ ਮੁਸੈ ਮਤਿ ਹੋਛੀਐ ਕਿਉ ਰਾਹੁ ਪਛਾਣੈ ॥ ਕਿਉ ਰਾਹਿ ਜਾਵੈ ਮਹਲੁ ਪਾਵੈ ਅੰਧ ਕੀ ਮਤਿ ਅੰਧਲੀ ॥ ਵਿਣੁ ਨਾਮ ਹਰਿ ਕੇ ਕਛੁ ਨ ਸੂਝੈ ਅੰਧੁ ਬੂਡੌ ਧੰਧਲੀ ॥ ਦਿਨੁ ਰਾਤਿ ਚਾਨਣੁ ਚਾਉ ਉਪਜੈ ਸਬਦੁ ਗੁਰ ਕਾ ਮਨਿ ਵਸੈ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਰਾਹੁ ਪਾਧਰੁ ਗੁਰੁ ਦਸੈ ॥੬॥ ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥ ਕਿਸੁ ਪਹਿ ਖੋਲੑਉ ਗੰਠੜੀ ਦੂਖੀ ਭਰਿ ਆਇਆ ॥ ਦੂਖੀ ਭਰਿ ਆਇਆ ਜਗਤੁ ਸਬਾਇਆ ਕਉਣੁ ਜਾਣੈ ਬਿਧਿ ਮੇਰੀਆ ॥ ਆਵਣੇ ਜਾਵਣੇ ਖਰੇ ਡਰਾਵਣੇ ਤੋਟਿ ਨ ਆਵੈ ਫੇਰੀਆ ॥ ਨਾਮ ਵਿਹੂਣੇ ਊਣੇ ਝੂਣੇ ਨਾ ਗੁਰਿ ਸਬਦੁ ਸੁਣਾਇਆ ॥ ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥੭॥ ਗੁਰ ਮਹਲੀ ਘਰਿ ਆਪਣੈ ਸੋ ਭਰਪੁਰਿ ਲੀਣਾ ॥ ਸੇਵਕੁ ਸੇਵਾ ਤਾਂ ਕਰੇ ਸਚ ਸਬਦਿ ਪਤੀਣਾ ॥ ਸਬਦੇ ਪਤੀਜੈ ਅੰਕੁ ਭੀਜੈ ਸੁ ਮਹਲੁ ਮਹਲਾ ਅੰਤਰੇ ॥ ਆਪਿ ਕਰਤਾ ਕਰੇ ਸੋਈ ਪ੍ਰਭੁ ਆਪਿ ਅੰਤਿ ਨਿਰੰਤਰੇ ॥ ਗੁਰ ਸਬਦਿ ਮੇਲਾ ਤਾਂ ਸੁਹੇਲਾ ਬਾਜੰਤ ਅਨਹਦ ਬੀਣਾ ॥ ਗੁਰ ਮਹਲੀ ਘਰਿ ਆਪਣੈ ਸੋ ਭਰਿਪੁਰਿ ਲੀਣਾ ॥੮॥ ਕੀਤਾ ਕਿਆ ਸਾਲਾਹੀਐ ਕਰਿ ਵੇਖੈ ਸੋਈ ॥ ਤਾ ਕੀ ਕੀਮਤਿ ਨ ਪਵੈ ਜੇ ਲੋਚੈ ਕੋਈ ॥ ਕੀਮਤਿ ਸੋ ਪਾਵੈ ਆਪਿ ਜਾਣਾਵੈ ਆਪਿ ਅਭੁਲੁ ਨ ਭੁਲਏ ॥ ਜੈ ਜੈ ਕਾਰੁ ਕਰਹਿ ਤੁਧੁ ਭਾਵਹਿ ਗੁਰ ਕੈ ਸਬਦਿ ਅਮੁਲਏ ॥ ਹੀਣਉ ਨੀਚੁ ਕਰਉ ਬੇਨੰਤੀ ਸਾਚੁ ਨ ਛੋਡਉ ਭਾਈ ॥ ਨਾਨਕ ਜਿਨਿ ਕਰਿ ਦੇਖਿਆ ਦੇਵੈ ਮਤਿ ਸਾਈ ॥੯॥੨॥੫॥

ਸੂਹੀ ਮਹਲਾ ੧ ॥

(ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇ) ਗੁਣ ਚੇਤੇ ਕਰਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ । ਪਰਮਾਤਮਾ ਦੇ ਗੁਣ ਗਾਵਣੇ, ਮਾਨੋ, ਇਕ ਪੌੜੀ ਹੈ ਜੋ ਗੁਰੂ ਨੇ ਦਿੱਤੀ ਹੈ ਤੇ ਇਸ ਪੌੜੀ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤਕ ਪਹੁੰਚ ਸਕੀਦਾ ਹੈ, (ਇਸ ਪੌੜੀ ਤੇ ਚੜ੍ਹਨ ਦੀ ਬਰਕਤਿ ਨਾਲ ਮੇਰੇ ਅੰਦਰ) ਸਦਾ-ਥਿਰ ਰਹਿਣ ਵਾਲਾ ਆਨੰਦ ਬਣ ਰਿਹਾ ਹੈ । ਜੇਹੜਾ ਮਨੁੱਖ (ਇਸ ਪੌੜੀ ਦੀ ਬਰਕਤਿ ਨਾਲ) ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਪਹੁੰਚਦਾ ਹੈ ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ । ਸਦਾ-ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਉਸ ਦੀ ਮਤਿ ਅਟੱਲ ਹੋ ਜਾਂਦੀ ਹੈ । ਪਰਮਾਤਮਾ ਅਟੱਲ ਹੈ । (ਜੇ ਗੁਣ ਗਾਵਣ ਵਾਲੀ ਮਤਿ ਨਹੀਂ ਬਣੀ, ਤਾਂ) ਕੋਈ ਇਸ਼ਨਾਨ, ਕੋਈ ਦਾਨ, ਕੋਈ ਚੁੰਚ-ਗਿਆਨਤਾ, ਤੇ ਕੋਈ ਤੀਰਥ-ਇਸ਼ਨਾਨ ਪਰਮਾਤਮਾ ਨੂੰ ਖ਼ੁਸ਼ ਨਹੀਂ ਕਰ ਸਕਦਾ । (ਗੁਣ ਗਾਵਣ ਵਾਲੇ ਮਨੁੱਖ ਦੇ ਮਨ ਵਿਚੋਂ) ਧੋਖੇ-ਫ਼ਰੇਬ, ਮੋਹ ਦੇ ਚਮਤ-ਕਾਰੇ, ਵਿਕਾਰ ਆਦਿਕ ਸਭ ਮੁੱਕ ਜਾਂਦੇ ਹਨ । ਉਸ ਦੇ ਅੰਦਰ ਨਾਹ ਝੂਠ ਰਹਿ ਜਾਂਦਾ ਹੈ, ਨਾਹ ਠੱਗੀ ਰਹਿੰਦੀ ਹੈ, ਨਾਹ ਮੇਰ-ਤੇਰ ਰਹਿੰਦੀ ਹੈ । (ਪ੍ਰਭੂ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪ੍ਰਭੂ ਦੇ) ਗੁਣ ਗਾਂਵਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪ੍ਰਭੂ ਹੀ ਪਿਆਰਾ ਲੱਗਦਾ ਜਾ ਰਿਹਾ ਹੈ ।੧। ਉਸ ਮਾਲਕ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ ਜਗਤ ਪੈਦਾ ਕੀਤਾ ਹੈ । (ਸਿਫ਼ਤਿ-ਸਾਲਾਹ ਕਰਨ ਤੋਂ ਬਿਨਾ ਮਨੁੱਖ ਦੇ ਮਨ ਵਿਚ ਵਿਕਾਰਾਂ ਦੀ) ਮੈਲ ਲੱਗੀ ਰਹਿੰਦੀ ਹੈ, ਤੇ, ਜੇ ਮਨ (ਵਿਕਾਰਾਂ ਨਾਲ) ਮੈਲਾ ਟਿਕਿਆ ਰਹੇ ਤਾਂ ਕੋਈ ਭੀ ਨਾਮ-ਅੰਮ੍ਰਿਤ ਪੀ ਨਹੀਂ ਸਕਦਾ । (ਪਰ ਇਸ ਨਾਮ-ਅੰਮ੍ਰਿਤ ਦੀ ਪ੍ਰਾਪਤੀ ਵਾਸਤੇ ਭੀ ਮੁੱਲ ਦੇਣਾ ਪੈਂਦਾ ਹੈ) ਮੈਂ ਗੁਰੂ ਪਾਸੋਂ ਮੁੱਲ ਪੁਆਇਆ (ਤਾਂ ਉਸਨੇ ਦੱਸਿਆ ਕਿ) ਜਿਸ ਨੇ ਆਪਣਾ ਇਹ ਮਨ (ਗੁਰੂ ਦੇ) ਹਵਾਲੇ ਕੀਤਾ ਉਸ ਨੇ ਮੁੜ ਮੁੜ ਸਿਮਰ ਕੇ ਨਾਮ-ਅੰਮ੍ਰਿਤ ਪੀ ਲਿਆ । (ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਜਦੋਂ ਕਿਸੇ ਮਨੁੱਖ ਨੇ ਆਪਣਾ ਮਨ (ਮੈਲੇ ਪਾਸੇ ਵਲੋਂ ਹਟਾ ਕੇ) ਸਦਾ-ਥਿਰ ਪ੍ਰਭੂ ਵਿਚ ਜੋੜਿਆ ਤਾਂ ਉਸ ਨੇ ਆਤਮਕ ਅਡੋਲਤਾ ਵਿਚ ਟਿਕ ਕੇ ਆਪਣੇ ਪ੍ਰੀਤਮ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ । (ਪਰ) ਮੈਂ ਤਦੋਂ ਹੀ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਪ੍ਰਭੂ ਦੇ ਗੁਣ ਗਾ ਸਕਦਾ ਹਾਂ ਜੇ ਪ੍ਰਭੂ ਦੀ ਰਜ਼ਾ ਹੀ ਹੋਵੇ (ਜੇ ਉਸ ਨੂੰ ਮੈਂ ਚੰਗਾ ਲੱਗ ਪਵਾਂ) । ਪ੍ਰਭੂ ਤੋਂ ਓਪਰੇ ਓਪਰੇ ਰਿਹਾਂ ਪ੍ਰਭੂ ਨਾਲ ਮਿਲਾਪ ਨਹੀਂ ਹੋ ਸਕਦਾ । (ਸੋ, ਹੇ ਭਾਈ!) ਉਸ ਮਾਲਕ-ਪ੍ਰਭੂ ਦੀ (ਸਦਾ) ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ (ਇਹ) ਜਗਤ ਪੈਦਾ ਕੀਤਾ ਹੈ ।੨। ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਆ ਵੱਸੇ, ਉਸ ਨੂੰ ਹੋਰ ਕਿਸੇ ਪਦਾਰਥ ਦੀ ਲਾਲਸਾ ਨਹੀਂ ਰਹਿ ਜਾਂਦੀ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ । ਉਸ ਦਾ ਮਨ ਪ੍ਰੀਤਮ ਪ੍ਰਭੂ ਨਾਲ ਗਿੱਝ ਜਾਂਦਾ ਹੈ, ਪ੍ਰਭੂ ਦੇ ਪ੍ਰੇਮ ਨਾਲ ਰੰਗਿਆ ਜਾਂਦਾ ਹੈ । ਉਸ ਦਾ ਮਨ ਉਸ ਮਾਲਕ ਦੇ ਰੰਗ ਵਿਚ ਰੰਗਿਆ ਜਾਂਦਾ ਹੈ, ਉਹ ਉਸ ਸਦਾ-ਥਿਰ ਮਾਲਕ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰਦਾ ਰਹਿੰਦਾ ਹੈ ਜਿਸ ਨੇ ਪਾਣੀ ਦੀ ਬੂੰਦ ਤੋਂ ਸਰੀਰ-ਕਿਲ੍ਹਾ ਉਸਾਰ ਦਿੱਤਾ ਹੈ, ਜੋ ਪੰਜਾਂ ਤੱਤਾਂ ਦਾ ਮਾਲਕ ਹੈ, ਜੋ ਆਪ ਹੀ (ਸਰੀਰ ਜਗਤ ਦਾ) ਪੈਦਾ ਕਰਨ ਵਾਲਾ ਹੈ, ਜਿਸ ਨੇ ਆਪਣੇ ਰਹਿਣ ਲਈ ਮਨੁੱਖ ਦਾ ਸਰੀਰ ਸਜਾਇਆ ਹੈ । ਹੇ ਪਿਆਰੇ ਪ੍ਰਭੂ! ਤੂੰ (ਮੇਰੀ ਬੇਨਤੀ) ਸੁਣ । ਅਸੀ ਜੀਵ ਔਗੁਣਾਂ ਨਾਲ ਭਰੇ ਹੋਏ ਹਾਂ (ਤੂੰ ਆਪ ਹੀ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇ ਕੇ ਸਾਨੂੰ ਪਵਿਤ੍ਰ ਕਰਨ ਵਾਲਾ ਹੈਂ) ਜੇਹੜਾ ਜੀਵ (ਤੇਰੀ ਮੇਹਰ ਨਾਲ) ਤੈਨੂੰ ਪਸੰਦ ਆ ਜਾਂਦਾ ਹੈ ਉਹ ਤੇਰਾ ਹੀ ਰੂਪ ਹੋ ਜਾਂਦਾ ਹੈ । ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ, ਉਸ ਦੀ ਮਤਿ ਅਭੁੱਲ ਹੋ ਜਾਂਦੀ ਹੈ ।੩। ਇਸਤ੍ਰੀ ਨੂੰ ਉਹੋ ਜਿਹਾ ਸੁਰਮਾ ਪਾਣਾ ਚਾਹੀਦਾ ਹੈ ਜਿਹੋ ਜਿਹਾ ਉਸ ਦੇ ਪਤੀ ਨੂੰ ਚੰਗਾ ਲੱਗੇ (ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਦੇ ਮਿਲਾਪ ਵਾਸਤੇ ਉਹੋ ਜਿਹਾ ਉੱਦਮ ਕਰਨਾ ਚਾਹੀਦਾ ਹੈ ਜੇਹੜਾ ਪ੍ਰਭੂ-ਪਤੀ ਨੂੰ ਪਸੰਦ ਆਵੇ) । (ਪਰ ਜੀਵ ਦੇ ਕੀਹ ਵੱਸ ਹੈ?) ਜਦੋਂ ਪਰਮਾਤਮਾ ਆਪ ਸਮਝ ਬਖ਼ਸ਼ੇ, ਤਦੋਂ ਹੀ ਜੀਵ (ਸਹੀ ਰਸਤਾ) ਸਮਝ ਸਕਦਾ ਹੈ, ਤਦੋਂ ਹੀ ਜੀਵ ਨੂੰ ਸੂਝ ਆ ਸਕਦੀ ਹੈ, ਤਦੋਂ ਹੀ ਕੁਝ ਜਾਣਿਆ ਜਾ ਸਕਦਾ ਹੈ । ਪਰਮਾਤਮਾ ਆਪ ਹੀ ਸਮਝ ਦੇਂਦਾ ਹੈ, ਆਪ ਹੀ ਸਹੀ ਰਸਤੇ ਉਤੇ ਪਾਂਦਾ ਹੈ ਆਪ ਹੀ ਜੀਵ ਦੇ ਮਨ ਨੂੰ ਆਪਣੇ ਵਲ ਪ੍ਰੇਰਦਾ ਹੈ । ਸਾਧਾਰਨ ਕੰਮ ਤੇ ਚੰਗੇ ਕੰਮ ਪਰਮਾਤਮਾ ਆਪ ਹੀ ਜੀਵ ਪਾਸੋਂ ਕਰਾਂਦਾ ਹੈ; ਪਰ ਉਸ ਪ੍ਰਭੂ ਦਾ ਭੇਤ ਨਹੀਂ ਪਾਇਆ ਜਾ ਸਕਦਾ, ਕੋਈ ਉਸ ਦੀ ਕੀਮਤ ਨਹੀਂ ਜਾਣ ਸਕਦਾ । (ਪਰਮਾਤਮਾ ਦਾ ਪਿਆਰ ਪ੍ਰਾਪਤ ਕਰਨ ਲਈ) ਮੈਂ ਕੋਈ ਜਾਦੂ-ਟੂਣਾ ਕੋਈ ਮੰਤ੍ਰ ਆਦਿਕ ਪਖੰਡ ਕਰਨਾ ਨਹੀਂ ਜਾਣਦੀ । ਮੈਂ ਤਾਂ ਕੇਵਲ ਉਸ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ, ਮੇਰਾ ਮਨ ਉਸ ਦੀ ਯਾਦ ਵਿਚ ਗਿੱਝ ਗਿਆ ਹੈ । ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਵਾਸਤੇ ਉਸ ਦਾ ਨਾਮ ਹੀ ਸੁਰਮਾ ਹੈ, ਇਸ ਸੁਰਮੇ ਦੀ ਸੂਝ ਭੀ ਉਸੇ ਪਾਸੋਂ ਮਿਲਦੀ ਹੈ । (ਜਿਸ ਜੀਵ ਨੂੰ ਇਹ ਸੂਝ ਪੈ ਜਾਂਦੀ ਹੈ ਉਹ) ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਸਦਾ-ਥਿਰ ਪ੍ਰਭੂ ਨਾਲ ਡੂੰਘੀ ਸਾਂਝ ਪਾ ਲੈਂਦੀ ਹੈ ।੪।ਸੱਜਣ-ਪ੍ਰਭੂ ਜੀ (ਜਿਨ੍ਹਾਂ ਸੁਭਾਗ ਬੰਦਿਆਂ ਦੇ) ਆਪਣੇ ਬਣ ਜਾਂਦੇ ਹਨ, ਉਹ ਬੰਦੇ ਪਰਾਏ ਘਰਾਂ ਵਿਚ ਨਹੀਂ ਜਾਂਦੇ (ਭਾਵ, ਪ੍ਰਭੂ ਦਾ ਸਿਮਰਨ ਛੱਡ ਕੇ ਹੋਰ ਹੋਰ ਅਖਾਉਤੀ ਧਰਮ-ਕਰਮ ਨਹੀਂ ਕਰਦੇ ਫਿਰਦੇ) । ਉਹ ਆਦਮੀ ਅੰਤਰ ਆਤਮੇ ਸਦਾ-ਥਿਰ ਸੱਜਣ-ਪ੍ਰਭੂ ਦੇ ਨਾਲ ਰੱਤੇ ਰਹਿੰਦੇ ਹਨ । ਉਹ ਆਪਣੇ ਮਨ ਵਿਚ ਸੱਜਣ-ਪ੍ਰਭੂ ਜੀ ਦੇ ਮਿਲਾਪ ਦਾ ਆਨੰਦ ਹੀ ਮਾਣਦੇ ਹਨ, ਇਹੀ ਉਹਨਾਂ ਵਾਸਤੇ ਸਾਰੇ ਧਾਰਮਿਕ ਕੰਮ ਹਨ । ਉਹਨਾਂ ਨੂੰ ਸਦਾ-ਥਿਰ ਪ੍ਰਭੂ ਦਾ ਨਾਮ ਪਿਆਰਾ ਲੱਗਦਾ ਹੈ—ਇਹੀ ਉਹਨਾਂ ਵਾਸਤੇ ਅਠਾਹਠ ਤੀਰਥਾਂ ਦਾ ਇਸ਼ਨਾਨ ਹੈ, ਇਹੀ ਉਹਨਾਂ ਵਾਸਤੇ ਪੁੰਨ-ਦਾਨ ਹੈ ਤੇ ਇਹੀ ਉਹਨਾਂ ਦੀ ਦੇਵ-ਪੂਜਾ ਹੈ । ਉਹਨਾਂ ਬੰਦਿਆਂ ਨੂੰ ਉਸੇ ਪ੍ਰਭੂ ਦੀ ਰਜ਼ਾ ਮਿੱਠੀ ਲੱਗਦੀ ਹੈ ਜੋ ਆਪ (ਜਗਤ ਨੂੰ) ਪੈਦਾ ਕਰਦਾ ਹੈ ਤੇ ਪੈਦਾ ਕਰ ਕੇ ਸੰਭਾਲ ਕਰਦਾ ਹੈ । ਸੱਜਣ-ਪ੍ਰਭੂ ਦੇ ਰੰਗ ਵਿਚ ਰੰਗੇ ਹੋਏ ਉਹਨਾਂ ਬੰਦਿਆਂ ਨੇ ਆਪਣੇ ਅੰਦਰ ਪ੍ਰਭੂ-ਪ੍ਰੇਮ ਦਾ ਲਾਲ ਰੰਗ ਬਣਾ ਰੱਖਿਆ ਹੈ ।੫। ਜੇ ਕਿਸੇ ਮਨੁੱਖ ਦਾ ਆਗੂ ਉਹ ਮਨੁੱਖ ਬਣ ਜਾਏ ਜੋ ਆਪ ਹੀ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਪਿਆ ਹੈ, ਤਾਂ ਉਹ ਜੀਵਨ-ਸਫ਼ਰ ਦਾ ਸਿੱਧਾ ਰਸਤਾ ਨਹੀਂ ਸਮਝ ਸਕਦਾ, ਕਿਉਂਕਿ ਉਹ ਆਗੂ ਅਪ ਹੀ ਹੋਛੀ ਅਕਲ ਦੇ ਕਾਰਨ (ਕਾਮਾਦਿਕ ਵਿਕਾਰਾਂ ਦੇ ਹੱਥੋਂ) ਲੁਟਿਆ ਜਾ ਰਿਹਾ ਹੈ (ਉਸ ਦੀ ਅਗਵਾਈ ਵਿਚ ਤੁਰਨ ਵਾਲਾ ਵੀ) ਕਿਵੇਂ ਰਾਹ ਲੱਭ ਸਕਦਾ ਹੈ? ਮਾਇਆ-ਮੋਹ ਵਿਚ ਅੰਨ੍ਹੇ ਹੋਏ ਮਨੁੱਖ ਦੀ ਆਪਣੀ ਹੀ ਅਕਲ ਡੌਰੀ-ਭੌਰੀ ਹੋਈ ਹੁੰਦੀ ਹੈ, ਉਹ ਆਪ ਹੀ ਸਹੀ ਰਸਤੇ ਉਤੇ ਤੁਰ ਨਹੀਂ ਸਕਦਾ, ਤੇ ਪਰਮਾਤਮਾ ਦਾ ਦਰ ਲੱਭ ਨਹੀਂ ਸਕਦਾ; ਪਰਮਾਤਮਾ ਦੇ ਨਾਮ ਤੋਂ ਵਾਂਜੇ ਹੋਣ ਕਰਕੇ ਉਸ ਨੂੰ (ਸਹੀ ਜੀਵਨ ਬਾਰੇ) ਕੁਝ ਨਹੀਂ ਸੁੱਝਦਾ, ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮਨੁੱਖ ਮਾਇਆ ਦੀ ਦੌੜ-ਭੱਜ ਵਿਚ ਡੁੱਬਾ ਰਹਿੰਦਾ ਹੈ । ਪਰ ਜਿਸ ਮਨੁੱਖ ਦੇ ਮਨ ਵਿਚ ਗੁਰੂ ਦਾ ਸ਼ਬਦ ਵੱਸਦਾ ਹੈ, ਉਸ ਦੇ ਹਿਰਦੇ ਵਿਚ ਦਿਨ ਰਾਤ ਨਾਮ ਦਾ ਚਾਨਣ ਹੋਇਆ ਰਹਿੰਦਾ ਹੈ, ਉਸ ਦੇ ਅੰਦਰ (ਸੇਵਾ-ਸਿਮਰਨ ਦਾ) ਉਤਸ਼ਾਹ ਪੈਦਾ ਹੋਇਆ ਰਹਿੰਦਾ ਹੈ । ਉਹ ਆਪਣੇ ਦੋਵੇਂ ਹੱਥ ਜੋੜ ਕੇ ਗੁਰੂ ਦੇ ਪਾਸ ਬੇਨਤੀ ਕਰਦਾ ਰਹਿੰਦਾ ਹੈ ਕਿਉਂਕਿ ਗੁਰੂ ਉਸ ਨੂੰ ਜੀਵਨ ਦਾ ਸਿੱਧਾ ਰਸਤਾ ਦੱਸਦਾ ਹੈ ।੬। ਜੇ ਮਨੁੱਖ ਦਾ ਮਨ ਪ੍ਰਭੂ-ਚਰਨਾਂ ਤੋਂ ਵਿਛੁੜਿਆ ਰਹੇ ਤਾਂ ਉਸ ਨੂੰ ਸਾਰਾ ਜਗਤ ਬਿਗਾਨਾ ਜਾਪਦਾ ਹੈ (ਭਾਵ, ਉਸ ਦੇ ਅੰਦਰ ਵਿਤਕਰਾ ਬਣਿਆ ਰਹਿੰਦਾ ਹੈ) । (ਪ੍ਰਭੂ-ਚਰਨਾਂ ਤੋਂ ਵਿਛੁੜ ਕੇ) ਸਾਰਾ ਜਗਤ ਹੀ (ਭਾਵ, ਹਰੇਕ ਜੀਵ) ਦੁੱਖਾਂ ਨਾਲ (ਨਕਾ-ਨਕ) ਭਰਿਆ ਰਹਿੰਦਾ ਹੈ (ਉਹਨਾਂ ਵਿਚ ਮੈਨੂੰ ਕੋਈ ਐਸਾ ਨਹੀਂ ਦਿੱਸਦਾ ਜੋ ਨਾਮ ਤੋਂ ਵਾਂਜਿਆ ਰਹਿ ਕੇ ਸੁਖੀ ਦਿੱਸਦਾ ਹੋਵੇ, ਤੇ) ਜਿਸ ਅੱਗੇ ਮੈਂ ਆਪਣੇ ਦੁੱਖਾਂ ਦੀ ਗੰਢ ਖੋਹਲ ਸਕਾਂ (ਹਰੇਕ ਨੂੰ ਆਪੋ-ਧਾਪ ਪਈ ਰਹਿੰਦੀ ਹੈ) । (ਪ੍ਰਭੂ-ਚਰਨਾਂ ਤੋਂ ਵਿਛੁੜਿਆ ਹੋਇਆ) ਸਾਰਾ ਹੀ ਜਗਤ (ਹਰੇਕ ਜੀਵ) ਦੁੱਖਾਂ ਨਾਲ ਭਰਿਆ ਰਹਿੰਦਾ ਹੈ (ਹਰੇਕ ਦੇ ਅੰਦਰ ਇਤਨਾ ਸੁਆਰਥ ਹੁੰਦਾ ਹੈ ਕਿ ਕੋਈ ਕਿਸੇ ਦਾ ਦਰਦੀ ਨਹੀਂ ਬਣਦਾ), ਮੇਰੀ ਦੁੱਖੀ ਦਸ਼ਾ ਨੂੰ ਜਾਣਨ ਦੀ ਕੋਈ ਵੀ ਪਰਵਾਹ ਨਹੀਂ ਕਰਦਾ । (ਨਾਮ ਤੋਂ ਖੁੰਝੇ ਹੋਏ ਜੀਵਾਂ ਦੇ ਸਿਰ ਉਤੇ) ਬਹੁਤ ਭਿਆਨਕ ਜਨਮ ਮਰਨ (ਦੇ ਗੇੜ) ਬਣੇ ਰਹਿੰਦੇ ਹਨ, ਉਹਨਾਂ ਦੀਆਂ ਜਨਮ ਮਰਨ ਦੀਆਂ ਜਗਤ-ਫੇਰੀਆਂ ਮੁੱਕਦੀਆਂ ਨਹੀਂ ।ਜਿਨ੍ਹਾਂ (ਭਾਗ-ਹੀਣ ਬੰਦਿਆਂ) ਨੂੰ ਗੁਰੂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਨਹੀਂ ਸੁਣਾਇਆ, ਜੋ ਨਾਮ ਤੋਂ ਸੱਖਣੇ ਰਹੇ ਹਨ ਉਹ ਦੁੱਖੀ ਜੀਵਨ ਹੀ ਬਿਤਾਂਦੇ ਗਏ (ਕਿਉਂਕਿ) ਜੇ ਮਨੁੱਖ ਦਾ ਮਨ ਪ੍ਰਭੂ-ਚਰਨਾਂ ਤੋਂ ਵਿਛੁੜਿਆ ਰਹੇ ਤਾਂ ਉਸ ਨੂੰ ਸਾਰਾ ਜਗਤ ਬਿਗਾਨਾ ਜਾਪਦਾ ਹੈ (ਉਸ ਦੇ ਅੰਦਰ ਮੇਰ-ਤੇਰ ਬਣੀ ਰਹਿੰਦੀ ਹੈ) ।੭। ਉੱਚੇ ਟਿਕਾਣੇ ਦਾ ਮਾਲਕ ਪ੍ਰਭੂ ਜਿਸ ਮਨੁੱਖ ਦੇ ਆਪਣੇ ਹਿਰਦੇ-ਘਰ ਵਿਚ ਆ ਵੱਸਦਾ ਹੈ ਉਹ ਮਨੁੱਖ ਉਸ ਸਰਬ-ਵਿਆਪਕ ਪ੍ਰਭੂ (ਦੀ ਯਾਦ) ਵਿਚ ਮਸਤ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦਾ ਸੇਵਕ ਬਣ ਜਾਂਦਾ ਹੈ ਪ੍ਰਭੂ ਦੀ ਸੇਵਾ-ਭਗਤੀ ਕਰਦਾ ਹੈ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ (ਉਸ ਦਾ ਮਨ) ਮਗਨ ਰਹਿੰਦਾ ਹੈ । ਉਹ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਗਿੱਝ ਜਾਂਦਾ ਹੈ, ਉਸ ਦਾ ਹਿਰਦਾ ਨਾਮ-ਰਸ ਨਾਲ ਭਿੱਜਿਆ ਰਹਿੰਦਾ ਹੈ, ਉਸ ਨੂੰ ਹਰੇਕ ਸਰੀਰ ਦੇ ਅੰਦਰ ਪ੍ਰਭੂ ਦਾ ਨਿਵਾਸ ਦਿੱਸਦਾ ਹੈ, (ਉਸ ਨੂੰ ਯਕੀਨ ਬਣਿਆ ਰਹਿੰਦਾ ਹੈ ਕਿ) ਪ੍ਰਭੂ ਆਪ ਹੀ ਸਭ ਕੁਝ ਕਰ ਰਿਹਾ ਹੈ, ਆਪ ਹੀ ਹਰੇਕ ਦੇ ਅੰਦਰ ਇਕ-ਰਸ ਵਿਆਪਕ ਹੈ । ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਜਦੋਂ ਉਸ ਮਨੁੱਖ ਦਾ ਪਰਮਾਤਮਾ ਨਾਲ ਮਿਲਾਪ ਹੋ ਜਾਂਦਾ ਹੈ ਤਦੋਂ ਉਸ ਦਾ ਜੀਵਨ ਸੌਖਾ ਹੋ ਜਾਂਦਾ ਹੈ (ਉਸ ਦੇ ਅੰਦਰ, ਮਾਨੋ,) ਇਕ-ਰਸ ਬੰਸਰੀ ਵੱਜਦੀ ਰਹਿੰਦੀ ਹੈ ।ਉੱਚੇ ਟਿਕਾਣੇ ਦਾ ਮਾਲਕ-ਪ੍ਰਭੂ ਜਿਸ ਮਨੁੱਖ ਦੇ ਆਪਣੇ ਹਿਰਦੇ-ਘਰ ਵਿਚ ਪਰਗਟ ਹੋ ਜਾਂਦਾ ਹੈ ਉਹ ਮਨੁੱਖ ਉਸ ਸਰਬ-ਵਿਆਪਕ ਪ੍ਰਭੂ (ਦੀ ਯਾਦ) ਵਿਚ ਜੁੜਿਆ ਰਹਿੰਦਾ ਹੈ ।੮। ਪਰਮਾਤਮਾ ਦੇ ਪੈਦਾ ਕੀਤੇ ਹੋਏ ਜੀਵ ਦੀਆਂ ਸਿਫ਼ਤਾਂ ਕਰਨ ਦਾ ਕੀਹ ਲਾਭ? (ਸਿਫ਼ਤਿ-ਸਾਲਾਹ ਉਸ ਪਰਮਾਤਮਾ ਦੀ ਕਰਨੀ ਚਾਹੀਦੀ ਹੈ) ਜੋ ਜਗਤ ਪੈਦਾ ਕਰ ਕੇ ਆਪ ਹੀ ਸੰਭਾਲ ਭੀ ਕਰਦਾ ਹੈ । (ਪਰ ਉਸ ਪ੍ਰਭੂ ਦਾ ਮੁੱਲ ਨਹੀਂ ਪੈ ਸਕਦਾ, ਉਸ ਵਰਗਾ ਹੋਰ ਕੋਈ ਦੱਸਿਆ ਨਹੀਂ ਜਾ ਸਕਦਾ) । ਜੇ ਕੋਈ ਮਨੁੱਖ ਇਹ ਚਾਹੇ (ਕਿ ਪਰਮਾਤਮਾ ਦੇ ਗੁਣ ਬਿਆਨ ਕਰ ਕੇ ਮੈਂ ਉਸ ਦਾ ਮੁੱਲ ਪਾ ਸਕਾਂ ਤਾਂ ਇਹ ਨਹੀਂ ਹੋ ਸਕਦਾ) ਉਸ ਪ੍ਰਭੂ ਦਾ ਮੁੱਲ ਨਹੀਂ ਪੈ ਸਕਦਾ । ਜਿਸ ਮਨੁੱਖ ਨੂੰ ਪ੍ਰਭੂ ਆਪ ਸੂਝ ਬਖ਼ਸ਼ਦਾ ਹੈ, ਉਹ ਪ੍ਰਭੂ ਦੀ ਕਦਰ ਸਮਝ ਲੈਂਦਾ ਹੈ (ਤੇ ਦੱਸਦਾ ਹੈ ਕਿ) ਪ੍ਰਭੂ ਅਭੁੱਲ ਹੈ ਕਦੇ ਭੁੱਲ ਨਹੀਂ ਕਰਦਾ । (ਉਹ ਬੰਦਾ ਇਉਂ ਬੇਨਤੀ ਕਰਦਾ ਹੈ—) ਹੇ ਪ੍ਰਭੂ! ਜੇਹੜੇ ਬੰਦੇ ਤੈਨੂੰ ਪਿਆਰੇ ਲੱਗਦੇ ਹਨ ਉਹ ਗੁਰੂ ਦੇ ਅਮੋਲਕ ਸ਼ਬਦ ਵਿਚ ਜੁੜ ਕੇ ਤੇਰੀ ਸਿਫ਼ਤਿ-ਸਾਲਾਹ ਕਰਦੇ ਹਨ । ਹੇ ਨਾਨਕ! (ਆਖ—) ਹੇ ਭਾਈ! ਮੈਂ ਤੁੱਛ ਹਾਂ, ਮੈਂ ਨੀਵਾਂ ਹਾਂ, ਪਰ ਮੈਂ (ਪ੍ਰਭੂ-ਦਰ ਤੇ ਹੀ) ਬੇਨਤੀ ਕਰਦਾ ਹਾਂ, ਮੈਂ ਉਸ ਸਦਾ-ਥਿਰ ਪ੍ਰਭੂ (ਦੇ ਪੱਲੇ) ਨੂੰ ਨਹੀਂ ਛੱਡਦਾ । (ਮੇਰੀ ਕੋਈ ਪਾਂਇਆਂ ਨਹੀਂ ਕਿ ਮੈਂ ਸਿਫ਼ਤਿ-ਸਾਲਾਹ ਕਰਨ ਦਾ ਦਮ ਭਰ ਸਕਾਂ), ਜੇਹੜਾ ਪ੍ਰਭੂ ਪੈਦਾ ਕਰ ਕੇ ਸੰਭਾਲ ਕਰਦਾ ਹੈ ਉਹੀ (ਸਿਫ਼ਤਿ-ਸਾਲਾਹ ਕਰਨ ਦੀ) ਅਕਲ ਬਖ਼ਸ਼ਦਾ ਹੈ ।੯।੨।੫।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ, 2023) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ, 2023)
ਸੋਰਠਿ ਮਹਲਾ ੫ ॥

ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥ ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥੨॥ ਸੰਤ ਸਰੋਵਰ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥੩॥ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ ਪ੍ਰਭ ਸਰਣਾਈ ॥ ਸਭ ਚਿੰਤਾ ਗਣਤ ਮਿਟਾਈ ॥੪॥੭॥੫੭॥

ਮੰਗਲਵਾਰ, ੩੧ ਸਾਵਣ (ਸੰਮਤ ੫੫੫ ਨਾਨਕਸ਼ਾਹੀ) (ਅੰਗ: ੬੨੩)

ਸੋਰਠਿ ਮਹਲਾ ੫ ॥

ਹੇ ਭਾਈ! ਸਾਧ ਸੰਗਤਿ ਵਿਚ ਜਿਸ ਮਨੁੱਖ ਦਾ ਆਤਮਕ ਇਸ਼ਨਾਨ ਗੁਰੂ ਨੇ ਸਫਲ ਕਰ ਦਿੱਤਾ, ਉਹ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪ ਜਪ ਕੇ ਆਪਣੇ ਸਾਰੇ ਪਾਪ ਨਾਸ ਕਰ ਲੈਂਦਾ ਹੈ। ਸਰਬ-ਵਿਆਪਕ ਕਰਤਾਰ ਆਪ ਉਸ ਦੀ ਸਹਾਇਤਾ ਕਰਦਾ ਹੈ, ਉਸ ਦੀ ਆਤਮਕ ਰਾਸਿ-ਪੂੰਜੀ ਦਾ ਰਤਾ ਭਰ ਭੀ ਨੁਕਸਾਨ ਨਹੀਂ ਹੁੰਦਾ ।੧।ਹੇ ਸੰਤ ਜਨੋ! ਸਾਧ ਸੰਗਤਿ ਇਕ ਸੁੰਦਰ ਅਸਥਾਨ ਹੈ। ਜੇਹੜਾ ਮਨੁੱਖ ਸਾਧ ਸੰਗਤਿ ਵਿਚ ਆਤਮਕ ਇਸ਼ਨਾਨ ਕਰਦਾ ਹੈ, ਮਨ ਨੂੰ ਨਾਮ-ਜਲ ਨਾਲ ਪਵਿਤ੍ਰ ਕਰਦਾ ਹੈ, ਉਸ ਦੀ ਜਿੰਦ ਦਾ ਵਿਕਾਰਾਂ ਤੋਂ ਪਾਰ-ਉਤਾਰਾ ਹੋ ਜਾਂਦਾ ਹੈ, ਉਹ ਆਪਣੀ ਸਾਰੀ ਕੁਲ ਨੂੰ ਭੀ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ ।੧। ਰਹਾਉ। ਹੇ ਭਾਈ! ਜੇਹੜਾ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ ਟਿਕ ਕੇ ਆਪਣੇ ਪਰਮਾਤਮਾ ਦਾ ਆਰਾਧਨ ਕਰਦਾ ਹੈ, ਉਹ ਮਨੁੱਖ ਇਸ ਸਤਸੰਗ-ਸਰੋਵਰ ਵਿਚ ਆਤਮਕ ਇਸ਼ਨਾਨ ਕਰ ਕੇ ਆਪਣੀ ਆਤਮਕ ਜੀਵਨ ਦੀ ਰਾਸ-ਪੂੰਜੀ ਨੂੰ ਪੂਰਨ ਤੌਰ ਤੇ ਬਚਾ ਲੈਂਦਾ ਹੈ। ਸਾਰਾ ਜਗਤ ਉਸ ਦੀ ਸੋਭ ਦਾ ਗੀਤ ਗਾਉਂਦਾ ਹੈ, ਉਸ ਮਨੁੱਖ ਮਨ-ਚਿਤਵੇ ਫਲ ਹਾਸਲ ਕਰ ਲੈਂਦਾ ਹੈ।੨। ਹੇ ਭਾਈ! ਜੇਹੜਾ ਮਨੁੱਖ ਸੰਤਾਂ ਦੇ ਸਰੋਵਰ ਵਿਚ ਸਾਧ ਸੰਗਤਿ ਵਿਚ ਆਤਮਕ ਇਸ਼ਨਾਨ ਕਰਦਾ ਹੈ, ਉਹ ਮਨੁੱਖ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ।੩। ਹੇ ਭਾਈ! ਪਰਮਾਤਮਾ ਨਾਲ ਮਿਲਾਪ ਦੀ ਇਸ ਵਿਚਾਰ ਨੂੰ ਉਹ ਮਨੁੱਖ ਸਮਝਦਾ ਹੈ, ਜਿਸ ਉੱਤੇ ਪਰਮਾਤਮਾ ਆਪ ਦਇਆਵਾਨ ਹੁੰਦਾ ਹੈ। ਹੇ ਨਾਨਕ! (ਆਖ) ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੀ ਸ਼ਰਨ ਪਿਆ ਰਹਿੰਦਾ ਹੈ, ਉਹ ਆਪਣਾ ਹਰੇਕ ਕਿਸਮ ਦਾ ਚਿੰਤਾ-ਫ਼ਿਕਰ ਦੂਰ ਕਰ ਲੈਂਦਾ ਹੈ।੪।੭।੫੭।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ, 2023) appeared first on Ludhiana Live.