shri guru granth sahib Archives - Ludhiana Live

ਰੌਕਸਟਾਰ ਗਿੱਪੀ ਗਰੇਵਾਲ ਪਤਨੀ ਰਵਨੀਤ ਨਾਲ ਪਹੁੰਚੇ ਦਫ਼ਤਰ, ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਦੀਆਂ ਸਾਂਝੀਆਂ ਕੀਤੀਆਂ ਤਸਵੀਰਾਂ
ਪੰਜਾਬੀ ਫ਼ਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਨੇ ਹਾਲ ਹੀ ‘ਚ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਵੀਡੀਓ ਸਾਂਝਾ ਕੀਤਾ ਹੈ, ਜਿਸ ‘ਚ ਉਹ ਆਪਣੀ ਮਾਂ ਤੇ ਪਤਨੀ ਰਵਨੀਤ ਗਰੇਵਾਲ ਨਜ਼ਰ ਆ ਰਹੇ ਹਨ। ਦਰਅਸਲ, ਇਸ ਵੀਡੀਓ ‘ਚ ਗਿੱਪੀ ਗਰੇਵਾਲ ਆਪਣੇ ਦਫ਼ਤਰ ‘ਚ ਰਖਵਾਏ ਸ੍ਰੀ ਆਖੰਡ ਸਾਹਿਬ ਜੀ ਦੌਰਾਨ ਮੱਥਾ ਟੇਕਦੇ ਨਜ਼ਰ ਆ ਰਹੇ ਹਨ।

ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਆਪਣੀ ਫ਼ਿਲਮ ‘ਕੈਰੀ ਆਨ ਜੱਟਾ 3’ ਦੀ ਸਫ਼ਲਤਾ ਦੀ ਖ਼ੁਸ਼ੀ ਗੁਰੂ ਮਹਾਰਾਜ ਜੀ ਦੀ ਫੇਰੀ ਪਵਾ ਰਹੇ ਹਨ। ਉਨ੍ਹਾਂ ਨੇ 2 ਤਾਰੀਕ ਨੂੰ ਇਕ ਵੀਡੀਓ ਸਾਂਝੀ ਕੀਤੀ ਸੀ, ਜਿਸ ‘ਚ ਉਹ ਆਪਣੇ ਤਿੰਨਾਂ ਪੁੱਤਰਾਂ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਆਪਣੇ ਦਫ਼ਤਰ ਲੈ ਜਾਂ

ਦੇ ਨਜ਼ਰ ਆਏ ਸਨ।

ਦੱਸ ਦਈਏ ਕਿ ਹਾਲ ਹੀ ‘ਚ ਸਾਂਝੀ ਕੀਤੀ ਗਈ ਵੀਡੀਓ ‘ਚ ਗਿੱਪੀ ਆਪਣੇ ਪਰਿਵਾਰ ਨਾਲ ਗੁਰਬਾਣੀ ਤੇ ਕੀਰਤਨ ਦਾ ਆਨੰਦ ਮਾਣਦੇ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੀ ਪਤਨੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਵੀ ਚੜਾਇਆ ਤੇ ਮੱਥਾ ਟੇਕਿਆ।

ਇਸ ਦੌਰਾਨ ਗਿੱਪੀ ਨੂੰ ਗ੍ਰੰਥੀਆਂ ਨੇ ਸਰੋਪਾ ਵੀ ਭੇਟ ਕੀਤਾ। ਇਸ ਵੀਡੀਓ ਨੂੰ ਗਿੱਪੀ ਗਰੇਵਾਲ ਨੇ ਇੰਸਟਾ ‘ਤੇ ਸਾਂਝਾ ਕਰਦਿਆਂ ਕੈਪਸ਼ਨ ‘ਚ- ਵਾਹਿਗੁਰੂ ਲਿਖਿਆ ਹੈ ਤੇ ਨਾਲ ਹੀ ਹੱਥ ਜੋੜਦਿਆਂ ਦੀ ਇਮੋਜ਼ੀ ਬਣਾਈ ਹੈ। ਇਸ ਵੀਡੀਓ ਨੂੰ ਉਨ੍ਹਾਂ ਨੇ ਆਪਣੀ ਪਤਨੀ ਰਵਨੀਤ ਗਰੇਵਾਲ ਨੂੰ ਵੀ ਟੈੱਗ ਕੀਤੀ ਹੈ।

ਦੱਸ ਦਈਏ ਕਿ ਗਿੱਪੀ ਦੀ ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 3’ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਨਵਾਂ ਇਤਿਹਾਸ ਰਚ ਦਿੱਤਾ ਹੈ। ਇਹ ਫ਼ਿਲਮ 100 ਕਰੋੜ ਕਲੱਬ ‘ਚ ਸ਼ਾਮਲ ਹੋਣ ਵਾਲੀ ਪਹਿਲੀ ਪੰਜਾਬੀ ਫ਼ਿਲਮ ਬਣ ਗਈ ਹੈ। ਪੰਜਾਬੀ ਸਿਨੇਮਾ ਲਈ ਇਹ ਸਭ ਤੋਂ ਵੱਡਾ ਤੇ ਮਾਣ ਵਾਲਾ ਦਿਨ ਹੈ ਕਿ ‘ਕੈਰੀ ਆਨ ਜੱਟਾ 3’ ਨੇ ਆਪਣੀ ਹੀ ਫਰੈਂਚਾਇਜ਼ੀ ਦਾ ਰਿਕਾਰਡ ਤੋੜ ਦਿੱਤਾ ਹੈ।

ਪੰਜਾਬੀ ਫ਼ਿਲਮ ਇੰਡਸਟਰੀ ‘ਚ ਕਈ ਅਜਿਹੀਆਂ ਫ਼ਿਲਮਾਂ ਰਿਲੀਜ਼ ਹੋ ਰਹੀਆਂ ਹਨ, ਜੋ ਇੰਡਸਟਰੀ ਦਾ ਮਾਣ ਵਧਾ ਰਹੀਆਂ ਹਨ। ਜਿਨ੍ਹਾਂ ‘ਚੋਂ ਇਕ ਹੈ ਗਿੱਪੀ ਗਰੇਵਾਲ ਦੀ ਫ਼ਿਲਮ ‘ਕੈਰੀ ਆਨ ਜੱਟਾ 3’, ਜਿਸ ਨਾਲ ਪੰਜਾਬੀ ਸਿਨੇਮਾ ਨੂੰ ਵੱਡਾ ਫ਼ਾਇਦਾ ਹੋਇਆ ਹੈ।

ਦੱਸਣਯੋਗ ਹੈ ਕਿ ਫ਼ਿਲਮ ‘ਕੈਰੀ ਆਨ ਜੱਟਾ 3’’ਚ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਨਾਸੀਰ ਚਿਨਓਟੀ, ਹਾਰਬੀ ਸੰਘਾ, ਬੀ. ਐੱਨ. ਸ਼ਰਮਾ ਤੇ ਰੁਪਿੰਦਰ ਰੂਪੀ ਅਹਿਮ ਕਿਰਦਾਰਾਂ ’ਚ ਹਨ। ਫ਼ਿਲਮ ਨੂੰ ਗਿੱਪੀ ਗਰੇਵਾਲ ਤੇ ਉਨ੍ਹਾਂ ਦੀ ਪਤਨੀ ਰਵਨੀਤ ਕੌਰ ਗਰੇਵਾਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਫ਼ਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਤੇ ਸਕ੍ਰੀਨਪਲੇਅ ਵੈਭਵ ਸੁਮਨ ਤੇ ਸ਼ਰਿਆ ਸ੍ਰੀਵਾਸਤਵ ਨੇ ਲਿਖਿਆ ਹੈ।

The post ਰੌਕਸਟਾਰ ਗਿੱਪੀ ਗਰੇਵਾਲ ਪਤਨੀ ਰਵਨੀਤ ਨਾਲ ਪਹੁੰਚੇ ਦਫ਼ਤਰ, ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਦੀਆਂ ਸਾਂਝੀਆਂ ਕੀਤੀਆਂ ਤਸਵੀਰਾਂ appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਫਰਵਰੀ, 2023)
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ

ੴ ਸਤਿਗੁਰ ਪ੍ਰਸਾਦਿ ॥

ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ਮਿ੍ਹਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥

ਸੋਮਵਾਰ, ੨੪ ਮਾਘ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੭੨੭)

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ । (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧। ਹੇ ਭਾਈ! (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ । ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ।੧।ਰਹਾਉ। ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ । (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ।੨। (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ । ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ), ਉਹ ਹਰ ਥਾਂ ਮੌਜੂਦ ਹੈ ।੩। ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ), ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ । ਹੇ ਕਬੀਰ! (ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ । ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ ।੪।੧।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਫਰਵਰੀ, 2023) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਗਸਤ, 2022)
ਸੋਰਠਿ ਮਹਲਾ ੩ ॥

ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥

ਵੀਰਵਾਰ, ੨ ਭਾਦੋਂ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੦੧)

ਸੋਰਠਿ ਮਹਲਾ ੩ ॥

ਹੇ ਪਿਆਰੇ ਪ੍ਰਭੂ ਜੀ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ । ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ । ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ ।੧। ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼ । ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ ।ਰਹਾਉ। ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ । ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ । ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ । ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ । ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩। ਪਰ, ਹੇ ਭਾਈ! (ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ । ਹੇ ਨਾਨਕ! (ਆਖ—) ਹੇ ਭਾਈ! (ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ ।੪।੪।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਗਸਤ, 2022) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਜੁਲਾਈ, 2022)
ਸਲੋਕੁ ਮਃ ੩ ॥

ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥ ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥ ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥ ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥ ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥ ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥ ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥ ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥ ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ ਸਮਾਇ ॥੨॥ ਪਉੜੀ ॥ ਏਹ ਭੂਪਤਿ ਰਾਣੇ ਰੰਗ ਦਿਨ ਚਾਰਿ ਸੁਹਾਵਣਾ ॥ ਏਹੁ ਮਾਇਆ ਰੰਗੁ ਕਸੁੰਭ ਖਿਨ ਮਹਿ ਲਹਿ ਜਾਵਣਾ ॥ ਚਲਦਿਆ ਨਾਲਿ ਨ ਚਲੈ ਸਿਰਿ ਪਾਪ ਲੈ ਜਾਵਣਾ ॥ ਜਾਂ ਪਕੜਿ ਚਲਾਇਆ ਕਾਲਿ ਤਾਂ ਖਰਾ ਡਰਾਵਣਾ ॥ ਓਹ ਵੇਲਾ ਹਥਿ ਨ ਆਵੈ ਫਿਰਿ ਪਛੁਤਾਵਣਾ ॥੬॥

ਸ਼ਨਿਚਰਵਾਰ, ੨੫ ਹਾੜ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੪੪)

ਸਲੋਕੁ ਮਃ ੩ ॥

ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ; ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ; (ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ ।ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈ; ਹੇ ਨਾਨਕ! (ਆਖ—) ਮੈਂ ਸਦਕੇ ਹਾਂ ਉਹਨਾਂ ਤੋਂ ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ।੧।ਮਨਮੁਖ ਦਾ ਮਨ ਉਸ ਦੇ ਕਾਬੂ ਤੋਂ ਬਾਹਰ ਹੈ, ਕਿਉਂਕਿ ਉਹ ਮਾਇਆ ਵਿਚ ਜਾ ਕੇ ਲੱਗਾ ਹੋਇਆ ਹੈ; (ਸਿੱਟਾ ਇਹ ਕਿ) ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ, (ਉਸ ਦੀ ਉਮਰ) ਸਦਾ ਦੁੱਖ ਵਿਚ ਹੀ ਗੁਜ਼ਰਦੀ ਹੈ ।ਅਨੇਕਾਂ ਪੰਡਿਤ ਲੋਕ ਪੜ੍ਹ ਪੜ੍ਹ ਕੇ ਤੇ ਸਿੱਧ ਸਮਾਧੀਆਂ ਲਾ ਲਾ ਕੇ ਥੱਕ ਗਏ ਹਨ, ਕਈ ਕਰਮ ਕਰ ਕੇ ਥੱਕ ਗਏ ਹਨ; (ਪੜ੍ਹਨ ਨਾਲ ਤੇ ਸਮਾਧੀਆਂ ਨਾਲ) ਇਹ ਮਨ ਕਾਬੂ ਨਹੀਂ ਆਉਂਦਾ ।ਭੇਖ ਕਰਨ ਵਾਲੇ ਮਨੁੱਖ (ਭਾਵ, ਸਾਧੂ ਲੋਕ) ਕਈ ਭੇਖ ਕਰ ਕੇ ਤੇ ਅਠਾਹਠ ਤੀਰਥਾਂ ਤੇ ਨ੍ਹਾ ਕੇ ਥੱਕ ਗਏ ਹਨ; ਹਉਮੈ ਤੇ ਭਰਮ ਵਿਚ ਭੁੱਲੇ ਹੋਇਆਂ ਨੂੰ ਮਨ ਦੀ ਸਾਰ ਨਹੀਂ ਆਈ ।ਵੱਡੇ ਭਾਗ ਨਾਲ ਸਤਿਗੁਰੂ ਦੀ ਕਿਰਪਾ ਰਾਹੀਂ ਭਉ ਉਪਜਦਾ ਹੈ ਤੇ ਮਨ ਵਿਚ ਆ ਕੇ ਵੱਸਦਾ ਹੈ; (ਹਰੀ ਦਾ) ਭਉ ਉਪਜਿਆਂ ਹੀ, ਤੇ ਹਉਮੈ ਸਤਿਗੁਰੂ ਦੇ ਸ਼ਬਦ ਨਾਲ ਸਾੜ ਕੇ ਹੀ ਮਨ ਵੱਸ ਵਿਚ ਆਉਂਦਾ ਹੈ ।ਜੋ ਮਨੁੱਖ ਜੋਤੀ-ਪ੍ਰਭੂ ਵਿਚ ਆਪਣੀ ਬ੍ਰਿਤੀ ਮਿਲਾ ਕੇ ਸੱਚੇ ਵਿਚ ਰੰਗੇ ਗਏ ਹਨ, ਉਹ ਨਿਰਮਲ ਹੋ ਗਏ ਹਨ; (ਪਰ) ਹੇ ਨਾਨਕ! ਸਤਿਗੁਰੂ ਦੇ ਮਿਲਿਆਂ ਹੀ ਨਾਮ ਮਿਲਦਾ ਹੈ ਤੇ ਸੁਖ ਵਿਚ ਸਮਾਈ ਹੁੰਦੀ ਹੈ ।੨।ਰਾਜਿਆਂ ਤੇ ਰਾਣਿਆਂ ਦੇ ਇਹ ਰੰਗ ਚਾਰ ਦਿਨਾਂ (ਭਾਵ, ਥੋੜੇ ਚਿਰ) ਲਈ ਸੋਭਨੀਕ ਹੁੰਦੇ ਹਨ; ਮਾਇਆ ਦਾ ਇਹ ਰੰਗ ਕਸੁੰਭੇ ਦਾ ਰੰਗ ਹੈ (ਭਾਵ, ਕਸੁੰਭੇ ਵਾਂਗ ਛਿਨ-ਭੰਗੁਰ ਹੈ), ਛਿਨ ਮਾਤ੍ਰ ਵਿਚ ਲਹਿ ਜਾਏਗਾ, (ਸੰਸਾਰ ਤੋਂ) ਤੁਰਨ ਵੇਲੇ ਮਾਇਆ ਨਾਲ ਨਹੀਂ ਜਾਂਦੀ, (ਪਰ ਇਸ ਦੇ ਕਾਰਨ ਕੀਤੇ) ਪਾਪ ਆਪਣੇ ਸਿਰ ਤੇ ਲੈ ਜਾਈਦੇ ਹਨ ।ਜਦੋਂ ਜਮ-ਕਾਲ ਨੇ ਫੜ ਕੇ ਅੱਗੇ ਲਾ ਲਿਆ, ਤਾਂ (ਜੀਵ) ਡਾਢਾ ਭੈ-ਭੀਤ ਹੁੰਦਾ ਹੈ; (ਮਨੁੱਖ-ਜਨਮ ਵਾਲਾ) ਉਹ ਸਮਾ ਫੇਰ ਮਿਲਦਾ ਨਹੀਂ, ਇਸ ਵਾਸਤੇ ਪਛੁਤਾਉਂਦਾ ਹੈ ।੬।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਜੁਲਾਈ, 2022) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਜੁਲਾਈ, 2022)
ਰਾਮਕਲੀ ਮਹਲਾ ੫ ॥

ਕੋਟਿ ਜਾਪ ਤਾਪ ਬਿਸ੍ਰਾਮ ॥ ਰਿਧਿ ਬੁਧਿ ਸਿਧਿ ਸੁਰ ਗਿਆਨ ॥ ਅਨਿਕ ਰੂਪ ਰੰਗ ਭੋਗ ਰਸੈ ॥ ਗੁਰਮੁਖਿ ਨਾਮੁ ਨਿਮਖ ਰਿਦੈ ਵਸੈ ॥੧॥ ਹਰਿ ਕੇ ਨਾਮ ਕੀ ਵਡਿਆਈ ॥ ਕੀਮਤਿ ਕਹਣੁ ਨ ਜਾਈ ॥੧॥ ਰਹਾਉ ॥ ਸੂਰਬੀਰ ਧੀਰਜ ਮਤਿ ਪੂਰਾ ॥ ਸਹਜ ਸਮਾਧਿ ਧੁਨਿ ਗਹਿਰ ਗੰਭੀਰਾ ॥ ਸਦਾ ਮੁਕਤੁ ਤਾ ਕੇ ਪੂਰੇ ਕਾਮ ॥ ਜਾ ਕੈ ਰਿਦੈ ਵਸੈ ਹਰਿ ਨਾਮ ॥੨॥ ਸਗਲ ਸੂਖ ਆਨੰਦ ਅਰੋਗ ॥ ਸਮਦਰਸੀ ਪੂਰਨ ਨਿਰਜੋਗ ॥ ਆਇ ਨ ਜਾਇ ਡੋਲੈ ਕਤ ਨਾਹੀ ॥ ਜਾ ਕੈ ਨਾਮੁ ਬਸੈ ਮਨ ਮਾਹੀ ॥੩॥ ਦੀਨ ਦਇਆਲ ਗੋੁਪਾਲ ਗੋਵਿੰਦ ॥ ਗੁਰਮੁਖਿ ਜਪੀਐ ਉਤਰੈ ਚਿੰਦ ॥ ਨਾਨਕ ਕਉ ਗੁਰਿ ਦੀਆ ਨਾਮੁ ॥ ਸੰਤਨ ਕੀ ਟਹਲ ਸੰਤ ਕਾ ਕਾਮੁ ॥੪॥੧੫॥੨੬॥

ਬੁੱਧਵਾਰ, ੨੨ ਹਾੜ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੮੯੦)

ਰਾਮਕਲੀ ਮਹਲਾ ੫ ॥

(ਹੇ ਭਾਈ!) ਗੁਰੂ ਦੀ ਰਾਹੀਂ (ਜਿਸ ਮਨੁੱਖ ਦੇ) ਹਿਰਦੇ ਵਿਚ ਅੱਖ ਦੇ ਫੋਰ ਜਿਤਨੇ ਸਮੇ ਵਾਸਤੇ ਭੀ ਹਰਿ-ਨਾਮ ਵੱਸਦਾ ਹੈ, ਉਹ (ਮਾਨੋ) ਅਨੇਕਾਂ ਰੂਪਾਂ ਰੰਗਾਂ ਅਤੇ ਮਾਇਕ ਪਦਾਰਥਾਂ ਦਾ ਰਸ ਮਾਣਦਾ ਹੈ । ਉਸ ਮਨੁੱਖ ਦੀ ਦੇਵਤਿਆਂ ਵਾਲੀ ਸੂਝ-ਬੂਝ ਹੋ ਜਾਂਦੀ ਹੈ, ਉਸ ਦੀ ਬੁੱਧੀ (ਉੱਚੀ ਹੋ ਜਾਂਦੀ ਹੈ) ਉਹ ਰਿੱਧੀਆਂ ਸਿੱਧੀਆਂ (ਦਾ ਮਾਲਕ ਹੋ ਜਾਂਦਾ ਹੈ); ਕੋ੍ਰੜਾਂ ਜਪਾਂ ਤਪਾਂ (ਦਾ ਫਲ ਉਸ ਦੇ ਅੰਦਰ) ਆ ਵੱਸਦਾ ਹੈ ।੧। (ਹੇ ਭਾਈ!) ਪਰਮਾਤਮਾ ਦੇ ਨਾਮ ਦੀ ਮਹੱਤਤਾ ਦੱਸੀ ਨਹੀਂ ਜਾ ਸਕਦੀ, ਹਰਿ-ਨਾਮ ਦਾ ਮੁੱਲ ਪਾਇਆ ਨਹੀਂ ਜਾ ਸਕਦਾ ।੧।ਰਹਾਉ। (ਹੇ ਭਾਈ!) ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ, ਉਹ (ਵਿਕਾਰਾਂ ਦੇ ਟਾਕਰੇ ਤੇ) ਸੂਰਮਾ ਹੈ ਬਹਾਦਰ ਹੈ, ਪੂਰੀ ਅਕਲ ਅਤੇ ਧੀਰਜ ਦਾ ਮਾਲਕ ਹੋ ਜਾਂਦਾ ਹੈ, ਉਹ ਸਦਾ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਪ੍ਰਭੂ ਵਿਚ ਉਸ ਦੀ ਡੂੰਘੀ ਲਗਨ ਬਣੀ ਰਹਿੰਦੀ ਹੈ, ਉਹ ਸਦਾ ਵਿਕਾਰਾਂ ਤੋਂ ਆਜ਼ਾਦ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ ।੨। (ਹੇ ਭਾਈ!) ਜਿਸ ਮਨੁੱਖ ਦੇ ਮਨ ਵਿਚ ਹਰਿ-ਨਾਮ ਆ ਵੱਸਦਾ ਹੈ, ਉਹ ਕਿਤੇ ਭਟਕਦਾ ਨਹੀਂ, ਕਿਤੇ ਡੋਲਦਾ ਨਹੀਂ, (ਮਾਇਆ ਦੇ ਪ੍ਰਭਾਵ ਤੋਂ ਉਹ) ਪੂਰੇ ਤੌਰ ਤੇ ਨਿਰਲੇਪ ਰਹਿੰਦਾ ਹੈ, ਸਭਨਾਂ ਵਿਚ ਇਕ ਪਰਮਾਤਮਾ ਦੀ ਜੋਤਿ ਵੇਖਦਾ ਹੈ, ਉਸ ਨੂੰ ਸਾਰੇ ਸੁਖ ਆਨੰਦ ਪ੍ਰਾਪਤ ਰਹਿੰਦੇ ਹਨ, ਉਹ (ਮਾਨਸਕ) ਰੋਗਾਂ ਤੋਂ ਬਚਿਆ ਰਹਿੰਦਾ ਹੈ ।੩। (ਹੇ ਭਾਈ!) ਗੁਰੂ ਦੀ ਸਰਨ ਪੈ ਕੇ ਦੀਨਾਂ ਉਤੇ ਦਇਆ ਕਰਨ ਵਾਲੇ ਗੋਪਾਲ ਗੋਵਿੰਦ ਦਾ ਨਾਮ ਜਪਣਾ ਚਾਹੀਦਾ ਹੈ, (ਜਿਹੜਾ ਮਨੁੱਖ ਜਪਦਾ ਹੈ, ਉਸ ਦਾ) ਚਿੰਤਾ-ਫ਼ਿਕਰ ਦੂਰ ਹੋ ਜਾਂਦਾ ਹੈ । (ਹੇ ਭਾਈ! ਮੈਨੂੰ) ਨਾਨਕ ਨੂੰ ਗੁਰੂ ਨੇ ਪ੍ਰਭੂ ਦਾ ਨਾਮ ਬਖ਼ਸ਼ਿਆ ਹੈ, ਸੰਤ ਜਨਾਂ ਦੀ ਟਹਿਲ (ਦੀ ਦਾਤਿ) ਦਿੱਤੀ ਹੈ । (ਹਰਿ-ਨਾਮ ਦਾ ਸਿਮਰਨ ਹੀ) ਗੁਰੂ ਦਾ (ਦੱਸਿਆ) ਕੰਮ ਹੈ ।੪।੧੫।੨੬।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਜੁਲਾਈ, 2022) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਜੁਲਾਈ, 2022)
ਸਲੋਕ ਮਃ ੩ ॥

ਅੰਦਰਿ ਕਪਟੁ ਸਦਾ ਦੁਖੁ ਹੈ ਮਨਮੁਖ ਧਿਆਨੁ ਨ ਲਾਗੈ ॥ ਦੁਖ ਵਿਚਿ ਕਾਰ ਕਮਾਵਣੀ ਦੁਖੁ ਵਰਤੈ ਦੁਖੁ ਆਗੈ ॥ ਕਰਮੀ ਸਤਿਗੁਰੁ ਭੇਟੀਐ ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ ਸਹਜੇ ਸੁਖੁ ਹੋਇ ਅੰਦਰਹੁ ਭ੍ਰਮੁ ਭਉ ਭਾਗੈ ॥੧॥ ਮਃ ੩ ॥ ਗੁਰਮੁਖਿ ਸਦਾ ਹਰਿ ਰੰਗੁ ਹੈ ਹਰਿ ਕਾ ਨਾਉ ਮਨਿ ਭਾਇਆ ॥ ਗੁਰਮੁਖਿ ਵੇਖਣੁ ਬੋਲਣਾ ਨਾਮੁ ਜਪਤ ਸੁਖੁ ਪਾਇਆ ॥ ਨਾਨਕ ਗੁਰਮੁਖਿ ਗਿਆਨੁ ਪ੍ਰਗਾਸਿਆ ਤਿਮਰ ਅਗਿਆਨੁ ਅੰਧੇਰੁ ਚੁਕਾਇਆ ॥੨॥ ਮਃ ੩ ॥ ਮਨਮੁਖ ਮੈਲੇ ਮਰਹਿ ਗਵਾਰ ॥ ਗੁਰਮੁਖਿ ਨਿਰਮਲ ਹਰਿ ਰਾਖਿਆ ਉਰ ਧਾਰਿ ॥ ਭਨਤਿ ਨਾਨਕੁ ਸੁਣਹੁ ਜਨ ਭਾਈ ॥ ਸਤਿਗੁਰੁ ਸੇਵਿਹੁ ਹਉਮੈ ਮਲੁ ਜਾਈ ॥ ਅੰਦਰਿ ਸੰਸਾ ਦੂਖੁ ਵਿਆਪੇ ਸਿਰਿ ਧੰਧਾ ਨਿਤ ਮਾਰ ॥ ਦੂਜੈ ਭਾਇ ਸੂਤੇ ਕਬਹੁ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਬੀਚਾਰ ॥ ਹਰਿ ਨਾਮੁ ਨ ਭਾਇਆ ਬਿਰਥਾ ਜਨਮੁ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੩॥ ਪਉੜੀ ॥ ਜਿਸ ਨੋ ਹਰਿ ਭਗਤਿ ਸਚੁ ਬਖਸੀਅਨੁ ਸੋ ਸਚਾ ਸਾਹੁ ॥ ਤਿਸ ਕੀ ਮੁਹਤਾਜੀ ਲੋਕੁ ਕਢਦਾ ਹੋਰਤੁ ਹਟਿ ਨ ਵਥੁ ਨ ਵੇਸਾਹੁ ॥ ਭਗਤ ਜਨਾ ਕਉ ਸਨਮੁਖੁ ਹੋਵੈ ਸੁ ਹਰਿ ਰਾਸਿ ਲਏ ਵੇਮੁਖ ਭਸੁ ਪਾਹੁ ॥ ਹਰਿ ਕੇ ਨਾਮ ਕੇ ਵਾਪਾਰੀ ਹਰਿ ਭਗਤ ਹਹਿ ਜਮੁ ਜਾਗਾਤੀ ਤਿਨਾ ਨੇੜਿ ਨ ਜਾਹੁ ॥ ਜਨ ਨਾਨਕਿ ਹਰਿ ਨਾਮ ਧਨੁ ਲਦਿਆ ਸਦਾ ਵੇਪਰਵਾਹੁ ॥੭॥

ਮੰਗਲਵਾਰ, ੨੧ ਹਾੜ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੮੫੧)

ਸਲੋਕ ਮਃ ੩ ॥

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੇ ਮਨ ਵਿਚ ਖੋਟ ਟਿਕਿਆ ਰਹਿੰਦਾ ਹੈ (ਇਸ ਵਾਸਤੇ ਉਸ ਨੂੰ) ਸਦਾ (ਆਤਮਕ) ਕਲੇਸ਼ ਰਹਿੰਦਾ ਹੈ, ਉਸ ਦੀ ਸੁਰਤਿ (ਪਰਮਾਤਮਾ ਵਿਚ) ਨਹੀਂ ਜੁੜਦੀ । ਉਸ ਮਨੁੱਖ ਦੀ ਸਾਰੀ ਕਿਰਤ-ਕਾਰ ਦੁੱਖ-ਕਲੇਸ਼ ਵਿਚ ਹੀ ਹੁੰਦੀ ਹੈ (ਹਰ ਵੇਲੇ ਉਸ ਨੂੰ) ਕਲੇਸ਼ ਹੀ ਵਾਪਰਦਾ ਰਹਿੰਦਾ ਹੈ, ਪਰਲੋਕ ਵਿਚ ਭੀ ਉਸ ਦੇ ਵਾਸਤੇ ਕਲੇਸ਼ ਹੀ ਹੈ ।ਹੇ ਨਾਨਕ! (ਜਦੋਂ ਪਰਮਾਤਮਾ ਦੀ) ਮਿਹਰ ਨਾਲ (ਮਨੁੱਖ ਨੂੰ) ਗੁਰੂ ਮਿਲਦਾ ਹੈ ਤਦੋਂ ਸਦਾ-ਥਿਰ ਹਰਿ-ਨਾਮ ਵਿਚ ਉਸ ਦੀ ਲਗਨ ਲੱਗ ਜਾਂਦੀ ਹੈ, ਆਤਮਕ ਅਡੋਲਤਾ ਵਿਚ (ਟਿਕਣ ਕਰਕੇ ਉਸ ਨੂੰ ਆਤਮਕ) ਆਨੰਦ ਮਿਲਿਆ ਰਹਿੰਦਾ ਹੈ ਤੇ ਉਸ ਦੇ ਮਨ ਵਿਚੋਂ ਭਟਕਣਾ ਦੂਰ ਹੋ ਜਾਂਦੀ ਹੈ ਸਹਿਮ ਦੂਰ ਹੋ ਜਾਂਦਾ ਹੈ ।੧।ਹੇ ਭਾਈ! ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ (ਉਸ ਦੇ ਅੰਦਰ) ਸਦਾ ਪਰਮਾਤਮਾ ਦੇ ਨਾਮ ਦੀ ਰੰਗਣ ਚੜ੍ਹੀ ਰਹਿੰਦੀ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ । (ਉਹ ਮਨੁੱਖ ਹਰ ਥਾਂ ਪਰਮਾਤਮਾ ਨੂੰ ਹੀ) ਵੇਖਦਾ ਹੈ (ਸਦਾ ਪਰਮਾਤਮਾ ਦਾ) ਨਾਮ ਹੀ ਉਚਾਰਦਾ ਹੈ, ਨਾਮ ਜਪਦਿਆਂ ਉਸ ਨੂੰ ਆਤਮਕ ਆਨੰਦ ਮਿਲਿਆ ਰਹਿੰਦਾ ਹੈ ।ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦੇ ਅੰਦਰ ਆਤਮਕ ਜੀਵਨ ਦੀ ਸੂਝ ਦਾ ਚਾਨਣ ਹੋ ਜਾਂਦਾ ਹੈ (ਜਿਸ ਦੀ ਬਰਕਤ ਨਾਲ ਉਸ ਦੇ ਅੰਦਰੋਂ) ਸਹੀ ਜੀਵਨ ਦੀ ਸੂਝ ਵਜੋਂ ਬੇ-ਸਮਝੀ ਦਾ ਘੁੱਪ ਹਨੇਰਾ ਮੁੱਕ ਜਾਂਦਾ ਹੈ ।੨।ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ ਵਿਕਾਰੀ ਮਨ ਵਾਲੇ ਰਹਿੰਦੇ ਹਨ ਤੇ ਆਤਮਕ ਮੌਤ ਸਹੇੜ ਲੈਂਦੇ ਹਨ । ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਪਵਿੱਤਰ ਜੀਵਨ ਵਾਲੇ ਹੁੰਦੇ ਹਨ (ਕਿਉਂਕਿ ਉਹਨਾਂ ਨੇ) ਪਰਮਾਤਮਾ (ਦੇ ਨਾਮ) ਨੂੰ ਆਪਣੇ ਹਿਰਦੇ ਵਿਚ ਟਿਕਾ ਰੱਖਿਆ ਹੁੰਦਾ ਹੈ । ਨਾਨਕ ਆਖਦਾ ਹੈ—ਹੇ ਭਾਈ ਜਨੋ! ਸੁਣੋ, ਗੁਰੂ ਦੇ ਦੱਸੇ ਰਾਹ ਉਤੇ ਤੁਰਿਆ ਕਰੋ (ਇਸ ਤਰ੍ਹਾਂ ਅੰਦਰੋਂ) ਹਉਮੈ ਦੀ ਮੈਲ ਦੂਰ ਹੋ ਜਾਂਦੀ ਹੈ ।ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦੇ ਅੰਦਰ ਸਹਿਮ ਤੇ ਕਲੇਸ਼ ਜ਼ੋਰ ਪਾਈ ਰੱਖਦਾ ਹੈ, ਉਹਨਾਂ ਦੇ ਸਿਰ ਉਤੇ (ਇਹੋ ਜਿਹਾ) ਕਜ਼ੀਆ ਖਪਾਣਾ ਬਣਿਆ ਹੀ ਰਹਿੰਦਾ ਹੈ । ਮਾਇਆ ਦੇ ਪਿਆਰ ਵਿਚ (ਫਸ ਕੇ ਉਹ ਸਹੀ ਜੀਵਨ ਵਲੋਂ) ਸੁੱਤੇ ਰਹਿੰਦੇ ਹਨ, ਕਦੇ ਹੋਸ਼ ਨਹੀਂ ਕਰਦੇ । ਮਾਇਆ ਦਾ ਮੋਹ ਮਾਇਆ ਦਾ ਪਿਆਰ (ਇਤਨਾ ਪ੍ਰਬਲ ਹੁੰਦਾ ਹੈ ਕਿ) ਉਹ ਕਦੇ ਹਰਿ-ਨਾਮ ਨਹੀਂ ਸਿਮਰਦੇ, ਸਿਫ਼ਤਿ-ਸਾਲਾਹ ਦੀ ਬਾਣੀ ਨੂੰ ਨਹੀਂ ਵਿਚਾਰਦੇ—ਬੱਸ! ਮਨ ਦੇ ਮੁਰੀਦ ਬੰਦਿਆਂ ਦਾ ਸੋਚਣ ਦਾ ਢੰਗ ਹੀ ਇਹ ਬਣ ਜਾਂਦਾ ਹੈ । ਉਹਨਾਂ ਨੂੰ ਪਰਮਾਤਮਾ ਦਾ ਨਾਮ ਚੰਗਾ ਨਹੀਂ ਲੱਗਦਾ, ਉਹ ਆਪਣੀ ਜ਼ਿੰਦਗੀ ਵਿਅਰਥ ਗਵਾ ਲੈਂਦੇ ਹਨ, ਆਤਮਕ ਮੌਤ ਉਹਨਾਂ ਦੇ ਸਹੀ ਜੀਵਨ ਨੂੰ ਮਾਰ-ਮੁਕਾ ਕੇ ਉਹਨਾਂ ਨੂੰ ਖ਼ੁਆਰ ਕਰਦੀ ਹੈ ।੩।ਹੇ ਭਾਈ! ਪਰਮਾਤਮਾ ਦੀ ਭਗਤੀ ਸਦਾ ਕਾਇਮ ਰਹਿਣ ਵਾਲਾ ਧਨ ਹੈ । ਜਿਸ ਮਨੁੱਖ ਨੂੰ ਪਰਮਾਤਮਾ ਨੇ ਭਗਤੀ (ਦੀ ਦਾਤਿ) ਬਖ਼ਸ਼ੀ, ਉਹ ਸਦਾ ਲਈ ਸ਼ਾਹੂਕਾਰ ਬਣ ਗਿਆ । ਸਾਰਾ ਜਗਤ ਉਸ ਦੇ ਦਰ ਦਾ ਅਰਥੀਆ ਬਣਦਾ ਹੈ (ਕਿਉਂਕਿ) ਕਿਸੇ ਹੋਰ ਹੱਟ ਵਿਚ ਨਾਹ ਇਹ ਸੌਦਾ ਹੁੰਦਾ ਹੈ ਨਾਹ ਇਸ ਦਾ ਵਣਜ ਹੁੰਦਾ ਹੈ । ਜਿਹੜਾ ਮਨੁੱਖ ਭਗਤ ਜਨਾਂ ਵਲ ਆਪਣਾ ਮੂੰਹ ਰੱਖਦਾ ਹੈ, ਉਸ ਨੂੰ ਇਹ ਸਰਮਾਇਆ ਮਿਲ ਜਾਂਦਾ ਹੈ, ਪਰ ਭਗਤ ਜਨਾਂ ਵਲੋਂ ਮੂੰਹ ਮੋੜਨ ਵਾਲੇ ਦੇ ਸਿਰ ਸੁਆਹ ਹੀ ਪੈਂਦੀ ਹੈ ।ਹੇ ਭਾਈ! ਪਰਮਾਤਮਾ ਦੇ ਭਗਤ ਪਰਮਾਤਮਾ ਦੇ ਨਾਮ ਦਾ ਵਣਜ ਕਰਦੇ ਹਨ, ਜਮ ਮਸੂਲੀਆ ਉਹਨਾਂ ਦੇ ਨੇੜੇ ਨਹੀਂ ਢੁਕਦਾ । ਦਾਸ ਨਾਨਕ ਨੇ (ਭੀ) ਪਰਮਾਤਮਾ ਦੇ ਨਾਮ-ਧਨ ਦਾ ਸੌਦਾ ਲੱਦਿਆ ਹੈ (ਇਸ ਵਾਸਤੇ ਦੁਨੀਆ ਦੇ ਧਨ ਵਲੋਂ) ਬੇ-ਮੁਥਾਜ ਰਹਿੰਦਾ ਹੈ ।੭।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਜੁਲਾਈ, 2022) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ, 2022)
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥

ਵੀਰਵਾਰ, ੧੬ ਹਾੜ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੫੬)

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ।ਰਹਾਉ। (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ : ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ।੧। (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ । ਹੇ ਦਾਸ ਕਬੀਰ! (ਹੁਣ) ਆਖ—ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ।੨।੧੦। ਸ਼ਬਦ ਦਾ ਭਾਵ:—ਜਦੋਂ ਗੁਰੂ ਮਨੁੱਖ ਨੂੰ ਸਮਝਾ ਦੇਂਦਾ ਹੈ ਕਿ ਵਿਕਾਰ ਕਿਵੇਂ ਹੱਲਾ ਆ ਕਰਦੇ ਹਨ, ਤੇ ਜਦੋਂ ਸਿਮਰਨ ਦੀ ਸਹਾਇਤਾ ਨਾਲ ਮਨੁੱਖ ਉਹਨਾਂ ਹੱਲਿਆਂ ਤੋਂ ਬਚਾਉ ਕਰ ਲੈਂਦਾ ਹੈ, ਤਾਂ ਮਨ ਚੰਚਲਤਾ ਵਲੋਂ ਹਟ ਕੇ ਆਤਮਕ ਸੁਖ ਵਿਚ ਟਿਕ ਜਾਂਦਾ ਹੈ ।੧੦।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ, 2022) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ, 2022)
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ

ੴ ਸਤਿਗੁਰ ਪ੍ਰਸਾਦਿ ॥

ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ਮਿ੍ਹਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥

ਬੁੱਧਵਾਰ, ੧੫ ਹਾੜ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੭੨੭)

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ । (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧। ਹੇ ਭਾਈ! (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ । ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ।੧।ਰਹਾਉ। ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ । (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ।੨। (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ । ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ), ਉਹ ਹਰ ਥਾਂ ਮੌਜੂਦ ਹੈ ।੩। ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ), ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ । ਹੇ ਕਬੀਰ! (ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ । ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ ।੪।੧।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ, 2022) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ, 2022)
ਬੈਰਾੜੀ ਮਹਲਾ ੪ ॥

ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥

ਮੰਗਲਵਾਰ, ੧੪ ਹਾੜ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੭੧੯)

ਬੈਰਾੜੀ ਮਹਲਾ ੪ ॥

ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਉਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ ਭੀ ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ ਜੀਵਾਂ ਵਿਚ ਬੈਠ ਕੇ ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ ਹਰੇਕ ਜੀਵ ਨੂੰ ਮਤਿ ਦੇਂਦਾ ਹੈ, ਆਪ ਹੀ ਹਰੇਕ ਜੀਵ ਵਿਚ ਬੈਠਾ ਬੋਲ ਰਿਹਾ ਹੈ, ਆਪ ਹੀ ਹਰੇਕ ਜੀਵ ਨੂੰ ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! ਭਗਤ ਜਾਣਦਾ ਹੈ ਕਿ ਪਰਮਾਤਮਾ ਨੇ ਆਪ ਹੀ ਆਪਣੇ ਆਪ ਤੋਂ ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ- ਹੇ ਭਾਈ! ਪਰਮਾਤਮਾ ਆਪ ਹੀ ਆਪਣੇ ਸੇਵਕਾਂ ਨੂੰ ਮਿਲਾਉਂਦਾ ਹੈ, ਤੇ, ਆਪ ਹੀ ਉਸ ਦੇ ਅੰਦਰੋਂ ਹਰੇਕ ਕਿਸਮ ਦੀ ਖਿੱਚੋਤਾਣ ਮੁਕਾਉਂਦਾ ਹੈ।੨।੩।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ, 2022) appeared first on Ludhiana Live.