shri harmandir sahib ji amritsar Archives - Ludhiana Live

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਸਤੰਬਰ, 2022)
ਸੋਰਠਿ ਮਹਲਾ ੩ ਘਰੁ ੧ ਤਿਤੁਕੀ

ੴ ਸਤਿਗੁਰ ਪ੍ਰਸਾਦਿ॥

ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥

ਮੰਗਲਵਾਰ, ੨੧ ਭਾਦੋਂ (ਸੰਮਤ ੫੫੪ ਨਾਨਕਸ਼ਾਹੀ) ੬ ਸਤੰਬਰ, ੨੦੨੨ (ਅੰਗ: ੬੩੭)

ਸੋਰਠਿ ਮਹਲਾ ੩ ਘਰੁ ੧ ਤਿਤੁਕੀ

ੴ ਸਤਿਗੁਰ ਪ੍ਰਸਾਦਿ॥

ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ ਭਗਤਾਂ ਦੀ ਇੱਜ਼ਤ ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ, ਉਹਨਾਂ ਨੂੰ ਨਿਸ਼ਚਾ ਹੁੰਦਾ ਹੈ ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧। ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! ਭਗਤਾਂ ਦੀ ਇੱਜ਼ਤ ਤੇਰੀ ਹੀ ਇੱਜ਼ਤ ਹੈ। ਰਹਾਉ।ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ। ਕਿਉਂਕਿ ਮੌਤ ਦੇ ਡਰ ਦੇ ਥਾਂ ਸਿਰਫ਼ ਪਰਮਾਤਮਾ ਦਾ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ ਮੌਤ ਦੇ ਡਰ ਤੋਂ ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ ਗੁਰੂ ਦੀ ਸ਼ਰਨ ਪੈ ਕੇ ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ ਟਿਕੇ ਰਹਿੰਦੇ ਹਨ, ਇਸ ਵਾਸਤੇ ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਪਰਮਾਤਮਾ ਉਤੇ ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ ਮਨਮੁਖਾਂ ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩। ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਅੰਦਰੋਂ ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ ਹੇ ਪ੍ਰਭੂ! ਤੇਰੇ ਨਾਲ ਸਾਂਝ ਪਾ ਲਈ ਹੈ।੪। ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ ਪਰਮਾਤਮਾ ਦਾ ਮਿਲਾਪ ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ, ਇਸ ਗੇੜ ਤੋਂ ਬਚਣ ਲਈ ਕੋਈ ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ ਜੀਵਨ ਬਤੀਤ ਕਰਦੇ ਆਖਰ ਦੁੱਖ ਵਿਚ ਹੀ ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, ਤੇ, ਇਸ ਤਰ੍ਹਾਂ ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿਨਾਮ ਵਿਚ ਲੀਨ ਰਹਿੰਦਾ ਹੈ।੬। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨ੍ਹਾਂ ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ ਮਿਥੇ ਹੋਏ ਧਾਰਮਿਕ ਕਰਮ ਕਰਦਾ ਰਹੇ। ਪੰਡਿਤ ਲੋਕ ਵੇਦ ਆਦਿਕ ਧਰਮ-ਪੁਸਤਕਾਂ ਪੜ੍ਹਦੇ ਹਨ, ਅਤੇ ਉਹਨਾਂ ਬਾਬਤ ਨਿਰੀਆਂ ਬਹਿਸਾਂ ਹੀ ਕਰਦੇ ਹਨ। ਯਕੀਨ ਜਾਣੋ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ। ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤਿ ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ ਆਤਮਕ ਮੌਤ ਤੋਂ ਬਚ ਜਾਂਦੇ ਹਨ।੭। ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ ਮਿਟਾ ਨਹੀਂ ਸਕਦਾ। ਹੇ ਨਾਨਕ! ਆਖ- ਮੈਂ ਉਹਨਾਂ ਮਨੁੱਖਾਂ ਤੋਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ ਦੇ ਨਾਮ ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ।੮।੧।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਸਤੰਬਰ, 2022) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਸਤੰਬਰ, 2022)
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ

ੴਸਤਿਗੁਰ ਪ੍ਰਸਾਦਿ ॥

ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ॥ ਮੁਕਤਿ ਪਦਾਰਥੁ ਹਰਿ ਰਸ ਚਾਖੇ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਸ਼ਨਿਚਰਵਾਰ, ੧੮ ਭਾਦੋਂ (ਸੰਮਤ ੫੫੪ ਨਾਨਕਸ਼ਾਹੀ) ੩ ਸਤੰਬਰ, ੨੦੨੨ (ਅੰਗ: ੬੮੫)

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ

ੴਸਤਿਗੁਰ ਪ੍ਰਸਾਦਿ ॥

ਗੁਰੂ ਮਾਨੋ ਇਕ ਸਮੁੰਦਰ ਹੈ ਜੋ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਰਤਨਾਂ ਨਾਲ ਨਕਾ-ਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ ਉਸ ਸਾਗਰ ਵਿਚੋਂ ਆਤਮਕ ਜੀਵਨ ਦੇਣ ਵਾਲੀ ਖ਼ੁਰਾਕ ਪ੍ਰਾਪਤ ਕਰਦੇ ਹਨ, ਜਿਵੇਂ ਹੰਸ ਮੋਤੀ ਚੁਗਦੇ ਹਨ ਤੇ ਗੁਰੂ ਤੋਂ ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ ਦੀ ਚੋਗ ਚੁਗਦੇ ਹਨ। (ਗੁਰਸਿੱਖ) ਹੰਸ ਗੁਰੂ-ਸਰੋਵਰ ਵਿਚ ਟਿਕਿਆ ਰਹਿੰਦਾ ਹੈ, ਤੇ ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ ।੧। ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਕੇ ਚਿੱਕੜ ਵਿਚ ਡੁੱਬਦਾ ਹੈ, ਉਸ ਦੀ ਇਹ ਮੈਲ਼ ਦੂਰ ਨਹੀਂ ਹੁੰਦੀ। (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ ਮਾਨੋ ਛਪੜੀ ਵਿਚ ਹੀ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ ਜੀਵਨ-ਸਫ਼ਰ ਵਿਚ ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ ।੨। ਜਿਵੇਂ ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ, ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ, ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ, ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ, ਇਹ ਕਥਾ ਅਕੱਥ ਹੈ ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ ਲੋਕ ਪਰਲੋਕ ਵਿਚ ਆਦਰ ਪਾਂਦਾ ਹੈ ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ। ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜੋਰ ਨਹੀਂ ਪਾਂਦੀ। ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ, ਮਨੁੱਖ, ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ ।੪। ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ ਆਪਣੇ ਸੇਵਕਾਂ ਦੀ ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ ਸਾਧ ਸੰਗਤਿ ਵਿਚ ਟਿਕ ਕੇ ਉਸ ਆਨੰਦ-ਮੂਲ ਪ੍ਰਭੂ ਦੇ ਚਰਨਾਂ ਵਿਚ ਜੁੜਦੇ ਹਨ ।੫। ਜੇਹੜਾ ਮਨੁੱਖ ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ ਤੇ ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ ਹਉਮੈ ਵਿਚ ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਕਰਕੇ ਸਹੇੜੀ ਹੋਈ ਆਤਮਕ ਮੌਤ ਉਸ ਨੂੰ ਸਦਾ ਦੁਖੀ ਕਰਦੀ ਹੈ, ਉਹ ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ ਆਤਮਕ ਮੌਤ ਦਾ ਲੇਖ ਹੀ ਆਪਣੇ ਮੱਥੇ ਉਤੇ ਲਿਖਾ ਕੇ ਇਸ ਜਗਤ ਵਿਚ ਆਇਆ ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ ।੬। ਪਰ ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ ਸਾਲਾਹ ਹੀ ਨਿੱਤ ਉਚਾਰਦਾ ਹੈ, ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ, ਉਹ ਗੰਭੀਰ ਸੁਭਾਉ ਗ੍ਰਹਿਣ ਕਰਦਾ ਹੈ, ਉਹ ਮਨੁੱਖਾ ਜੀਵਨ ਦੇ ਫ਼ਰਜ਼ ਨੂੰ ਪਛਾਣਦਾ ਹੈ। ਜੋ ਮਨੁੱਖ ਗੁਰੂ ਦੀ ਸਰਨ ਵਿਚ ਰਹਿ ਕੇ ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜੋਰ ਨਹੀਂ ਪਾ ਸਕਦੇ, ਤਾਂ ਸੁਤੇ ਹੀ ਜਤ, ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ ।੭। ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ ਦੁਨੀਆਂ ਵਾਲਾ ਡਰ-ਸਹਮ ਮੁੱਕ ਜਾਂਦਾ ਹੈ। ਨਾਨਕ ਭੀ ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ ਦੇ ਦਰ ਤੋਂ ਨਾਮ ਦੀ ਦਾਤਿ ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ ਸੋਹਣੀ ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ ।੮।੧।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਸਤੰਬਰ, 2022) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ, 2022)
ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ

ੴ ਸਤਿਗੁਰ ਪ੍ਰਸਾਦਿ ॥

ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨੑ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥ ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥ ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥

ਬੁੱਧਵਾਰ, ੮ ਭਾਦੋਂ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੮੦੨)

ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ

ੴ ਸਤਿਗੁਰ ਪ੍ਰਸਾਦਿ ॥

ਹੇ ਪਿਆਰੇ ਪ੍ਰਭੂ! ਮੇਰੇ ਮਨ ਵਿਚ (ਇਕ) ਤੇਰਾ ਹੀ ਆਸਰਾ ਹੈ, ਤੇਰਾ ਹੀ ਆਸਰਾ ਹੈ । ਹੇ ਪਿਆਰੇ ਪ੍ਰਭੂ! ਸਿਰਫ਼ ਤੂੰ ਹੀ (ਅਸਾਂ ਜੀਵਾਂ ਦੀ) ਰੱਖਿਆ ਕਰਨ ਜੋਗਾ ਹੈਂ । (ਤੈਨੂੰ ਭੁਲਾ ਕੇ ਰੱਖਿਆ ਵਾਸਤੇ) ਹੋਰ ਹੋਰ ਚਤੁਰਾਈਆਂ (ਸੋਚਣੀਆਂ) ਕਿਸੇ ਵੀ ਕੰਮ ਨਹੀਂ ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਏ, ਉਹ ਸਦਾ ਖਿੜਿਆ ਰਹਿੰਦਾ ਹੈ । ਪਰ, ਹੇ ਭਾਈ! ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਜਿਸ ਉਤੇ (ਪ੍ਰਭੂ ਆਪ) ਦਇਆਵਾਨ ਹੁੰਦਾ ਹੈ । ਹੇ ਭਾਈ! ਗੁਰੂ ਸੁਆਮੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰਨ ਦੇ ਸਮਰੱਥ ਹੈ (ਕਿਉਂਕਿ) ਉਹ ਸਾਰੀਆਂ ਤਾਕਤਾਂ ਦਾ ਮਾਲਕ ਹੈ । ਹੇ ਨਾਨਕ! ਗੁਰੂ ਪਰਮਾਤਮਾ ਦਾ ਰੂਪ ਹੈ । (ਆਪਣੇ ਸੇਵਕਾਂ ਦੇ) ਸਦਾ ਹੀ ਅੰਗ-ਸੰਗ ਰਹਿੰਦਾ ਹੈ ।੧। ਹੇ ਭਾਈ! ਜੇਹੜੇ ਮਨੁੱਖ ਆਪਣੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ, ਉਹਨਾਂ ਦੀ ਸੋਭਾ ਸੁਣ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ । (ਉਹ ਵਡ-ਭਾਗੀ ਮਨੁੱਖ ਸਦਾ) ਪਰਮਾਤਮਾ ਦਾ ਨਾਮ ਸਿਮਰਦੇ ਹਨ, ਪਰਮਾਤਮਾ ਦਾ ਨਾਮ ਉਚਾਰਦੇ ਹਨ, ਪਰਮਾਤਮਾ ਦੇ ਨਾਮ ਵਿਚ ਹੀ ਉਹਨਾਂ ਦਾ ਮਨ ਰੰਗਿਆ ਰਹਿੰਦਾ ਹੈ । ਹੇ ਪ੍ਰਭੂ! (ਤੇਰਾ ਇਹ) ਸੇਵਕ (ਤੇਰੇ ਉਹਨਾਂ) ਸੇਵਕਾਂ ਦੀ ਸੇਵਾ (ਦੀ ਦਾਤਿ ਤੇਰੇ ਪਾਸੋਂ) ਮੰਗਦਾ ਹੈ, (ਤੇਰੀ) ਪੂਰਨ ਬਖ਼ਸ਼ਸ਼ ਨਾਲ (ਹੀ) ਮੈਂ (ਉਹਨਾਂ ਦੀ) ਸੇਵਾ ਦੀ ਕਾਰ ਕਰ ਸਕਦਾ ਹਾਂ । ਹੇ ਮਾਲਕ-ਪ੍ਰਭੂ! (ਤੇਰੇ ਸੇਵਕ) ਨਾਨਕ ਦੀ (ਤੇਰੇ ਦਰ ਤੇ) ਅਰਦਾਸ ਹੈ, (-ਮੇਹਰ ਕਰ) ਮੈਂ ਤੇਰੇ ਸੇਵਕਾਂ ਦਾ ਦਰਸਨ ਕਰ ਸਕਾਂ ।੨। ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਬਹਿਣ-ਖਲੋਣ ਸਦਾ ਗੁਰਮੁਖਾਂ ਦੀ ਸੰਗਤਿ ਵਿਚ ਹੈ, ਉਹ ਮਨੁੱਖ ਵੱਡੇ ਭਾਗਾਂ ਵਾਲੇ ਆਖੇ ਜਾ ਸਕਦੇ ਹਨ । (ਗੁਰਮੁਖਾਂ ਦੀ ਸੰਗਤਿ ਵਿਚ ਹੀ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਪਵਿੱਤਰ ਨਾਮ ਸਿਮਰਿਆ ਜਾ ਸਕਦਾ ਹੈ, ਅਤੇ ਮਨ ਵਿਚ (ਉੱਚੇ ਆਤਮਕ ਜੀਵਨ ਦਾ) ਚਾਨਣ (ਗਿਆਨ) ਪੈਦਾ ਹੁੰਦਾ ਹੈ । ਹੇ ਭਾਈ! (ਗੁਰਮੁਖਾਂ ਦੀ ਸੰਗਤਿ ਵਿਚ ਹੀ) ਸਾਰੀ ਉਮਰ ਦਾ ਦੁੱਖ ਕੱਟਿਆ ਜਾ ਸਕਦਾ ਹੈ, ਅਤੇ ਜਮਰਾਜ ਦੀ ਧੌਂਸ ਭੀ ਮੁੱਕ ਜਾਂਦੀ ਹੈ । ਪਰ, ਹੇ ਨਾਨਕ! (ਗੁਰਮੁਖਾਂ ਦਾ) ਦਰਸਨ ਉਹਨਾਂ ਮਨੁੱਖਾਂ ਨੂੰ ਹੀ ਨਸੀਬ ਹੁੰਦਾ ਹੈ ਜੋ ਆਪਣੇ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ ।੩। ਹੇ ਸਭ ਤੋਂ ਉੱਚੇ, ਅਪਾਰ ਅਤੇ ਬੇਅੰਤ ਮਾਲਕ-ਪ੍ਰਭੂ! ਕੋਈ ਭੀ ਮਨੁੱਖ ਤੇਰੇ (ਸਾਰੇ) ਗੁਣ ਨਹੀਂ ਜਾਣ ਸਕਦਾ । ਜੇਹੜੇ ਮਨੁੱਖ (ਤੇਰੇ ਗੁਣ) ਗਾਂਦੇ ਹਨ, ਉਹ ਵਿਕਾਰਾਂ ਤੋਂ ਬਚ ਨਿਕਲਦੇ ਹਨ । ਜੇਹੜੇ ਮਨੁੱਖ (ਤੇਰੀਆਂ ਸਿਫ਼ਤਾਂ) ਸੁਣਦੇ ਹਨ, ਉਹਨਾਂ ਦੇ ਅਨੇਕਾਂ ਪਾਪ ਨਾਸ ਹੋ ਜਾਂਦੇ ਹਨ । ਹੇ ਭਾਈ! ਪਰਮਾਤਮਾ ਪਸ਼ੂ-ਸੁਭਾਵ ਬੰਦਿਆਂ ਨੂੰ, ਅਤੇ ਮਹਾ ਮੂਰਖਾਂ ਨੂੰ (ਸੰਸਾਰ-ਸਮੁੰਦਰ ਤੋਂ) ਤਾਰ ਦੇਂਦਾ ਹੈ, ਬੜੇ ਬੜੇ ਕਠੋਰ-ਚਿੱਤ ਮਨੁੱਖਾਂ ਨੂੰ ਪਾਰ ਲੰਘਾ ਲੈਂਦਾ ਹੈ । ਹੇ ਨਾਨਕ! (ਆਖ—ਹੇ ਪ੍ਰਭੂ!) ਤੇਰੇ ਦਾਸ ਤੇਰੀ ਸਰਨ ਪਏ ਰਹਿੰਦੇ ਹਨ, ਅਤੇ ਸਦਾ ਹੀ ਤੈਥੋਂ ਸਦਕੇ ਹੁੰਦੇ ਹਨ ।੪।੧।੪।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ, 2022) appeared first on Ludhiana Live.