shri sachkhand amritsar Archives - Ludhiana Live

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜਨਵਰੀ, 2023)
ਸੋਰਠਿ ਮਹਲਾ ੧ ॥

ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥

ਪੰਜਾਬੀ ਵਿਆਖਿਆ :

ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ॥੧॥ ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ ॥੧॥ ਰਹਾਉ ॥ ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ ॥੨॥ ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ ॥੩॥ ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ)। ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ ॥੪॥ ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ)। ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ ॥੫॥ ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ। ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ ॥੬॥ ਹੇ ਭਾਈ! (ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਹ ਹੀ ਪ੍ਰਭੂ-ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ)। ਹੇ ਭਾਈ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫ਼ਤ-ਸਾਲਾਹ ਕੀਤੀ ਹੈ। (ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ) ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ ॥੭॥ ਹੇ ਭਾਈ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤ-ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ! (ਸੁਭਾਗਤਾ ਇਸੇ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ। ਹੇ ਨਾਨਕ ਜੀ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ (ਆਪਣੇ ਅੰਦਰ) ਉੱਕਰ ਲੈਂਦਾ ਹੈ ॥੮॥੩॥

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜਨਵਰੀ, 2023) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜਨਵਰੀ, 2023)
ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਸੋਮਵਾਰ, ੨੫ ਪੋਹ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੯੬)

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੁ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜਨਵਰੀ, 2023) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਸਤੰਬਰ, 2022)
ਧਨਾਸਰੀ ਮਹਲਾ ੫ ॥

ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥

ਸ਼ੁੱਕਰਵਾਰ, ੨੪ ਭਾਦੋਂ (ਸੰਮਤ ੫੫੪ ਨਾਨਕਸ਼ਾਹੀ) ੯ ਸਤੰਬਰ, ੨੦੨੨ (ਅੰਗ: ੬੮੪)

ਧਨਾਸਰੀ ਮਹਲਾ ੫ ॥

ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ, ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ ।੧। ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ- ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ ।੧।ਰਹਾਉ। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩। ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁੱਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ ।੪।੨।੫੬।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਸਤੰਬਰ, 2022) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਸਤੰਬਰ, 2022)
ਧਨਾਸਰੀ ਮਹਲਾ ੫॥

ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥

ਬੁੱਧਵਾਰ, ੨੨ ਭਾਦੋਂ (ਸੰਮਤ ੫੫੪ ਨਾਨਕਸ਼ਾਹੀ) ੭ ਸਤੰਬਰ, ੨੦੨੨ (ਅੰਗ: ੬੭੬)

ਧਨਾਸਰੀ ਮਹਲਾ ੫॥

ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ ।੧। ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ। ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ ।੨। ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ ।੩।੩।੨੧।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਸਤੰਬਰ, 2022) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਗਸਤ, 2022)
ਗਉੜੀ ਕਬੀਰ ਜੀ ॥

ਜਿਹ ਮਰਨੈ ਸਭੁ ਜਗਤੁ ਤਰਾਸਿਆ ॥ ਸੋ ਮਰਨਾ ਗੁਰ ਸਬਦਿ ਪ੍ਰਗਾਸਿਆ ॥੧॥ ਅਬ ਕੈਸੇ ਮਰਉ ਮਰਨਿ ਮਨੁ ਮਾਨਿਆ ॥ ਮਰਿ ਮਰਿ ਜਾਤੇ ਜਿਨ ਰਾਮੁ ਨ ਜਾਨਿਆ ॥੧॥ ਰਹਾਉ ॥ ਮਰਨੋ ਮਰਨੁ ਕਹੈ ਸਭੁ ਕੋਈ ॥ ਸਹਜੇ ਮਰੈ ਅਮਰੁ ਹੋਇ ਸੋਈ ॥੨॥ ਕਹੁ ਕਬੀਰ ਮਨਿ ਭਇਆ ਅਨੰਦਾ ॥ ਗਇਆ ਭਰਮੁ ਰਹਿਆ ਪਰਮਾਨੰਦਾ ॥੩॥੨੦॥

ਮੰਗਲਵਾਰ, ੧੮ ਸਾਵਣ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੩੨੭)

ਗਉੜੀ ਕਬੀਰ ਜੀ ॥

ਜਿਸ ਮੌਤ ਨੇ ਸਾਰਾ ਸੰਸਾਰ ਡਰਾ ਦਿੱਤਾ ਹੋਇਆ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮੈਨੂੰ ਸਮਝ ਆ ਗਈ ਹੈ ਕਿ ਉਹ ਮੌਤ ਅਸਲ ਵਿਚ ਕੀਹ ਚੀਜ਼ ਹੈ ।੧। ਹੁਣ ਮੈਂ ਜਨਮ ਮਰਨ ਵਿਚ ਕਿਉਂ ਪਵਾਂਗਾ? (ਭਾਵ, ਨਹੀਂ ਪਵਾਂਗਾ) (ਕਿਉਂਕਿ) ਮੇਰਾ ਮਨ ਆਪਾ-ਭਾਵ ਦੀ ਮੌਤ ਵਿਚ ਪਤੀਜ ਗਿਆ ਹੈ । (ਕੇਵਲ) ਉਹ ਮਨੁੱਖ ਸਦਾ ਜੰਮਦੇ ਮਰਦੇ ਰਹਿੰਦੇ ਹਨ ਜਿਨ੍ਹਾਂ ਨੇ ਪ੍ਰਭੂ ਨੂੰ ਨਹੀਂ ਪਛਾਣਿਆ (ਪ੍ਰਭੂ ਨਾਲ ਸਾਂਝ ਨਹੀਂ ਪਾਈ) ।੧।ਰਹਾਉ। (ਦੁਨੀਆ ਵਿਚ) ਹਰੇਕ ਜੀਵ ‘ਮੌਤ, ਮੌਤ’ ਆਖ ਰਿਹਾ ਹੈ (ਭਾਵ, ਹਰੇਕ ਜੀਵ ਮੌਤ ਤੋਂ ਘਾਬਰ ਰਿਹਾ ਹੈ), (ਪਰ ਜੋ ਮਨੁੱਖ) ਅਡੋਲਤਾ ਵਿਚ (ਰਹਿ ਕੇ) ਦੁਨੀਆ ਦੀਆਂ ਖ਼ਾਹਸ਼ਾਂ ਤੋਂ ਬੇਪਰਵਾਹ ਹੋ ਜਾਂਦਾ ਹੈ ਉਹ ਅਮਰ ਹੋ ਜਾਂਦਾ ਹੈ (ਉਸ ਨੂੰ ਮੌਤ ਡਰਾ ਨਹੀਂ ਸਕਦੀ) ।੨। ਹੇ ਕਬੀਰ! ਆਖ—(ਗੁਰੂ ਦੀ ਕਿਰਪਾ ਨਾਲ ਮੇਰੇ) ਮਨ ਵਿਚ ਅਨੰਦ ਪੈਦਾ ਹੋ ਗਿਆ ਹੈ, ਮੇਰਾ ਭੁਲੇਖਾ ਦੂਰ ਹੋ ਚੁਕਾ ਹੈ, ਤੇ ਪਰਮ ਸੁਖ (ਮੇਰੇ ਹਿਰਦੇ ਵਿਚ) ਟਿਕ ਗਿਆ ਹੈ ।੩।੨੦। ਸ਼ਬਦ ਦਾ ਭਾਵ :—ਜੋ ਮਨੁੱਖ ਪ੍ਰਭੂ ਦਾ ਸਿਮਰਨ ਕਰਦੇ ਹਨ ਉਹਨਾਂ ਨੂੰ ਮੌਤ ਦਾ ਡਰ ਨਹੀਂ ਰਹਿੰਦਾ; ਬਾਕੀ ਸਾਰਾ ਜਹਾਨ ਮੌਤ ਤੋਂ ਡਰ ਰਿਹਾ ਹੈ ।੨੦।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਗਸਤ, 2022) appeared first on Ludhiana Live.