singer Gurnam Bhullar Archives - Ludhiana Live

ਪੰਜਾਬੀ ਗਾਇਕ ਗੁਰਨਾਮ ਭੁੱਲਰ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ : ਪੜ੍ਹੋ ਖ਼ਬਰ
ਚੰਡੀਗੜ੍ਹ : ਪੰਜਾਬੀ ਫਿਲਮ ਇੰਡਸਟਰੀ ਦੇ ‘ਡਾਇਮੰਡ ਸਟਾਰ’ ਗੁਰਨਾਮ ਭੁੱਲਰ ਇਨ੍ਹੀਂ ਦਿਨੀਂ ਆਪਣੀ ਫਿਲਮ ‘ਰੋਜ਼ ਰੋਜ਼ੀ ਤੇ ਗੁਲਾਬ’ ਨੂੰ ਲੈ ਕੇ ਸੁਰਖੀਆਂ ‘ਚ ਹਨ। ਹਾਲ ਹੀ ਵਿੱਚ ਗੁਰਨਾਮ ਭੁੱਲਰ ਨੇ ਆਪਣੀਆਂ ਆਉਣ ਵਾਲੀਆਂ ਫਿਲਮਾਂ ਦਾ ਐਲਾਨ ਕੀਤਾ ਹੈ।

ਤੁਹਾਨੂੰ ਦੱਸ ਦੇਈਏ ਕਿ ਗਾਇਕ ਗੁਰਨਾਮ ਭੁੱਲਰ ਗਾਇਕੀ ਅਤੇ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ। ਹਾਲ ਹੀ ਵਿੱਚ ਗੁਰਨਾਮ ਭੁੱਲਰ ਨੇ ਇੱਕ ਇੰਟਰਵਿਊ ਦੌਰਾਨ ਆਪਣੇ ਆਉਣ ਵਾਲੇ ਪ੍ਰੋਜੈਕਟਾਂ ਬਾਰੇ ਗੱਲ ਕੀਤੀ। ਗੁਰਨਾਮ ਭੁੱਲਰ ਨੇ ਹਾਲ ਹੀ ‘ਚ ਦੱਸਿਆ ਕਿ ਉਹ ਆਪਣੇ ਪ੍ਰਸ਼ੰਸਕਾਂ ਦੀ ਮੰਗ ‘ਤੇ ਜਲਦ ਹੀ ਆਪਣੀਆਂ ਨਵੀਆਂ ਫਿਲਮਾਂ ਲੈ ਕੇ ਆ ਰਹੇ ਹਨ। ਇਨ੍ਹਾਂ ਫਿਲਮਾਂ ਬਾਰੇ ਭੁੱਲਰ ਨੇ ਦੱਸਿਆ ਕਿ ਇਸ ਸੂਚੀ ਵਿੱਚ ਦਰਸ਼ਕਾਂ ਦੀਆਂ ਮਨਪਸੰਦ ਫਿਲਮਾਂ ‘ਲੇਖ 2’, ‘ਸੁਰਖੀ ਬਿੰਦੀ 2’ ਅਤੇ ਹਾਲ ਹੀ ਵਿੱਚ ਰਿਲੀਜ਼ ਹੋਈ ਫਿਲਮ ‘ਰੋਜ਼ ਰੋਜ਼ੀ ਤੇ ਗੁਲਾਬ’ ਦਾ ਸੀਕਵਲ ਵੀ ਸ਼ਾਮਲ ਹੈ।

ਗਾਇਕ ਅਤੇ ਅਦਾਕਾਰ ਗੁਰਨਾਮ ਭੁੱਲਰ ਦੀ ਗੱਲ ਕਰੀਏ ਤਾਂ ਉਸ ਨੇ ਕਈ ਪੰਜਾਬੀ ਫ਼ਿਲਮਾਂ ਕੀਤੀਆਂ ਹਨ, ਜਿਨ੍ਹਾਂ ਵਿੱਚ ਉਹ ‘ਸੁਰਖੀ ਬਿੰਦੀ’, ‘ਲੇਖ’, ‘ਸਹੂਰੀਆਂ ਦਾ ਪਿੰਡ’, ‘ਗੁੱਡੀਆਂ ਦੇ ਪਟੋਲੇ’ ਵਰਗੀਆਂ ਕਈ ਫ਼ਿਲਮਾਂ ਵਿੱਚ ਨਜ਼ਰ ਆ ਚੁੱਕਾ ਹੈ। ਗਾਇਕ ਦੀਆਂ ਇਹ ਫਿਲਮਾਂ ਕਾਫੀ ਹਿੱਟ ਰਹੀਆਂ ਹਨ ਅਤੇ ਗੁਰਨਾਮ ਵੱਲੋਂ ਨਿਭਾਏ ਕਿਰਦਾਰਾਂ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਹੈ।

The post ਪੰਜਾਬੀ ਗਾਇਕ ਗੁਰਨਾਮ ਭੁੱਲਰ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ : ਪੜ੍ਹੋ ਖ਼ਬਰ appeared first on Ludhiana Live.