single window system Archives - Ludhiana Live

ਲੁਧਿਆਣਾ ‘ਚ ਧੂੜ ਪ੍ਰਦੂਸ਼ਣ ਦੀ ਰੋਕਥਾਮ ਲਈ ਐਂਟੀ ਸਮੋਗ ਗੰਨਜ਼ ਕੀਤੀਆਂ ਲਾਂਚ
ਲੁਧਿਆਣਾ :  ਲੁਧਿਆਣਾ ਵਿੱਚ ਧੂੜ-ਮਿੱਟੀ ਦੇ ਪ੍ਰਦੂਸ਼ਣ ਨਾਲ ਨਜਿੱਠਣ ਲਈ, ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਮਾਲ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਸੱਤ ਈ-ਰਿਕਸ਼ਾ ‘ਤੇ ਸਥਾਪਤ ਐਂਟੀ-ਸਮੋਗ ਗੰਨਜ਼ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਜੋ ਕਿ ਪਾਣੀ ਦੇ ਟੈਂਕਰ ਵਿੱਚੋਂ ਪਾਣੀ ਖਿੱਚ ਕੇ ਫੁਆਰੇ ਦੀ ਤਰ੍ਹਾਂ 100 ਮੀਟਰ ਦੀ ਉਚਾਈ ਤੱਕ ਛਿੜਕਾਅ ਕਰਦੀਆਂ ਹਨ ਜੋ ਪ੍ਰਦੂਸ਼ਣ ਕਾਰਨ ਪੈਦਾ ਹੋਈ ਧੁੰਦ ਦਾ ਨਿਪਟਾਰਾ ਕਰਨ ਲਈ ਲਾਹੇਵੰਦ ਸਿੱਧ ਹੋਣਗੀਆਂ।

ਇਹ ਐਂਟੀ ਸਮੋਗ ਗੰਨਜ਼ ਕਰੀਬ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਖਰੀਦੀਆਂ ਗਈਆਂ ਹਨ। ਇਹ ਦੀਵਾਲੀ ਦੇ ਦਿਨਾਂ, ਝੋਨੇ ਅਤੇ ਕਣਕ ਦੀ ਵਾਢੀ ਦੌਰਾਨ ਹਵਾ ਪ੍ਰਦੂਸ਼ਣ ਨੂੰ ਘੱਟ ਕਰਨ ਵਿੱਚ ਨਗਰ ਨਿਗਮ ਦੀ ਮਦਦ ਕਰਨਗੀਆਂ। ਇਸ ਤੋਂ ਇਲਾਵਾ ਕੈਬਨਿਟ ਮੰਤਰੀਆਂ ਨੇ ਸਿੰਗਲ ਵਿੰਡੋ ਸਿਸਟਮ ਅਤੇ ਡਿਜੀਟਲ ਸਵੈ-ਸਹਾਇਤਾ ਕਿਓਸਕ ਨੂੰ ਵੀ ਸਮਰਪਿਤ ਕੀਤਾ ਤਾਂ ਜੋ ਲੋਕਾਂ ਨੂੰ ਆਸਾਨੀ ਨਾਲ ਨਿਗਮ ਸੇਵਾਵਾਂ ਦੀ ਤੁਰੰਤ ਡਿਲੀਵਰੀ ਯਕੀਨੀ ਬਣਾਈ ਜਾ ਸਕੇ।

ਉਨ੍ਹਾਂ ਦੱਸਿਆ ਕਿ ਸਿੰਗਲ ਵਿੰਡੋ ਸਿਸਟਮ ਤਹਿਤ ਸਾਰੇ ਨਗਰ ਨਿਗਮ ਦਫ਼ਤਰਾਂ ਵਿੱਚ ਸਾਂਝੇ ਕਾਊਂਟਰ ਸਥਾਪਤ ਕੀਤੇ ਗਏ ਹਨ ਜਿੱਥੇ ਲੋਕ ਇੱਕ ਕਾਊਂਟਰ ਤੋਂ ਵੱਖ-ਵੱਖ ਨਗਰ ਨਿਗਮ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ ਤਾਂ ਜੋ ਵੱਖ-ਵੱਖ ਕਾਊਂਟਰਾਂ ਤੋਂ ਆਪਣੇ ਕੰਮ ਕਰਵਾਉਣ ਵਿੱਚ ਲੋਕਾਂ ਨੂੰ ਹੋਣ ਵਾਲੀ ਬੇਲੋੜੀ ਪ੍ਰੇਸ਼ਾਨੀ ਅਤੇ ਸਮੇਂ ਦੀ ਬਰਬਾਦੀ ਨੂੰ ਦੂਰ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਸਿੰਗਲ ਵਿੰਡੋ ਸਿਸਟਮ ਰਾਹੀਂ ਹਰੇਕ ਸੇਵਾ ਲਈ ਵਿਧੀ ਨੂੰ ਸਰਲ ਬਣਾਇਆ ਗਿਆ ਹੈ ਅਤੇ ਇਸ ਨੂੰ ਲਿੰਕ ਕੀਤਾ ਗਿਆ ਹੈ ਕਿਉਂਕਿ ਉਨ੍ਹਾਂ ਨੂੰ ਇੱਕ ਸ਼ਾਖਾ ਤੋਂ ਦੂਜੀ ਸ਼ਾਖਾ ‘ਤੇ ਨਹੀਂ ਜਾਣਾ ਪਵੇਗਾ ਇਸ ਤਰ੍ਹਾਂ ਸੇਵਾਵਾਂ ਸਮਾਂਬੱਧ ਮੁਕੰਮਲ ਹੋਣ, ਇਸ ਨੂੰ ਯਕੀਨੀ ਬਣਾਇਆ ਜਾਵੇਗਾ।

The post  ਲੁਧਿਆਣਾ ‘ਚ ਧੂੜ ਪ੍ਰਦੂਸ਼ਣ ਦੀ ਰੋਕਥਾਮ ਲਈ ਐਂਟੀ ਸਮੋਗ ਗੰਨਜ਼ ਕੀਤੀਆਂ ਲਾਂਚ appeared first on Ludhiana Live.

ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਸਮਾਰਟ ਸਿਟੀ ਪ੍ਰੋਜੈਕਟਾਂ ਅਤੇ ਵਾਰਡਾਂ ਦੀ ਹੱਦਬੰਦੀ ਦਾ ਜਾਇਜ਼ਾ
ਲੁਧਿਆਣਾ :  ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਦੱਸਿਆ ਗਿਆ ਕਿ ਸਾਰੇ ਨਗਰ ਨਿਗਮਾਂ/ਨਗਰ ਕੌਂਸਲਾਂ ਅਤੇ ਨਗਰ ਸੁਧਾਰ ਟਰੱਸਟਾਂ ਵਿੱਚ ਸਿੰਗਲ ਵਿੰਡੋ ਸਿਸਟਮ ਲਾਗੂ ਕੀਤਾ ਜਾਵੇਗਾ ਤਾਂ ਜੋ ਆਮ ਲੋਕ ਬਿਨ੍ਹਾਂ ਕਿਸੇ ਖੱਜਲ ਖੁਆਰੀ ਦੇ ਆਪਣਾ ਕੰਮ ਕਰਵਾ ਸਕਣ। ਸਮਾਰਟ ਸਿਟੀ ਪ੍ਰੋਜੈਕਟਾਂ ਦੀ ਸਥਿਤੀ ਅਤੇ ਵਾਰਡਾਂ ਦੀ ਚੱਲ ਰਹੀ ਹੱਦਬੰਦੀ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਵਿੱਚ ਮੰਤਰੀ ਨੇ ਕਿਹਾ ਕਿ ਸਿੰਗਲ ਵਿੰਡੋ ਸਿਸਟਮ ਰਾਹੀਂ ਲੋਕਾਂ ਨੂੰ ਸਾਰੇ ਨਗਰ ਨਿਗਮਾਂ ਵਿੱਚ ਕੰਮ ਕਰਵਾਉਣ ਵਿੱਚ ਹੋਣ ਵਾਲੀ ਬੇਲੋੜੀ ਪ੍ਰੇਸ਼ਾਨੀ ਅਤੇ ਸਮੇਂ ਦੀ ਬਰਬਾਦੀ ਤੋਂ ਨਿਜਾਤ ਮਿਲੇਗੀ।

ਉਨ੍ਹਾਂ ਕਿਹਾ ਕਿ ਵਿਭਾਗ ਸਿੰਗਲ ਵਿੰਡੋ ਸਿਸਟਮ ਲਈ ਮੁਕੰਮਲ ਯੋਜਨਾ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ ਵਿੱਚ ਹੈ ਅਤੇ ਇਸ ਨੂੰ ਜਲਦ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿੰਗਲ ਵਿੰਡੋ ਸਿਸਟਮ ਰਾਹੀਂ ਹਰ ਸੇਵਾ ਲਈ ਵਿਧੀ ਨੂੰ ਸਰਲ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਣਾਲੀ ਨਾਲ ਵਸਨੀਕਾਂ ਨੂੰ ਸਹੂਲਤ ਮਿਲੇਗੀ ਕਿਉਂਕਿ ਉਨ੍ਹਾਂ ਨੂੰ ਇੱਕ ਸ਼ਾਖਾ ਤੋਂ ਦੂਜੀ ਸ਼ਾਖਾ ਵਿੱਚ ਨਹੀਂ ਜਾਣਾ ਪਵੇਗਾ।

ਇਸ ਮੌਕੇ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ, ਸ੍ਰੀ ਮਦਨ ਲਾਲ ਬੱਗਾ, ਸ. ਦਲਜੀਤ ਸਿੰਘ ਭੋਲਾ ਗਰੇਵਾਲ, ਸ੍ਰੀ ਅਸ਼ੋਕ ਪਰਾਸ਼ਰ ਪੱਪੀ, ਸ. ਕੁਲਵੰਤ ਸਿੰਘ ਸਿੱਧੂ, ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ ਦੇ ਨਾਲ ਡਾ ਨਿੱਝਰ ਨੇ ਜ਼ੋਰ ਦੇ ਕੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਅਰਜ਼ੀਆਂ ਜਾਂ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਪਹਿਲ ਦੇਣੀ ਚਾਹੀਦੀ ਹੈ।

ਮੰਤਰੀ ਨੇ ਅਧਿਕਾਰੀਆਂ ਨੂੰ ਸਮਾਰਟ ਸਿਟੀ ਤਹਿਤ 922.50 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੇ ਗਏ 67 ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ। ਬਰਸਾਤ ਕਾਰਨ ਪਾਣੀ ਭਰਨ ਦੇ ਮੁੱਦੇ ‘ਤੇ ਮੰਤਰੀ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਇੱਕ ਸੈੱਲ ਸਥਾਪਤ ਕਰਨ ਲਈ ਕਿਹਾ ਜੋ ਅਜਿਹੀਆਂ ਸ਼ਿਕਾਇਤਾਂ ਨਾਲ ਨਜਿੱਠਣ ਲਈ ਟੀਮਾਂ ਭੇਜ ਕੇ ਬਰਸਾਤੀ ਪਾਣੀ ਦੀ ਨਿਕਾਸੀ ਲਈ 24 ਘੰਟੇ ਕੰਮ ਕਰੇਗਾ।

The post ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਸਮਾਰਟ ਸਿਟੀ ਪ੍ਰੋਜੈਕਟਾਂ ਅਤੇ ਵਾਰਡਾਂ ਦੀ ਹੱਦਬੰਦੀ ਦਾ ਜਾਇਜ਼ਾ appeared first on Ludhiana Live.