sri darbar sahib ji Archives - Ludhiana Live

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2023)
ਸਲੋਕੁ ਮਃ ੩ ॥

ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮਃ ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥ ਪਉੜੀ ॥ ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥ ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥ ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥

ਵੀਰਵਾਰ, ੧੯ ਅੱਸੂ (ਸੰਮਤ ੫੫੫ ਨਾਨਕਸ਼ਾਹੀ) ਅੰਗ: ੬੪੮

ਸਲੋਕੁ ਮਃ ੩ ॥

ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ । ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤਿ੍ਰਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ । ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ)।੨। ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹ ਅੰਦਰੋਂ ਹਰੀ-ਨਾਮ ਵਿਚ ਰੰਗੇ ਜਾਂਦੇ ਹਨ; ਜਿਨ੍ਹਾਂ ਨੇ ਇਕਾਗ੍ਰ ਚਿੱਤ ਹੋ ਕੇ ਇਕ ਹਰੀ ਨੂੰ ਅਰਾਧਿਆ ਹੈ, ਉਹ ਉਸ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਜਾਣਦੇ । (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਜਿਨ੍ਹਾਂ ਦੇ ਮੱਥੇ ਤੇ (ਸੰਸਕਾਰ-ਰੂਪ) ਲੇਖ ਉੱਕਰਿਆ ਹੋਇਆ ਹੈ, ਉਹ ਮਨੁੱਖ ਹਰੀ ਨੂੰ ਜਪਦੇ ਹਨ; ਉਹ ਸਦਾ ਹਰੀ ਦੇ ਗੁਣ ਗਾਉਂਦੇ ਹਨ, ਗੁਣ ਗਾ ਕੇ ਗੁਣਾਂ ਦੇ ਮਾਲਕ ਹਰੀ ਦੀ (ਹੋਰਨਾਂ ਨੂੰ) ਸਿੱਖਿਆ ਦੇਂਦੇ ਹਨ । ਗੁਰਮੁਖਾਂ ਵਿਚ ਇਹ ਵੱਡਾ ਗੁਣ ਹੈ ਕਿ ਪੂਰੇ ਸਤਿਗੁਰੂ ਦੀ ਰਾਹੀਂ ਹਰੀ ਦੇ ਨਾਮ ਵਿਚ ਲੀਨ ਹੁੰਦੇ ਹਨ ।੧੭।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2023) appeared first on Ludhiana Live.

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਕਾਂਗਰਸੀ ਨੇਤਾ ਰਾਹੁਲ ਗਾਂਧੀ
ਕਾਂਗਰਸ ਆਗੂ ਰਾਹੁਲ ਗਾਂਧੀ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਹਨ। ਰਾਹੁਲ ਗਾਂਧੀ ਦੀ ਆਮਦ ਤੋਂ ਪਹਿਲਾਂ ਹਾਲ ਗੇਟ ਤੋਂ ਲੈ ਕੇ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਤੱਕ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ। ਰਾਹੁਲ ਗਾਂਧੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਕਰਮਾ ਕਰਕੇ ਦਰਸ਼ਨ ਕਰਨਗੇ। ਹਰਿਮੰਦਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਉਹ ਲੰਗਰ ਹਾਲ ਵਿਖੇ ਬਰਤਨ ਜਾਂ ਜੋੜਾ ਘਰ ਵਿਖੇ ਜੁੱਤੀਆਂ ਦੀ ਸੇਵਾ ਵੀ ਕਰ ਸਕਦਾ ਹੈ।

ਹਰਿਮੰਦਰ ਸਾਹਿਬ ਵਿਖੇ ਰਾਹੁਲ ਗਾਂਧੀ ਇੱਥੇ ਆ ਕੇ ਸ਼ਰਧਾਲੂ ਵਾਂਗ ਮੱਥਾ ਟੇਕਣਗੇ। ਰਾਹੁਲ ਗਾਂਧੀ ਦੇ ਇਸ ਦੌਰੇ ਨੂੰ ਨਿੱਜੀ ਰੱਖਿਆ ਗਿਆ ਹੈ। ਇਸ ਦੌਰਾਨ ਕੋਈ ਸਿਆਸੀ ਪ੍ਰੋਗਰਾਮ ਨਹੀਂ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਕਾਂਗਰਸੀ ਆਗੂ ਉਨ੍ਹਾਂ ਦਾ ਸਵਾਗਤ ਕਰਨ ਆਦਿ ਲਈ ਨਹੀਂ ਪੁੱਜੇ। ਉਨ੍ਹਾਂ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਵੱਲੋਂ ਵੀ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ।

The post ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਕਾਂਗਰਸੀ ਨੇਤਾ ਰਾਹੁਲ ਗਾਂਧੀ appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 26-09-2023
ਧਨਾਸਰੀ ਮਹਲਾ ੫ ॥

ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥

(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ॥੧॥ ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ॥੧॥ ਰਹਾਉ ॥ ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ॥੨॥ ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ ॥੩॥ ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਹੇ ਨਾਨਕ ਜੀ! ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ॥੪॥੧੦॥

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 26-09-2023 appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ, 2023)
ਸੋਰਠਿ ਮਹਲਾ ੫ ॥

ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥

ਸੋਰਠਿ ਮਹਲਾ ੫ ॥

ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ । ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ ।੧।ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ ।ਰਹਾਉ।ਹੇ ਭਾਈ! (ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ । ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ।੨।ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ । ਉਹ ਸਾਡਾ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ । (ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ ਦੇ ਢਹੇ ਚੜ੍ਹਨ ਤੋਂ ਬਚਾ ਲਿਆ) ।੩।ਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ, ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ । ਜਦੋਂ ਤੂੰ ਪ੍ਰੇਰਨਾ ਦੇਂਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ । ਹੇ ਨਾਨਕ! ਸਦਾ-ਥਿਰ ਪ੍ਰਭੂ ਦਾ ਨਾਮ ਜਪਿਆ ਕਰ, ਇਹੀ ਸਦਾ ਹਾਮੀ ਭਰਨ ਵਾਲਾ ਹੈ । ਪ੍ਰਭੂ ਆਪਣੇ ਸੇਵਕ ਦੀ (ਸਦਾ) ਇੱਜ਼ਤ ਰੱਖਦਾ ਆਇਆ ਹੈ ।੪।੬।੫੬।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ, 2023) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 22-09-2023
ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ॥  ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾ ਲ ॥  ਰਹਾਉ ॥  ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥  ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ॥੨ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ॥ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ,ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ ॥੧॥ ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ ਰਹਾਉ॥ ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ ॥੨॥ ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ ॥੩॥੩॥੨੧॥

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 22-09-2023 appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ, 2023)
ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥

ਰਾਗ ਸੂਹੀ, ਘਰ ੭ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤ-ਸਾਲਾਹ ਕਰ ਸਕਦਾ ਹਾਂ? ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਮਾਲਕ ਹੈਂ। ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ ॥੧॥ ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ ॥੧॥ ਰਹਾਉ॥ ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ। ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ ॥੨॥ ਹੇ ਮੇਰੇ ਮਨ! ਵੇਖ, (ਪਾਣੀ ਦੇ) ਵਿਚ ਹੀ ਧਰਤੀ ਹੈ, (ਧਰਤੀ ਦੇ) ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, (ਮਾਲਕ-ਪ੍ਰਭੂ ਨੇ, ਮਾਨੋ) ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ। ਹੇ ਮਨ! (ਤੂੰ ਕਿਉਂ ਡਰਦਾ ਹੈਂ? ਅਜੇਹੀ ਸ਼ਕਤੀ ਵਾਲੇ) ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਡਰ ਭਰਮ ਦੂਰ ਕਰ ਲਿਆ ਕਰ ॥੩॥ ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੱਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਂਦਾ ਹੈ, ਜਿਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ। ਹੇ ਨਾਨਕ! ਜਿਵੇਂ ਧਰਤੀ (ਮਨੁੱਖ ਦੇ) ਪੈਰਾਂ ਹੇਠੋਂ (ਮੌਤ ਆਉਣ ਤੇ ਉਸ ਦੇ) ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ ॥੪॥੧॥੧੨॥

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ, 2023) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 19-09-2023
ਆਸਾ ॥     ਕਾਹੂ ਦੀਨ੍ਹ੍ਹੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥   ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥   ਅਹਿਰਖ ਵਾਦੁ ਨ ਕੀਜੈ ਰੇ ਮਨ ॥   ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ  ॥੧॥    ਰਹਾਉ ॥     ਕੁਮ੍ਹ੍ਹਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥   ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥(ਪਰਮਾਤਮਾ ਨੇ) ਕਈ ਬੰਦਿਆਂ ਨੂੰ ਰੇਸ਼ਮ ਦੇ ਕੱਪੜੇ (ਪਾਣ ਨੂੰ) ਦਿੱਤੇ ਹਨ ਤੇ ਨਿਵਾਰੀ ਪਲੰਘ (ਸੌਣ ਨੂੰ); ਪਰ ਕਈ (ਵਿਚਾਰਿਆਂ) ਨੂੰ ਗਲੀ ਹੋਈ ਜੁੱਲੀ ਭੀ ਨਹੀਂ ਮਿਲਦੀ, ਤੇ ਕਈ ਘਰਾਂ ਵਿਚ (ਬਿਸਤਰੇ ਦੇ ਥਾਂ) ਪਰਾਲੀ ਹੀ ਹੈ ॥੧॥ (ਪਰ) ਹੇ ਮਨ! ਈਰਖਾ ਤੇ ਝਗੜਾ ਕਿਉਂ ਕਰਦਾ ਹੈਂ? ਨੇਕ ਕਮਾਈ ਕਰੀ ਜਾਹ ਤੇ ਤੂੰ ਭੀ (ਇਹ ਸੁਖ) ਹਾਸਲ ਕਰ ਲੈ ॥੧॥ ਰਹਾਉ॥ ਘੁਮਿਆਰ ਨੇ ਇਕੋ ਹੀ ਮਿੱਟੀ ਗੁੰਨ੍ਹੀ ਤੇ ਉਸ ਨੂੰ ਕਈ ਕਿਸਮ ਦੇ ਰੰਗ ਲਾ ਦਿੱਤੇ (ਭਾਵ, ਕਈ ਵੰਨਗੀਆਂ ਦੇ ਭਾਂਡੇ ਬਣਾ ਦਿੱਤੇ)। ਕਿਸੇ ਭਾਂਡੇ ਵਿਚ ਮੋਤੀ ਤੇ ਮੋਤੀਆਂ ਦੀਆਂ ਮਾਲਾਂ (ਮਨੁੱਖ ਨੇ) ਪਾ ਦਿੱਤੀਆਂ ਤੇ ਕਿਸੇ ਵਿਚ (ਸ਼ਰਾਬ ਆਦਿਕ) ਰੋਗ ਲਾਣ ਵਾਲੀਆਂ ਚੀਜ਼ਾਂ ॥੨॥

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 19-09-2023 appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ, 2023)
ਧਨਾਸਰੀ ਮਹਲਾ ੫॥

ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮੑ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮੑ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥

ਧਨਾਸਰੀ ਮਹਲਾ ੫॥

(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ । ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ।੧। ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ । ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ।੧।ਰਹਾਉ। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ।੨। ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ । ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕੋ੍ਰੜਾਂ ਸੁਖ ਆਨੰਦ ਮਾਣ ਲਏ ਹਨ ।੩। ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ । ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ।੪।੧੦।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ, 2023) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੂਨ, 2023)
ਸਲੋਕੁ ਮ: ੩ ॥

ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥ ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥ ਇਸੁ ਭੇਖੈ ਥਾਵਹੁ ਗਿਰਹੋ ਭਲਾ ਜਿਥਹੁ ਕੋ ਵਰਸਾਇ ॥ ਸਬਦਿ ਰਤੇ ਤਿਨਾ ਸੋਝੀ ਪਈ ਦੂਜੈ ਭਰਮਿ ਭੁਲਾਇ ॥ ਪਇਐ ਕਿਰਤਿ ਕਮਾਵਣਾ ਕਹਣਾ ਕਛੂ ਨ ਜਾਇ ॥ ਨਾਨਕ ਜੋ ਤਿਸੁ ਭਾਵਹਿ ਸੇ ਭਲੇ ਜਿਨ ਕੀ ਪਤਿ ਪਾਵਹਿ ਥਾਇ ॥੧॥ ਮ: ੩॥ ਸਤਿਗੁਰਿ ਸੇਵਿਐ ਸਦਾ ਸੁਖੁ ਜਨਮ ਮਰਣ ਦੁਖੁ ਜਾਇ ॥ ਚਿੰਤਾ ਮੂਲਿ ਨ ਹੋਵਈ ਅਚਿੰਤੁ ਵਸੈ ਮਨਿ ਆਇ ॥ ਅੰਤਰਿ ਤੀਰਥੁ ਗਿਆਨੁ ਹੈ ਸਤਿਗੁਰਿ ਦੀਆ ਬੁਝਾਇ ॥ ਮੈਲੁ ਗਈ ਮਨੁ ਨਿਰਮਲੁ ਹੋਆ ਅੰਮ੍ਰਿਤ ਸਰਿ ਤੀਰਥਿ ਨਾਇ॥ ਸਜਣ ਮਿਲੇ ਸਜਣਾ ਸਚੈ ਸਬਦਿ ਸੁਭਾਇ ॥ ਘਰ ਹੀ ਪਰਚਾ ਪਾਇਆ ਜੋਤੀ ਜੋਤਿ ਮਿਲਾਇ ॥ ਪਾਖੰਡਿ ਜਮਕਾਲੁ ਨ ਛੋਡਈ ਲੈ ਜਾਸੀ ਪਤਿ ਗਵਾਇ ॥ ਨਾਨਕ ਨਾਮਿ ਰਤੇ ਸੇ ਉਬਰੇ ਸਚੇ ਸਿਉ ਲਿਵ ਲਾਇ ॥੨॥ ਪਉੜੀ ॥ ਤਿਤੁ ਜਾਇ ਬਹਹੁ ਸਤਸੰਗਤੀ ਜਿਥੈ ਹਰਿ ਕਾ ਹਰਿ ਨਾਮੁ ਬਿਲੋਈਐ ॥ ਸਹਜੇ ਹੀ ਹਰਿ ਨਾਮੁ ਲੇਹੁ ਹਰਿ ਤਤੁ ਨ ਖੋਈਐ ॥ ਨਿਤ ਜਪਿਅਹੁ ਹਰਿ ਹਰਿ ਦਿਨਸੁ ਰਾਤਿ ਹਰਿ ਦਰਗਹ ਢੋਈਐ ॥ ਸੋ ਪਾਏ ਪੂਰਾ ਸਤਗੁਰੂ ਜਿਸੁ ਧੁਰਿ ਮਸਤਕਿ ਲਿਲਾਟਿ ਲਿਖੋਈਐ ॥ ਤਿਸੁ ਗੁਰ ਕੰਉ ਸਭਿ ਨਮਸਕਾਰੁ ਕਰਹੁ ਜਿਨਿ ਹਰਿ ਕੀ ਹਰਿ ਗਾਲ ਗਲੋਈਐ ॥੪॥

ਸ਼ੁੱਕਰਵਾਰ, ੧੯ ਜੇਠ (ਸੰਮਤ ੫੫੫ ਨਾਨਕਸ਼ਾਹੀ) (ਅੰਗ: ੫੮੬)

ਸਲੋਕੁ ਮ: ੩ ॥

ਗੁਰੂ ਨੂੰ ਮਿਲਿਆਂ ਹੀ ਮਨੁੱਖ ਦੇ ਮਨ ਦੀ ਭੁੱਖ ਦੂਰ ਹੋ ਸਕਦੀ ਹੈ, ਭੇਖਾਂ ਨਾਲ ਤ੍ਰਿਸ਼ਨਾ ਨਹੀਂ ਜਾਂਦੀ; ਭੇਖੀ ਸਾਧੂ ਤ੍ਰਿਸ਼ਨਾ ਦੇ ਦੁੱਖ ਵਿਚ ਕਲਪਦਾ ਹੈ, ਘਰ ਘਰ ਭਟਕਦਾ ਫਿਰਦਾ ਹੈ ਤੇ ਪਰਲੋਕ ਵਿਚ ਇਸ ਨਾਲੋਂ ਭੀ ਵਧੀਕ ਸਜ਼ਾ ਭੁਗਤਦਾ ਹੈ। ਭੇਖੀ ਸਾਧੂ ਦੇ ਮਨ ਵਿਚ ਸ਼ਾਂਤੀ ਨਹੀਂ ਆਉਂਦੀ, ਜਿਸ ਸ਼ਾਂਤੀ ਦੀ ਬਰਕਤਿ ਨਾਲ ਉਹ ਜੋ ਕੁਝ ਉਸ ਨੂੰ ਕਿਸੇ ਪਾਸੋਂ ਮਿਲੇ, ਲੈ ਕੇ ਖਾ ਲਏ (ਭਾਵ ਤ੍ਰਿਪਤ ਹੋ ਜਾਏ); ਪਰ ਮਨ ਦੇ ਹਠ ਦੇ ਆਸਰੇ ਭਿੱਖਿਆ ਮੰਗਿਆਂ ਦੋਹੀ ਧਿਰੀਂ ਕਲੇਸ਼ ਪੈਦਾ ਕਰ ਕੇ ਹੀ ਭਿੱਖਿਆ ਲਈਦੀ ਹੈ। ਇਸ ਭੇਖ ਨਾਲੋਂ ਗ੍ਰਹਿਸਥ ਚੰਗਾ ਹੈ, ਕਿਉਂਕਿ ਇਥੋਂ ਮਨੁੱਖ ਆਪਣੀ ਆਸ ਪੂਰੀ ਕਰ ਸਕਦਾ ਹੈ। ਜੋ ਮਨੁੱਖ ਗੁਰੂ ਦੇ ਸ਼ਬਦ ਵਿਚ ਰੱਤੇ ਜਾਂਦੇ ਹਨ, ਉਹਨਾਂ ਨੂੰ ਉੱਚੀ ਸੂਝ ਪ੍ਰਾਪਤ ਹੁੰਦੀ ਹੈ; ਪਰ, ਜੋ ਮਨੁੱਖ ਮਾਇਆ ਵਿਚ ਫਸੇ ਰਹਿੰਦੇ ਹਨ, ਉਹ ਭਟਕਦੇ ਹਨ। ਇਸ ਬਾਰੇ ਕਿ ਕੋਈ ਚੰਗੇ ਰਾਹ ਪਿਆ ਹੈ ਤੇ ਕੋਈ ਮੰਦੇ ਪਾਸੇ, ਕੁਝ ਆਖਿਆ ਨਹੀਂ ਜਾ ਸਕਦਾ, ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੀ ਕਾਰ ਕਮਾਉਣੀ ਪੈਂਦੀ ਹੈ। ਹੇ ਨਾਨਕ! ਜੋ ਜੀਵ ਉਸ ਪ੍ਰਭੂ ਨੂੰ ਪਿਆਰੇ ਲੱਗਦੇ ਹਨ, ਉਹੀ ਚੰਗੇ ਹਨ, ਕਿਉਂਕਿ, ਹੇ ਪ੍ਰਭੂ! ਤੂੰ ਉਹਨਾਂ ਦੀ ਇੱਜ਼ਤ ਥਾਂਇ ਪਾਉਂਦਾ ਹੈ (ਭਾਵ, ਲਾਜ ਰੱਖਦਾ ਹੈ)।੧। ਗੁਰੂ ਦੇ ਦੱਸੇ ਰਾਹ ਉੱਤੇ ਤੁਰਿਆਂ ਸਦਾ ਸੁੱਖ ਮਿਲਦਾ ਹੈ, ਸਾਰੀ ਉਮਰ ਦਾ ਦੁੱਖ ਦੂਰ ਹੋ ਜਾਂਦਾ ਹੈ; ਉੱਕਾ ਹੀ ਚਿੰਤਾ ਨਹੀਂ ਰਹਿੰਦੀ, ਕਿਉਂਕਿ ਚਿੰਤਾ ਤੋਂ ਰਹਿਤ ਪ੍ਰਭੂ ਮਨ ਵਿਚ ਆ ਵੱਸਦਾ ਹੈ। ਮਨੁੱਖ ਦੇ ਅੰਦਰ ਹੀ ਗਿਆਨ-ਰੂਪ ਤੀਰਥ ਹੈ। ਜਿਸ ਮਨੁੱਖ ਨੂੰ ਸਤਿਗੁਰੂ ਨੇ ਇਸ ਤੀਰਥ ਦੀ ਸਮਝ ਬਖ਼ਸ਼ੀ ਹੈ ਉਹ ਮਨੁੱਖ ਨਾਮ-ਅੰਮ੍ਰਿਤ ਦੇ ਸਰੋਵਰ ਵਿਚ, ਅੰਮ੍ਰਿਤ ਦੇ ਤੀਰਥ ਤੇ ਨ੍ਹਾਉਂਦਾ ਹੈ, ਤੇ ਉਸ ਦਾ ਮਨ ਪਵਿੱਤ੍ਰ ਹੋ ਜਾਂਦਾ ਹੈ, ਮਨ ਦੀ ਵਿਕਾਰਾਂ ਦੀ ਮੈਲ ਦੂਰ ਹੋ ਜਾਂਦੀ ਹੈ। ਸਤਿਗੁਰੂ ਦੇ ਸੱਚੇ ਸ਼ਬਦ ਦੀ ਬਰਕਤਿ ਨਾਲ ਸੁਤੇ ਹੀ ਸਤਸੰਗੀ ਸਤਸੰਗੀਆਂ ਨੂੰ ਮਿਲਦੇ ਹਨ। ਸਤਸੰਗ ਦੀ ਰਾਹੀਂ ਪ੍ਰਭੂ ਵਿਚ ਬਿਰਤੀ ਜੋੜ ਕੇ, ਹਿਰਦੇ-ਰੂਪ ਘਰ ਵਿਚ ਉਹਨਾਂ ਨੂੰ ਪ੍ਰਭੂ-ਸਿਮਰਨ ਰੂਪ ਆਹਰ ਮਿਲ ਜਾਂਦਾ ਹੈ। ਪਰ, ਪਖੰਡ ਕੀਤਿਆਂ ਮੌਤ ਦਾ ਸਹਮ ਨਹੀਂ ਛੱਡਦਾ, ਪਖੰਡ ਦੀ ਇੱਜ਼ਤ ਮਿਟਾ ਕੇ ਮੌਤ ਇਸ ਨੂੰ ਲੈ ਤੁਰਦੀ ਹੈ। ਹੇ ਨਾਨਕ! ਜੋ ਮਨੁੱਖ ਨਾਮ ਵਿਚ ਰੰਗੇ ਹੋਏ ਹਨ, ਉਹ ਸਦਾ ਥਿਰ ਰਹਿਣ ਵਾਲੇ ਪ੍ਰਭੂ ਦੇ ਚਰਨਾਂ ਵਿਚ ਸੁਰਤਿ ਜੋੜ ਕੇ ਇਸ ਸਹਮ ਤੋਂ ਬਚ ਜਾਂਦੇ ਹਨ।੨। ਹੇ ਭਾਈ! ਉਸ ਸਤਸੰਗ ਵਿਚ ਜਾ ਕੇ ਬੈਠੋ, ਜਿਥੇ ਪ੍ਰਭੂ ਦੇ ਨਾਮ ਦੀ ਵਿਚਾਰ ਹੁੰਦੀ ਹੈ, ਉਥੇ ਜਾ ਕੇ ਮਨ ਟਿਕਾ ਕੇ ਹਰੀ ਦਾ ਨਾਮ ਜਪੋ, ਤਾਂ ਜੋ ਨਾਮ-ਤੱਤ ਖੁੱਸ ਨਾਹ ਜਾਏ। ਸਤਸੰਗ ਵਿਚ ਸਦਾ ਦਿਨ ਰਾਤ ਹਰੀ ਦਾ ਨਾਮ ਜਪੋ, ਇਹ ਨਾਮ-ਰੂਪ ਢੋਆ ਲੈ ਕੇ ਹੀ ਪ੍ਰਭੂ ਦੀ ਹਜ਼ੂਰੀ ਵਿਚ ਅੱਪੜੀਦਾ ਹੈ। ਪਰ ਸਤਸੰਗ ਵਿਚ ਭੀ ਉਸੇ ਮਨੁੱਖ ਨੂੰ ਪੂਰਾ ਗੁਰੂ ਲੱਭਦਾ ਹੈ, ਜਿਸ ਦੇ ਮੱਥੇ ਉਤੇ ਧੁਰੋਂ ਭਲੇ ਕਰਮਾਂ ਦੇ ਸੰਸਕਾਰਾਂ ਦਾ ਲੇਖ ਲਿਖਿਆ ਹੋਇਆ ਹੈ। ਹੇ ਭਾਈ! ਸਾਰੇ ਉਸ ਗੁਰੂ ਨੂੰ ਸਿਰ ਨਿਵਾਓ ਜੋ ਸਦਾ ਪ੍ਰਭੂ ਦੀ ਸਿਫ਼ਤਿ ਸਾਲਾਹ ਦੀਆਂ ਗੱਲਾਂ ਕਰਦਾ ਹੈ।੪।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੂਨ, 2023) appeared first on Ludhiana Live.