state leval smagam Archives - Ludhiana Live

ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਪਿੰਡ ਈਸੜੂ ‘ਚ ਹੋਵੇਗਾ ਰਾਜ ਪੱਧਰੀ ਸਮਾਗਮ
ਲੁਧਿਆਣਾ : ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੋਆ ਦੀ ਅਜ਼ਾਦੀ ਦੇ ਮਹਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਜੀ ਦੇ ਸ਼ਹੀਦੀ ਦਿਵਸ ਮੌਕੇ 15 ਅਗਸਤ ਨੂੰ ਪੰਜਾਬ ਸਰਕਾਰ ਵੱਲੋਂ ਪਿੰਡ ਈਸੜੂ ਤਹਿਸੀਲ ਖੰਨਾ ਜ਼ਿਲ੍ਹਾ ਲੁਧਿਆਣਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ।

ਇਸ ਰਾਜ ਪੱਧਰੀ ਸਮਾਗਮ ਮੌਕੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਲਗਵਾਉਣਗੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ ਵੀ ਸ਼ਹੀਦ ਨੂੰ ਸਰਧਾਂਜਲੀਆਂ ਭੇਟ ਕਰਨਗੀਆਂ।

ਵਿਧਾਇਕ ਸੌਂਦ ਵਲੋਂ ਸਪੱਸ਼ਟ ਕੀਤਾ ਗਿਆ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ਹੀਦੀ ਸਮਾਗਮ ਨੂੰ ਬੜੇ ਹੀ ਸਾਦੇ ਢੰਗ ਨਾਲ ਮਨਾਇਆ ਜਾਣਾ ਹੈ ਅਤੇ ਆਮ ਲੋਕਾਂ ਵਲੋਂ ਟੈਕਸ ਦੇ ਰੂਪ ਵਿੱਚ ਦਿੱਤੇ ਪੈਸੇ ਨੂੰ ਮਿਆਰੀ ਸਿੱਖਿਆ ਅਤੇ ਹੋਰ ਸਾਰਥਕ ਕੰਮਾਂ ‘ਤੇ ਖਰਚ ਕੀਤਾ ਜਾਵੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਸਿਆਸੀ ਰੈਲੀ ਨਹੀਂ ਕੀਤੀ ਜਾਵੇਗੀ।

ਇਸ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ. ਪਰਮਵੀਰ ਸਿੰਘ ਅਤੇ ਐਸ.ਐਸ.ਪੀ. ਖੰਨਾ ਅਮਨੀਤ ਕੌਂਡਲ ਨੇ ਪਿੰਡ ਈਸੜੂ ਵਿਖੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਰਾਜ ਪੱਧਰੀ ਸਮਾਗਮ ਨੂੰ ਸਫਲ ਬਣਾਉਣ ਲਈ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ।

ਡਿਪਟੀ ਕਮਿਸ਼ਨਰ ਸ੍ਰੀਮਤੀ ਮਲਿਕ ਨੇ ਇਸ ਮੌਕੇ ਕਿਹਾ ਕਿ ਰਾਜ ਪੱਧਰੀ ਸਮਾਗਮ ਦੇ ਆਯੋਜਨ ਲਈ ਪਿੰਡ ਈਸੜੂ ਵਿਖੇ ਸ਼ਮੂਲੀਅਤ ਕਰਨ ਵਾਲੀ ਸੰਗਤ ਦੇ ਬੈਠਣ ਦਾ ਪ੍ਰਬੰਧ ਤੇ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਰ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸ਼ਹੀਦ ਦੇ ਆਦਮਕੱਦ ਬੁੱਤ ਅਤੇ ਸਮਾਰਕ ਦੀ ਦਿੱਖ ਸਵਾਰਨ ਅਤੇ ਰੰਗ ਰੋਗਨ ਲਈ ਵੀ ਡਿਊਟੀਆਂ ਲਗਾਈਆਂ ਗਈਆਂ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਇਸ ਰਾਜ ਪੱਧਰੀ ਸਮਾਗਮ ਮੌਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਖੰਨਾ ਪੁਲਸ ਵੱਲੋਂ ਕੀਤੇ ਜਾਣਗੇ। ਇਸ ਮੌਕੇ ਹੈਲੀਪੈਡ, ਪਾਰਕਿੰਗ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੀ ਪੁਲਿਸ ਵਿਭਾਗ ਨੂੰ ਜਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਨਿਰਵਿਘਨ ਬਿਜਲੀ ਦੀ ਸਪਲਾਈ ਚਾਲੂ ਰੱਖਣ ਲਈ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ।

The post ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਪਿੰਡ ਈਸੜੂ ‘ਚ ਹੋਵੇਗਾ ਰਾਜ ਪੱਧਰੀ ਸਮਾਗਮ appeared first on Ludhiana Live.

ਲੁਧਿਆਣਾ ‘ਚ ਸੰਧਵਾਂ ਨੇ 74ਵੇਂ ਗਣਤੰਤਰ ਦਿਵਸ ਮੌਕੇ ਲਹਿਰਾਇਆ ਰਾਸ਼ਟਰੀ ਤਿਰੰਗਾ
ਲੁਧਿਆਣਾ :  ਜੀ-20 ਸੈਸ਼ਨ ਦੀ ਮੇਜ਼ਬਾਨੀ ਨੂੰ ਪੰਜਾਬ ਲਈ ਆਪਣੇ ਅਮੀਰ ਸੱਭਿਆਚਾਰ ਅਤੇ ਵਿਰਸੇ ਨੂੰ ਦੁਨੀਆਂ ਸਾਹਮਣੇ ਪੇਸ਼ ਕਰਨ ਦਾ ਸੁਨਹਿਰੀ ਮੌਕਾ ਦੱਸਦਿਆਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਪੰਜਾਬੀਆਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿਉਂਕਿ ਇਹ ਸਮਾਗਮ ਸੂਬੇ ਨੂੰ ਦੁਨੀਆਂ ਦੇ ਨਕਸ਼ੇ ‘ਚ ਸਿਖ਼ਰਾਂ ‘ਤੇ ਪਹੁੰਚਾ ਦੇਵੇਗਾ।

ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਤਿਰੰਗਾ ਝੰਡਾ ਲਹਿਰਾਉਣ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਸਪੀਕਰ ਨੇ ਕਿਹਾ ਕਿ ਸਿੱਖਿਆ ਅਤੇ ਕਿਰਤ ਵਿਸ਼ੇ ‘ਤੇ ਜੀ-20 ਸੰਮੇਲਨ ਦੇ ਦੋ ਸੈਸ਼ਨ ਇਸ ਸਾਲ ਫਰਵਰੀ ਅਤੇ ਜੂਨ ਵਿਚ ਪੰਜਾਬ ਵਿਚ ਹੋਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੋਵਾਂ ਸਮਾਗਮਾਂ ਨੂੰ ਸਫ਼ਲ ਬਣਾਉਣ ਲਈ ਹਰ ਸੰਭਵ ਯਤਨਸ਼ੀਲ ਹੈ, ਜਿਸ ਵਿੱਚ 46 ਦੇਸ਼ਾਂ ਦੇ ਆਗੂ ਸਮਾਗਮਾਂ ਵਿੱਚ ਸ਼ਿਰਕਤ ਕਰਨਗੇ

ਉਨ੍ਹਾਂ ਕਿਹਾ ਕਿ ਇਸ ਸਫ਼ਲ ਆਯੋਜਨ ਨਾਲ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਵਿਰਸੇ ਨੂੰ ਹੋਰ ਹੁਲਾਰਾ ਮਿਲੇਗਾ। ਅਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਕੌਮੀ ਆਜ਼ਾਦੀ ਦੀ ਲਹਿਰ ਵਿੱਚ 80 ਫੀਸਦੀ ਕੁਰਬਾਨੀਆਂ ਇਕੱਲੇ ਪੰਜਾਬੀਆਂ ਨੇ ਦਿੱਤੀਆਂ ਹਨ।

ਸੰਧਵਾਂ ਨੇ ਕਿਹਾ ਕਿ ਜਿਸ ਰੰਗਲੇ ਪੰਜਾਬ ਦਾ ਸੁਪਨਾ ਸਾਡੇ ਸ਼ਹੀਦਾਂ ਨੇ ਦੇਖਿਆ ਸੀ, ਓਸ ਪੰਜਾਬ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਇਸ ਨੂੰ ਰੰਗਲਾ ਪੰਜਾਬ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ। ਇਸ ਤੋਂ ਇਲਾਵਾ, ਸਰਕਾਰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸਿਹਤ, ਸਿੱਖਿਆ, ਰੁਜ਼ਗਾਰ, ਵਾਤਾਵਰਣ, ਉਦਯੋਗਿਕ ਅਤੇ ਹੋਰ ਪ੍ਰਮੁੱਖ ਖੇਤਰਾਂ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ।

ਸਪੀਕਰ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਨੂੰ ਨਿਵੇਸ਼ ਲਈ ਇੱਕ ਉੱਤਮ ਸਥਾਨ ਬਣਾਉਣ ‘ਤੇ ਜ਼ੋਰ ਦੇ ਰਹੀ ਹੈ ਅਤੇ ਪ੍ਰਮੁੱਖ ਕਾਰੋਬਾਰੀ ਟਾਟਾ ਸਟੀਲਜ਼ ਅਤੇ ਹੋਰਾਂ ਨੇ ਲੁਧਿਆਣਾ ਅਤੇ ਸੂਬੇ ਦੇ ਹੋਰ ਹਿੱਸਿਆਂ ਵਿੱਚ ਪਹਿਲਾਂ ਹੀ ਆਪਣੇ ਪਲਾਂਟਾਂ ਦੀ ਉਸਾਰੀ ਸ਼ੁਰੂ ਕਰ ਦਿੱਤੀ ਹੈ।

ਉਨ੍ਹਾਂ ਸਰਕਾਰ ਦੀਆਂ ਅਹਿਮ ਪ੍ਰਾਪਤੀਆਂ ਅਤੇ ਇਤਿਹਾਸਕ ਫੈਸਲਿਆਂ ਦਾ ਵੀ ਜ਼ਿਕਰ ਕੀਤਾ ਜਿਨ੍ਹਾਂ ਵਿੱਚ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ, ਸ਼ਹੀਦਾਂ ਨੂੰ 1 ਕਰੋੜ ਰੁਪਏ ਦੀ ਐਕਸਗ੍ਰੇਸ਼ੀਆ, 600 ਯੂਨਿਟ ਮੁਫਤ ਬਿਜਲੀ, 500 ਆਮ ਆਦਮੀ ਕਲੀਨਿਕ, ਸਕੂਲ ਆਫ ਐਮੀਨੈਂਸ, ਕਰੀਬ 9000 ਏਕੜ ਜ਼ਮੀਨ ਕਬਜਿਆਂ ਤੋਂ ਖਾਲੀ ਕਰਵਾਈ ਗਈ, ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 30 ਫੀਸਦੀ ਦੀ ਕਮੀ ਅਤੇ ਹੋਰ ਬਹੁਤ ਕੁਝ ਸ਼ਾਮਲ ਹੈ ।

ਸਪੀਕਰ ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਬੀ.ਆਰ. ਅੰਬੇਦਕਰ ਨੂੰ ਇੱਕ ਵਿਸ਼ਾਲ ਅਤੇ ਸਰਵੋਤਮ ਸੰਵਿਧਾਨ ਦੇਣ ਲਈ ਸ਼ਰਧਾਂਜਲੀ ਭੇਟ ਕੀਤੀ ਜਿਸ ਕਾਰਨ ਦੇਸ਼ ਨੂੰ ਲੋਕਤੰਤਰ ਦੀ ਮਾਂ ਕਿਹਾ ਜਾਂਦਾ ਹੈ।

ਲੋਕਾਂ ਨੂੰ ਸਪੱਸ਼ਟ ਸੱਦਾ ਦਿੰਦਿਆਂ ਸਪੀਕਰ ਨੇ ਉਨ੍ਹਾਂ ਨੂੰ ਦੇਸ਼ ਲਈ ਆਪਣਾ ਪਿਆਰ ਨਿਛਾਵਰ ਕਰਨ ਵਾਲੇ ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਜੋਸ਼ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਲੋਕ ਰਾਜ ਅਤੇ ਦੇਸ਼ ਪ੍ਰਤੀ ਫਰਜ਼ਾਂ ਵੱਲ ਧਿਆਨ ਦੇਣ।

ਇਸ ਤੋਂ ਪਹਿਲਾਂ ਪਰੇਡ ਕਮਾਂਡਰ ਆਈ.ਪੀ.ਐਸ. ਜਸਰੂਪ ਕੌਰ ਬਾਠ ਦੀ ਅਗਵਾਈ ਹੇਠ ਪੰਜਾਬ ਪੁਲਿਸ, ਹੋਮ ਗਾਰਡਜ਼, ਐਨ.ਸੀ.ਸੀ., ਭਾਰਤ ਸਕਾਊਟਸ ਅਤੇ ਗਾਈਡਜ਼ ਦੀਆਂ ਟੁਕੜੀਆਂ ਨੇ ਪ੍ਰਭਾਵਸ਼ਾਲੀ ਮਾਰਚ ਪਾਸਟ ਦੌਰਾਨ ਮੁੱਖ ਮਹਿਮਾਨ ਨੇ ਸਲਾਮੀ ਲਈ।

ਇਸੇ ਤਰ੍ਹਾਂ ਰੰਗਾਰੰਗ ਪ੍ਰੋਗਰਾਮ ਜਿਸ ਵਿੱਚ ਇੱਕ ਸਮੂਹ ਪੀ.ਟੀ. ਸ਼ੋਅ, ਗਿੱਧਾ, ਭੰਗੜਾ ਅਤੇ ਹੋਰ ਰਵਾਇਤੀ ਲੋਕ ਨਾਚਾਂ ਨੇ ਆਪਣੀ ਸ਼ਾਨਦਾਰ ਪੇਸ਼ਕਾਰੀ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ।

ਬਾਅਦ ਵਿੱਚ ਮੰਤਰੀ ਸੰਧਵਾਂ ਵਲੋਂ ਉੱਘੇ ਸੁਤੰਤਰਤਾ ਸੈਨਾਨੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਉਨ੍ਹਾਂ ਪ੍ਰਮੁੱਖ ਅਧਿਕਾਰੀਆਂ/ਕਰਮਚਾਰੀਆਂ ਅਤੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਵਿਅਕਤੀਆਂ ਨੂੰ ਸਮਾਜ ਪ੍ਰਤੀ ਉਨ੍ਹਾਂ ਦੇ ਯੋਗਦਾਨ ਲਈ ਸਨਮਾਨਿਤ ਵੀ ਕੀਤਾ।

ਇਸ ਮੌਕੇ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਦਲਜੀਤ ਸਿੰਘ ਭੋਲਾ ਗਰੇਵਾਲ, ਚੌਧਰੀ ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਗੁਰਪ੍ਰੀਤ ਬੱਸੀ ਗੋਗੀ, ਜੀਵਨ ਸਿੰਘ ਸੰਗੋਵਾਲ, ਕੁਲਵੰਤ ਸਿੰਘ ਸਿੱਧੂ, ਮਨਵਿੰਦਰ ਸਿੰਘ ਗਿਆਸਪੁਰਾ, ਹਾਕਮ ਸਿੰਘ ਠੇਕੇਦਾਰ, ਹਰਦੀਪ ਸਿੰਘ ਮੁੰਡੀਆਂ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਏ.ਡੀ.ਜੀ.ਪੀ. ਸੁਧਾਂਸ਼ੂ ਐਸ. ਸ੍ਰੀਵਾਸਤਵ, ਜ਼ਿਲ੍ਹਾ ਤੇ ਸੈਸ਼ਨ ਜੱਜ ਮੁਨੀਸ਼ ਸਿੰਗਲ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਅਤੇ ਹੋਰ ਹਾਜ਼ਰ ਸਨ।

The post ਲੁਧਿਆਣਾ ‘ਚ ਸੰਧਵਾਂ ਨੇ 74ਵੇਂ ਗਣਤੰਤਰ ਦਿਵਸ ਮੌਕੇ  ਲਹਿਰਾਇਆ ਰਾਸ਼ਟਰੀ ਤਿਰੰਗਾ appeared first on Ludhiana Live.

ਲੁਧਿਆਣਾ ਵਿੱਚ ਰਾਜ ਪੱਧਰੀ ਸਮਾਗਮ ਦੌਰਾਨ ਭਗਵਾਨ ਵਿਸ਼ਵਕਰਮਾ ਨੂੰ ਸ਼ਰਧਾਂਜਲੀ ਭੇਟ
ਲੁਧਿਆਣਾ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਆਮ ਆਦਮੀ ਸਰਕਾਰ ਸੂਬੇ ਦੀ ਸਮੁੱਚੀ ਵਿਵਸਥਾ ਵਿੱਚ ਸੁਧਾਰ ਕਰੇਗੀ ਤਾਂ ਜੋ ਲੋਕਾਂ ਦੀ ਤਰੱਕੀ ਅਤੇ ਖ਼ੁਸ਼ਹਾਲੀ ਨੂੰ ਯਕੀਨੀ ਬਣਾਇਆ ਜਾ ਸਕੇ। ਰਾਮਗੜ੍ਹੀਆ ਕਾਲਜ ਵਿਖੇ ਵਿਸ਼ਵਕਰਮਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਬ੍ਰਹਿਮੰਡ ਵਿੱਚ ਰਚਨਾਤਮਕਤਾ, ਇੰਜਨੀਅਰਿੰਗ, ਨਿਰਮਾਣ ਸ਼ੈਲੀ ਅਤੇ ਤਕਨਾਲੋਜੀ ਦੇ ਮੋਢੀ ਸਨ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ, ਜਿਸ ਦੌਰਾਨ ਉਨ੍ਹਾਂ ਨੇ ਇਸ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਪਹੁੰਚਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਉਹ ਭਗਵਾਨ ਵਿਸ਼ਵਕਰਮਾ ਦੇ ਆਸ਼ੀਰਵਾਦ ਨਾਲ ਸੂਬੇ ਨੂੰ ਹੋਏ ਨੁਕਸਾਨ ਦੀ ਪੂਰਤੀ ਯਕੀਨੀ ਬਣਾਉਣ ਲਈ ਯਤਨਸ਼ੀਲ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਵਿਸ਼ਵ ਭਰ ਵਿੱਚ ਉਦਯੋਗਿਕ ਅਤੇ ਬੁਨਿਆਦੀ ਢਾਂਚੇ ਵਿੱਚ ਜੋ ਵਿਕਾਸ ਹੋਇਆ ਹੈ, ਉਹ ਭਗਵਾਨ ਵਿਸ਼ਵਕਰਮਾ ਦੇ ਆਸ਼ੀਰਵਾਦ ਸਦਕਾ ਹੀ ਹੋਇਆ ਹੈ।

ਭਗਵੰਤ ਮਾਨ ਨੇ ਕਿਹਾ ਕਿ ਯੁੱਗਾਂ ਤੋਂ ਸਾਰੇ ਬ੍ਰਹਿਮੰਡ ਦੇ ਰਚਨਾਕਾਰ ਭਗਵਾਨ ਵਿਸ਼ਵਕਰਮਾ ਨੂੰ ਸਾਰੀਆਂ ਉਦਯੋਗਿਕ ਗਤੀਵਿਧੀਆਂ ਵਿੱਚ ਲੋਕਾਂ ਵੱਲੋਂ ਵਰਤੀ ਜਾ ਰਹੀ ਸਾਰੀ ਮਸ਼ੀਨਰੀ ਅਤੇ ਉਪਕਰਨਾਂ ਦਾ ਸਵਾਮੀ ਮੰਨਿਆ ਜਾਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਰੇ ਕਾਰੀਗਰਾਂ ਅਤੇ ਇਮਾਰਤਸਾਜ਼ਾਂ ਦੇ ਇਸ ਮਹਾਨ ਦੇਵਤੇ ਨੇ ਸਾਡੇ ਕਾਰੀਗਰਾਂ, ਕਿਰਤੀਆਂ ਅਤੇ ਮਜ਼ਦੂਰ ਵਰਗ ਨੂੰ ਦੇਸ਼ ਦੇ ਵਿਕਾਸ ਲਈ ਸਖ਼ਤ ਮਿਹਨਤ ਕਰਨ ਦੇ ਨਾਲ-ਨਾਲ ਕਿਰਤ ਦੇ ਮਾਣ ਅਤੇ ਸਤਿਕਾਰ ਦੀ ਭਾਵਨਾ ਪੈਦਾ ਕਰਨ ਲਈ ਪ੍ਰੇਰਿਤ ਕੀਤਾ ਹੈ।

ਮੁੱਖ ਮੰਤਰੀ ਨੇ ਲੁਧਿਆਣਾ ਸ਼ਹਿਰ ਨਾਲ ਭਾਵਨਾਤਮਕ ਸਾਂਝ ਦੀ ਗੱਲ ਕਰਦਿਆਂ ਕਿਹਾ ਕਿ ਜੇ ਪਿੰਡ ਸਤੌਜ ਉਨ੍ਹਾਂ ਦੀ ਜਨਮ ਭੂਮੀ ਹੈ ਤਾਂ ਲੁਧਿਆਣਾ ਕਰਮ ਭੂਮੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਖ਼ੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਪਹਿਲਾਂ ਹੀ ਸਖ਼ਤ ਯਤਨ ਕਰ ਰਹੀ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ।

The post  ਲੁਧਿਆਣਾ ਵਿੱਚ ਰਾਜ ਪੱਧਰੀ ਸਮਾਗਮ ਦੌਰਾਨ ਭਗਵਾਨ ਵਿਸ਼ਵਕਰਮਾ ਨੂੰ ਸ਼ਰਧਾਂਜਲੀ ਭੇਟ appeared first on Ludhiana Live.

ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਮੌਕੇ ਰਾਜ ਪੱਧਰੀ ਸਮਾਗਮ
ਲੁਧਿਆਣਾ :  ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਇੰਦਰਪ੍ਰੀਤ ਕੌਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਹਿਲੀ ਅਕਤੂਬਰ, 2022 ਨੂੰ ਸਥਾਨਕ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ ਰਾਜ ਪੱਧਰੀ ‘ਅੰਤਰ ਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ’ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਦਿਹਾੜੇ ਨੂੰ ਮਨਾਉਣ ਦਾ ਮੁੱਖ ਮੰਤਵ ਸਮਾਜ ਦੇ ਨਾਗਰਿਕਾਂ ਨੂੰ ਸੁਨੇਹਾ ਦੇਣਾ ਹੈ ਕਿ ਉਨ੍ਹਾਂ ਦੀਆਂ ਸ਼ਿੱਖਿਆਵਾਂ, ਸਹਿਯੋਗ ਅਤੇ ਪਿਆਰ ਤੋਂ ਬਗੈਰ ਇਹ ਸਮਾਜ ਤਰੱਕੀ ਨਹੀਂ ਕਰ ਸਕਦਾ। ਉਨ੍ਹਾਂ ਦੱਸਿਆ ਕਿ ਘਰ ਵਿੱਚ ਬਜੁਰਗਾਂ ਦੀ ਰਹਿਨੁਮਾਈ ਅਧੀਨ ਬਚਪਨ ਤੋਂ ਹੀ ਬੱਚਾ ਆਪਣੇ ਸੱਭਿਆਚਾਰ, ਅਨੁਸ਼ਾਸਨ, ਪਿਆਰ ਅਤੇ ਆਪਣੇਪਨ ਦੀ ਸਿੱਖਿਆ ਲੈਂਦਾ ਹੈ ਕਿਉਂਕਿ ਘਰ ਹੀ ਬੱਚੇ ਦੀ ਪਹਿਲੀ ਪਾਠਸ਼ਾਲਾ ਹੁੰਦੀ ਹੈ।

ਉਨ੍ਹਾਂ ਦੱਸਿਆ ਕਿ ਬਜ਼ੁਰਗ ਸਾਡੇ ਸਮਾਜ ਦਾ ਇੱਕ ਬਹੁਤ ਹੀ ਅਨਮੋਲ ਅਤੇ ਵਡਮੁੱਲਾ ਅੰਗ ਹਨ। ਬਜੁ਼ਰਗਾਂ ਦੀ ਇੱਜ਼ਤ ਕਰਨਾ, ਪਿਆਰ ਕਰਨਾ ਅਤੇ ਸੇਵਾ ਕਰਨਾ ਹਰ ਇੱਕ ਵਿਅਕਤੀ ਦਾ ਨੈਤਿਕ ਫਰਜ਼ ਹੈ। ਇਸ ਲਈ ਇਸ ਦਿਹਾੜੇ ਦੀ ਮਹੱਤਤਾ ਨੂੰ ਉਜਾਗਰ ਕਰਨ ਵਾਸਤੇ ਲੁਧਿਆਣਾ ਜ਼ਿਲ੍ਹੇ ਵਿੱਚ ਰਾਜ ਪੱਧਰੀ ਅੰਤਰ ਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ ਜਾ ਰਿਹਾ ਹੈ।

The post  ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਮੌਕੇ ਰਾਜ ਪੱਧਰੀ ਸਮਾਗਮ appeared first on Ludhiana Live.

15 ਅਗਸਤ ਨੂੰ ਪਿੰਡ ਈਸੜੂ ਵਿਖੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ
ਲੁਧਿਆਣਾ :  ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਸ. ਤਰੁਨਪ੍ਰੀਤ ਸਿੰਘ ਸੌਂਦ ਦੇ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਗੋਆ ਮੁਕਤੀ ਅੰਦੋਲਨ ਦੇ ਪਹਿਲੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ‘ਤੇ ਪੰਜਾਬ ਸਰਕਾਰ ਵੱਲੋਂ 15 ਅਗਸਤ ਨੂੰ ਪਿੰਡ ਈਸੜੂ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾ ਦਾ ਜਾਇਜ਼ਾ ਲਿਆ।

ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਬੈਂਸ, ਐਸ.ਐਸ.ਪੀ. ਖੰਨਾ ਰਵੀ ਕੁਮਾਰ, ਐਸ.ਡੀ.ਐਮ. ਖੰਨਾ ਮਨਜੀਤ ਕੌਰ, ਐਸ.ਪੀ. ਹੈਡਕੁਆਰਟਰ ਗੁਰਪ੍ਰੀਤ ਕੌਰ ਪੁਰੇਵਾਲ, ਤਹਿਸੀਲਦਾਰ ਸ. ਨਵਦੀਪ ਸਿੰਘ ਭੋਗਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਵਿਧਾਇਕ ਸ. ਤਰੁਨਪ੍ਰੀਤ ਸਿੰਘ ਸੌਂਦ ਦੇ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਸਾਂਝੇ ਤੌਰ ‘ਤੇ ਕਿਹਾ ਗਿਆ ਕਿ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ 15 ਅਗਸਤ, 2022 ਨੂੰ ਸ਼ਹੀਦ ਦੇ ਪਿੰਡ ਈਸੜੂ ਵਿਖੇ ਸ਼ਰਧਾ ਦੇ ਫੁੱਲ ਭੇਂਟ ਕਰਨਗੇ।

ਉਨ੍ਹਾਂ ਕਿਹਾ ਕਿ ਗੋਆ ਮੁਕਤੀ ਅੰਦੋਲਨ ਦੇ ਪਹਿਲੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ‘ਤੇ ਪੰਜਾਬ ਸਰਕਾਰ ਵੱਲੋਂ 15 ਅਗਸਤ ਨੂੰ ਪਿੰਡ ਈਸੜੂ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ।

ਬਾਅਦ ਵਿੱਚ, ਉਨ੍ਹਾਂ ਸਥਾਨਕ ਜੀ.ਕੇ. ਇੰਨਕਲੇਵ, ਲਲਹੇੜੀ ਰੋਡ, ਖੰਨਾ ਵਿਖੇ ਉਸਾਰੀ ਅਧੀਨ ਆਮ ਆਦਮੀ ਕਲੀਨਿਕ ਦਾ ਦੌਰਾ ਕਰਦਿਆਂ ਚੱਲ ਰਹੇ ਕਾਰਜ਼ਾਂ ਦਾ ਜਾਇਜ਼ਾ ਵੀ ਲਿਆ, ਜਿਸਦੀ 15 ਅਗਸਤ, 2022 ਨੂੰ ਸੁ਼ਰੂਆਤ ਕੀਤੀ ਜਾਵੇਗੀ।

The post  15 ਅਗਸਤ ਨੂੰ ਪਿੰਡ ਈਸੜੂ ਵਿਖੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ appeared first on Ludhiana Live.