syukat kisan morcha Archives - Ludhiana Live

ਭਲਵਾਨਾਂ ‘ਤੇ ਜ਼ਬਰ ਵਿਰੁੱਧ SKM ਅਤੇ ਟਰੇਡ ਯੂਨੀਅਨਾਂ ਵਲੋਂ ਰੋਸ ਮੁਜ਼ਾਹਰਾ
ਲੁਧਿਆਣਾ : ਮੋਦੀ ਦੀ ਭਾਜਪਾ ਸਰਕਾਰ ਦੇ ਜ਼ਬਰ, ਤਾਨਾਸ਼ਾਹੀ ਅਤੇ ਔਰਤ ਵਿਰੋਧੀ ਸੋਚ ਦਾ ਪ੍ਰਤੱਖ ਨਜ਼ਾਰਾ ਲੋਕਾਂ ਨੇ ਉਦੋਂ ਦੇਖਿਆ ਜਦੋ ਜਿਨਸੀ ਦੋਸ਼ਾਂ ਦਾ ਸਾਹਮਣਾ ਕਰ ਰਹੇ ਭਾਜਪਾ ਐਮ ਪੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਬਚਾਉਣ ਲਈ ਭਲਵਾਨਾਂ ਦੇ ਅੰਦੋਲਨ ਨੂੰ ਕੁਚਲਣ ਲਈ ਪੁਲਿਸ ਨੇ ਅਣਮਨੁੱਖੀ ਵਿਵਹਾਰ ਕੀਤਾ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਅੱਜ ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਵਲੋਂ ਸਾਂਝੇ ਤੌਰ ਤੇ ਰੋਸ ਪ੍ਰਦਰਸ਼ਨ ਦੌਰਾਨ ਬੁਲਾਰਿਆਂ ਨੇ ਕੀਤਾ।

ਕਿਸਾਨਾਂ ਸਮੇਤ ਸਮੂਹ ਇਨਸਾਫਪਸੰਦ ਲੋਕਾਂ, ਟਰੇਡ ਯੂਨੀਅਨਾਂ, ਪੇਂਡੂ ਮਜ਼ਦੂਰ, ਔਰਤ, ਮੁਲਾਜ਼ਮ,ਵਿਦਿਆਰਥੀ ਅਤੇ ਨੌਜਵਾਨ ਜੱਥੇਬੰਦੀਆਂ ਨੇ ਸਾਂਝੇ ਰੂਪ ਵਿੱਚ ਇੱਕਠੇ ਹੋ ਕੇ ਇਸ ਜ਼ਬਰ ਦਾ ਜੋਰਦਾਰ ਵਿਰੋਧ ਕਰਦੇ ਹੋਏ ਦੋਸ਼ੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਕੀਤੀ। ਰੋਸ ਪ੍ਰਦਰਸ਼ਨ ਤੋਂ ਬਾਅਦ ਮਾਰਚ ਦੀ ਸ਼ਕਲ ਵਿੱਚ ਨਾਅਰੇ ਲਾਉਂਦੇ ਹੋਏ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚਕੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ।

The post ਭਲਵਾਨਾਂ ‘ਤੇ ਜ਼ਬਰ ਵਿਰੁੱਧ SKM ਅਤੇ ਟਰੇਡ ਯੂਨੀਅਨਾਂ ਵਲੋਂ ਰੋਸ ਮੁਜ਼ਾਹਰਾ appeared first on Ludhiana Live.

SKM ਦੇ ਸੱਦੇ ‘ਤੇ ਲਖੀਮਪੁਰ ਖੀਰੀ ਵਿਚ 75 ਘੰਟੇ ਦੇ ਧਰਨੇ ਤੇ’ ਪੰਜਾਬ ਵਿੱਚੋ ਕਿਸਾਨਾਂ ਦੇ ਵੱਡੇ ਜਥੇ ਪਾਉਣਗੇ ਚਾਲੇ
ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਦਫਤਰ ਲੁਧਿਆਣਾ ਵਿਖੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਡਾ ਦਰਸ਼ਨ ਪਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਜੁਲਾਈ ਦੇ ਪ੍ਰੋਗਰਾਮ ਦੀ ਰਿਪੋਰਟ ਮੁਤਾਬਿਕ 18 ਤੋ 30 ਜੁਲਾਈ ਤੱਕ ਪੰਜਾਬ ਵਿਚ  22 ਜਿਲਿਆ ਵਿੱਚ 30 ਕਨਵੈਨਸ਼ਨਾੰ ਹੋਈਆਂ ਅਤੇ 31 ਜੁਲਾਈ ਦੇ ਰੇਲ  ਰੋਕੋ ਪ੍ਰੋਗਰਾਮ ਤੇ  ਸੰਯੁਕਤ ਕਿਸਾਨ ਮੋਰਚੇ ਵਲੋ ਪੂਰੇ ਪੰਜਾਬ ਵਿੱਚ 75 ਥਾਂਵਾ ਰੇਲਾਂ ਜਾਮ ਕੀਤੀਆ ਗਈਆਂ।

ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਵਿਰੁੱਧ ਪੰਜਾਬ ਦੇ ਸਾਰੇ ਜਿਲਿਆਂ ਵਿੱਚ 7 ਤੋ 14 ਅਗਸਤ ਤੱਕ  ਕਨਵੈਨਸ਼ਨਾੰ ਕੀਤੀਆਂ ਜਾਣਗੀਆਂ ਅਤੇ ਜਿਲਾ ਡੀ ਸੀ ਦਫਤਰਾਂ  ਤੇ ਇਕੱਠ ਕਰਕੇ ਸੰਯੁਕਤ ਕਿਸਾਨ ਮੋਰਚਾ ਵਲੋ 16 ਅਗਸਤ ਨੂੰ ਡੀ ਸੀ ਰਾਹੀ ਕੇਂਦਰ ਸਰਕਾਰ ਨੂੰ ਮੰਗ ਪੱਤਰ ਦਿੱਤੇ ਜਾਣਗੇ।

ਲਖੀਮਪੁਰ ਖੀਰੀ 18 19 20 ਨੂੰ 75 ਘੰਟੇ ਦੇ ਧਰਨੇ ਸਬੰਧੀ  ਸੰਯੁਕਤ ਕਿਸਾਨ ਮੋਰਚੇ ਦੀਆਂ  ਦੇਸ਼ ਦੀਆ ਕਿਸਾਨ ਜਥੇਬੰਦੀਆ ਦੀ ਮੀਟਿੰਗ ਜਲਦੀ ਬੁਲਾਈ ਜਾਵੇਗੀ। ਲਖੀਮਪੁਰ ਖੀਰੀ ਵਿਚ ਪੰਜਾਬ ਵਿੱਚੋੰ ਦਸ ਹਜ਼ਾਰ ਤੋ ਵਧ ਕਿਸਾਨ ਪਹੁੰਚਣਗੇ । ਮੀਟਿੰਗ ਵਿੱਚ  ਕਿਸਾਨਾਂ ਦੇ  ਕਰਜੇ ਦਾ ਮਸਲਾ ਵਿਚਾਰਿਆ ਗਿਆ ਇਸ ਮੰਗ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਮੰਗ ਪੱਤਰ ਵਿੱਚ ਪਾਇਆ ਜਾਵੇਗਾ ਕੇਂਦਰ ਸਰਕਾਰ ਤੋ ਕਿਸਾਨਾਂ  ਦੇ ਸਾਰੇ ਕਰਜੇ ਤੇ ਲੀਕ ਮਾਰਨ ਤਕ ਸੰਘਰਸ਼ ਕੀਤਾ ਜਾਵੇਗਾ।

ਕਿਸਾਨ ਜਥੇਬੰਦੀਆ ਨੇ ਪੰਜਾਬ ਸਰਕਾਰ ਤੋ ਮੰਗ ਕੀਤੀ ਕਿ ਦੂਜੇ ਸੂਬਿਆ ਨੂੰ ਜਾਂਦੀਆਂ  ਤੇ ਪੰਜਾਬ ਦੀਆ ਨਹਿਰਾਂ  ਦੇ ਤਲੇ ਕੱਚੇ ਰੱਖੇ ਜਾਣ ਅਤੇ  ਪੰਜਾਬ ਦੀਆਂ ਨਹਿਰਾਂ ਦਾ  ਪਾਣੀ  ਖੇਤੀਬਾੜੀ  ਵਾਸਤੇ  ਸਾਰਾ ਸਾਲ ਛੱਡਿਆ ਜਾਵੇ। ਮੀਟਿੰਗ ਵਿੱਚ 60 ਸਾਲ ਦੀ ਉਮਰ ਦੇ ਖੇਤੀ ਕਰਨ ਵਾਲੇ ਕਿਸਾਨ ਮਰਦਾਂ ਤੇ ਔਰਤਾਂ ਦੀ ਕਿਸਾਨ ਪੈਨਸ਼ਨ ਚੌਥਾ ਦਰਜਾ ਮੁਲਾਜਮ ਦੀ ਪੈਨਸ਼ਨ ਦੇ ਬਰਾਬਰ ਪੈਨਸ਼ਨ ਦਿਤੀ ਜਾਵੇ। ਹਰ ਕਿਸਾਨ ਦੀ  ਫਸਲ ਨੂੰ ਏਕੜ ਦੀ  ਇਕਾਈ ਮੰਨ ਕੇ ਫਸਲਾਂ ਦਾ ਸਰਕਾਰੀ ਬੀਮਾ ਕੀਤਾ ਜਾਵੇ।

The post SKM ਦੇ ਸੱਦੇ ‘ਤੇ ਲਖੀਮਪੁਰ ਖੀਰੀ ਵਿਚ 75 ਘੰਟੇ ਦੇ ਧਰਨੇ ਤੇ’ ਪੰਜਾਬ ਵਿੱਚੋ ਕਿਸਾਨਾਂ ਦੇ ਵੱਡੇ ਜਥੇ ਪਾਉਣਗੇ ਚਾਲੇ  appeared first on Ludhiana Live.

ਸੰਯੁਕਤ ਕਿਸਾਨ ਮੋਰਚੇ ਵੱਲੋਂ ਲੁਧਿਆਣਾ ਜ਼ਿਲ੍ਹੇ ਵਿਚ 31ਜੁਲਾਈ ਰੇਲ ਰੋਕੋ ਸਫਲ ਬਣਾਉਣ ਲਈ ਕੀਤਾ ਅਹਿਦ
ਲੁਧਿਆਣਾ : ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀਆਂ ਜ਼ਿਲ੍ਹਾ ਲੁਧਿਆਣਾ ਵਿਚ ਸਰਗਰਮ ਜੱਥੇਬੰਦੀਆਂ ਨੇ ਕਰਨੈਲ ਸਿੰਘ ਈਸੜੂ ਭਵਨ ਲੁਧਿਆਣਾ ਵਿਖੇ ਕਨਵੈਨਸ਼ਨ ਕਰਕੇ 31 ਜੁਲਾਈ ਨੂੰ ਪੰਜਾਬ ਵਿਚ ਰੇਲ ਦਾ ਚੱਕਾ ਜਾਮ ਕਰਨ ਦੇ ਪ੍ਰਬੰਧਾਂ ਸਬੰਧੀ, ਜਮਹੂਰੀ ਕਿਸਾਨ ਸਭਾ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟ ਉਮਰਾ ਦੀ ਪ੍ਰਧਾਨਗੀ ਹੇਠ ਸੌ ਤੋਂ ਉੱਪਰ ਕਿਸਾਨਾਂ ਦੀ ਹਾਜ਼ਰੀ ਵਿਚ ਕੀਤੀ ਗਈ।

ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਪ੍ਰਧਾਨਗੀ ਮੰਡਲ ਸਮੇਤ ਜਨਰਲ ਸਕੱਤਰ ਚਮਕੌਰ ਸਿੰਘ ਬਰਮੀ ਨੇ ਕਿਹਾ ਕਿ ਸਰਕਾਰਾਂ ਦੀ ਵਾਅਦਾ ਖ਼ਿਲਾਫ਼ੀ ਕਾਰਨ ਕਿਸਾਨ ਰੁਲ ਕੇ ਰਹਿ ਗਏ ਹਨ। ਦਿੱਲੀ ਮੋਰਚੇ ਵੇਲੇ ਹੋਏ ਕਿਸਾਨਾਂ ਤੇ ਕੇਸ ਜਿਓ ਦੇ ਤਿਓ ਹਨ। ਲਖੀਮਪੁਰ ਖੀਰੀ ਦੇ ਕਾਤਲਾਂ ਨੂੰ ਸਜ਼ਾ ਦਾ ਕੀ ਦੋਣੀ ਸੀ ਅਜੇ ਬੇਕਸੂਰ ਕਿਸਾਨਾਂ ਨੂੰ ਨਜ਼ਾਇਜ਼ ਕੇਸ ਪਾ ਕੇ ਜੇਲ੍ਹਾਂ ਡੱਕਿਆ ਹੋਇਆ ਹੈ।

ਪੰਜਾਬ ਸਰਕਾਰ ਨੇ ਪਹਿਲਾਂ ਮੂੰਗੀ ਦਾ ਘੱਟੋ ਘੱਟ ਸਮਰੱਥਨ ਮੁੱਲ ਦਾ ਐਲਾਨ ਕੀਤਾ ਫਿਰ ਖਰੀਦ ਨਹੀਂ ਕੀਤੀ। ਜੀਵਨ ਦੇ ਲਈ ਪਾਣੀ ਅਤਿ ਜ਼ਰੂਰੀ ਹੈ। ਸਰਕਾਰ ਸਾਨੂੰ ਹਰ ਫਸਲ ਤੇ ਐਮ.ਐਸ.ਪੀ. ਤੇ ਖਰੀਦਣ ਦੀ ਸਵਿਧਾਨਿਕ ਗ੍ਰੰਟੀ ਕਰੇ ਅਸੀਂ ਜੀਰੀ ਬੀਜਣੀ ਹੀ ਬੰਦ ਕਰ ਦਿਆਂਗੇ। ਸਰਕਾਰ ਦੀ ਖੇਤੀ ਨੀਤੀ ਨੂੰ ਲੈ ਕੇ ਬਣਾਈ ਕਮੇਟੀ ਸਿਰਫ ਸਰਕਾਰ ਦੇ ਹੱਥਾਂ ਦੀ ਕਠਪੁੱਤਲੀ ਹੈ। ਜੋ ਸਾਨੂੰ ਬਿੱਲਕੁੱਲ ਮੰਜੂਰ ਨਹੀਂ।

ਅਗਨੀ ਪੱਥ ਵਰਗੇ ਮੁੱਦੇ ਆਪੇ ਉਭਾਰ ਕੇ ਆਪੇ ਪਾਸ ਕਰਕੇ ਭਾਰਤ ਦੀ ਜਵਾਨੀ ਨਾਲ ਮਜ਼ਾਕ ਕੀਤਾ ਜਾ ਰਿਹਾ ਹੈ। ਲੋਕ ਵਿਰੋਧੀ ਨੀਤੀਆਂ ਦੇ ਵਿਰੁੱਧ, 31 ਜੁਲਾਈ ਨੂੰ ਪੰਜਾਬ ਪੱਧਰ ‘ਤੇ ਰੇਲ ਦਾ ‘ਚੱਕਾ ਜਾਮ’ ਕੀਤੇ ਜਾਣ ਲਈ ਦੋਰਾਹਾ, ਕਿਲਾ ਰਾਏਪੁਰ, ਜਗਰਾਂਓ ਤੇ ਸਮਰਾਲਾ ਵਿਖੇ ਧਰਨੇ ਦਿੱਤੇ ਜਾਣਗੇ।

The post ਸੰਯੁਕਤ ਕਿਸਾਨ ਮੋਰਚੇ ਵੱਲੋਂ ਲੁਧਿਆਣਾ ਜ਼ਿਲ੍ਹੇ ਵਿਚ 31ਜੁਲਾਈ ਰੇਲ ਰੋਕੋ ਸਫਲ ਬਣਾਉਣ ਲਈ ਕੀਤਾ ਅਹਿਦ appeared first on Ludhiana Live.

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਨੂੰ ਲਾਗੂ ਕਰਨ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਦੀ ਹੋਈ ਮੀਟਿੰਗ
ਲੁਧਿਆਣਾ : ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਭਰਵੀਂ ਮੀਟਿੰਗ ਸੂਬਾ ਪ੍ਰਧਾਨ ਡਾ ਦਰਸ਼ਨਪਾਲ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿਖੇ ਬੀਬੀ ਅਮਰ ਕੌਰ ਯਾਦਗਾਰੀ ਲਾਇਬ੍ਰੇਰੀ ਹਾਲ ਵਿੱਚ ਹੋਈ। ਜਿਸ ਵਿੱਚ ਸੂਬਾ ਕਮੇਟੀ ਦੇ ਆਗੂ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ ਸੂਬਾ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਬੁੱਟਰ ਮੀਤ ਪ੍ਰਧਾਨ ਰੇਸ਼ਮ ਸਿੰਘ ਮਿੱਡਾ ਪ੍ਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ ਇਸ ਤੋਂ ਇਲਾਵਾ ਵੱਖ ਵੱਖ ਜ਼ਿਲ੍ਹਿਆਂ ਦੇ ਪ੍ਰਧਾਨ ਸਕੱਤਰ ਹਾਜ਼ਰ ਹੋਏ।

ਜਾਣਕਾਰੀ ਦਿੰਦਿਆਂ ਡਾ ਦਰਸ਼ਨ ਪਾਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਉਲੀਕੇ ਗਏ ਪ੍ਰੋਗਰਾਮਾਂ ਨੂੰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੂਰੇ ਜ਼ੋਰ ਨਾਲ ਲਾਗੂ ਕਰੇਗੀ। ਉਨ੍ਹਾਂ ਕਿਹਾ ਕਿ ਮੋਰਚੇ ਵੱਲੋਂ 18 ਜੁਲਾਈ ਤੋਂ 30 ਜੁਲਾਈ ਤਕ ਪੂਰੇ ਭਾਰਤ ਵਿੱਚ ਕਿਸਾਨ ਸੰਮੇਲਨ ਕਰਨ ਤੋਂ ਬਾਅਦ 31 ਜੁਲਾਈ ਨੂੰ ਦੇਸ਼ ਭਰ ਵਿੱਚ ਚਾਰ ਘੰਟੇ ਲਈ ਚੱਕਾ ਜਾਮ ਕੀਤਾ ਜਾਵੇਗਾ ।

ਇਸ ਤੋਂ ਇਲਾਵਾ 7 ਅਗਸਤ ਤੋਂ 14 ਅਗਸਤ ਤੱਕ ਜੈ ਜਵਾਨ ਜੈ ਕਿਸਾਨ ਜੈ ਨੌਜਵਾਨ ਸੰਮੇਲਨ ਕਰਕੇ ਕੇਂਦਰ ਸਰਕਾਰ ਵੱਲੋਂ ਫੌਜ ਦੀ ਭਰਤੀ ਵਿਚ ਲਿਆਂਦੀ ਗਈ ਅਗਨੀਪੱਥ ਯੋਜਨਾ ਦਾ ਵਿਰੋਧ ਕੀਤਾ ਜਾਵੇਗਾ। ਇਸ ਤੋਂ ਇਲਾਵਾ ਲਖੀਮਪੁਰ ਖੀਰੀ ਵਿੱਚ 18,19,20 ਅਗਸਤ ਨੂੰ 75 ਘੰਟੇ ਦਾ ਸੰਕੇਤਕ ਦੇਸ਼ ਪੱਧਰਾ ਧਰਨਾ ਦਿੱਤਾ ਜਾਵੇਗਾ ।

ਉਨ੍ਹਾਂ ਕਿਹਾ ਕਿ ਇਕ ਪਾਸੇ ਦੇਸ਼ 75ਵੀਂ ਆਜ਼ਾਦੀ ਦੀ ਵਰ੍ਹੇਗੰਢ ਮਨਾ ਰਿਹਾ ਹੈ ਉਥੇ ਕਿਸਾਨਾਂ ਨੂੰ ਦਰੜ ਕੇ ਮਾਰਨ ਵਾਲੇ ਦੋਸ਼ੀ ਅਜੈ ਮਿਸ਼ਰਾ ਟੈਨੀ ਨੂੰ ਬਰਖਾਸਤ ਨਹੀਂ ਕੀਤਾ ਗਿਆ ਅਤੇ ਉਲਟਾ ਕਿਸਾਨਾਂ ਨੂੰ ਜੇਲ੍ਹਾਂ ਵਿੱਚ ਬੰਦ ਕੀਤਾ ਜਾ ਰਿਹਾ ਹੈ । ਦੇਸ਼ ਦਾ ਕਿਸਾਨ ਅੱਜ ਵੀ ਐੱਮਐੱਸਪੀ ਲਈ ਲੜਾਈ ਲੜ ਰਿਹਾ ਹੈ ਤੇ ਸੰਯੁਕਤ ਕਿਸਾਨ ਮੋਰਚੇ ਨਾਲ ਦਿੱਲੀ ਅੰਦੋਲਨ ਸਮਾਪਤ ਕਰਨ ਵੇਲੇ ਕੇਸ ਵਾਪਸੀ ਦਾ ਮੁੱਦਾ ਅੱਜ ਤੱਕ ਵਿਚਾਲੇ ਹੀ ਲਟਕਿਆ ਪਿਆ ਹੈ।

ਉਨ੍ਹਾਂ ਕਿਹਾ ਕਿ ਸਾਡੀ ਜਥੇਬੰਦੀ ਸੰਯੁਕਤ ਕਿਸਾਨ ਮੋਰਚੇ ਨੂੰ ਇਕਜੁੱਟ ਅਤੇ ਵਿਸ਼ਾਲ ਕਰਨ ਲਈ ਜੋਰਦਾਰ ਯਤਨ ਕਰਦੀ ਰਹੇਗੀ। ਵਿਸ਼ਾਲ ਏਕਤਾ ਨਾਲ ਹੀ ਜਾਬਰ ਸਰਕਾਰ ਨੂੰ ਹਰਾਇਆ ਅਤੇ ਚੁਕਾਇਆ ਜਾ ਸਕਦਾ ਹੈ ਤੇ ਕਿਸਾਨਾਂ ਲਈ ਸਭ ਕੁਝ ਪ੍ਰਾਪਤ ਕੀਤਾ ਜਾ ਸਕਦਾ ਹੈ ।

The post ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਨੂੰ ਲਾਗੂ ਕਰਨ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਦੀ ਹੋਈ ਮੀਟਿੰਗ appeared first on Ludhiana Live.

ਸੰਯੁਕਤ ਸਮਾਜ ਮੋਰਚੇ ’ਚ ਸ਼ਾਮਲ 16 ਕਿਸਾਨ ਜਥੇਬੰਦੀਆਂ ਵਲੋਂ ਵੱਖ ਹੋਣ ਦਾ ਐਲਾਨ
ਮੋਹਾਲੀ : ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ’ਚੋਂ 16 ਕਿਸਾਨ ਜਥੇਬੰਦੀਆਂ ਦੀ ਇਕ ਅਹਿਮ ਮੀਟਿੰਗ ਕਿਸਾਨ ਆਗੂ ਮਨਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ 16 ਕਿਸਾਨ ਜਥੇਬੰਦੀਆਂ ਨੇ ਸਰਬਸੰਮਤੀ ਨਾਲ ਮਤਾ ਪਾ ਕੇ ਸੰਯੁਕਤ ਸਮਾਜ ਮੋਰਚੇ ਨਾਲੋਂ ਵੱਖ ਹੋਣ ਦਾ ਐਲਾਨ ਕੀਤਾ।

ਦੱਸ ਦੇਈਏ ਕਿ ਇਸ ਮੀਟਿੰਗ ’ਚ ਸੰਯੁਕਤ ਕਿਸਾਨ ਮੋਰਚੇ ਦੀ ਏਕਤਾ ਦੇ ਮੱਦੇਨਜ਼ਰ ਦੂਸਰੇ ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਨਾਲ ਤਾਲਮੇਲ ਬਿਠਾਉਣ ਲਈ ਅਤੇ ਏਕਤਾ ’ਚ ਅੜਿੱਕਾ ਬਣ ਰਹੇ ਸਵਾਲਾਂ ਨੂੰ ਹੱਲ ਕਰਨ ਲਈ ਜਗਮੋਹਨ ਸਿੰਘ, ਸਤਨਾਮ ਬਹਿਰੂ, ਮਨਜੀਤ ਰਾਏ, ਬਲਦੇਵ ਨਿਹਾਲਗੜ ਅਤੇ ਰਾਮਿੰਦਰ ਪਟਿਆਲਾ ’ਤੇ ਅਧਾਰਿਤ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ।

ਮੀਟਿੰਗ ’ਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਐੱਮ. ਐੱਸ. ਪੀ. ਸਮੇਤ ਹੋਰ ਕਿਸਾਨ ਮੰਗਾਂ ਨੂੰ ਲੈ ਕੇ 11 ਤੋਂ 17 ਅਪ੍ਰੈਲ ਤਕ ਮਨਾਏ ਜਾ ਰਹੇ ਪ੍ਰਚਾਰ ਹਫ਼ਤੇ ਨੂੰ ਲਾਗੂ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ। ਮੀਟਿੰਗ ’ਚ 9 ਕਿਸਾਨ ਜਥੇਬੰਦੀਆਂ ਦੀ ਅਪੀਲ ਉਪਰ ਹੁੰਗਾਰਾ ਭਰਦੇ ਹੋਏ ਦੇਸ਼ ਦੀ ਕਿਸਾਨ ਲਹਿਰ ਨੂੰ ਦਰਪੇਸ਼ ਚੁਣੌਤੀਆਂ ਅਤੇ ਉਨ੍ਹਾਂ ਦੇ ਟਾਕਰੇ ਲਈ ਮਜ਼ਬੂਤ ਜਨਤਕ ਲਹਿਰ ਦੀ ਲੋੜ ਨੂੰ ਮਹਿਸੂਸ ਕਰਦਿਆਂ 16 ਕਿਸਾਨ ਜਥੇਬੰਦੀਆਂ ਨੇ ਸਰਬਸੰਮਤੀ ਨਾਲ ਮਤਾ ਪਾ ਕੇ ਫ਼ੈਸਲਾ ਕਰਦੇ ਹੋਏ ਸੰਯੁਕਤ ਸਮਾਜ ਮੋਰਚੇ ਨਾਲੋਂ ਵੱਖ ਹੋਣ ਦਾ ਐਲਾਨ ਕੀਤਾ।

The post ਸੰਯੁਕਤ ਸਮਾਜ ਮੋਰਚੇ ’ਚ ਸ਼ਾਮਲ 16 ਕਿਸਾਨ ਜਥੇਬੰਦੀਆਂ ਵਲੋਂ ਵੱਖ ਹੋਣ ਦਾ ਐਲਾਨ appeared first on Ludhiana Live.

ਬੀਬੀਐਮਬੀ ਦੇ ਮੁੱਦੇ ਨੂੰ ਲੈਕੇ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ, 25 ਨੂੰ ਗਵਰਨਰ ਹਾਊਸ ਅੱਗੇ ਪ੍ਰਦਰਸ਼ਨ
ਲੁਧਿਆਣਾ : ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦਾ ਹੱਕ ਖੋਹੇ ਜਾਣ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਪੰਜਾਬ ਦੀਆਂ ਜਥੇਬੰਦੀਆਂ ਦੀ ਮੀਟਿੰਗ ਡਾ ਦਰਸ਼ਨਪਾਲ, ਜਗਜੀਤ ਸਿੰਘ ਡੱਲੇਵਾਲ ਅਤੇ ਪਰਮਿੰਦਰ ਸਿੰਘ ਪਾਲਮਾਜਰਾ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿਖੇ ਹੋਈ। ਇਸ ਮੀਟਿੰਗ ਵਿੱਚ ਬੀਬੀਐੱਮਬੀ ਵਿਚ ਪੰਜਾਬ ਹਰਿਆਣਾ ਦੇ ਹੱਕ ਖੋਹੇ ਜਾਣ ‘ਤੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ 25 ਮਾਰਚ ਨੂੰ ਚੰਡੀਗੜ੍ਹ ਦੇ ਗਵਰਨਰ ਹਾਊਸ ਵਿਖੇ ਰੋਸ ਪ੍ਰਦਰਸ਼ਨ ਕਰਕੇ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਦਿੱਤਾ ਜਾਵੇਗਾ।

ਇਸ ਮੰਗ ਪੱਤਰ ਵਿੱਚ ਬੀਬੀਐਮਬੀ ਨਾਲ ਸਬੰਧਤ ਮੰਗਾਂ ਦੇ ਨਾਲ ਨਾਲ ਕਿਸਾਨਾਂ ਦੀਆਂ ਦਿੱਲੀ ਅੰਦੋਲਨ ਵੇਲੇ ਦੀਆਂ ਰਹਿੰਦੀਆਂ ਮੰਗਾਂ ਫ਼ਸਲਾਂ ਦੇ ਐੱਮਐੱਸਪੀ ਕਾਨੂੰਨ, ਲਖੀਮਪੁਰ ਖੀਰੀ ਦੇ ਕਿਸਾਨਾਂ ਦਾ ਇਨਸਾਫ, ਅੰਦੋਲਨ ਦੌਰਾਨ ਕਿਸਾਨ ਆਗੂਆਂ ਅਤੇ ਕਿਸਾਨਾਂ ਉੱਪਰ ਦਰਜ ਕੇਸ ਵਾਪਸ ਲੈਣ ਅਤੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਸਬੰਧੀ ਮੰਗਾਂ ਵੀ ਸ਼ਾਮਲ ਹੋਣਗੀਆਂ।

ਇਸ ਦੇ ਨਾਲ ਹੀ ਉਨ੍ਹਾਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਨੇ ਗੰਨਾ ਸੰਘਰਸ਼ ਵੇਲੇ ਭਾਅ ਵਿੱਚ ਵਾਧਾ ਕਰਕੇ ਕਿਸਾਨਾਂ ਨੂੰ 35 ਰੁਪਏ ਪ੍ਰਤੀ ਕੁਇੰਟਲ ਕਾਊਂਟਰ ਪੇਮੈਂਟ ਕਰਨ ਦੀ ਮੰਗ ਮੰਨੀ ਸੀ ਜੋ ਅਜੇ ਤੱਕ ਪੂਰੀ ਨਹੀਂ ਹੋਈ, ਇਸਨੂੰ ਤੁਰੰਤ ਭੁਗਤਾਨ ਕੀਤਾ ਜਾਵੇ ਅਤੇ ਪਿਛਲੇ ਦਿਨੀਂ ਮੀਂਹ ਕਾਰਨ ਕਿਸਾਨਾਂ ਦੀਆਂ ਖ਼ਰਾਬ ਹੋਈਆਂ ਵੱਖ ਵੱਖ ਫਸਲਾਂ ਦਾ ਮੁਆਵਜ਼ਾ ਪ੍ਰਤੀ ਏਕੜ ਨੂੰ ਇਕਾਈ ਮੰਨ ਕੇ ਦਿੱਤਾ ਜਾਵੇ।

ਮੀਟਿੰਗ ਵਿੱਚ ਪਾਸ ਕੀਤਾ ਗਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਗਿਆਰਵੀਂ ਅਤੇ ਬਾਰਵੀਂ ਜਮਾਤ ਦੀਆਂ ਕਿਤਾਬਾਂ ਵਿੱਚ ਕਿਸਾਨਾਂ ਨੂੰ ਜ਼ਮੀਨਾਂ ਵੰਡਣ ਵਾਲੇ ਪਹਿਲੇ ਸਿੱਖ ਸ਼ਾਸਕ ਬੰਦਾ ਸਿੰਘ ਬਹਾਦਰ ਨੂੰ ਜ਼ਾਲਮ ਦਰਸਾਇਆ ਗਿਆ ਹੈ ਅਤੇ ਇਤਿਹਾਸ ਨਾਲ ਛੇੜਛਾੜ ਕੀਤੀ ਗਈ ਹੈ। ਇਸ ਤੋਂ ਇਲਾਵਾ ਸਿੱਖ ਗੁਰੂਆਂ ਸਬੰਧੀ ਵੀ ਘਟੀਆ ਵਿਸ਼ਲੇਸ਼ਕ ਵਰਤੇ ਗਏ ਹਨ, ਸਬੰਧੀ ਇੱਕ ਵੱਖਰਾ ਮੰਗ ਪੱਤਰ ਦਿੱਤਾ ਜਾਵੇਗਾ ।

The post ਬੀਬੀਐਮਬੀ ਦੇ ਮੁੱਦੇ ਨੂੰ ਲੈਕੇ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ, 25 ਨੂੰ ਗਵਰਨਰ ਹਾਊਸ ਅੱਗੇ ਪ੍ਰਦਰਸ਼ਨ appeared first on Ludhiana Live.

ਲੁਧਿਆਣਾ ‘ਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਧਰਨਾ ਅਤੇ ਰੈਲੀ 7 ਮਾਰਚ ਨੂੰ
ਲੁਧਿਆਣਾ  :  ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਅੱਜ ਇੱਥੇ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਹਰਦੀਪ ਸਿੰਘ ਗਿਆਸਪੁਰਾ ਨੇ ਕੀਤੀ ।

ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਚੰਡੀਗੜ੍ਹ ਬਿੱਜਲੀ ਬੋਰਡ ਦੇ ਨਿੱਜੀਕਰਨ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖਤਮ ਕਰਨ ਅਤੇ ਕੇਂਦਰ ਸਰਕਾਰ ਵੱਲੋਂ ਦਿੱਲੀ ਮੋਰਚੇ ਦੀ ਮੰਨੀਆਂ ਮੰਗਾਂ ਲਾਗੂ ਨਾ ਕਰਨ ਵਿਰੁੱਧ 7 ਮਾਰਚ ਨੂੰ ਜ਼ਿਲ੍ਹਾ ਪੱਧਰੀ ਰੋਹ ਭਰਪੂਰ ਭਰਵੀਂ ਸ਼ਮੂਲੀਅਤ ਵਾਲਾ ਮੁਜ਼ਾਹਰਾ ਕੀਤਾ ਜਾਵੇਗਾ ਜੋ ਭਾਰਤ ਨਗਰ ਚੌਕ ਦੇ ਨੇੜੇ ਸਥਿਤ ਭਾਰਤ ਪੈਟਰੋਲੀਅਮ ਦੇ ਪੈਟਰੋਲ ਪੰਪ ਦੇ ਪਿਛਲੇ ਪਾਸੇ ਸਵੇਰੇ ਸਾਢੇ ਗਿਆਰਾਂ ਵਜੇ ਸ਼ੁਰੂ ਹੋਵੇਗਾ ।

ਧਰਨੇ ਅਤੇ ਰੈਲੀ ਤੋਂ ਉਪਰੰਤ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਮੀਟਿੰਗ ਵਿਚ ਭਾਰਤੀ ਕਿਸਾਨ ਯੂਨੀਅਨ- ਡਕੌਂਦਾ ਵੱਲੋਂ ਸੁਖਵਿੰਦਰ ਸਿੰਘ, ਭਾਰਤੀ ਕਿਸਾਨ ਯੂਨੀਅਨ -ਕਾਦੀਆ ਵੱਲੋਂ ਹਰਦੀਪ ਸਿੰਘ ਗਿਆਸਪੁਰਾ, ਜਮਹੂਰੀ ਕਿਸਾਨ ਸਭਾ ਵਲੋਂ ਰਘਬੀਰ ਸਿੰਘ ਬੈਨੀਪਾਲ ,ਕੁੱਲ ਹਿੰਦ ਕਿਸਾਨ ਸਭਾ 1936) ਵੱਲੋਂ ਚਮਕੌਰ ਸਿੰਘ ਬੀਰਮੀ, ਪੰਜਾਬ ਕਿਸਾਨ ਯੂਨੀਅਨ ਵਲੋਂ ਡਾ : ਗੁਰਚਰਨ ਸਿੰਘ, ਭਾਰਤੀ ਕਿਸਾਨ ਯੂਨੀਅਨ – ਰਾਜੇਵਾਲ ਵੱਲੋਂ ਕਰਮਜੀਤ ਸਿੰਘ ਜਸਪਾਲ ਬਾਂਗੜ ਅਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਤਰਲੋਚਨ ਸਿੰਘ ਝੋਰੜਾਂ ਸ਼ਾਮਲ ਹੋਏ।

ਇਸ ਤੋਂ ਇਲਾਵਾ ਕੁੱਲ ਹਿੰਦ ਕਿਸਾਨ ਸਭਾ -ਪੰਜਾਬ ਵੱਲੋਂ ਬਲਦੇਵ ਸਿੰਘ ਲਤਾਲਾ ਅਤੇ ਭਾਰਤੀ ਕਿਸਾਨ ਯੂਨੀਅਨ -ਲੱਖੋਵਾਲ ਵੱਲੋਂ ਜੋਗਿੰਦਰ ਸਿੰਘ ਅਤੇ ਏ ਆਈ ਕੇ ਐਫ ਵੱਲੋਂ ਸੁਖਦੇਵ ਸਿੰਘ ਕਿਲਾ ਰਾਏਪੁਰ ਵੱਲੋਂ ਇਸ ਪ੍ਰੋਗਰਾਮ ਲਈ ਆਪਣੀ ਸਹਿਮਤੀ ਪ੍ਰਗਟਾਈ ਗਈ ਹੈ । ਇਨ੍ਹਾਂ ਤੋਂ ਇਲਾਵਾ ਜਿਹੜੇ ਸਾਥੀਆਂ ਨੇ ਵਿਚਾਰ ਚਰਚਾ ਵਿੱਚ ਹਿੱਸਾ ਲਿਆ ਉਨ੍ਹਾਂ ਵਿੱਚ ਪ੍ਰੋ ਜੈਪਾਲ ਸਿੰਘ ,ਮਨਿੰਦਰ ਸਿੰਘ ਭਾਟੀਆ, ਮਨਪ੍ਰੀਤ ਸਿੰਘ ਘੁਲਾਲ , ਬੇਅੰਤ ਸਿੰਘ ਸੁਖਮਿੰਦਰ ਸਿੰਘ ਅਤੇ ਗੁਰਚਰਨ ਝੋਰੜਾਂ ਸ਼ਾਮਲ ਸਨ ।

The post ਲੁਧਿਆਣਾ ‘ਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਧਰਨਾ ਅਤੇ ਰੈਲੀ 7 ਮਾਰਚ ਨੂੰ appeared first on Ludhiana Live.

ਕਿਸਾਨ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ ਸੂਬੇ ਵਿੱਚ ਨਵੀਂ ਬਣਨ ਵਾਲੀ ਸਰਕਾਰ- ਕਿਸਾਨ ਆਗੂ
ਲੁਧਿਆਣਾ : ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਪੰਜਾਬ ਦੀਆਂ ਜਥੇਬੰਦੀਆਂ ਦੀ ਮੀਟਿੰਗ ਇੰਦਰਜੀਤ ਸਿੰਘ ਕੋਟਬੁੱਢਾ, ਹਰਪਾਲ ਸਿੰਘ ਸੰਘਾ ਅਤੇ ਸਤਨਾਮ ਸਿੰਘ ਬਾਗੜੀਆ ਦੀ ਪ੍ਰਧਾਨਗੀ ਹੇਠ ਬੀਬੀ ਅਮਰ ਕੌਰ ਯਾਦਗਾਰੀ ਲਾਇਬ੍ਰੇਰੀ ਹਾਲ ਲੁਧਿਆਣਾ ਵਿੱਚ ਹੋਈ।

ਅੱਜ ਜੁੜੀਆਂ ਕਿਸਾਨ ਜਥੇਬੰਦੀਆਂ ਵੱਲੋਂ ਪਿਛਲੇ ਪ੍ਰੋਗਰਾਮਾਂ ਤੇ ਤਸੱਲੀ ਪ੍ਰਗਟਾਉਦਿਆਂ ਕੇੰਦਰ ਸਰਕਾਰ ਨੂੰ ਇੱਕ ਵਾਰ ਫਿਰ ਚੇਤਾਵਨੀ ਦਿੱਤੀ ਕਿ ਅੰਦੋਲਨ ਦੌਰਾਨ ਦਰਜ ਕੇਸ ਵਾਪਸ ਲੈਣ, ਐੱਮਐੱਸਪੀ ਦਾ ਗਰੰਟੀ ਕਾਨੂੰਨ ਬਣਾਉਣ ਅਤੇ ਲਖੀਮਪੁਰ ਖੀਰੀ ਦੇ ਕਿਸਾਨਾਂ ਨੂੰ ਇਨਸਾਫ਼ ਦੇਣ ਦੀਆਂ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇ ਨਹੀਂ ਤਾਂ ਪੰਜ ਸੂਬਿਆਂ ਦੀਆਂ ਚੋਣਾਂ ਪਿੱਛੋਂ ਸੰਯੁਕਤ ਕਿਸਾਨ ਕਿਸਾਨ ਮੋਰਚਾ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕਰੇਗਾ।

ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੀ ਨਵੀਂ ਸਰਕਾਰ ਦੇ ਹੋੰਦ ਵਿੱਚ ਆਉਣ ਤੋਂ ਬਾਅਦ ਪੰਜਾਬ ਅੰਦਰ ਕਰਜੇ ਅਤੇ ਫਸਲਾਂ ਦੇ ਭਾਅ ਦੀ ਗਾਰੰਟੀ ਲਈ ਸੰਘਰਸ਼ ਵਿੱਢਿਆ ਜਾਵੇਗਾ। ਕਿਸਾਨਾਂ ਦੀਆਂ ਮੰਗਾਂ ਪੂਰੀ ਨਾ ਹੋਣ ਦੀ ਸੂਰਤ ਵਿੱਚ ਨਵੀਂ ਸਰਕਾਰ ਨੂੰ ਕਿਸਾਨ ਰੋਹ ਦਾ ਸਾਹਮਣਾ ਕਰਨ ਲਈ ਵੀ ਤਿਆਰ ਰਹਿਣਾ ਪਵੇਗਾ ।

ਇਸ ਮੌਕੇ ਸ਼ੋਕ ਮਤੇ ਰਾਹੀਂ ਪੰਜਾਬੀ ਨੌਜਵਾਨ ਅਦਾਕਾਰ ਦੀਪ ਸਿੱਧੂ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ । ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਡਾ ਦਰਸ਼ਨ ਪਾਲ ਨੇ ਕਿਹਾ ਕਿ ਪੰਜਾਬ ਅੰਦਰ ਨਵੀਂ ਸਰਕਾਰ ਬਣਨ ਤੋਂ ਪਹਿਲਾਂ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾ ਰਹੀ ਹੈ ਤਾਂ ਜੋ ਨਵੀਂ ਸਰਕਾਰ ਬਣਨ ਤੇ ਕਿਸਾਨਾਂ ਦੀਆਂ ਮੰਗਾਂ ਮਨਵਾਈਆਂ ਜਾ ਸਕਣ।

ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਜਥੇਬੰਦੀਆਂ ਦਾ ਇੱਕ ਵਫ਼ਦ ਬਿਜਲੀ ਬੋਰਡ ਦੇ ਮੁੱਖ ਚੀਫ ਨੂੰ ਮਿਲ ਕੇ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਗੱਲਬਾਤ ਕਰੇਗਾ । ਅੱਜ ਦੀ ਮੀਟਿੰਗ ਨੇ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੇ ਖ਼ਰਾਬ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਦੇ ਨਾਲ-ਨਾਲ ਸਰਕਾਰ ਵੱਲੋਂ ਗੰਨੇ ਦੀ ਕੀਤੀ ਜਾਣ ਵਾਲੀ ਕਾਊੰਟਰ ਪੇਮੈਂਟ ਅਤੇ ਬਕਾਏ ਦੀ ਅਦਾਇਗੀ ਨੂੰ ਤੁਰੰਤ ਜਾਰੀ ਕੀਤਾ ਜਾਵੇ ।

The post ਕਿਸਾਨ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ ਸੂਬੇ ਵਿੱਚ ਨਵੀਂ ਬਣਨ ਵਾਲੀ ਸਰਕਾਰ- ਕਿਸਾਨ ਆਗੂ appeared first on Ludhiana Live.

ਪੰਜਾਬ ‘ਚ ਕਿਸਾਨ ਫਿਰ ਸੜਕਾਂ ‘ਤੇ ਉੱਤਰੇ, ਕੇਂਦਰ ਸਰਕਾਰ ਦਾ ਫੂਕਿਆ ਪੁਤਲਾ
ਲੁਧਿਆਣਾ :   ਪੰਜਾਬ ‘ਚ ਕਿਸਾਨਾਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ‘ਵਿਸ਼ਵਾਸਘਾਤ ਦਿਵਸ’ ਮਨਾਉਂਦੇ ਹੋਏ ਸੋਮਵਾਰ ਨੂੰ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਦਿੱਲੀ ਸੰਘਰਸ਼ ਵਿਚ ਉਨ੍ਹਾਂ ਨਾਲ ਮੰਗਾਂ ਪੂਰੀਆਂ ਕਰਨ ਦਾ ਜੋ ਭਰੋਸਾ ਦਿੱਤਾ ਗਿਆ ਸੀ, ਉਹ ਪੂਰਾ ਨਹੀਂ ਹੋਇਆ।

6 ਤੋਂ 7 ਮੰਗਾਂ ਵਿਚੋਂ ਇਕ ਵੀ ਮੰਗ ਕੇਂਦਰ ਸਰਕਾਰ ਨੇ ਪੂਰੀ ਨਹੀਂ ਕੀਤੀ। ਉਨ੍ਹਾਂ ਦੀ ਪਹਿਲੀ ਮੰਗ ਐੱਮ ਐੱਸ ਪੀ ਤੇ ਕਮੇਟੀ ਹੋਣੀ ਚਾਹੀਦੀ ਹੈ, ਜਿਸ ਤੇ ਕੇਂਦਰ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ। ਜਦੋਂਕਿ ਵੱਖ-ਵੱਖ ਸੂਬਿਆਂ ਵਿਚ ਕਿਸਾਨਾਂ ਵਿਰੁੱਧ ਦਰਜ ਵਿਅਕਤੀਗਤ ਮਾਮਲੇ ਰੱਦ ਕਰਨ ਦੀ ਮੰਗ ਵੀ ਉਠਾਈ ਗਈ ਸੀ। ਪਰ ਉਹ ਵੀ ਪੂਰਾ ਨਹੀਂ ਹੋਇਆ।

ਇਸ ਤੋਂ ਇਲਾਵਾ 5 ਹੋਰ ਮੰਗਾਂ ਪੂਰੀਆਂ ਨਾ ਹੋਣ ਕਾਰਨ ਇਹ ਸੰਘਰਸ਼ ਲੜਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਕੋਈ ਫੈਸਲਾ ਨਾ ਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਸ ਸਾਲ ਕਈ ਵਾਰ-ਵਾਰ ਬੂੰਦਾਬਾਂਦੀ ਨੇ ਰਾਜ ਭਰ ਵਿੱਚ ਕਈ ਥਾਵਾਂ ‘ਤੇ ਫਸਲਾਂ ਨੂੰ ਨੁਕਸਾਨ ਪਹੁੰਚਾਇਆ ਹੈ। ਹਾਲੇ ਤੱਕ ਸੂਬਾ ਸਰਕਾਰ ਵੱਲੋਂ ਫ਼ਸਲਾਂ ਦੇ ਨੁਕਸਾਨ ਸਬੰਧੀ ਕੋਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਨਹੀਂ ਕੀਤੇ ਗਏ। ਕਿਸਾਨਾਂ ਵਲੋਂ ਫ਼ਸਲਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਵਿਸ਼ੇਸ਼ ਗਿਰਦਾਵਰੀ ਦੀ ਮੰਗ ਕੀਤੀ ਜਾ ਰਹੀ ਹੈ ।

The post ਪੰਜਾਬ ‘ਚ ਕਿਸਾਨ ਫਿਰ ਸੜਕਾਂ ‘ਤੇ ਉੱਤਰੇ, ਕੇਂਦਰ ਸਰਕਾਰ ਦਾ ਫੂਕਿਆ ਪੁਤਲਾ appeared first on Ludhiana Live.

ਸੰਯੁਕਤ ਸਮਾਜ ਮੋਰਚਾ ਵੱਲੋਂ ਵਿਧਾਨ ਸਭਾ ਚੋਣਾਂ ਲਈ 10 ਉਮੀਦਵਾਰਾਂ ਦਾ ਐਲਾਨ
ਲੁਧਿਆਣਾ : ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ। ਸੰਯੁਕਤ ਸਮਾਜ ਮੋਰਚਾ ਵੱਲੋਂ ਚੋਣਾਂ ਲਈ 10 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਸਮਰਾਲਾ ਤੋਂ ਬਲਬੀਰ ਸਿੰਘ ਰਾਜੇਵਾਲ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ।

ਇਸ ਦੇ ਇਲਾਵਾ ਰਵਨੀਤ ਬਰਾੜ ਮੋਹਾਲੀ ਤੋਂ, ਪ੍ਰੇਮ ਸਿੰਘ ਭੰਗੂ ਘਨੌਰ ਤੋਂ, ਹਰਜਿੰਦਰ ਸਿੰਘ ਟਾਂਡਾ ਖਡੂਰ ਸਾਹਿਬ ਤੋਂ, ਡਾਕਟਰ ਸੁਖਮਨਦੀਪ ਸਿੰਘ ਤਰਨਤਾਰਨ, ਅਜੇ ਕੁਮਾਰ ਫਿਲੌਰ, ਬਲਰਾਜ ਸਿੰਘ ਠਾਕੁਰ ਕਾਦੀਆਂ ਤੋਂ, ਰਾਜੇਸ਼ ਕੁਮਾਰ ਕਰਤਾਰਪੁਰ ਤੋਂ, ਰਮਨਦੀਪ ਸਿੰਘ ਜੈਤੋਂ ਤੋਂ, ਨਵਦੀਪ ਸੰਘਾ ਨੂੰ ਮੋਗਾ ਤੋਂ ਵਿਧਾਨ ਸਭਾ ਚੋਣਾਂ ਲਈ ਟਿਕਟ ਦਿੱਤੀ ਗਈ ਹੈ।

ਇਥੇ ਦੱਸ ਦੇਈਏ ਕਿ 22 ਕਿਸਾਨ ਜਥੇਬੰਦੀਆਂ ਨੇ ਮਿਲ ਕੇ ਸੰਯੁਕਤ ਸਮਾਜ ਮੋਰਚਾ ਨਾਂ ਦੀ ਪਾਰਟੀ ਬਣਾਈ ਸੀ ਅਤੇ 117 ਸੀਟਾਂ ’ਤੇ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਸੀ।

The post ਸੰਯੁਕਤ ਸਮਾਜ ਮੋਰਚਾ ਵੱਲੋਂ ਵਿਧਾਨ ਸਭਾ ਚੋਣਾਂ ਲਈ 10 ਉਮੀਦਵਾਰਾਂ ਦਾ ਐਲਾਨ appeared first on Ludhiana Live.