takhat sri kesgarh sahib Archives - Ludhiana Live

ਖ਼ਾਲਸੇ ਦੇ ਰੰਗ ‘ਚ ਰੰਗਿਆ ਸ੍ਰੀ ਅਨੰਦਪੁਰ ਸਾਹਿਬ, ਹੋਲੇ-ਮਹੱਲੇ ‘ਤੇ ਨਿਹੰਗ ਸਿੰਘਾਂ ਨੇ ਵਿਖਾਏ ਜੌਹਰ
ਸ੍ਰੀ ਅਨੰਦਪੁਰ ਸਾਹਿਬ : ਖ਼ਾਲਸੇ ਦੀ ਆਨ ਅਤੇ ਸ਼ਾਨ ਅਤੇ ਚੜ੍ਹਦੀ ਕਲਾ ਦੇ ਪ੍ਰਤੀਕ ਹੋਲੇ-ਮਹੱਲੇ ਦਾ ਤਿਉਹਾਰ ਅੱਜ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ‘ਤੇ ਯਾਦਗਾਰ ਹੋ ਨਿੱਬੜਿਆ। ਹੋਲੇ- ਮਹੱਲੇ ਦੀ ਸਮਾਪਤੀ ਅੱਜ ਤਿੰਨ ਦਿਨਾਂ ਤੋਂ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਹੋਈ, ਜਿਸ ਤੋਂ ਬਾਅਦ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲਾ ਸਜਾਇਆ ਗਿਆ।

ਹੋਲੇ-ਮਹੱਲੇ ਦੇ ਅੰਤਿਮ ਦਿਨ ਅੱਜ ਨਿਹੰਗ ਸਿੰਘ ਫੌਜਾਂ ਵੱਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਮਹੱਲਾ ਸਜਾਇਆ ਗਿਆ। ਇਸ ਮਹੱਲੇ ਨੂੰ ਵੇਖਣ ਲਈ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਤਾਦਾਦ ਵਿੱਚ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਪਹੁੰਚੀਆਂ।

ਗੁਰਦੁਆਰਾ ਸ਼ਹੀਦੀ ਬਾਗ ਤੋਂ ਨਿਹੰਗ ਜਥੇਬੰਦੀਆਂ ਵੱਲੋਂ ਮਹੱਲਾ ਸਜਾਇਆ ਗਿਆ, ਜੋ ਸ਼ਹਿਰ ਦੇ ਵੱਖ-ਵੱਖ ਰਸਤਿਆਂ ਤੋਂ ਹੁੰਦਾ ਹੋਇਆ ਚਰਨ ਗੰਗਾ ਸਟੇਡੀਅਮ ਪਹੁੰਚਿਆ, ਜਿੱਥੇ ਨਿਹੰਗ ਸਿੰਘ ਫੌਜਾਂ ਵੱਲੋਂ ਖ਼ਾਲਸੇ ਦੀ ਰਵਾਇਤ ਨੂੰ ਕਾਇਮ ਰੱਖਦੇ ਹੋਏ ਜੰਗਜੂ ਕਰਤੱਬ ਵਿਖਾਏ ਗਏ।

ਘੋੜ ਸਵਾਰ ਨਿਹੰਗ ਸਿੰਘਾਂ ਵੱਲੋਂ ਘੋੜ ਸਵਾਰੀ ਦੇ ਜੌਹਰ ਵਿਖਾਏ ਕੇ ਸੰਗਤਾਂ ਨੂੰ ਨਿਹਾਲ ਕੀਤਾ। ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਅੱਜ ਪੂਰੀ ਹੀ ਖ਼ਾਲਸੇ ਦੇ ਰੰਗ ਵਿੱਚ ਰੰਗੀ ਵਿਖਾਈ ਦਿੱਤੀ, ਜਿਸ ਪਾਸੇ ਨਜ਼ਰ ਜਾਂਦੀ ਸੀ ਸਿਰਫ਼ ਨੀਲੀਆਂ ਅਤੇ ਕੇਸਰੀ ਦਸਤਾਰਾਂ ਹੀ ਨਜ਼ਰ ਆਈਆਂ।

The post ਖ਼ਾਲਸੇ ਦੇ ਰੰਗ ‘ਚ ਰੰਗਿਆ ਸ੍ਰੀ ਅਨੰਦਪੁਰ ਸਾਹਿਬ, ਹੋਲੇ-ਮਹੱਲੇ ‘ਤੇ ਨਿਹੰਗ ਸਿੰਘਾਂ ਨੇ ਵਿਖਾਏ ਜੌਹਰ appeared first on Ludhiana Live.

ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ-ਮਹੱਲੇ ਦੀਆਂ ਰੌਣਕਾਂ ਸ਼ੁਰੂ, ਵੱਡੀ ਗਿਣਤੀ ਸੰਗਤਾਂ ਨੇ ਗੁਰੂ ਘਰਾਂ ’ਚ ਟੇਕਿਆ ਮੱਥਾ
ਸ੍ਰੀ ਅਨੰਦਪੁਰ ਸਾਹਿਬ : 17 ਤੋਂ 19 ਮਾਰਚ ਤੱਕ ਖਾਲਸੇ ਦੀ ਜਨਮ-ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਸਾਲਾਨਾ ਕੌਮੀ ਤਿਉਹਾਰ ਹੋਲਾ-ਮਹੱਲਾ ਨੂੰ ਲੈ ਕੇ ਗੁਰੂ ਨਗਰੀ ਵਿਖੇ ਅਗਾਊਂ ਹੀ ਰੌਣਕਾਂ ਸ਼ੁਰੂ ਹੋ ਗਈਆਂ ਹਨ। ਬੀਤੇ ਦਿਨ ਹਜ਼ਾਰਾਂ ਦੀ ਗਿਣਤੀ ’ਚ ਦੇਸ਼ਾਂ-ਵਿਦੇਸ਼ਾਂ ਤੋਂ ਆਈਆਂ ਸੰਗਤਾਂ ਨੇ ਇਥੇ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਵਿਖੇ ਮੱਥਾ ਟੇਕਿਆ।

ਤਖ਼ਤ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਅਤੇ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਬੀਤੇ ਦਿਨ ਸਵੇਰ ਤੋਂ ਹੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ, ਗੁਰਦੁਆਰਾ ਭੋਰਾ ਸਾਹਿਬ ਗੁਰੂ ਕੇ ਮਹਿਲ, ਗੁਰਦੁਆਰਾ ਕਿਲ੍ਹਾ ਫਤਹਿਗੜ੍ਹ ਸਾਹਿਬ, ਗੁਰਦੁਆਰਾ ਕਿਲ੍ਹਾ ਆਨੰਦਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਸੰਗਤਾਂ ਵੱਡੀ ਗਿਣਤੀ ਵਿਚ ਪਹੁੰਚੀਆਂ ਹੋਈਆਂ ਸਨ।

ਉਨ੍ਹਾਂ ਦੱਸਿਆ ਕਿ ਪਿਛਲੇ ਦੋ ਸਾਲ ਲਗਾਤਾਰ ਕੋਵਿਡ ਕਾਰਨ ਹੋਲਾ-ਮਹੱਲਾ ਮੌਕੇ ਸੰਗਤਾਂ ਦੀ ਆਮਦ ਭਾਵੇਂ ਘੱਟ ਰਹੀ ਪਰ ਇਸ ਵਾਰ ਲੱਖਾਂ ਦੀ ਗਿਣਤੀ ਸੰਗਤਾਂ ਦੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਦੀ ਆਸ ਹੈ, ਜਿਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਰਿਹਾਇਸ਼ ਪੱਖੋਂ ਤਖ਼ਤ ਸਾਹਿਬ ਦੀਆਂ ਸਾਰੀਆਂ ਸਰਾਵਾਂ ਸੰਗਤਾਂ ਲਈ ਤਿਆਰ ਬਰ ਤਿਆਰ ਹਨ ਅਤੇ ਇਸ ਤੋਂ ਇਲਾਵਾ ਜੋੜਾ ਘਰ, ਗੱਠੜੀ ਘਰ, ਲੰਗਰ ਆਦਿ ਵਰਗੇ ਸਾਰੇ ਕੰਮ ਮੁਕੰਮਲ ਕਰ ਲਏ ਗਏ ਹਨ। ਭਾਈ ਚਾਵਲਾ ਨੇ ਅੱਗੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਆਨੰਦਪੁਰ ਸਾਹਿਬ ਦੇ 20 ਕਿਲੋਮੀਟਰ ਦੇ ਘੇਰੇ ਅੰਦਰ ਸੰਗਤਾਂ ਨੂੰ ਬੀਮੇ ਦੀ ਸਹੂਲਤ ਦਾ ਐਲਾਨ ਕੀਤਾ ਗਿਆ ਹੈ।

The post ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ-ਮਹੱਲੇ ਦੀਆਂ ਰੌਣਕਾਂ ਸ਼ੁਰੂ, ਵੱਡੀ ਗਿਣਤੀ ਸੰਗਤਾਂ ਨੇ ਗੁਰੂ ਘਰਾਂ ’ਚ ਟੇਕਿਆ ਮੱਥਾ appeared first on Ludhiana Live.