today hukamnama Archives - Ludhiana Live

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 10-10-2023
ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ

ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥

ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥

ਇਹ ਜਗਤ ਅਣਪੱਤ (ਇਹ ਚੀਜ਼ ‘ਮੇਰੀ’ ਬਣ ਜਾਏ, ਇਹ ਚੀਜ਼ ‘ਮੇਰੀ’ ਹੋ ਜਾਏ) ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜਿਹੜੇ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦੇ ਹਨ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ। ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ। ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ ॥੧॥ ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਤੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ, ਜਿਨ੍ਹਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ ਤੇ ਨਾਮ ਨਹੀ ਜਪਦੇ, ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ) ॥੨॥

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 10-10-2023 appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2023)
ਸੋਰਠਿ ਮਹਲਾ ੩ ਘਰੁ ੧ ਤਿਤੁਕੀ

ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥

ਸੋਮਵਾਰ, ੨੩ ਅੱਸੂ (ਸੰਮਤ ੫੫੫ ਨਾਨਕਸ਼ਾਹੀ) (ਅੰਗ: ੬੩੭)

ਸੋਰਠਿ ਮਹਲਾ ੩ ਘਰੁ ੧ ਤਿਤੁਕੀ

ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ ਭਗਤਾਂ ਦੀ ਇੱਜ਼ਤ ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ, ਉਹਨਾਂ ਨੂੰ ਨਿਸ਼ਚਾ ਹੁੰਦਾ ਹੈ ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧। ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! ਭਗਤਾਂ ਦੀ ਇੱਜ਼ਤ ਤੇਰੀ ਹੀ ਇੱਜ਼ਤ ਹੈ। ਰਹਾਉ।ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ। ਕਿਉਂਕਿ ਮੌਤ ਦੇ ਡਰ ਦੇ ਥਾਂ ਸਿਰਫ਼ ਪਰਮਾਤਮਾ ਦਾ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ ਮੌਤ ਦੇ ਡਰ ਤੋਂ ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ ਗੁਰੂ ਦੀ ਸ਼ਰਨ ਪੈ ਕੇ ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ ਟਿਕੇ ਰਹਿੰਦੇ ਹਨ, ਇਸ ਵਾਸਤੇ ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਪਰਮਾਤਮਾ ਉਤੇ ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ ਮਨਮੁਖਾਂ ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩। ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਅੰਦਰੋਂ ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ ਹੇ ਪ੍ਰਭੂ! ਤੇਰੇ ਨਾਲ ਸਾਂਝ ਪਾ ਲਈ ਹੈ।੪। ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ ਪਰਮਾਤਮਾ ਦਾ ਮਿਲਾਪ ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ, ਇਸ ਗੇੜ ਤੋਂ ਬਚਣ ਲਈ ਕੋਈ ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ ਜੀਵਨ ਬਤੀਤ ਕਰਦੇ ਆਖਰ ਦੁੱਖ ਵਿਚ ਹੀ ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, ਤੇ, ਇਸ ਤਰ੍ਹਾਂ ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨ੍ਹਾਂ ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ ਮਿਥੇ ਹੋਏ ਧਾਰਮਿਕ ਕਰਮ ਕਰਦਾ ਰਹੇ। ਪੰਡਿਤ ਲੋਕ ਵੇਦ ਆਦਿਕ ਧਰਮ-ਪੁਸਤਕਾਂ ਪੜ੍ਹਦੇ ਹਨ, ਅਤੇ ਉਹਨਾਂ ਬਾਬਤ ਨਿਰੀਆਂ ਬਹਿਸਾਂ ਹੀ ਕਰਦੇ ਹਨ। ਯਕੀਨ ਜਾਣੋ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ। ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤਿ ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ ਆਤਮਕ ਮੌਤ ਤੋਂ ਬਚ ਜਾਂਦੇ ਹਨ।੭। ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ ਮਿਟਾ ਨਹੀਂ ਸਕਦਾ। ਹੇ ਨਾਨਕ! ਆਖ- ਮੈਂ ਉਹਨਾਂ ਮਨੁੱਖਾਂ ਤੋਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ ਦੇ ਨਾਮ ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ।੮।੧।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2023) appeared first on Ludhiana Live.

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (07-10-2023)
ਆਸਾ ॥ ਕਾਹੂ ਦੀਨ੍ਹ੍ਹੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥ ਅਹਿਰਖ ਵਾਦੁ ਨ ਕੀਜੈ ਰੇ ਮਨ ॥ ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥ ਕੁਮ੍ਹ੍ਹਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥ ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥

(ਪਰਮਾਤਮਾ ਨੇ) ਕਈ ਬੰਦਿਆਂ ਨੂੰ ਰੇਸ਼ਮ ਦੇ ਕੱਪੜੇ (ਪਾਣ ਨੂੰ) ਦਿੱਤੇ ਹਨ ਤੇ ਨਿਵਾਰੀ ਪਲੰਘ (ਸੌਣ ਨੂੰ); ਪਰ ਕਈ (ਵਿਚਾਰਿਆਂ) ਨੂੰ ਗਲੀ ਹੋਈ ਜੁੱਲੀ ਭੀ ਨਹੀਂ ਮਿਲਦੀ, ਤੇ ਕਈ ਘਰਾਂ ਵਿਚ (ਬਿਸਤਰੇ ਦੇ ਥਾਂ) ਪਰਾਲੀ ਹੀ ਹੈ ॥੧॥ (ਪਰ) ਹੇ ਮਨ! ਈਰਖਾ ਤੇ ਝਗੜਾ ਕਿਉਂ ਕਰਦਾ ਹੈਂ? ਨੇਕ ਕਮਾਈ ਕਰੀ ਜਾਹ ਤੇ ਤੂੰ ਭੀ (ਇਹ ਸੁਖ) ਹਾਸਲ ਕਰ ਲੈ ॥੧॥ ਰਹਾਉ॥ ਘੁਮਿਆਰ ਨੇ ਇਕੋ ਹੀ ਮਿੱਟੀ ਗੁੰਨ੍ਹੀ ਤੇ ਉਸ ਨੂੰ ਕਈ ਕਿਸਮ ਦੇ ਰੰਗ ਲਾ ਦਿੱਤੇ (ਭਾਵ, ਕਈ ਵੰਨਗੀਆਂ ਦੇ ਭਾਂਡੇ ਬਣਾ ਦਿੱਤੇ)। ਕਿਸੇ ਭਾਂਡੇ ਵਿਚ ਮੋਤੀ ਤੇ ਮੋਤੀਆਂ ਦੀਆਂ ਮਾਲਾਂ (ਮਨੁੱਖ ਨੇ) ਪਾ ਦਿੱਤੀਆਂ ਤੇ ਕਿਸੇ ਵਿਚ (ਸ਼ਰਾਬ ਆਦਿਕ) ਰੋਗ ਲਾਣ ਵਾਲੀਆਂ ਚੀਜ਼ਾਂ ॥੨॥

The post ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (07-10-2023) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2023)
ਵਡਹੰਸੁ ਮਹਲਾ ੩ ਘਰੁ ੧

ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥੧॥ ਜਪਿ ਮਨ ਮੇਰੇ ਤੂ ਏਕੋ ਨਾਮੁ ॥ ਸਤਿਗੁਰਿ ਦੀਆ ਮੋ ਕਉ ਏਹੁ ਨਿਧਾਨੁ ॥੧॥ ਰਹਾਉ ॥ ਸਿਧਾ ਕੇ ਆਸਣ ਜੇ ਸਿਖੈ ਇੰਦ੍ਰੀ ਵਸਿ ਕਰਿ ਕਮਾਇ ॥ ਮਨ ਕੀ ਮੈਲੁ ਨ ਉਤਰੈ ਹਉਮੈ ਮੈਲੁ ਨ ਜਾਇ ॥੨॥ ਇਸੁ ਮਨ ਕਉ ਹੋਰੁ ਸੰਜਮੁ ਕੋ ਨਾਹੀ ਵਿਣੁ ਸਤਿਗੁਰ ਕੀ ਸਰਣਾਇ ॥ ਸਤਗੁਰਿ ਮਿਲਿਐ ਉਲਟੀ ਭਈ ਕਹਣਾ ਕਿਛੂ ਨ ਜਾਇ ॥੩॥ ਭਣਤਿ ਨਾਨਕੁ ਸਤਿਗੁਰ ਕਉ ਮਿਲਦੋ ਮਰੈ ਗੁਰ ਕੈ ਸਬਦਿ ਫਿਰਿ ਜੀਵੈ ਕੋਇ ॥ ਮਮਤਾ ਕੀ ਮਲੁ ਉਤਰੈ ਇਹੁ ਮਨੁ ਹਛਾ ਹੋਇ ॥੪॥੧॥

ਸ਼ੁੱਕਰਵਾਰ, ੨੦ ਅੱਸੂ (ਸੰਮਤ ੫੫੫ ਨਾਨਕਸ਼ਾਹੀ) (ਅੰਗ: ੫੫੮)

ਵਡਹੰਸੁ ਮਹਲਾ ੩ ਘਰੁ ੧

ਹੇ ਭਾਈ! ਜੇ ਮਨੁੱਖ ਦਾ ਮਨ (ਵਿਕਾਰਾਂ ਦੀ) ਮੈਲ ਨਾਲ ਭਰਿਆ ਰਹੇ (ਤਾਂ ਉਤਨਾ ਚਿਰ ਮਨੁੱਖ ਜੋ ਕੁਝ ਕਰਦਾ ਹੈ । ਸਭ ਕੁਝ ਵਿਕਾਰ ਹੀ ਕਰਦਾ ਹੈ, ਸਰੀਰ ਨੂੰ (ਤੀਰਥਾਂ ਆਦਿਕ ਦੇ) ਇਸ਼ਨਾਨ ਕਰਾਣ ਨਾਲ ਮਨ ਪਵਿਤ੍ਰ ਨਹੀਂ ਹੋ ਸਕਦਾ । ਪਰ ਇਹ ਸੰਸਾਰ (ਤੀਰਥ-ਇਸ਼ਨਾਨ ਤੋਂ ਮਨ ਦੀ ਪਵਿਤ੍ਰਤਾ ਮਿਲ ਜਾਣ ਦੇ) ਭੁਲੇਖੇ ਵਿਚ ਪੈ ਕੇ ਕੁਰਾਹੇ ਤੁਰਿਆ ਜਾ ਰਿਹਾ ਹੈ । ਕੋਈ ਵਿਰਲਾ ਮਨੁੱਖ (ਇਸ ਸੱਚਾਈ ਨੂੰ) ਸਮਝਦਾ ਹੈ ।੧। ਹੇ ਮੇਰੇ ਮਨ! ਤੂੰ (ਵਿਕਾਰਾਂ ਤੋਂ ਬਚਣ ਲਈ) ਸਿਰਫ਼ ਪਰਮਾਤਮਾ ਦਾ ਨਾਮ ਜਪਿਆ ਕਰ । ਇਹ (ਨਾਮ-) ਖ਼ਜ਼ਾਨਾ ਮੈਨੂੰ ਗੁਰੂ ਨੇ ਬਖ਼ਸ਼ਿਆ ਹੈ ।੧।ਰਹਾਉ। ਜੇ ਮਨੁੱਖ ਕਰਾਮਾਤੀ ਜੋਗੀਆਂ ਵਾਲੇ ਆਸਣ ਕਰਨੇ ਸਿੱਖ ਲਏ, ਜੇ ਕਾਮ-ਵਾਸਨਾ ਨੂੰ ਜਿੱਤ ਕੇ (ਆਸਣਾਂ ਦੇ ਅੱਭਿਆਸ ਦੀ) ਕਮਾਈ ਕਰਨ ਲੱਗ ਪਏ, ਤਾਂ ਭੀ ਮਨ ਦੀ ਮੈਲ ਨਹੀਂ ਲਹਿੰਦੀ, (ਮਨ ਵਿਚੋਂ) ਹਉਮੈ ਦੀ ਮੈਲ ਨਹੀਂ ਜਾਂਦੀ ।੨। ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਹੋਰ ਕੋਈ ਜਤਨ ਇਸ ਮਨ ਨੂੰ ਪਵਿਤ੍ਰ ਨਹੀਂ ਕਰ ਸਕਦਾ । ਜੇ ਗੁਰੂ ਮਿਲ ਪਏ ਤਾਂ ਮਨ ਦੀ ਬ੍ਰਿਤੀ ਸੰਸਾਰ ਵਲੋਂ ਉਲਟ ਜਾਂਦੀ ਹੈ (ਤੇ ਮਨ ਦੀ ਐਸੀ ਉੱਚੀ ਦਸ਼ਾ ਬਣ ਜਾਂਦੀ ਹੈ ਜੋ) ਬਿਆਨ ਨਹੀਂ ਕੀਤੀ ਜਾ ਸਕਦੀ ।੩। ਨਾਨਕ ਆਖਦਾ ਹੈ ਜੇਹੜਾ ਮਨੁੱਖ ਗੁਰੂ ਨੂੰ ਮਿਲ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਂਦਾ ਹੈ, ਤੇ, ਫਿਰ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ (ਉਸ ਦੇ ਅੰਦਰੋਂ ਮਾਇਆ ਦੀ) ਮਮਤਾ ਦੀ ਮੈਲ ਲਹਿ ਜਾਂਦੀ ਹੈ, ਉਸ ਦਾ ਇਹ ਮਨ ਪਵਿਤ੍ਰ ਹੋ ਜਾਂਦਾ ਹੈ ।੪।੧।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2023) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2023)
ਸਲੋਕੁ ਮਃ ੩ ॥

ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮਃ ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥ ਪਉੜੀ ॥ ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥ ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥ ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥

ਵੀਰਵਾਰ, ੧੯ ਅੱਸੂ (ਸੰਮਤ ੫੫੫ ਨਾਨਕਸ਼ਾਹੀ) ਅੰਗ: ੬੪੮

ਸਲੋਕੁ ਮਃ ੩ ॥

ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ । ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤਿ੍ਰਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ । ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ)।੨। ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹ ਅੰਦਰੋਂ ਹਰੀ-ਨਾਮ ਵਿਚ ਰੰਗੇ ਜਾਂਦੇ ਹਨ; ਜਿਨ੍ਹਾਂ ਨੇ ਇਕਾਗ੍ਰ ਚਿੱਤ ਹੋ ਕੇ ਇਕ ਹਰੀ ਨੂੰ ਅਰਾਧਿਆ ਹੈ, ਉਹ ਉਸ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਜਾਣਦੇ । (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਜਿਨ੍ਹਾਂ ਦੇ ਮੱਥੇ ਤੇ (ਸੰਸਕਾਰ-ਰੂਪ) ਲੇਖ ਉੱਕਰਿਆ ਹੋਇਆ ਹੈ, ਉਹ ਮਨੁੱਖ ਹਰੀ ਨੂੰ ਜਪਦੇ ਹਨ; ਉਹ ਸਦਾ ਹਰੀ ਦੇ ਗੁਣ ਗਾਉਂਦੇ ਹਨ, ਗੁਣ ਗਾ ਕੇ ਗੁਣਾਂ ਦੇ ਮਾਲਕ ਹਰੀ ਦੀ (ਹੋਰਨਾਂ ਨੂੰ) ਸਿੱਖਿਆ ਦੇਂਦੇ ਹਨ । ਗੁਰਮੁਖਾਂ ਵਿਚ ਇਹ ਵੱਡਾ ਗੁਣ ਹੈ ਕਿ ਪੂਰੇ ਸਤਿਗੁਰੂ ਦੀ ਰਾਹੀਂ ਹਰੀ ਦੇ ਨਾਮ ਵਿਚ ਲੀਨ ਹੁੰਦੇ ਹਨ ।੧੭।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2023) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 4-10-2023
ਧਨਾਸਰੀ ਮਹਲਾ ੪ ॥

ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥ ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ॥੨॥ ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ॥੩॥ ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਜੀ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ॥੪॥੭॥੧੩॥

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 4-10-2023 appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਕਤੂਬਰ 2023)
ਸੋਰਠਿ ਮਹਲਾ ੯ ॥

ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥

ਸੋਮਵਾਰ, ੧੬ ਅੱਸੂ (ਸੰਮਤ ੫੫੫ ਨਾਨਕਸ਼ਾਹੀ) (ਅੰਗ: ੬੩੧)

ਸੋਰਠਿ ਮਹਲਾ ੯ ॥

ਹੇ ਭਾਈ! ਵੇਖੋ, ਮਾਇਆ ਧਾਰੀ ਦੀ ਮੰਦ-ਭਾਗਤਾ! ਉਸ ਦੇ ਮਨ ਦੀ ਆਸ ਮਨ ਵਿਚ ਹੀ ਰਹਿ ਗਈ। ਨਾਂਹ ਉਸ ਨੇ ਪਰਮਾਤਮਾ ਦਾ ਭਜਨ ਕੀਤਾ, ਨਾਂਹ ਹੀ ਉਸ ਨੇ ਸੰਤ ਜਨਾਂ ਦੀ ਸੇਵਾ ਕੀਤੀ, ਤੇ, ਮੌਤ ਨੇ ਬੋਦੀ ਆ ਫੜੀ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਗੱਡੀਆਂ, ਮਾਲ-ਅਸਬਾਬ, ਧਨ-ਪਦਾਰਥ ਸਾਰੀ ਹੀ ਧਰਤੀ, ਇਹ ਸਭ ਕੁਝ ਨਾਸਵੰਤ ਸਮਝੋ। ਪਰਮਾਤਮਾ ਦਾ ਭਜਨ ਹੀ ਅਸਲ ਸਾਥੀ ਹੈ।੧। ਹੇ ਭਾਈ! ਕਈ ਜੁਗ ਜੂਨਾਂ ਵਿਚ ਭਟਕ ਭਟਕ ਕੇ ਤੂੰ ਥੱਕ ਗਿਆ ਸੀ ਹੁਣ ਤੈਨੂੰ ਮਨੁੱਖਾ ਸਰੀਰ ਲੱਭਾ ਹੈ। ਨਾਨਕ ਆਖਦਾ ਹੈ-ਹੇ ਭਾਈ! ਪਰਮਾਤਮਾ ਨੂੰ ਮਿਲਣ ਦੀ ਇਹੀ ਵਾਰੀ ਹੈ, ਹੁਣ ਤੂੰ ਸਿਮਰਨ ਕਿਉਂ ਨਹੀਂ ਕਰਦਾ?੨।੨।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਕਤੂਬਰ 2023) appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-09-2023
ਰਾਮਕਲੀ ਮਹਲਾ ੪ ॥

ਸਤਗੁਰੁ ਦਾਤਾ ਵਡਾ ਵਡ ਪੁਰਖੁ ਹੈ ਜਿਤੁ ਮਿਲਿਐ ਹਰਿ ਉਰ ਧਾਰੇ ॥ ਜੀਅ ਦਾਨੁ ਗੁਰਿ ਪੂਰੈ ਦੀਆ ਹਰਿ ਅੰਮ੍ਰਿਤ ਨਾਮੁ ਸਮਾਰੇ ॥੧॥ ਰਾਮ ਗੁਰਿ ਹਰਿ ਹਰਿ ਨਾਮੁ ਕੰਠਿ ਧਾਰੇ ॥ ਗੁਰਮੁਖਿ ਕਥਾ ਸੁਣੀ ਮਨਿ ਭਾਈ ਧਨੁ ਧਨੁ ਵਡ ਭਾਗ ਹਮਾਰੇ ॥੧॥ ਰਹਾਉ ॥ਕੋਟਿ ਕੋਟਿ ਤੇਤੀਸ ਧਿਆਵਹਿ ਤਾ ਕਾ ਅੰਤੁ ਨ ਪਾਵਹਿ ਪਾਰੇ ॥ ਹਿਰਦੈ ਕਾਮ ਕਾਮਨੀ ਮਾਗਹਿ ਰਿਧਿ ਮਾਗਹਿ ਹਾਥੁ ਪਸਾਰੇ ॥੨॥ ਹਰਿ ਜਸੁ ਜਪਿ ਜਪੁ ਵਡਾ ਵਡੇਰਾ ਗੁਰਮੁਖਿ ਰਖਉ ਉਰਿ ਧਾਰੇ ॥ ਜੇ ਵਡ ਭਾਗ ਹੋਵਹਿ ਤਾ ਜਪੀਐ ਹਰਿ ਭਉਜਲੁ ਪਾਰਿ ਉਤਾਰੇ ॥੩॥ ਹਰਿ ਜਨ ਨਿਕਟਿ ਨਿਕਟਿ ਹਰਿ ਜਨ ਹੈ ਹਰਿ ਰਾਖੈ ਕੰਠਿ ਜਨ ਧਾਰੇ ॥ ਨਾਨਕ ਪਿਤਾ ਮਾਤਾ ਹੈ ਹਰਿ ਪ੍ਰਭੁ ਹਮ ਬਾਰਿਕ ਹਰਿ ਪ੍ਰਤਿਪਾਰੇ ॥੪॥੬॥੧੮॥

ਹੇ ਮੇਰੇ ਰਾਮ! ਮੇਰੇ ਵੱਡੇ ਭਾਗ ਹੋ ਗਏ ਹਨ, ਗੁਰੂ ਦੀ ਰਾਹੀਂ, ਹੇ ਹਰੀ! ਤੇਰਾ ਨਾਮ ਮੈਂ ਆਪਣੇ ਗਲ ਵਿਚ ਪ੍ਰੋ ਲਿਆ ਹੈ। ਗੁਰੂ ਦੀ ਸਰਨ ਪੈ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਸੁਣੀ ਹੈ, ਤੇ, ਉਹ ਮੇਰੇ ਮਨ ਵਿਚ ਪਿਆਰੀ ਲੱਗ ਰਹੀ ਹੈ।੧।ਰਹਾਉ। ਹੇ ਭਾਈ! ਪ੍ਰਭੂ ਦੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ (ਹੀ) ਸਭ ਤੋਂ ਵੱਡਾ ਵਿਅਕਤੀ ਹੈ। ਗੁਰੂ ਨੂੰ ਮਿਲਣ ਨਾਲ ਮਨੁੱਖ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾ ਲੈਂਦਾ ਹੈ। ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਆਤਮਕ ਜੀਵਨ ਦੀ ਦਾਤਿ ਦੇ ਦਿੱਤੀ, ਉਹ ਮਨੁੱਖ ਪ੍ਰਭੂ ਦੇ ਜੀਵਨ ਦੇਣ ਵਾਲੇ ਨਾਮ ਨੂੰ (ਹਿਰਦੇ ਵਿਚ) ਸੰਭਾਲ ਰੱਖਦਾ ਹੈ।੧। ਹੇ ਭਾਈ! ਤੇਤੀ ਕ੍ਰੋੜ (ਦੇਵਤੇ) ਪਰਮਾਤਮਾ ਦਾ ਧਿਆਨ ਧਰਦੇ ਰਹਿੰਦੇ ਹਨ, ਪਰ ਉਸ ਦੇ ਗੁਣਾਂ ਦਾ ਅੰਤ ਗੁਣਾਂ ਦਾ ਪਾਰਲਾ ਬੰਨਾ ਨਹੀਂ ਲੱਭ ਸਕਦੇ। (ਅਨੇਕਾਂ ਐਸੇ ਭੀ ਹਨ ਜੋ ਆਪਣੇ) ਹਿਰਦੇ ਵਿਚ ਕਾਮ-ਵਾਸਨਾ ਧਾਰ ਕੇ (ਪਰਮਾਤਮਾ ਦੇ ਦਰ ਤੋਂ) ਇਸਤ੍ਰੀ (ਹੀ) ਮੰਗਦੇ ਹਨ, (ਉਸ ਦੇ ਅੱਗੇ) ਹੱਥ ਪਸਾਰ ਕੇ (ਦੁਨੀਆ ਦੇ) ਧਨ-ਪਦਾਰਥ (ਹੀ) ਮੰਗਦੇ ਹਨ।੨। ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਿਆ ਕਰ, ਪਰਮਾਤਮਾ ਦੇ ਨਾਮ ਦਾ ਜਾਪ ਹੀ ਸਭ ਤੋਂ ਵੱਡਾ ਕੰਮ ਹੈ। ਮੈਂ ਤਾਂ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਹੀ ਆਪਣੇ ਹਿਰਦੇ ਵਿਚ ਵਸਾਂਦਾ ਹਾਂ। ਹੇ ਭਾਈ! ਜੇ ਵੱਡੀ ਕਿਸਮਤ ਹੋਵੇ ਤਾਂ ਹੀ ਹਰਿ-ਨਾਮ ਜਪਿਆ ਜਾ ਸਕਦਾ ਹੈ (ਜੇਹੜਾ ਮਨੁੱਖ ਜਪਦਾ ਹੈ ਉਸ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ।੩। ਹੇ ਭਾਈ! ਸੰਤ ਜਨ ਪਰਮਾਤਮਾ ਦੇ ਨੇੜੇ ਵੱਸਦੇ ਹਨ, ਪਰਮਾਤਮਾ ਸੰਤ ਜਨਾਂ ਦੇ ਨੇੜੇ ਵੱਸਦਾ ਹੈ। ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਹੇ ਨਾਨਕ! (ਆਖ-ਹੇ ਭਾਈ!) ਪਰਮਾਤਮਾ ਸਾਡਾ ਪਿਉ ਹੈ, ਪਰਮਾਤਮਾ ਸਾਡੀ ਮਾਂ ਹੈ। ਸਾਨੂੰ ਬੱਚਿਆਂ ਨੂੰ ਪਰਮਾਤਮਾ ਹੀ ਪਾਲਦਾ ਹੈ।੪।੬।੧੮।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-09-2023 appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 27-09-2023
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਟੋਡੀ ਮਹਲਾ ੪ ਘਰੁ ੧ ॥ ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥ ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥ ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥ ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥ ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥ ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥ ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥ ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥

ਹੇ ਭਾਈ! ਮੇਰਾ ਮਨ ਪਰਮਾਤਮਾ ਦੀ ਯਾਦ ਤੋਂ ਬਿਨਾ ਰਹਿ ਨਹੀਂ ਸਕਦਾ। ਗੁਰੂ (ਜਿਸ ਮਨੁੱਖ ਨੂੰ) ਜਿੰਦ ਦਾ ਪਿਆਰਾ ਪ੍ਰਭੂ ਮਿਲਾ ਦੇਂਦਾ ਹੈ, ਉਸ ਨੂੰ ਸੰਸਾਰ-ਸਮੁੰਦਰ ਵਿਚ ਮੁੜ ਨਹੀਂ ਆਉਣਾ ਪੈਂਦਾ।1। ਰਹਾਉ। ਹੇ ਭਾਈ! ਮੇਰੇ ਹਿਰਦੇ ਵਿਚ ਪ੍ਰਭੂ (ਦੇ ਮਿਲਾਪ) ਦੀ ਤਾਂਘ ਲੱਗੀ ਹੋਈ ਸੀ (ਮੇਰਾ ਜੀ ਕਰਦਾ ਸੀ ਕਿ) ਮੈਂ (ਆਪਣੀਆਂ) ਅੱਖਾਂ ਨਾਲ ਹਰੀ-ਪ੍ਰਭੂ ਨੂੰ ਵੇਖ ਲਵਾਂ। ਦਇਆਲ ਗੁਰੂ ਨੇ ਪਰਮਾਤਮਾ ਦਾ ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ—ਇਹੀ ਹੈ ਹਰੀ-ਪ੍ਰਭੂ (ਨੂੰ ਮਿਲਣ) ਦਾ ਪੱਧਰਾ ਰਸਤਾ।1। ਹੇ ਭਾਈ! ਅਨੇਕਾਂ ਕੌਤਕਾਂ ਦੇ ਮਾਲਕ ਹਰੀ ਪ੍ਰਭੂ ਗੋਬਿੰਦ ਦਾ ਨਾਮ ਜਿਸ ਮਨੁੱਖ ਨੇ ਪ੍ਰਾਪਤ ਕਰ ਲਿਆ, ਉਸ ਦੇ ਹਿਰਦੇ ਵਿਚ, ਉਸ ਦੇ ਮਨ ਵਿਚ ਸਰੀਰ ਵਿਚ, ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਦੇ ਮੱਥੇ ਉੱਤੇ ਮੂੰਹ ਉੱਤੇ ਚੰਗਾ ਭਾਗ ਜਾਗ ਪੈਂਦਾ ਹੈ।2। ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਲੋਭ ਆਦਿਕ ਵਿਕਾਰਾਂ ਵਿਚ ਮਸਤ ਰਹਿੰਦਾ ਹੈ, ਉਹਨਾਂ ਨੂੰ ਚੰਗਾ ਅਕਾਲ ਪੁਰਖ ਭੁੱਲਿਆ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਹ ਮਨੁੱਖ ਮੂਰਖ ਕਹੇ ਜਾਂਦੇ ਹਨ, ਆਤਮਕ ਜੀਵਨ ਵਲੋਂ ਬੇ-ਸਮਝ ਆਖੇ ਜਾਂਦੇ ਹਨ। ਉਹਨਾਂ ਦੇ ਮੱਥੇ ਉਤੇ ਮੰਦੀ ਕਿਸਮਤ (ਉੱਘੜੀ ਹੋਈ ਸਮਝ ਲਵੋ)।3। ਹੇ ਦਾਸ ਨਾਨਕ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰੋਂ ਲਿਖਿਆ ਚੰਗਾ ਭਾਗ ਉੱਘੜ ਪਿਆ, ਉਹਨਾਂ ਨੇ ਗੁਰੂ ਪਾਸੋਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਉਹਨਾਂ ਨੇ ਗੁਰੂ ਪਾਸੋਂ ਚੰਗੇ ਮੰਦੇ ਕੰਮ ਦੀ ਪਰਖ ਕਰਨ ਵਾਲੀ ਅਕਲ ਹਾਸਲ ਕਰ ਲਈ, ਉਹਨਾਂ ਨੇ ਪਰਮਾਤਮਾ ਦੇ ਮਿਲਾਪ ਵਾਸਤੇ ਗੁਰੂ ਪਾਸੋਂ ਆਤਮਕ ਜੀਵਨ ਦੀ ਸੂਝ ਪ੍ਰਾਪਤ ਕਰ ਲਈ।4।1।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 27-09-2023 appeared first on Ludhiana Live.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 26-09-2023
ਧਨਾਸਰੀ ਮਹਲਾ ੫ ॥

ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥

(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ॥੧॥ ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ॥੧॥ ਰਹਾਉ ॥ ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ॥੨॥ ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ ॥੩॥ ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਹੇ ਨਾਨਕ ਜੀ! ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ॥੪॥੧੦॥

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 26-09-2023 appeared first on Ludhiana Live.