world skill day Archives - Ludhiana Live

ਵਿਸ਼ਵ ਯੁਵਾ ਹੁਨਰ ਦਿਵਸ ਮੌਕੇ ਰੋਜ਼਼ਗਾਰ ਮੇਲਾ ਆਯੋਜਿਤ, 400 ਦੇ ਕਰੀਬ ਨੌਜਵਾਨਾਂ ਦੀ ਹੋਈ ਚੋਣ
ਲੁਧਿਆਣਾ :  ਵਿਸ਼ਵ ਯੁਵਾ ਹੁਨਰ ਦਿਵਸ ਮੌਕੇ ਰਾਜ ਪੱਧਰੀ ਕੌਸ਼ਲ ਅਤੇ ਰੋਜ਼ਗਾਰ ਮੇਲਾ ਲਗਾਇਆ ਗਿਆ ਜਿਸ ਦਾ ਆਯੋਜਨ ਆਈ.ਆਈ.ਏ.ਈ. ਐਜੂਕੇਸ਼ਨਲ ਸੋਸਾਇਟੀ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੁਆਰਾ ਚਲਾਏ ਜਾ ਰਹੇ ਹੁਨਰ ਵਿਕਾਸ ਪ੍ਰੋਗਰਾਮਾਂ ਦੁਆਰਾ ਕੀਤਾ ਗਿਆ।

ਜਿਸ ਵਿੱਚ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਦੀਨਦਿਯਾਲ ਉਪਾਧਿਆਏ-ਗ੍ਰਾਮੀਣ ਕੌਸ਼ਲ ਯੋਜਨਾ ਅਤੇ ਦੀਨਦਿਆਲ ਅੰਤਯੋਦਿਆ ਯੋਜਨਾ- ਰਾਸ਼ਟਰੀ ਸ਼ਹਿਰੀ ਆਜੀਵਕਾ ਮਿਸ਼ਨ ਸ਼ਾਮਲ ਹਨ। ਸਮਾਗਮ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤੀ ਕੀਤੀ ਗਈ।

ਇਸ ਰੋਜ਼ਗਾਰ ਮੇਲੇ ਵਿੱਚ 30 ਉੱਘੀਆਂ ਕੰਪਨੀਆਂ ਨੇ ਭਾਗ ਲਿਆ ਅਤੇ ਇਨ੍ਹਾਂ ਕੰਪਨੀਆਂ ਵੱਲੋਂ ਵੱਖ-ਵੱਖ ਅਹੁੱਦਿਆਂ ਲਈ 350-400 ਨੌਜਵਾਨਾਂ ਦੀ ਚੋਣ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਪੰਚਾਲ ਵੱਲੋਂ ਚੁਣੇ ਗਏ ਵਿਦਿਆਰਥੀਆਂ ਨੂੰ ਨਿਯੁਕਤੀ ਪੱਤਰ ਵੀ ਵੰਡੇ ਗਏ।

ਸ੍ਰੀ ਪੰਚਾਲ ਵੱਲੋਂ ਵਿਦਿਆਰਥੀਆਂ ਨੂੰ ਹੁਨਰ ਵਿਕਾਸ ਕੋਰਸਾਂ ਬਾਰੇ ਬੜੀ ਕੁਸ਼ਲਤਾ ਨਾਲ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅਜਿਹੇ ਕੋਰਸ ਚਲਾਉਣ ਦਾ ਮੁੱਖ ਮੰਤਵ ਵਿਦਿਆਰਥੀ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਰੋਜ਼ਗਾਰ ਦੀਆਂ ਸੰਭਾਵਨਾਵਾਂ ਬਾਰੇ ਵੀ ਜਾਗਰੂਕ ਕਰਨਾ ਹੈ।

ਇਸ ਰੋਜ਼ਗਾਰ ਮੇਲੇ ਵਿੱਚ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ, ਕਵੀਸ਼ਰੀ, ਗਿੱਧਾ, ਭੰਗੜਾ, ਝੂਮਰ, ਸਕਿੱਟ, ਫੈਸ਼ਨ ਮਾਡਲਿੰਗ ਆਦਿ ਵੱਖ-ਵੱਖ ਗਤੀਵਿਧੀਆਂ ਰਾਹੀਂ ਸ਼ਰੋਤਿਆਂ ਨੂੰ ਨਿਹਾਲ ਕੀਤਾ ਗਿਆ। ਸਮਾਗਮ ਦੇ ਅੰਤ ਵਿੱਚ ਇਸ ਸਮਾਗਮ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ।

The post ਵਿਸ਼ਵ ਯੁਵਾ ਹੁਨਰ ਦਿਵਸ ਮੌਕੇ ਰੋਜ਼਼ਗਾਰ ਮੇਲਾ ਆਯੋਜਿਤ, 400 ਦੇ ਕਰੀਬ ਨੌਜਵਾਨਾਂ ਦੀ ਹੋਈ ਚੋਣ appeared first on Ludhiana Live.