Connect with us

ਪੰਜਾਬ ਨਿਊਜ਼

ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਬਣੇ ਤਰਸੇਮ ਭਿੰਡਰ, ਪੰਜਾਬ ਸਰਕਾਰ ਨੇ ਇੰਪਰੂਵਮੈਂਟ ਟਰੱਸਟ ’ਚ 10 ਚੇਅਰਮੈਨ ਕੀਤੇ ਨਿਯੁਕਤ, ਪੜ੍ਹੋ ਲਿਸਟ

Published

on

Tarsem Bhinder became the chairman of Ludhiana Improvement Trust, Punjab government has appointed 10 chairman in the improvement trust, read the list

ਲੁਧਿਆਣਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ’ਤੇ ਪੋਸਟ ਸ਼ੇਅਰ ਕਰ ਇੰਪਰੂਵਮੈਂਟ ਟਰੱਸਟ ’ਚ ਨਵੇਂ ਨਿਯੁਕਤ ਹੋਏ ਚੇਅਰਮੈਨਾਂ ਨੂੰ ਵਧਾਈਆਂ ਦਿੱਤੀਆਂ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਮੀਦ ਕਰਦਾ ਹਾਂ ਕਿ ਨਾਂ ਮੁਤਾਬਕ ਨਗਰ ਸੁਧਾਰ ਟਰੱਸਟ ਦੇ ਨਵੇਂ ਚੇਅਰਮੈਨ ਸ਼ਹਿਰਾਂ ਦੇ ਬੁਨਿਆਦੀ ਸੁਧਾਰਾਂ ਲਈ ਈਮਾਨਦਾਰੀ ਨਾਲ ਕੰਮ ਕਰਨਗੇ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ’ਚ ਅਹਿਮ ਜ਼ਿੰਮੇਵਾਰੀ ਨਿਭਾਉਣਗੇ।

ਦੱਸ ਦੇਈਏ ਕਿ ਜਗਤਾਰ ਸੰਘੇੜਾ ਨੂੰ ਜਲੰਧਰ ਇੰਪਰੂਵਮੈਂਟ ਟਰੱਸਟ ਦੀ ਕਮਾਨ ਸੌਂਪੀ ਗਈ ਹੈ, ਜਦਕਿ ਤਰਸੇਮ ਭਿੰਡਰ ਨੂੰ ਲੁਧਿਆਣਾ ਦੀ ਕਮਾਨ ਸੌਂਪੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ’ਚ ਤਬਾਦਲਿਆਂ ਅਤੇ ਨਿਯੁਕਤੀਆਂ ਦਾ ਦੌਰ ਲਗਾਤਾਰ ਜਾਰੀ ਹੈ। ਜਦੋਂ ਤੋਂ ਆਮ ਆਦਮੀ ਪਾਰਟੀ ਸੱਤਾ ’ਚ ਆਈ ਹੈ, ਸੂਬੇ ’ਚ ਵੱਡੀ ਗਿਣਤੀ ਵਿਚ ਅਧਿਕਾਰੀਆਂ ਦੇ ਤਬਾਦਲੇ ਹੋਏ ਹਨ, ਜਦਕਿ ਹੁਣ ਪੰਜਾਬ ਸਰਕਾਰ ਵੱਲੋਂ ਬੋਰਡਾਂ ਅਤੇ ਕਾਰਪੋਰੇਸ਼ਨਾਂ ’ਚ ਨਵੇਂ ਚੇਅਰਮੈਨਾਂ ਦੀ ਨਿਯੁਕਤੀ ਕੀਤੀ ਗਈ ਹੈ।

Facebook Comments

Trending