Connect with us

ਅਪਰਾਧ

ਅਧਿਆਪਕ ਨੇ ਵਿਦਿਆਰਥਣ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਮੁਲਜ਼ਮ ਗ੍ਰਿਫ਼ਤਾਰ

Published

on

ਲੁਧਿਆਣਾ : ਸਰਕਾਰੀ ਮਿਡਲ ਸਕੂਲ ਦੇ ਅੰਗਰੇਜ਼ੀ ਦੇ ਅਧਿਆਪਕ ਨੇ ਆਪਣੀ ਹੀ ਕਲਾਸ ਦੀ 10 ਸਾਲ ਦੀ ਵਿਦਿਆਰਥਣ ਨਾਲ ਅਸ਼ਲੀਲ ਹਰਕਤਾਂ ਕੀਤੀਆਂ। ਮਾਪਿਆਂ ਨੂੰ ਜਿਵੇਂ ਹੀ ਇਸ ਸ਼ਰਮਨਾਕ ਘਟਨਾ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਇਸ ਦੀ ਸ਼ਿਕਾਇਤ ਥਾਣਾ ਕੂੰਮਕਲਾਂ ਦੀ ਪੁਲਿਸ ਨੂੰ ਕੀਤੀ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਪਿੰਡ ਬੂਥਗੜ੍ਹ ਜੱਟਾਂ ਦੇ ਸਰਕਾਰੀ ਮਿਡਲ ਸਕੂਲ ਦੇ ਅੰਗਰੇਜ਼ੀ ਦੇ ਅਧਿਆਪਕ ਹਰਦੀਪ ਸਿੰਘ ਨੂੰ ਹਿਰਾਸਤ ਵਿਚ ਲੈ ਕੇ ਉਸਦੇ ਖਿਲਾਫ ਮੁਕੱਦਮਾ ਦਰਜ ਕੀਤਾ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਔਰਤ ਨੇ ਦੱਸਿਆ ਕਿ ਉਸ ਦੀ ਦਸ ਸਾਲ ਦੀ ਪੋਤੀ ਪਿੰਡ ਬੂਥਗੜ੍ਹ ਜੱਟਾਂ ਦੇ ਸਰਕਾਰੀ ਮਿਡਲ ਸਕੂਲ ਵਿਚ ਛੇਵੀਂ ਜਮਾਤ ਵਿਚ ਪੜ੍ਹਦੀ ਹੈ। ਦੁਪਹਿਰ ਵੇਲੇ ਲੜਕੀ ਰੋਂਦੀ ਹੋਈ ਘਰ ਆਈ। ਰੋਣ ਦਾ ਕਾਰਨ ਪੁੱਛਣ ‘ਤੇ ਉਸ ਨੇ ਜੋ ਕੁਝ ਦੱਸਿਆ ਉਹ ਸੁਣ ਕੇ ਦਾਦੀ ਦੇ ਪੈਰਾਂ ਥੱਲੋਂ ਜ਼ਮੀਨ ਨਿਕਲ ਗਈ। ਲੜਕੀ ਨੇ ਦੱਸਿਆ ਕਿ ਅਧਿਆਪਕ ਹਰਦੀਪ ਸਿੰਘ ਨੇ ਕਲਾਸ ਵਿਚ ਉਸ ਕੋਲੋਂ ਪਾਣੀ ਮੰਗਵਾਇਆ ਅਤੇ ਉਸ ਨੂੰ ਇਕੱਲਿਆਂ ਦੇਖ ਅਸ਼ਲੀਲ ਹਰਕਤਾਂ ਕੀਤੀਆਂ। ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਰਘਬੀਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਮੁਲਜ਼ਮ ਦੇ ਖਿਲਾਫ਼ ਐੱਫਆਈਆਈ ਦਰਜ ਕਰਕੇ ਉਸ ਕੋਲੋਂ ਪੁੱਛਗਿਛ ਸ਼ੁਰੂ ਕਰ ਦਿੱਤੀ ਹੈ।

Facebook Comments

Trending