Connect with us

ਕਰੋਨਾਵਾਇਰਸ

ਅਧਿਆਪਕਾਂ ਨੂੰ ਚੋਣ ਡਿਊਟੀ ’ਤੇ ਜਾਣ ਤੋਂ ਪਹਿਲਾਂ ਬੂਸਟਰ ਡੋਜ਼ ਲੱਗੇਗੀ, ਵਿਭਾਗ ਨੇ ਮੰਗੀ ਸੂਚਨਾ

Published

on

Teachers will receive a booster dose before going on election duty, the department said

ਲੁਧਿਆਣਾ :   ਸਿੱਖਿਆ ਵਿਭਾਗ ਵੱਲੋਂ ਸਾਰੇ ਅਧਿਆਪਕਾਂ ਅਤੇ ਨਾਨ-ਟੀਚਿੰਗ ਸਟਾਫ਼ ਦੇ ਬੂਸਟਰ ਡੋਜ਼ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਵਿਭਾਗ ਵੱਲੋਂ ਸਾਰੇ ਸਕੂਲ ਮੁਖੀਆਂ ਨੂੰ ਜਾਰੀ ਨਿਰਦੇਸ਼ਾਂ ’ਚ ਕਿਹਾ ਗਿਆ ਹੈ ਕਿ ਸਕੂਲ ਦੇ ਸਾਰੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਦੀ ਬੂਸਟਰ ਡੋਜ਼ ਵੈਕਸੀਨੇਸ਼ਨ ਯਕੀਨੀ ਬਣਾਉਂਦੇ ਹੋਏ ਇਸ ਦੀ ਸੂਚਨਾ ਵਿਭਾਗ ਨੂੰ ਭੇਜੀ ਜਾਵੇ।

ਸਿਹਤ ਵਿਭਾਗ ਵੱਲੋਂ ਵੀ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਸਾਰੇ ਅਧਿਆਪਕਾਂ ਨੂੰ ਬੂਸਟਰ ਡੋਜ਼ ਜਲਦ ਹੀ ਲਗਾਈ ਜਾਵੇਗੀ। ਚੋਣ ਡਿਊਟੀ ’ਤੇ ਜਾਣ ਵਾਲੇ ਸਟਾਫ਼ ਨੂੰ ਬੂਸਟਰ ਡੋਜ਼ ਪਹਿਲਾਂ ਲੱਗੇਗੀ। ਉਸ ਤੋਂ ਬਾਅਦ ਫਰੰਟ ਲਾਈਨਰ ਸਟਾਫ਼ ਨੂੰ ਲੱਗੇਗੀ।

ਦੱਸ ਦੇਈਏ ਕਿ ਚੋਣ ਕਮਿਸ਼ਨ ਨੇ ਚੋਣ ਡਿਊਟੀ ’ਤੇ ਜਾਣ ਵਾਲੇ ਸਾਰੇ ਮੁਲਾਜ਼ਮਾਂ ਲਈ ਕੋਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ ਜ਼ਰੂਰੀ ਕੀਤੀਆਂ ਹਨ। ਇਸ ਲਈ ਸਾਰੇ ਜ਼ਿਲ੍ਹਾ ਮੁਖੀਆਂ ਨੂੰ ਭਾਰਤੀ ਚੋਣ ਕਮਿਸ਼ਨ ਨੇ ਸਖ਼ਤ ਹਦਾਇਤ ਦਿੱਤੀ ਹੈ।

ਚੋਣ ਕਮਿਸ਼ਨ ਨੇ ਕਿਹਾ ਹੈ ਕਿ ਅਜਿਹੇ ਕਿਸੇ ਵੀ ਮੁਲਾਜ਼ਮ ਜਾਂ ਅਧਿਕਾਰੀ ਨੂੰ ਚੋਣ ਡਿਊਟੀ ’ਤੇ ਨਾ ਲਗਾਇਆ ਜਾਵੇ, ਜਿਸ ਨੂੰ ਕੋਰੋਨਾ ਵੈਕਸੀਨ ਨਾ ਲੱਗੀ ਹੋਵੇ। ਜਿਨ੍ਹਾਂ ਨੂੰ ਡਬਲ ਡੋਜ਼ ਲੱਗੀ ਹੈ ਅਤੇ ਉਨ੍ਹਾਂ ਨੂੰ ਦੂਜੀ ਡੋਜ਼ ਲਏ ਹੋਏ 9 ਮਹੀਨੇ ਦਾ ਸਮਾਂ ਲੰਘ ਚੁੱਕਾ ਹੈ ਤਾਂ ਉਨ੍ਹਾਂ ਨੂੰ ਚੋਣ ਡਿਊਟੀ ’ਤੇ ਜਾਣ ਤੋਂ ਪਹਿਲਾਂ ਬੂਸਟਰ ਡੋਜ਼ ਵੀ ਲੈਣੀ ਪਵੇਗੀ।

Facebook Comments

Trending