ਪੰਜਾਬੀ

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿੱਚ ਮਨਾਇਆ ਤੀਜ ਦਾ ਤਿਉਹਾਰ

Published

on

ਲੁਧਿਆਣਾ : ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਦਾਦ-ਪੱਖੋਵਾਲ ਰੋਡ, ਲੁਧਿਆਣਾ ਵਿਖੇ ਤੀਜ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਸਕੂਲ ਦੀਆਂ ਸਾਰੀਆਂ ਵਿਦਿਆਰਥਣਾਂ ਪੰਜਾਬੀ ਪਹਿਰਾਵਾ ਪਾ ਕੇ ਆਈਆਂ। ਸਕੂਲ ਵਿੱਚ ਸਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਗਿਆ। ਸਕੂਲ ਦੀਆਂ ਵਿਦਿਆਰਥਣਾਂ ਨੇ ਭੰਗੜਾ, ਗਿੱਧਾ ਅਤੇ ਤੀਜ ਤਿਉਹਾਰ ਨਾਲ ਸੰਬੰਧਿਤ ਬੋਲੀਆਂ ਪਾ ਕੇ ਮਨ ਦਾ ਪਰਚਾਵਾ ਕੀਤਾ।

ਇਸ ਦੌਰਾਨ ਸਕੂਲ ਵਿੱਚ ਪੀਂਘ ਵੀ ਪਾਈ ਗਈ। ਵਿਦਿਆਰਥਣਾਂ ਨੇ ਪੀਂਘ ਝੂਟ ਕੇ ਪੰਜਾਬੀ ਸੱਭਿਆਚਾਰ ਦੇ ਗੀਤ ਗਾਏ। ਸਕੂਲ ਵਿੱਚ ਵੱਖ-ਵੱਖ ਮੁਕਾਬਲੇ ਵੀ ਕਰਵਾਏ ਗਏ। ਛੇਵੀਂ ਤੋਂ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਦੇ ਮਹਿੰਦੀ ਮੁਕਾਬਲੇ ਅਤੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਮਾਡਲਿੰਗ ਵਿੱਚ ਭਾਗ ਲਿਆ।

ਮੁਕਾਬਲੇ ਦੇ ਅੰਤ ਵਿੱਚ ਮਿਸ ਤੀਜ ਚੁਣੀ ਗਈ। ਤੀਜ ਦੀ ਰਾਣੀ ਦਾ ਖਿਤਾਬ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਵਿਨੀਤ ਕੌਰ ਨੇ ਜਿੱਤਿਆ। ਇਸ ਤੋਂ ਇਲਾਵਾ ਦਸਵੀਂ ਜਮਾਤ ਦੀ ਵਿਦਿਆਰਥਣ ਤਰਨਪ੍ਰੀਤ ਕੌਰ ਨੇ ਦੂਜਾ ਅਤੇ ਦਸਵੀਂ ਜਮਾਤ ਦੀ ਵਿਦਿਆਰਥਣ ਰਿਜਕ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਸੋਹਣਾ ਪੰਜਾਬੀ ਪਹਿਰਾਵਾ ਦਸਵੀਂ ਜਮਾਤ ਦੀ ਵਿਦਿਆਰਥਣ ਪਵਨਦੀਪ ਕੌਰ ਚੁਣੀ ਗਈ।

ਇਸ ਮੌਕੇ ‘ਤੇ ਬੱਚਿਆਂ ਨੂੰ ਤੀਜ ਦਾ ਤਿਉਹਾਰ ਮਨਾਉਣ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਅਰਚਨਾ ਸ੍ਰੀਵਾਸਤਵ ਨੇ ਕਿਹਾ ਕਿ ਸਾਨੂੰ ਆਪਣੇ ਵਿਰਸੇ ‘ਚ ਮਿਲੇ ਸੱਭਿਆਚਾਰ ਦੇ ਤਿਉਹਾਰਾਂ ਨੂੰ ਇਸੇ ਤਰ੍ਹਾਂ ਮਨਾਉਂਦੇ ਰਹਿਣਾ ਚਾਹੀਦਾ ਹੈ ਅਤੇ ਤੀਜ ਦਾ ਤਿਉਹਾਰ ਸਾਡੇ ਸੱਭਿਆਚਾਰ ਨੂੰ ਦਰਸਾਉਂਦਾ ਹੈ। ਤੀਜ ਦੇ ਤਿਉਹਾਰ ਅਤੇ ਰੱਖੜੀ ਦੇ ਤਿਉਹਾਰ ਦੀ ਵਧਾਈ ਦਿਤੀ ਗਈ।

Facebook Comments

Trending

Copyright © 2020 Ludhiana Live Media - All Rights Reserved.