ਪੰਜਾਬੀ
ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
Published
3 years agoon

ਲੁਧਿਆਣਾ : ਆਪਣੀ ਰਵਾਇਤ ਨੂੰ ਕਾਇਮ ਰੱਖਦਿਆਂ ਇਸ ਵਾਰ ਵੀ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ 100 ਫ਼ੀਸਦੀ ਨਤੀਜਾ ਪ੍ਰਾਪਤ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।
ਸਕੂਲ ਦੀ ਇਸ ਸ਼ਲਾਘਾਯੋਗ ਕਾਰਗੁਜ਼ਾਰੀ ਨਾਲ 61 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਗੁਰਲੀਨ ਕੌਰ 98.62 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪੰਜਾਬ ਵਿਚ ਤੀਜਾ ਸਥਾਨ, ਸਨੇਹਾ ਵਰਮਾ ਅਤੇ ਸਨੇਹਾ ਯਾਦਵ ਨੇ 98.46 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਚੌਥਾ, ਪ੍ਰਨੀਤ ਕੌਰ ਨੇ 98.15 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਛੇਵਾਂ, ਜਸਲੀਨ ਕੌਰ ਨੇ 97.8 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਅੱਠਵਾਂ, ਹਰਮਨਪ੍ਰੀਤ ਕੌਰ ਨੇ 97.8 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਅੱਠਵਾਂ ਸਥਾਨ ਹਾਸਲ ਕੀਤਾ।
ਇਸੇ ਤਰ੍ਹਾਂ ਰਵਨੀਤ ਕੌਰ ਅਤੇ ਜਸ਼ਨਪ੍ਰੀਤ ਕੌਰ ਨੇ 97.69 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਨੌਵਾਂ, ਲਵਦੀਪ ਕੌਰ, ਨਵਦੀਪ ਕੌਰ ਅਤੇ ਨੰਦਣੀ ਭੰਡਾਰੀ 97.38 ਫ਼ੀਸਦੀ ਅੰਕ ਪ੍ਰਾਪਤ ਕਰਕੇ ਗਿਆਰ੍ਹਵਾਂ, ਬਬਲਪ੍ਰੀਤ ਕੌਰ ਨੇ 97.08 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਤੇਰ੍ਹਵਾਂ, ਕੋਮਲ ਅਤੇ ਰੋਹਿਤ ਕੁਮਾਰ ਨੇ 96.92 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਚੌਦ੍ਹਵਾਂ ਸਥਾਨ ਪ੍ਰਾਪਤ ਕੀਤਾ।
ਪਿ੍ੰਸੀਪਲ ਸ਼੍ਰੀਮਤੀ ਹਰਜੀਤ ਕੌਰ ਨੇ ਇਸ ਮੌਕੇ ਸਟਾਫ਼ ਅਤੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਕਾਰਗੁਜ਼ਾਰੀ ਲਈ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਦੇੇ ਮਾਪਿਆਂ ਨੂੰ ਵੀ ਵਧਾਈ ਦਿੱਤੀ। ਸਕੂਲ ਦੇ ਡਾਇਰੈਕਟਰ ਦਾਨਿਸ਼ ਗਰੇਵਾਲ ਨੇ ਸਾਰਿਆਂ ਨਾਲ ਖ਼ੁਸ਼ੀ ਸਾਂਝੀ ਕੀਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਆਉਣ ਵਾਲੀ ਜ਼ਿੰਦਗੀ ਵਿਚ ਵੀ ਸਖ਼ਤ ਮਿਹਨਤ ਕਰਕੇ ਇਨ੍ਹਾਂ ਬੁਲੰਦੀਆਂ ਨੂੰ ਬਰਕਰਾਰ ਰੱਖਣ ਲਈ ਪ੍ਰੇਰਿਤ ਕੀਤਾ।
You may like
-
ਆਰੀਆ ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
-
ਵਿਦਿਆਰਥਣਾਂ ਨੇ ਪ੍ਰੀਖਿਆ ਵਿੱਚ ਵਧੀਆ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਮ ਕੀਤਾ ਰੌਸ਼ਨ
-
ਸਿਲਵੀਆ ਨੇ ਪੰਜਾਬ ਯੂਨੀਵਰਸਿਟੀ ਵਿੱਚੋਂ ਪ੍ਰਾਪਤ ਕੀਤਾ ਅੱਠਵਾਂ ਸਥਾਨ
-
ਵਿਦਿਆਰਥਣਾਂ ਨੇ ਪੀਜੀਡੀਸੀਏ ਦੀ ਪ੍ਰੀਖਿਆ ਵਿੱਚ ਕੀਤਾ ਵਧੀਆ ਪ੍ਰਦਰਸ਼ਨ
-
ਸਰਕਾਰੀ ਕਾਲਜ ਲੜਕੀਆਂ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
-
MTS ਕਾਲਜ ਦੀਆਂ ਵਿਦਿਆਰਥਣਾਂ ਨੇ ਨਤੀਜਿਆਂ ‘ਚ ਕੀਤਾ ਸ਼ਾਨਦਾਰ ਪ੍ਰਦਰਸ਼ਨ