ਪੰਜਾਬੀ

ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸਕੂਲ ਦਾ ਅੱਠਵੀਂ ਦਾ ਨਤੀਜਾ ਰਿਹਾ ਸ਼ਾਨਦਾਰ

Published

on

ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ ਦੇ 2022-2023 ਦੇ ਐਲਾਨੇ 8ਵੀਂ ਦੇ ਨਤੀਜਿਆਂ ਵਿੱਚ ਲੁਧਿਆਣੇ ਦੇ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀ. ਸੈਕੰਡਰੀ ਸਕੂਲ, ਸ਼ਿਮਲਾਪੁਰੀ ਲੁਧਿਆਣਾ ਨੇ 5 ਮੈਰਿਟਾਂ ਹਾਸਿਲ ਕਰਕੇ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ।

ਪੰਜਾਬ ਵਿੱਚ ਅਰਸ਼ਨੂਰ ਨੇ ਅੱਠਵਾਂ, ਰਮਨਦੀਪ ਨੇ ਨੌਵਾਂ, ਅਕਸ਼ਿਤਾ ਅਤੇ ਜਸ਼ਨਪ੍ਰੀਤ ਨੇ ਦਸਵਾਂ, ਪ੍ਰਲਾਦ ਕੁਮਾਰ ਨੇ ਬਾਰ੍ਹਵਾਂ ਰੈਂਕ ਹਾਸਿਲ ਕਰਕੇ ਸਕੂਲ, ਮਾਪਿਆਂ ਅਤੇ ਅਧਿਆਪਕਾਂ ਦਾ ਨਾਮ ਰੋਸ਼ਨ ਕੀਤਾ। ਇਸ ਤੋਂ ਇਲਾਵਾ 21 ਵਿਿਦਆਰਥੀਆਂ ਨੇ 95% ਤੋਂ ਉਪੱਰ ਅਤੇ 44 ਵਿਦਿਆਰਥੀਆਂ ਨੇ 90% ਤੋਂ ਉਪੱਰ ਅੰਕ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ।

ਇਸ ਖੁਸ਼ੀ ਦੇ ਮੌਕੇ ਉੱਤੇ ਡਾਇਰੈਕਟਰ ਸ. ਦਾਨਿਸ਼ ਸਿੰਘ ਗਰੇਵਾਲ, ਪ੍ਰਿੰਸੀਪਲ ਸ਼੍ਰੀਮਤੀ ਹਰਜੀਤ ਕੌਰ ਅਤੇ ਮੈਡਮ ਸਰਬਜੀਤ ਕੌਰ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ-ਪਿਤਾ ਨੂੰ ਹਾਰਦਿਕ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ ਅਤੇ ਮਾਤਾ-ਪਿਤਾ ਦੇ ਸਹਿਯੋਗ ਦੀ ਸ਼ਲਾਘਾ ਕੀਤੀ।

Facebook Comments

Trending

Copyright © 2020 Ludhiana Live Media - All Rights Reserved.