ਪੰਜਾਬੀ
ਕੁਦਰਤੀ ਸਿਰਕਾ ਬਨਾਉਣ ਦੇ ਗੁਰ ਕਿਸਾਨਾਂ ਨੂੰ ਦੱਸੇ
Published
2 years agoon
ਲੁਧਿਆਣਾ : ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਵੱਲੋਂ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ ਮਾਈਕਰੋਬਾਇਲੋਜੀ ਵਿਭਾਗ ਦੇ ਸਹਿਯੋਗ ਨਾਲ ਪੰਜ ਦਿਨਾਂ ਦਾ ਫ਼ਲਾਂ ਤੋਂ ਕੁਦਰਤੀ ਸਿਰਕਾ, ਘੱਟ ਅਲਕੋਹਲ ਵਾਲੇ ਕੁਦਰਤੀ ਕਾਰਬੋਨੇਟਿਡ ਅਤੇ ਲੈਕਟੋ ਫਰਮੈਨਟਿਡ ਆਚਾਰ ਤਿਆਰ ਕਰਨ ਸੰਬੰਧੀ ਸਿਖਲਾਈ ਲਗਾਇਆ ਗਿਆ| ਇਸ ਕੋਰਸ ਵਿਚ 34 ਸਿਖਿਆਰਥੀਆਂ ਨੇ ਭਾਗ ਲਿਆ|
ਐਸੋਸੀਏਟ ਡਾਇਰੈਕਟਰ ਸਕਿੱਲ ਡਿਵੈਲਪਮੈਂਟ ਡਾ. ਕੁਲਦੀਪ ਸਿੰਘ ਪੰਧੂ ਨੇ ਦੱਸਿਆ ਕਿ ਪੰਜ ਦਿਨ ਦੀ ਟਰੇਨਿੰਗ ਵਿਚ ਸਿਖਿਆਰਥੀਆਂ ਨੂੰ ਫ਼ਲਾਂ ਤੋਂ ਕੁਦਰਤੀ ਸਿਰਕਾ ਅਤੇ ਕਾਰਬੋਨੇਟਿਡ ਪੇਅ ਬਨਾਉਣ ਦੀ ਸਿਖਲਾਈ ਦਿੱਤੀ ਗਈ | ਇਸ ਦੇ ਮੰਡੀਕਰਨ ਬਾਰੇ ਅਤੇ ਬੈਂਕ ਵੱਲੋਂ ਕਰਜਾ ਸਹੂਲਤਾਂ ਬਾਰੇ ਵੀ ਚਾਨਣਾ ਪਾਇਆ ਗਿਆ|
ਡਾ. ਰੁਪਿੰਦਰ ਕੌਰ, ਕੋਰਸ ਕੋਆਰਡੀਨੇਟਰ, ਨੇੇ ਇਸ ਕੋਰਸ ਬਾਰੇ ਦੱਸਦਿਆਂ ਕਿਹਾ ਕਿ ਸਿਖਿਆਰਥੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਸਿਖਲਾਈ ਲੈ ਕੇ ਇਸ ਨੂੰ ਕਿੱਤੇ ਵਜੋਂ ਅਪਣਾ ਰਹੇ ਹਨ ਅਤੇ ਚੰਗਾ ਮੁਨਾਫਾ ਕਮਾ ਰਹੇ ਹਨ| ਇਸ ਕੋਰਸ ਦੇ ਤਕਨੀਕੀ ਮਾਹਿਰ ਡਾ. ਜੀ ਐੱਸ ਕੋਚਰ, ਮੁਖੀ ਮਾਈਕਰੋਬਾਇਲੋਜੀ ਵਿਭਾਗ ਨੇ ਸਿਰਕਾ ਬਣਾਉਣ ਦੀ ਮਹੱਤਤਾ ਅਤੇ ਵਰਤੋਂ ਬਾਰੇ ਦੱਸਿਆ|
You may like
-
ਪੰਜਾਬ ਯੂਨੀਵਰਸਿਟੀ ‘ਚ ਜਬਰਦਸਤ ਹੰਗਾਮਾ! ਚਲੀਆਂ ਕੁਰਸੀਆਂ
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ
