Connect with us

ਪੰਜਾਬੀ

 ਕੁਦਰਤੀ ਸਿਰਕਾ ਬਨਾਉਣ ਦੇ ਗੁਰ ਕਿਸਾਨਾਂ ਨੂੰ ਦੱਸੇ

Published

on

Tell the farmers how to make natural vinegar

ਲੁਧਿਆਣਾ : ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਵੱਲੋਂ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ ਮਾਈਕਰੋਬਾਇਲੋਜੀ ਵਿਭਾਗ ਦੇ ਸਹਿਯੋਗ ਨਾਲ ਪੰਜ ਦਿਨਾਂ ਦਾ ਫ਼ਲਾਂ ਤੋਂ ਕੁਦਰਤੀ ਸਿਰਕਾ, ਘੱਟ ਅਲਕੋਹਲ ਵਾਲੇ ਕੁਦਰਤੀ ਕਾਰਬੋਨੇਟਿਡ ਅਤੇ ਲੈਕਟੋ ਫਰਮੈਨਟਿਡ ਆਚਾਰ ਤਿਆਰ ਕਰਨ ਸੰਬੰਧੀ ਸਿਖਲਾਈ ਲਗਾਇਆ ਗਿਆ| ਇਸ ਕੋਰਸ ਵਿਚ 34 ਸਿਖਿਆਰਥੀਆਂ ਨੇ ਭਾਗ ਲਿਆ|

ਐਸੋਸੀਏਟ ਡਾਇਰੈਕਟਰ ਸਕਿੱਲ ਡਿਵੈਲਪਮੈਂਟ ਡਾ. ਕੁਲਦੀਪ ਸਿੰਘ ਪੰਧੂ ਨੇ ਦੱਸਿਆ ਕਿ ਪੰਜ ਦਿਨ ਦੀ ਟਰੇਨਿੰਗ ਵਿਚ ਸਿਖਿਆਰਥੀਆਂ ਨੂੰ ਫ਼ਲਾਂ ਤੋਂ ਕੁਦਰਤੀ ਸਿਰਕਾ ਅਤੇ ਕਾਰਬੋਨੇਟਿਡ ਪੇਅ ਬਨਾਉਣ ਦੀ ਸਿਖਲਾਈ ਦਿੱਤੀ ਗਈ | ਇਸ ਦੇ ਮੰਡੀਕਰਨ ਬਾਰੇ ਅਤੇ ਬੈਂਕ ਵੱਲੋਂ  ਕਰਜਾ ਸਹੂਲਤਾਂ ਬਾਰੇ ਵੀ ਚਾਨਣਾ ਪਾਇਆ ਗਿਆ|

ਡਾ. ਰੁਪਿੰਦਰ ਕੌਰ, ਕੋਰਸ ਕੋਆਰਡੀਨੇਟਰ, ਨੇੇ ਇਸ ਕੋਰਸ ਬਾਰੇ ਦੱਸਦਿਆਂ ਕਿਹਾ ਕਿ ਸਿਖਿਆਰਥੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਸਿਖਲਾਈ ਲੈ ਕੇ ਇਸ ਨੂੰ ਕਿੱਤੇ ਵਜੋਂ ਅਪਣਾ ਰਹੇ ਹਨ ਅਤੇ ਚੰਗਾ ਮੁਨਾਫਾ ਕਮਾ ਰਹੇ ਹਨ| ਇਸ ਕੋਰਸ  ਦੇ ਤਕਨੀਕੀ ਮਾਹਿਰ ਡਾ. ਜੀ ਐੱਸ ਕੋਚਰ, ਮੁਖੀ ਮਾਈਕਰੋਬਾਇਲੋਜੀ ਵਿਭਾਗ ਨੇ ਸਿਰਕਾ ਬਣਾਉਣ ਦੀ ਮਹੱਤਤਾ ਅਤੇ ਵਰਤੋਂ ਬਾਰੇ ਦੱਸਿਆ|

 

Facebook Comments

Trending