Connect with us

ਦੁਰਘਟਨਾਵਾਂ

ਨੈਸ਼ਨਲ ਹਾਈਵੇ ‘ਤੇ ਭਿਆਨਕ ਹਾਦਸਾ, ‘ਆਪ’ ਵਰਕਰ ਦੀ ਦਰਦਨਾਕ ਮੌਤ

Published

on

ਜਲੰਧਰ : ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਪੈਂਦੇ ਪਿੰਡ ਮਕਸੂਦਾਂ ਅਧੀਨ ਪੈਂਦੇ ਪਿੰਡ ਲਿੱਡਣ ਨੇੜੇ ਇਕ ਦਰਦਨਾਕ ਹਾਦਸੇ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮਿਲੀ ਹੈ ਕਿ ਲਿੱਡਣ ਪੁਲ ਕੋਲ ਇੱਕ ਅਰਟਿਗਾ ਕਾਰ ਖੜ੍ਹੇ ਟਿੱਪਰ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਦੌਰਾਨ ਕਾਰ ‘ਚ ਸਵਾਰ ਆਮ ਆਦਮੀ ਪਾਰਟੀ ਦੇ ਵਰਕਰ ਡਾ: ਮਹਿੰਦਰਜੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਜਾਣਕਾਰੀ ਮਿਲੀ ਹੈ ਕਿ ਮਹਿੰਦਰਜੀਤ ਕਰਤਾਰਪੁਰ ਵਿੱਚ ਇੱਕ ਚੋਣ ਰੈਲੀ ਵਿੱਚ ਜਾ ਰਿਹਾ ਸੀ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਦੱਸ ਦੇਈਏ ਕਿ ਮਹਿੰਦਰਜੀਤ ਡਾਕਟਰ ਵਿੰਗ ਪੰਜਾਬ ਦੇ ਜਨਰਲ ਸਕੱਤਰ ਸਨ।

Facebook Comments

Trending