ਦੁਰਘਟਨਾਵਾਂ
ਲੁਧਿਆਣਾ ‘ਚ ਕੱਪੜਾ ਫੈਕਟਰੀ ’ਚ ਲੱਗੀ ਭਿਆਨਕ ਅੱਗ
Published
3 years agoon
ਲੁਧਿਆਣਾ : ਲੁਧਿਆਣਾ ਦੇ ਚੰਡੀਗੜ੍ਹ ਰੋਡ ਸਥਿਤ ਇਕ ਬਹੁਮੰਜ਼ਿਲਾ ਕੱਪੜਾ ਫੈਕਟਰੀ ਨੂੰ ਅਚਾਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਹੈ।
ਮੌਕੇ ’ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਤੇ ਕਾਬੂ ਪਾਉਣ ’ਚ ਜੁਟੀਆਂ ਹੋਈਆਂ ਹਨ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚੱਲ ਪਾਇਆ ਹੈ ਪਰ ਕਿਆਸ ਲਾਏ ਜਾ ਰਹੇ ਹਨ ਕਿ ਅੱਗ ਸ਼ਾਰਟ ਸਰਕਟ ਨਾਲ ਲੱਗੀ ਹੋ ਸਕਦੀ ਹੈ।
ਜਾਣਕਾਰੀ ਮੁਤਾਬਕ ਇਮਾਰਤ ਨੂੰ ਇੰਨੀ ਭਿਆਨਕ ਅੱਗ ਲੱਗੀ ਕਿ ਧੂੰਏਂ ਦੀਆਂ ਲਪਟਾਂ ਦੂਰ-ਦੂਰ ਤੱਕ ਉੱਠਦੀਆਂ ਦਿਖਾਈ ਦਿੱਤੀਆਂ। ਸਥਾਨਕ ਲੋਕਾਂ ਅਤੇ ਬਹੁ-ਮੰਜ਼ਿਲਾ ਇਮਾਰਤ ‘ਚ ਸਥਿਤ ਫੈਕਟਰੀ ਦੇ ਮਾਲਕ ਨੇ ਦੱਸਿਆ ਕਿ ਦੁਪਹਿਰ ਦੇ ਸਮੇਂ ਜਦੋਂ ਉਨ੍ਹਾਂ ਨੇ ਇਮਾਰਤ ‘ਚ ਅੱਗ ਲੱਗੀ ਦੇਖੀ ਤਾਂ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਇਸ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚ ਗਈਆਂ। ਫਿਲਹਾਲ ਫਾਇਰ ਮੁਲਾਜ਼ਮਾਂ ਵੱਲੋਂ ਅੱਗ ਬੁਝਾਉਣ ਦੀ ਕੋਸ਼ਿਸ਼ ਲਗਾਤਾਰ ਜਾਰੀ ਹੈ।
You may like
-
ਫੈਕਟਰੀ ‘ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਮੌਕੇ ‘ਤੇ
-
ਫੈਕਟਰੀ ‘ਚ ਲੱਗੀ ਭਿਆਨਕ ਅੱਗ, ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ
-
ਢਾਬੇ ‘ਚ ਅੱਗ ਲੱਗਣ ਕਾਰਨ ਬਣਿਆ ਦਹਿਸ਼ਤ ਦਾ ਮਾਹੌਲ , ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ
-
ਬੀਸੀਐਮ ਆਰੀਅਨਜ਼ ਨੇ ਫਾਇਰ ਸਟੇਸ਼ਨ ਦਾ ਕੀਤਾ ਦੌਰਾ
-
ਖੰਨਾ ‘ਚ IELTS ਇੰਸਟੀਚਿਊਟ ਨੂੰ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਨੇ ਅੱਗ ‘ਤੇ ਪਾਇਆ ਕਾਬੂ
-
ਦੋਰਾਹਾ ‘ਚ ਚੱਲਦੀ BMW ਕਾਰ ਨੂੰ ਲੱਗੀ ਅੱ/ਗ, ਫਾਇਰ ਬ੍ਰਿਗੇਡ ਨੇ ਅੱ/ਗ ‘ਤੇ ਪਾਇਆ ਕਾਬੂ
