ਪੰਜਾਬੀ

‘ਆਪ’ ਸਰਕਾਰ ਦੇ 10 ਕੈਬਨਿਟ ਮੰਤਰੀ ਭਲਕੇ ਚੁੱਕਣਗੇ ਸਹੁੰ

Published

on

ਲੁਧਿਆਣਾ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਟਵੀਟ ਕਰ ਕੇ ਜਾਣਕਾਰੀ ਦਿੱਤੀ ਗਈ ਹੈ ਕਿ ਪੰਜਾਬ ਦੀ ਕੈਬਨਿਟ ’ਚ 10 ਕੈਬਨਿਟ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਕੈਬਨਿਟ ਵਿਚ ਲਏ ਗਏ ਇਨ੍ਹਾਂ 10 ਵਿਧਾਇਕਾਂ ਨੂੰ ਅੱਜ 19 ਮਾਰਚ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੈਬਨਿਟ ਮੰਤਰੀ ਵਜੋਂ ਸਹੁੰ ਚੁਕਵਾਉਣਗੇ।

ਭਗਵੰਤ ਮਾਨ ਨੇ ਟਵੀਟ ਕਰ ਕੇ ਲਿਖਿਆ ਹੈ ਕਿ ‘‘ਪੰਜਾਬ ਦਾ ਨਵਾਂ ਮੰਤਰੀ ਮੰਡਲ ਕੱਲ੍ਹ ਸਹੁੰ ਚੁੱਕੇਗਾ। ਪੰਜਾਬ ਦੇ ਹੋਣ ਵਾਲੇ ਸਾਰੇ ਮੰਤਰੀਆਂ ਨੂੰ ਬਹੁਤ-ਬਹੁਤ ਮੁਬਾਰਕਾਂ। ਪੰਜਾਬ ਦੇ ਲੋਕਾਂ ਨੇ ਸਾਨੂੰ ਸਾਰਿਆਂ ਨੂੰ ਬਹੁਤ ਵੱਡੀ ਜ਼ਿੰਮੇਵਾਰੀ ਦਿੱਤੀ ਹੈ, ਸਾਨੂੰ ਦਿਨ-ਰਾਤ ਮਿਹਨਤ ਕਰਕੇ ਲੋਕਾਂ ਦੀ ਸੇਵਾ ਕਰਨੀ ਹੈ ਅਤੇ ਇਕ ਈਮਾਨਦਾਰ ਸਰਕਾਰ ਦੇਣੀ ਹੈ। ਅਸੀਂ ਇਕ ਰੰਗਲਾ ਪੰਜਾਬ ਬਣਾਉਣਾ ਹੈ।’’

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਜਿਨ੍ਹਾਂ 10 ਵਿਧਾਇਕਾਂ ਦੇ ਨਾਂ ਜਾਰੀ ਕੀਤੇ ਹਨ, ਉਨ੍ਹਾਂ ’ਚ ਹਰਪਾਲ ਸਿੰਘ ਚੀਮਾ ਵਿਧਾਨ ਸਭਾ ਹਲਕਾ ਦਿੜ੍ਹਬਾ, ਡਾ. ਬਲਜੀਤ ਕੌਰ ਵਿਧਾਨ ਸਭਾ ਹਲਕਾ ਮਲੋਟ, ਹਰਭਜਨ ਸਿੰਘ ਈ. ਟੀ. ਓ. ਵਿਧਾਨ ਸਭਾ ਹਲਕਾ ਜੰਡਿਆਲਾ, ਡਾ. ਵਿਜੈ ਸਿੰਗਲਾ ਵਿਧਾਨ ਸਭਾ ਹਲਕਾ ਮਾਨਸਾ, ਲਾਲ ਚੰਦ ਕਟਾਰੂਚੱਕ ਵਿਧਾਨ ਸਭਾ ਹਲਕਾ ਬੋਹਾ, ਗੁਰਮੀਤ ਸਿੰਘ ਮੀਤ ਹੇਅਰ ਵਿਧਾਨ ਸਭਾ ਹਲਕਾ ਬਰਨਾਲਾ, ਕੁਲਦੀਪ ਸਿੰਘ ਧਾਲੀਵਾਲ ਵਿਧਾਨ ਸਭਾ ਹਲਕਾ ਅਜਨਾਲਾ, ਲਾਲਜੀਤ ਸਿੰਘ ਭੁੱਲਰ ਵਿਧਾਨ ਸਭਾ ਹਲਕਾ ਪੱਟੀ, ਬ੍ਰਹਮ ਸ਼ੰਕਰ ਜਿੰਪਾ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਅਤੇ ਹਰਜੋਤ ਸਿੰਘ ਬੈਂਸ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣਗੇ।

Facebook Comments

Trending

Copyright © 2020 Ludhiana Live Media - All Rights Reserved.