ਪੰਜਾਬੀ

ਖ਼ੁਸ਼ੀਆਂ ਤੇ ਖੇੜਿਆਂ ਨਾਲ਼ ਮਨਾਇਆ ਗਿਆ ਸਪਰਿੰਗ ਡੇਲ ਦਾ 42ਵਾਂ ਸਥਾਪਨਾ ਦਿਵਸ

Published

on

ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ, ਲੁਧਿਆਣਾ ਵਿਖੇ 42ਵੇਂ ਸਥਾਪਨਾ ਦਿਵਸ ਨੂੰ ਬੜੇ ਜੋਸ਼ ਅਤੇ ਉਤਸ਼ਾਹ ਨਾਲ਼ ਮਨਾਇਆ ਗਿਆ। ਇਸ 42ਵੇਂ ਸਥਾਪਨਾ ਦਿਵਸ ਵਿੱਚ ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਬਤੌਰ ਮੁੱਖ ਮਹਿਮਾਨ ਵਜੋਂ ਇਸ ਸਮਾਰੋਹ ਵਿੱਚ ਪਹੁੰਚੇ।

ਉਹਨਾਂ ਨੂੰ ਸਕੂਲ ਬੈਂਡ ਦੀ ਸੁਆਗਤੀ ਧੁੰਨ ਨਾਲ਼ ਸਕੂਲ ਦੇ ਆਡੀਟੋਰੀਅਮ ਵਿੱਚ ਲਿਆਂਦਾ ਗਿਆ। ਆਈਆਂ ਹੋਈਆਂ ਸਾਰੀਆਂ ਸ਼ਖ਼ਸੀਅਤਾਂ ਨੇ ਸ਼ਮਾ ਰੌਸ਼ਨ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਸ਼ਬਦ ਗਾਇਨ ਦੀ ਪ੍ਰਸਤੁਤੀ ਨਾਲ਼ ਪ੍ਰੋਗਰਾਮ ਨੂੰ ਅੱਗੇ ਤੋਰਿਆ ਗਿਆ।

ਇਸ ਦੌਰਾਨ ਰਾਣੀ ਲਕਸ਼ਮੀ ਬਾਈ ਦੇ ਜੀਵਨ ਸਾਰ ਉੱਤੇ ਪੇਸ਼ ਕੀਤੀ ਗਈ ਦੇਸ਼ ਭਗਤੀ ਦੀ ਕੋਰੀਓਗ੍ਰਾਫੀ਼ ਨੇ ਸਭ ਨੂੰ ਚਕਾਚੌਂਧ ਕਰ ਦਿੱਤਾ। ਸਕੂਲ ਸਾਂਗ ਅਤੇ ਭੰਗੜੇ ਤੇ ਗਿੱਧੇ ਦੀ ਪੇਸ਼ਕਸ਼ ਨੇ ਸਾਰੇ ਪ੍ਰੋਗਰਾਮ ਨੂੰ ਚਾਰ ਚੰਨ ਲਗਾ ਦਿੱਤੇ। ਇਸ ਮੌਕੇ ਸਾਰਿਆਂ ਦੇ ਚਿਹਰਿਆਂ ਦੀ ਖ਼ੁਸ਼ੀ ਵੇਖਣਯੋਗ ਸੀ।

ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਸਾਰੇ ਬੱਚਿਆਂ, ਉਹਨਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਸਕੂਲ ਦੇ 42ਵੇਂ ਸਥਾਪਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਤੇ ਨਾਲ਼ ਹੀ ਬੱਚਿਆਂ ਨੂੰ ਹਰ ਮੈਦਾਨ ਫ਼ਤਹਿ ਕਰਨ ਦੇ ਲਈ ਵੀ ਪ੍ਰੇਰਿਆ। ਪ੍ਰੈਜ਼ੀਡੈਂਟ ਸੁਖਦੇਵ ਸਿੰਘ ਨੇ ਵੀ ਸਾਰੇ ਪ੍ਰੋਗਰਾਮ ਦੀ ਪ੍ਰਸ਼ੰਸਾ ਕਰਦੇ ਹੋਏ ਬੱਚਿਆਂ ਨੂੰ ਖ਼ੂਬ ਤਰੱਕੀਆਂ ਕਰਨ ਦਾ ਸੰਦੇਸ਼ ਵੀ ਦਿੱਤਾ।

ਅਕਾਦਮਿਕ ਸਲਾਹਕਾਰਾ ਸ਼੍ਰੀਮਤੀ ਸੰਦੀਪ ਰੇਖੀ ਨੇ ਵੀ ਬੱਚਿਆਂ ਦੁਆਰਾ ਪੇਸ਼ ਕੀਤੀਆਂ ਗਈਆਂ ਗਤੀਵਿਧੀਆਂ ਦੀ ਖ਼ੂਬ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਖ਼ੂਬ ਮੱਲਾਂ ਮਾਰਨ ਲਈ ਸ਼ੁਭ ਸੰਦੇਸ਼ ਦਿੱਤਾ।

ਇਸ ਦੇ ਨਾਲ਼ ਹੀ ਡਾਇਰੈਕਟਰਜ਼, ਸ੍ਰੀ ਮਨਦੀਪ ਵਾਲੀਆ, ਸ੍ਰੀਮਤੀ ਕਮਲਪ੍ਰੀਤ ਕੌਰ ਅਤੇ ਪ੍ਰਿੰਸੀਪਲ ਸ਼੍ਰੀ ਅਨਿਲ ਕੁਮਾਰ ਸ਼ਰਮਾ ਨੇ ਵੀ ਸਾਰਿਆਂ ਨੂੰ 42 ਵੇਂ ਸਥਾਪਨਾ ਦਿਵਸ ਦੀਆਂ ਵਧਾਈਆਂ ਦਿੰਦੇ ਹੋਏ ਇਸ ਵਾਰ ਦੀ ਤਰ੍ਹਾਂ ਆਏ ਸੀ.ਬੀ.ਐਸ.ਈ. ਬੋਰਡ ਦੇ ਸ਼ਾਨਦਾਰ ਨਤੀਜਿਆਂ ਤੋਂ ਪ੍ਰੇਰਨਾ ਲੈਂਦੇ ਹੋਏ ਸਾਰੇ ਬੱਚਿਆਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਅਤੇ ਲਗਨ ਦੇ ਨਾਲ਼ ਸਕੂਲ ਦਾ ਨਾਂ ਬੁਲੰਦੀਆਂ ‘ਤੇ ਪਹੁੰਚਾਣ ਲਈ ਪ੍ਰੇਰਿਆ। ਅੰਤ ਵਿੱਚ ਰਾਸ਼ਟਰ ਗਾਨ ਨਾਲ਼ ਇਸ ਰੰਗਾਰੰਗ ਪ੍ਰੋਗਰਾਮ ਦਾ ਸਮਾਪਨ ਕੀਤਾ ਗਿਆ।

Facebook Comments

Trending

Copyright © 2020 Ludhiana Live Media - All Rights Reserved.