ਪੰਜਾਬੀ

ਗੁਰਦੁਆਰਾ ਬਾਰਠ ਸਾਹਿਬ ਵਿਖੇ ਲਗਾਇਆ 508ਵਾਂ ਮਹਾਨ ਖ਼ੂਨਦਾਨ ਕੈਂਪ

Published

on

ਲੁਧਿਆਣਾ : ਗੁਰਦੁਆਰਾ ਬਾਰਠ ਸਾਹਿਬ ਵਿਖੇ ਮਨੁੱਖਤਾ ਦੇ ਭਲੇ ਲਈ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਸਰਪ੍ਰਸਤੀ ਹੇਠ 508ਵਾਂ ਮਹਾਨ ਖੂਨਦਾਨ ਕੈਂਪ ਮਿਡਲੈਂਡ ਲੰਗਰ ਸੇਵਾ ਸੁਸਾਇਟੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਗਾਇਆ ਗਿਆ।

ਇਸ ਮੌਕੇ ਜਥੇ. ਤਰਨਜੀਤ ਸਿੰਘ ਨਿਮਾਣਾ ਨੇ ਕਿਹਾ ਕਿ ਖੂਨ ਦਾ ਦੂਸਰਾ ਕੋਈ ਬਦਲ ਨਹੀਂ ਹੈ ਤੇ ਇਕ ਇਨਸਾਨ ਖੂਨਦਾਨ ਕਰਦਾ ਹੈ ਤਾਂ ਦੂਸਰੇ ਪੀੜ੍ਹਤ ਵਿਅਕਤੀ ਦੀ ਜ਼ਿੰਦਗੀ ਨੂੰ ਬਚਾਇਆ ਜਾ ਸਕਦਾ ਹੈ। ਇਸ ਮੌਕੇ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਨੇ ਖੂਨਦਾਨ ਕਰਨ ਵਾਲੀਆਂ ਸੰਗਤਾਂ ਨੂੰ ਪ੍ਰਮਾਣ ਪੱਤਰ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।

ਇਸ ਸਮੇਂ ਮੈਨੇਜਰ ਸੁਖਮਿੰਦਰ ਸਿੰਘ ਮਿਆਣੀ ਨੇ ਦੱਸਿਆ ਕਿ ਖੂਨਦਾਨ ਕੈਂਪ ‘ਚ 50 ਬਲੱਡ ਯੂਨਿਟ ਅਮਨਦੀਪ ਹਸਪਤਾਲ ਦੇ ਨਿੱਘੇ ਸਹਿਯੋਗ ਨਾਲ ਇਕਤਰ ਕੀਤਾ ਗਿਆ। ਇਸ ਮੌਕੇ ਜਸਕਰਨ ਸਿੰਘ, ਹੈਡ ਗ੍ਰੰਥੀ ਸੁਖਰਾਜ ਸਿੰਘ, ਜਥੇ. ਗੁਰਜੀਤ ਸਿੰਘ, ਹਰਪ੍ਰੀਤ ਸਿੰਘ ਰਾਜਾ ਸਰਕਲ ਪ੍ਰਧਾਨ, ਪ੍ਰੀਤਮ ਸਿੰਘ, ਬਲਵਿੰਦਰ ਸਿੰਘ, ਗੁਰਮੀਤ ਸਿੰਘ, ਸੁਖਦੇਵ ਸਿੰਘ ਪਸਨਾਵਾਲ, ਸਤਨਾਮ ਸਿੰਘ ਬੁੱਟਰ, ਕੁਲਵਿੰਦਰ ਸਿੰਘ ਮੀਤ ਪ੍ਰਧਾਨ, ਹਰਵਿੰਦਰ ਸਿੰਘ ਜੋਬਨ, ਜੋਗਾ ਸਿੰਘ ਮੱਲ੍ਹੀ, ਦਲਬਿੰਦਰ ਸਿੰਘ ਜੰਮੂ, ਮਨਦੀਪ ਸਿੰਘ, ਕੁਲਵਿੰਦਰ ਸਿੰਘ ਹਾਜ਼ਰ ਸਨ।

Facebook Comments

Trending

Copyright © 2020 Ludhiana Live Media - All Rights Reserved.