Connect with us

ਪੰਜਾਬੀ

ਸੀਸੂ ਲੁਧਿਆਣਾ ਵਿਖੇ 9ਵੇਂ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ 17 ਮਈ ਨੂੰ

Published

on

The 9th Mega Employment Fair was organized at CSU Ludhiana on 17th May

ਲੁਧਿਆਣਾ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋਂ 17 ਮਈ ਦਿਨ ਬੁੱਧਵਾਰ ਨੂੰ ਮੈਗਾ ਰੋਜ਼ਗਾਰ ਮੇਲਾ ਸੀ.ਆਈ.ਸੀ.ਯੂ, ਫੋਕਲ ਪੁਆਇੰਟ, ਲੁਧਿਆਣਾ ਵਿਖੇ ਲਗਾਇਆ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 4 ਵਜੇ ਤੱਕ ਹੋਵੇਗਾ।

ਡਿਪਟੀ ਕਮਿਸ਼ਨਰ ਸ੍ਰੀਮਤੀ ਮਲਿਕ ਨੇ ਅੱਗੇ ਦੱਸਿਆ ਕਿ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ 100 ਤੋਂ ਵੱਧ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ। ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋਂ ਘੱਟ ਯੋਗਤਾ 10ਵੀ, 12ਵੀ, ਆਈ.ਟੀ.ਆਈ., ਡਿਪਲੋਮਾ ਹੋਲਡਰ ਅਤੇ ਗ੍ਰੈਜੂਏਸ਼ਨ , ਪੋਸਟ ਗ੍ਰੈਜੂਏਸ਼ਨ ਪਾਸ ਕੀਤਾ ਹੋਵੇ।

ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਵੱਲੋਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਇਸ ਇੰਟਰਵਿਊ ਲਈ ਆਪਣਾ ਬਾਇਓ ਡਾਟਾ (5 ਫੋਟੋ ਕਾਪੀਆਂ) ਨਾਲ ਲੈ ਕੇ ਰੋਜ਼ਗਾਰ ਮੇਲੇ ‘ਚ ਸ਼ਮੂਲੀਅਤ ਕਰਨ। ਜੇਕਰ ਉਮੀਦਵਾਰ ਆਪਣਾ ਨਾਮ ਮੈਨੁਅਲ ਰਜਿਸਟਰ ਅਤੇ NCS ਪੋਰਟਲ ਉਪਰ ਆਨਲਾਇਨ ਕਰਵਾਉਣਾ ਚਾਹੁੰਦੇ ਹਨ ਤਾਂ ਵਿਦਿਅਕ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲਿਆਉਣ।

Facebook Comments

Trending