Connect with us

ਅਪਰਾਧ

ਚੋਰੀ ਦੇ ਮੋਟਰਸਾਈਕਲ ਨੂੰ ਵੇਚਣ ਜਾ ਰਿਹਾ ਮੁਲਜ਼ਮ ਗ੍ਰਿਫ਼ਤਾਰ

Published

on

The accused who was going to sell the stolen motorcycle was arrested

ਲੁਧਿਆਣਾ : ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਬੀਤੀ ਰਾਤ ਇਕ ਨੌਜਵਾਨ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰਨ ‘ਚ ਸਫ਼ਲਤਾ ਹਾਸਲ ਕੀਤੀ ਗਈ ਹੈ। ਥਾਣਾ ਮੁਖੀ ਹਰਜੋਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਸ ਨੂੰ ਮੁਖ਼ਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਇਕ ਨੌਜਵਾਨ ਬਹਾਦਰਕੇ ਰੋਡ ਦਾਣਾ ਮੰਡੀ ਵੱਲੋਂ ਚੋਰੀ ਕੀਤੇ ਮੋਟਰਸਾਈਕਲ ਨੂੰ ਵੇਚਣ ਲਈ ਜਾ ਰਿਹਾ ਹੈ।

ਨਾਕਾਬੰਦੀ ਦੌਰਾਨ ਇਕ ਨੌਜਵਾਨ ਮੋਟਰਸਾਈਕਲ ’ਤੇ ਆਉਂਦਾ ਦਿਖਾਈ ਦਿੱਤਾ। ਜਦੋਂ ਉਕਤ ਨੌਜਵਾਨ ਨੇ ਸਾਹਮਣੇ ਪੁਲਸ ਟੀਮ ਦੇਖੀ ਤਾਂ ਇਕਦਮ ਮੋਟਰਸਾਈਕਲ ਰੋਕ ਕੇ ਪਿੱਛੇ ਮੁੜ ਕੇ ਭੱਜਣ ਲੱਗਾ ਪਰ ਪੁਲਸ ਨੇ ਮੁਸਤੈਦੀ ਦਿਖਾਉਂਦੇ ਹੋਏ ਤੁਰੰਤ ਉਸ ਨੂੰ ਕਾਬੂ ਕੀਤਾ ਗਿਆ। ਜਦੋਂ ਪੁਲਸ ਨੇ ਮੋਟਰਸਾਈਕਲ ਦੇ ਕਾਗਜ਼ ਦਿਖਾਉਣ ਨੂੰ ਕਿਹਾ ਤਾਂ ਉਸ ਕੋਲ ਕੋਈ ਵੀ ਜਵਾਬ ਨਹੀਂ ਮਿਲਿਆ, ਜਿਸ ’ਤੇ ਪੁਲਸ ਨੇ ਜਦੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਦੱਸਿਆ ਕਿ ਇਹ ਮੋਟਰਸਾਈਕਲ ਉਸ ਨੇ ਚੋਰੀ ਕੀਤਾ ਸੀ।

Facebook Comments

Trending