Connect with us

ਪੰਜਾਬੀ

ਪ੍ਰਸ਼ਾਸਨ ਵਲੋਂ ਸਕੂਲੀ ਵਿਦਿਆਰਥਣਾਂ ਲਈ ‘ਕਰਾਵ ਮਾਗਾ’ ਆਤਮ ਰੱਖਿਆ ਪ੍ਰੋਗਰਾਮ ਦੀ ਸ਼ੁਰੂਆਤ

Published

on

The administration started 'Krav Maga' self defense program for school girls

ਲੁਧਿਆਣਾ :  ਮਹਿਲਾ ਦਿਵਸ ਮੌਕੇ ਸਕੂਲੀ ਲੜਕੀਆਂ ਨੂੰ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਇੱਕ ਵਿਲੱਖਣ ਪਹਿਲਕਦਮੀ ਤਹਿਤ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਇਜ਼ਰਾਈਲ ਮਾਰਸ਼ਲ ਆਰਟ ਸਿਖਲਾਈ ਪ੍ਰੋਗਰਾਮ ‘ਕਰਾਵ ਮਾਗਾ’ ਦੀ ਸ਼ੁਰੂਆਤ ਕੀਤੀ, ਜੋਕਿ ਸਮਾਜ ਵਿਰੋਧੀ ਤੱਤਾਂ ਤੋਂ ਬਚਾਅ ਲਈ ਆਤਮ ਰੱਖਿਆ ਅਤੇ ਲੜਕੀਆਂ ਦੀ ਸਮੁੱਚੀ ਸ਼ਖਸੀਅਤ ਦੇ ਵਿਕਾਸ ਵਿੱਚ ਸਹਾਈ ਸਿੱਧ ਹੋਵੇਗਾ।

ਇਸ ਮੌਕੇ ਸਹਾਇਕ ਕਮਿਸ਼ਨਰ ਅਪਰਨਾ ਐਮ.ਬੀ. (ਆਈ.ਏ.ਐਸ. ਅੰਡਰ ਟਰੇਨਿੰਗ) ਦੇ ਨਾਲ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੜਕੀਆਂ ਦੀ ਸੁਰੱਖਿਆ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਇਸ ਆਤਮ ਰੱਖਿਆ ਸਿਖਲਾਈ ਪ੍ਰੋਗਰਾਮ ਨਾਲ ਸਰਕਾਰੀ ਸਕੂਲਾਂ ਦੀਆਂ ਸਾਰੀਆਂ ਵਿਦਿਆਰਥਣਾਂ ਨੂੰ ‘ਕਰਾਵ ਮਾਗਾ’ ਮਾਰਸ਼ਲ ਆਰਟ ਦੀ ਸਿਖਲਾਈ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਆਈ.ਏ.ਐਸ. ਅਧਿਕਾਰੀ ਅਪਰਨਾ ਐਮ.ਬੀ. ਜੋ ਕਿ ਇੱਕ ਪ੍ਰਮਾਣਿਤ ‘ਕਰਾਵ ਮਾਗਾ’ ਇੰਸਟ੍ਰਕਟਰ ਵੀ ਹੈ ਅਤੇ ਉਨ੍ਹਾਂ ਦੀਆਂ ਟੀਮਾਂ ਦੁਆਰਾ ਬੁਨਿਆਦੀ ਬਲਾਕ ਤਕਨੀਕਾਂ ਬਾਰੇ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਮਹਿਲਾ ਦਿਵਸ ਮੌਕੇ ਪ੍ਰੋਗਰਾਮ ਦਾ ਆਗਾਜ਼ ਕੀਤਾ ਗਿਆ ਅਤੇ ਸਕੂਲਾਂ ਵਿੱਚ ਇਮਤਿਹਾਨ ਖਤਮ ਹੋਣ ਤੋਂ ਬਾਅਦ ਇਸ ਨੂੰ ਪੂਰੀ ਤਰ੍ਹਾਂ ਨਾਲ ਚਾਲੂ ਕਰ ਦਿੱਤਾ ਜਾਵੇਗਾ।

ਡਿਪਟੀ ਕਮਿਸ਼ਨਰ ਮਲਿਕ ਨੇ ਕਿਹਾ ਕਿ ਇਹ ਕਵਰ ਬੇਸਿਕ ਆਤਮ ਰੱਖਿਆ ਤਕਨੀਕਾਂ ਬਹੁਤ ਪ੍ਰਭਾਵਸ਼ਾਲੀ ਅਤੇ ਵਿਹਾਰਕ ਹਨ ਅਤੇ ਲੜਕੀਆਂ ਕਿਸੇ ਵੀ ਤਰ੍ਹਾਂ ਦੇ ਖਤਰੇ ਤੋਂ ਆਪਣੇ ਆਪ ਨੂੰ ਸੁਰੱਖਿਅਤ ਰੱਖਣ ਲਈ ਇਨ੍ਹਾਂ ਨੂੰ ਆਸਾਨੀ ਨਾਲ ਲਾਗੂ ਕਰ ਸਕਦੀਆਂ ਹਨ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਇਹ ਸਵੈ-ਸੁਰੱਖਿਆ ਲੜਕੀਆਂ ਨੂੰ ਸਸ਼ਕਤ ਬਣਾਏਗੀ ਅਤੇ ਉਨ੍ਹਾਂ ਨੂੰ ਆਪਣੀ ਸੁਰੱਖਿਆ ਲਈ ਦੂਜਿਆਂ ‘ਤੇ ਨਿਰਭਰ ਨਹੀਂ ਹੋਣਾ ਪਵੇਗਾ।

ਅਪਰਨਾ ਐਮ.ਬੀ. ਨੇ ਕਿਹਾ ਕਿ ਇਹ ਪ੍ਰੋਗਰਾਮ ਨਾ ਸਿਰਫ਼ ਇੱਕ ਲੜਕੀ ਨੂੰ ਹਮਲਾਵਰ ਤੋਂ ਆਪਣਾ ਬਚਾਅ ਕਰਨਾ ਸਿਖਾਏਗਾ ਬਲਕਿ ਉਸ ਨੂੰ ਅਜਿਹੀਆਂ ਸਥਿਤੀਆਂ ਨਾਲ ਨਜਿੱਠਣ ਲਈ ਮਾਨਸਿਕ ਤੌਰ ‘ਤੇ ਦ੍ਰਿੜ ਇੱਛਾ ਸ਼ਕਤੀ ਵੀ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਵਿੱਦਿਅਕ ਅਦਾਰੇ ਵੀ ਵਿਦਿਆਰਥਣਾਂ ਨੂੰ ਸਿਖਲਾਈ ਦੇਣ ਲਈ ਪ੍ਰਸ਼ਾਸਨ ਨਾਲ ਸੰਪਰਕ ਕਰ ਸਕਦੇ ਹਨ।

Facebook Comments

Trending