ਪੰਜਾਬ ਨਿਊਜ਼
ਅਕਾਲੀ ਦਲ ਨੇ 14 ਫਰਵਰੀ ਨੂੰ ਹੋਣ ਜਾ ਰਹੀਆਂ ਚੋਣਾਂ ਦਾ ਕੀਤਾ ਸੁਆਗਤ
Published
3 years agoon

ਚੰਡੀਗੜ੍ਹ: ਅਕਾਲੀ ਦਲ ਨੇ 14 ਫਰਵਰੀ ਨੂੰ ਹੋਣ ਜਾ ਰਹੀਆਂ ਚੋਣਾਂ ਦਾ ਸੁਆਗਤ ਕਰਦਿਆਂ ਜਿੱਥੇ ਭਾਰਤੀ ਚੋਣ ਕਮਿਸ਼ਨ ਦਾ ਧੰਨਵਾਦ ਕੀਤਾ ਹੈ ਉਥੇ ਹੀ ਪੰਜਾਬ ਦੇ ਲੋਕਾਂ ਲਈ ਇਹ ਦਿਨ ਮਹੱਤਵਪੂਰਨ ਮੰਨਿਆ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਸਰਕਾਰ ਬਣੇਗੀ ਅਤੇ ਪੰਜਾਬ ਵਿੱਚ ਮੁੜ ਤੋਂ ਸ਼ਾਂਤੀ ਅਤੇ ਭਾਈਚਾਰਿਕ ਮਾਹੌਲ ਸਿਰਜਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਵਲੋਂ ਕੀਤੇ ਗਏ ਐਲਾਨ ਮੁਤਾਬਕ ਪੰਜਾਬ ਵਿਚ 14 ਫਰਵਰੀ ਨੂੰ ਚੋਣਾਂ ਹੋਣਗੀਆਂ ਅਤੇ 10 ਮਾਰਚ ਨੂੰ ਚੋਣਾਂ ਦੇ ਨਤੀਜੇ ਐਲਾਨੇ ਜਾਣਗੇ। ਪੰਜਾਬ ਵਿਚ ਦੂਜੇ ਗੇੜ ਵਿਚ ਚੋਣਾਂ ਲਈ 21 ਜਨਵਰੀ ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ। 28 ਜਨਵਰੀ ਤੱਕ ਨਾਮਜ਼ਦਗੀ ਦਾਖਲ ਕੀਤੀ ਜਾ ਸਕੇਗੀ, ਜਾਂਚ 29 ਜਨਵਰੀ ਨੂੰ ਅਤੇ 31 ਜਨਵਰੀ ਤੱਕ ਨਾਮਜ਼ਦਗੀ ਵਾਪਸ ਲਈ ਜਾ ਸਕੇਗੀ। ਚੋਣ ਕਮਿਸ਼ਨ ਦੇ ਐਲਾਨ ਦੇ ਨਾਲ ਹੀ ਪੰਜਾਬ ਵਿਚ ਚੋਣ ਜ਼ਾਬਤਾ ਲੱਗ ਗਿਆ ਹੈ।
ਇਸ ਵਾਰ ਸਿਆਸੀ ਪਾਰਟੀਆਂ ਨੂੰ 15 ਜਨਵਰੀ ਤੱਕ ਰੋਡ ਸ਼ੋਅ ਅਤੇ ਪੈਦਲ ਮਾਰਚ ਕਰਨ ਤੋਂ ਰੋਕ ਦਿੱਤਾ ਗਿਆ ਹੈ। ਕੋਰੋਨਾ ਮਹਾਮਾਰੀ ਤਹਿਤ ਡੋਰ ਟੂ ਡੋਰ ਪ੍ਰਚਾਰ ਸਿਰਫ ਪੰਜ ਜਣੇ ਹੀ ਕਰ ਸਕਣਗੇ। ਇਸ ਵਾਰ ਵੋਟਾਂ ਪਾਉਣ ਦਾ ਸਮਾਂ ਇਕ ਘੰਟਾ ਵਧਾ ਦਿੱਤਾ ਗਿਆ ਹੈ। ਮੁੱਖ ਚੋਣ ਅਧਿਕਾਰੀ ਨੇ ਪ੍ਰੈੱਸ ਕਾਨਫਰੰਸ ਕਰ ਕੇ ਰਾਜਸੀ ਪਾਰਟੀਆਂ ਨੂੰ ਡਿਜੀਟਲ ਤੇ ਵਰਚੁਅਲ ਢੰਗ ਨਾਲ ਚੋਣ ਪ੍ਰਚਾਰ ਕਰਨ ਲਈ ਪ੍ਰੇਰਿਆ ਹੈ। ਮੁੱਖ ਚੋਣ ਅਧਿਕਾਰੀ ਸਤੀਸ਼ ਚੰਦਰਾ ਨੇ ਦੱਸਿਆ ਕਿ ਇਸ ਵਾਰ ਚੋਣਾਂ ਕੋਰੋਨਾ ਨਿਯਮਾਂ ਤਹਿਤ ਕਰਵਾਈਆਂ ਜਾਣਗੀਆਂ ਜਿਸ ਲਈ 16 ਫੀਸਦੀ ਪੋਲਿੰਗ ਸਟੇਸ਼ਨ ਵਧਾਏ ਗਏ ਹਨ।
You may like
-
ਪੰਜਾਬ ਭਾਜਪਾ ‘ਚ ਵੱਡੇ ਬਦਲਾਅ ਦੀ ਤਿਆਰੀ! ਲਗਾਤਾਰ ਦੂਜੀ ਵਾਰ ਚੋਣ ਹਾਰੀ ਸੂਬਾ ਟੀਮ
-
ਲੁਧਿਆਣਾ ’ਚ ਕਾਂਗਰਸ ਨੂੰ ਸਤਾ ਤੋਂ ਬਾਅਦ ਵਜ਼ੂਦ ਦੀ ਚਿੰਤਾ, 7 ਸੀਟਾਂ ’ਤੇ ਤੀਜੇ ਨੰਬਰ ’ਤੇ ਆਏ ਉਮੀਦਵਾਰ
-
ਲੁਧਿਆਣਾ ’ਚ ਕਾਂਗਰਸ ਛੱਡਣ ਵਾਲੇ 6 ਆਗੂ ਬਣੇ ‘ਆਪ’ ਦੇ ਵਿਧਾਇਕ
-
ਮਨਪ੍ਰੀਤ ਇਆਲੀ’ ਨੇ ਬਣਾਇਆ ਲਗਾਤਾਰ ਦੂਜੀ ਵਾਰ ਸਰਕਾਰ ਖ਼ਿਲਾਫ਼ ਜਿੱਤ ਦਾ ਰਿਕਾਰਡ
-
ਲੁਧਿਆਣਾ ਦੇ 175 ਉਮੀਦਵਾਰਾਂ ਵਿੱਚੋਂ 139 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ
-
ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ, ‘ਆਪ’ ਦੀ ਜਿੱਤ ਬਾਰੇ ਆਖੀ ਇਹ ਗੱਲ