ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਖੇਤੀ ਜੰਗਲਾਤ ਵਿਭਾਗ ਵੱਲੋਂ 1985-86 ਬੈਚ ਦੇ ਬੀ ਐੱਸ ਫਾਰੈਸਟਰੀ ਦੇ ਸਾਬਕਾ ਵਿਦਿਆਰਥੀਆਂ ਦੀ ਮਿਲਣੀ ਬੀਤੇ ਦਿਨੀਂ ਪੀ.ਏ.ਯੂ. ਵਿਖੇ ਕਰਵਾਈ ਗਈ । ਇਸ ਮਿਲਣੀ ਵਿੱਚ ਸੰਸਾਰ ਦੇ ਕੋਨੇ-ਕੋਨੇ ਤੋਂ 23 ਸਾਬਕਾ ਵਿਦਿਆਰਥੀਆਂ ਨੇ ਭਾਗ ਲਿਆ।

ਵਿਦਿਆਰਥੀਆਂ ਨੇ ਯੂਨੀਵਰਸਿਟੀ ਨਾਲ ਆਪਣੀ ਸਾਂਝ ਨੂੰ ਯਾਦ ਕਰਦਿਆਂ ਆਪਣੇ ਬੀਤੇ ਸਮੇਂ ਦੀਆਂ ਯਾਦਾਂ ਤਾਜ਼ਾ ਕੀਤੀਆਂ । ਵੱਖ-ਵੱਖ ਅਹੁਦਿਆਂ ਤੇ ਕੰਮ ਕਰਨ ਵਾਲੇ ਸਾਬਕਾ ਵਿਦਿਆਰਥੀਆਂ ਨੇ ਵਚਨਬੱਧਤਾ ਦੁਹਰਾਈ ਕਿ ਅਸੀਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਹਮੇਸ਼ਾ ਰਿਣੀ ਰਹਾਂਗੇ, ਅਤੇ ਇਸੇ ਤਰ੍ਹਾਂ ਸਨਮਾਨ ਦਿੰਦੇ ਰਹਾਂਗੇ ।

ਇਸ ਤੋਂ ਬਾਅਦ ਸਾਬਕਾ ਵਿਦਿਆਰਥੀਆਂ ਨੇ ਜੰਗਲਾਤ ਵਿਭਾਗ ਦੀ ਨਰਸਰੀ ਅਤੇ ਪੇਂਡੂ ਸੱਭਿਅਤਾ ਦੇ ਅਜਾਇਬ ਘਰ ਦਾ ਦੌਰਾ ਵੀ ਕੀਤਾ। ਇਹਨਾਂ ਵਿਦਿਆਰਥੀਆਂ ਨੂੰ ਜੀ ਆਇਆ ਦੇ ਸ਼ਬਦ ਜੰਗਲਾਤ ਵਿਭਾਗ ਦੇ ਮੁਖੀ ਡਾ. ਗੁਰਵਿੰਦਪਾਲ ਸਿੰਘ ਢਿੱਲੋਂ ਨੇ ਕਹੇ । ਡਾ. ਢਿੱਲੋਂ ਨੇ ਇਸ ਦੌਰਾਨ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ ਅਤੇ ਬੀਤੇ ਸਾਲਾਂ ਵਿੱਚ ਕੀਤੀਆਂ