ਅਪਰਾਧ

ਹਥਿਆਰਬੰਦ ਲੁਟੇਰੇ ਨੌਜਵਾਨ ਪਾਸੋਂ ਨਕਦੀ ਮੋਟਰਸਾਈਕਲ ਤੇ ਹੋਰ ਸਾਮਾਨ ਲੁੱਟ ਕੇ ਹੋਏ ਫ਼ਰਾਰ

Published

on

ਲੁਧਿਆਣਾ : ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੈਕਟਰ 39 ‘ਚ ਤਿੰਨ ਲੁਟੇਰੇ ਇਕ ਵਿਅਕਤੀ ਪਾਸੋਂ ਉਸ ਦਾ ਮੋਟਰਸਾਈਕਲ ਨਕਦੀ ਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸੰਬੰਧੀ ਮਦਨ ਲਾਲ ਵਾਸੀ ਨਿਊ ਮੋਤੀ ਨਗਰ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ।

ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਮੋਟਰਸਾਈਕਲ ‘ਤੇ ਡੀ. ਸੀ. ਐਮ. ਸਕੂਲ ਸੈਕਟਰ 39 ਨੇੜੇ ਜਾ ਰਿਹਾ ਸੀ ਕਿ ਇਨ੍ਹਾਂ ਲੁਟੇਰਿਆਂ ਨੇ ਉਸ ਨੂੰ ਰੋਕ ਲਿਆ। ਇਨ੍ਹਾਂ ਕਥਿਤ ਦੋਸ਼ੀਆਂ ਵਲੋਂ ਉਸ ਪਾਸੋਂ ਨਕਦੀ ਦੀ ਮੰਗ ਕੀਤੀ ਗਈ। ਜਦ ਉਸ ਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਕਥਿਤ ਦੋਸ਼ੀ ਉਸ ਨਾਲ ਉਲਝ ਪਏ ਅਤੇ ਉਸ ਦਾ ਮੋਟਰਸਾਈਕਲ, ਨਕਦੀ ਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ।

Facebook Comments

Trending

Copyright © 2020 Ludhiana Live Media - All Rights Reserved.