ਲੁਧਿਆਣਾ : ਲੁਧਿਆਣਾ ਦੇ ਫੀਲਡ ਗੰਜ ਇਲਾਕੇ ‘ਚ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ ਜਦੋਂ ਬੁਲੇਟ ਮੋਟਰਸਾਈਕਲ ‘ਤੇ ਆਪਣੇ ਪਰਿਵਾਰ ਨਾਲ ਜਾ ਰਹੇ ਕੁਝ ਵਿਅਕਤੀਆਂ ਨੇ ਸਰਕਾਰੀ ਮੁਲਾਜ਼ਮ ਨੂੰ ਟੱਕਰ ਮਾਰ ਦਿੱਤੀ। ਸਥਿਤੀ ਇੰਨੀ ਵਿਗੜ ਗਈ ਕਿ ਦੋਵਾਂ ਧਿਰਾਂ ਵਿਚਾਲੇ ਜ਼ਬਰਦਸਤ ਲੜਾਈ ਹੋ ਗਈ। ਇਸੇ ਦੌਰਾਨ ਕਿਸੇ ਨੇ ਸਰਕਾਰੀ ਮੁਲਾਜ਼ਮ ਦਾ ਮੋਬਾਈਲ ਫੋਨ ਖੋਹ ਲਿਆ। ਬਾਅਦ ਵਿਚ ਉਸ ਨੇ ਆਪਣੇ ਦੋਸਤਾਂ ਨੂੰ ਬੁਲਾਇਆ ਅਤੇ ਪਰਿਵਾਰ ਦੇ ਨਾਲ ਮੌਜੂਦ ਪੁਰਸ਼ ਮੈਂਬਰਾਂ ‘ਤੇ ਮੋਬਾਈਲ ਫੋਨ ਖੋਹਣ ਦਾ ਦੋਸ਼ ਲਗਾਇਆ।
ਬਾਜ਼ਾਰ ‘ਚ ਮੌਜੂਦ ਕੁਝ ਲੋਕਾਂ ਨੇ ਮਾਮਲਾ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੇ ਅਤੇ ਆਖਰ ਸੂਚਨਾ ਮਿਲਣ ‘ਤੇ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲਾ ਸ਼ਾਂਤ ਕਰਵਾਇਆ ਅਤੇ ਦੋਵਾਂ ਧਿਰਾਂ ਨੂੰ ਥਾਣੇ ਲੈ ਗਈ।