Connect with us

ਪੰਜਾਬੀ

ਕਮਲਾ ਲੋਹਟੀਆ ਕਾਲਜ ਦੇ ਬੀਸੀਏ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

Published

on

The BCA students of Kamala Lohtia College gave an excellent performance

ਲੁਧਿਆਣਾ : ਕਮਲਾ ਲੋਹਟੀਆ ਸਨਾਤਨ ਧਰਮ ਕਾਲਜ, ਲੁਧਿਆਣਾ ਦੇ ਬੀਸੀਏ ਛੇਵੇਂ ਸਮੈਸਟਰ ਦੇ ਵਿਦਿਆਰਥੀਆਂ ਨੇ ਜੂਨ/ਜੁਲਾਈ, 2022 ਵਿੱਚ ਹੋਈ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਸਮੈਸਟਰ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਬੀਸੀਏ ਛੇਵੇਂ ਸਮੈਸਟਰ ਦੇ ਸਾਂਵਲ ਭੰਡਾਰੀ ਨੇ 90.30 ਫੀਸਦੀ ਅੰਕ ਹਾਸਲ ਕਰਕੇ ਕਾਲਜ ਚ ਪਹਿਲਾ ਸਥਾਨ ਹਾਸਲ ਕੀਤਾ। ਗੌਤਮ 88.38% ਅੰਕਾਂ ਨਾਲ ਦੂਜੇ ਅਤੇ ਕਰਨ ਸ਼ਰਮਾ 87.79% ਅੰਕਾਂ ਨਾਲ ਤੀਜੇ ਸਥਾਨ ‘ਤੇ ਰਹੇ।

ਪ੍ਰਿੰਸੀਪਲ ਡਾ ਰਾਜੇਸ਼ ਕੁਮਾਰ ਮਰਵਾਹਾ ਨੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਪੀਜੀ ਡਿਪਾਰਟਮੈਂਟ ਆਫ ਕੰਪਿਊਟਰ ਸਾਇੰਸ ਦੇ ਅਸਿਸਟੈਂਟ ਪ੍ਰੋਫੈਸਰ ਗੌਰਵ ਜੋਸ਼ੀ ਅਤੇ ਹੋਰ ਫੈਕਲਟੀ ਮੈਂਬਰਾਂ ਨੂੰ ਇਸ ਸਫਲਤਾ ਨੂੰ ਰੂਪ ਦੇਣ ਲਈ ਉਨ੍ਹਾਂ ਦੇ ਸ਼ਾਨਦਾਰ ਯਤਨਾਂ ਲਈ ਵਧਾਈ ਦਿੱਤੀ। ਕਾਲਜ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਸ੍ਰੀ ਸੁਨੀਲ ਅਗਰਵਾਲ ਅਤੇ ਸ੍ਰੀ ਸੰਦੀਪ ਅਗਰਵਾਲ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

Facebook Comments

Trending