Connect with us

ਪੰਜਾਬ ਨਿਊਜ਼

ਪੰਜਾਬ ਦੀਆਂ ਮੰਡੀਆਂ ਨੂੰ ਲੈ ਕੇ ਆਈ ਵੱਡੀ ਖ਼ਬਰ, ਇਸ ਤਾਰੀਖ਼ ਤੋਂ ਕਿਸਾਨਾਂ ਨੂੰ ਹੋਣ ਵਾਲੀ ਹੈ ਔਖ

Published

on

The big news brought to the markets of Punjab is that the farmers are going to have trouble from this date

ਪੰਜਾਬ ਭਰ ਦੀਆਂ 1840 ਅਨਾਜ ਮੰਡੀਆਂ ‘ਚ ਕੰਮ ਕਰਨ ਵਾਲੇ 10 ਲੱਖ ਮਜ਼ਦੂਰਾਂ ਨੇ 1 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਮੰਡੀ ਬੋਰਡ ਵੱਲੋਂ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਕਰਨ ਕਾਰਨ ਮਜ਼ਦੂਰਾਂ ‘ਚ ਭਾਰੀ ਰੋਸ ਹੈ। ਪੰਜਾਬ ‘ਚ ਇਸ ਸਮੇਂ ਝੋਨੇ ਦੀ ਮੰਡੀਆਂ ‘ਚ ਖ਼ਰੀਦ ਤੇਜ਼ੀ ਨਾਲ ਹੋ ਰਹੀ ਹੈ। ਹੁਣ ਮਜ਼ਦੂਰਾਂ ਦੇ ਹੜਤਾਲ ’ਤੇ ਜਾਣ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ ।

ਮਜ਼ਦੂਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਨ ਉਪਰੰਤ ਯੂਨੀਅਨ ਦੇ ਸੂਬਾ ਪ੍ਰਧਾਨ ਰਾਕੇਸ਼ ਕੁਮਾਰ ਤੁਲੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮਜ਼ਦੂਰਾਂ ਦੀਆਂ ਸਮੱਸਿਆਵਾਂ ਸਬੰਧੀ ਬੋਰਡ ਦੇ ਉੱਚ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਗਈਆਂ ਹਨ। ਉਨ੍ਹਾਂ ਨੂੰ ਸਮੱਸਿਆਵਾਂ ਤੋਂ ਵੀ ਜਾਣੂੰ ਕਰਵਾਇਆ ਗਿਆ ਹੈ ਪਰ ਅਫ਼ਸੋਸ ਦੀ ਗੱਲ ਹੈ ਕਿ ਸਬੰਧਿਤ ਵਿਭਾਗ ਦੇ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਪਏ ਹਨ।

Facebook Comments

Trending