ਖੇਮਕਰਨ : ਹੁਣੇ ਹੁਣੇ ਪੰਜਾਬ ਤੋਂ ਸਨਸਨੀਖੇਜ਼ ਖਬਰ ਸਾਹਮਣੇ ਆਈ ਹੈ। ਦਰਅਸਲ ਤਰਨਤਾਰਨ ਵਿਧਾਨ ਸਭਾ ਹਲਕੇ ਦੇ ਹਲਕਾ ਖੇਮਕਰਨ ਦੇ ਪਿੰਡ ਬੇਨਕਾ ‘ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਸੜਕ ਤੋਂ ਲੰਘ ਰਹੇ ਲੋਕਾਂ ਨੂੰ ਤਿੰਨ ਲਾਸ਼ਾਂ ਮਿਲੀਆਂ।
ਜਾਣਕਾਰੀ ਅਨੁਸਾਰ ਪਿੰਡ ਬੈਂਕਾ ਦੇ ਨਾਲੇ ‘ਚੋਂ ਸ਼ੱਕੀ ਹਾਲਤ ‘ਚ 3 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਵੀ ਦੇਖੇ ਗਏ ਹਨ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਲਾਸ਼ ਕਿਸ ਦੀ ਹੈ ਅਤੇ ਇਹ ਘਟਨਾ ਕਿਵੇਂ ਵਾਪਰੀ ਹੈ।ਪਤਾ ਲੱਗਾ ਹੈ ਕਿ ਜਦੋਂ ਲੋਕ ਉਥੋਂ ਲੰਘੇ ਤਾਂ ਉਨ੍ਹਾਂ ਨੂੰ ਗੰਦੀ ਬਦਬੂ ਆਈ, ਜਿਸ ਤੋਂ ਬਾਅਦ ਉਨ੍ਹਾਂ ਸਰਪੰਚ ਅਤੇ ਪੁਲਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।