Connect with us

ਪੰਜਾਬੀ

ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਦਾ ਮਨਾਇਆ ਪ੍ਰਕਾਸ਼ ਦਿਹਾੜਾ

Published

on

The birth anniversary of Sahibzada Baba Zorawar Singh Ji was celebrated

ਲੁਧਿਆਣਾ :ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਰਕਾਰੀ ਕਾਲਜ ਕੈਂਪਸ ਵਿੱਚ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ। ਇਸ ਮੌਕੇ ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਨੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਦੇ ਨਿਡਰ ਜੀਵਨ ਅਤੇ ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ।

ਪ੍ਰਿੰਸੀਪਲ ਪ੍ਰੋ. (ਡਾ) ਪ੍ਰਦੀਪ ਸਿੰਘ ਵਾਲੀਆ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਦਲੇਰੀ ਅਤੇ ਦ੍ਰਿੜਤਾ ਦੀਆਂ ਪ੍ਰੇਰਨਾਦਾਇਕ ਉਦਾਹਰਣਾਂ ਤੋਂ ਸਬਕ ਲੈਣਾ ਚਾਹੀਦਾ ਹੈ। ਸਾਹਿਬਜ਼ਾਦਿਆਂ ਦਾ ਜੀਵਨ ਸਾਨੂੰ ਕਿਸੇ ਵੀ ਸਥਿਤੀ ਦਾ ਸਾਹਮਣਾ ਕਰਨ ਅਤੇ ਬੇਇਨਸਾਫ਼ੀ ਅੱਗੇ ਝੁਕਣ ਤੋਂ ਇਨਕਾਰ ਕਰਨ ਦੀ ਹਿੰਮਤ ਪ੍ਰਦਾਨ ਕਰਦਾ ਹੈ। ਇਸ ਮੌਕੇ ਕਾਲਜ ਦੀ ਕੰਧ ‘ਤੇ ਪੇਂਟਿੰਗ ਵੀ ਲਗਾਈ ਗਈ ਅਤੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ |

Facebook Comments

Trending