Connect with us

ਪੰਜਾਬੀ

PSEB ਦੇ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਬੋਰਡ ਨੇ ਜਾਰੀ ਕੀਤਾ ਇਹ ਸ਼ਡਿਊਲ

Published

on

The board released this schedule for PSEB 10th and 12th students

ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈਆਂ ਜਾਣ ਵਾਲੀਆਂ ਸਾਲਾਨਾ ਪ੍ਰਯੋਗੀ ਪ੍ਰੀਖਿਆਵਾਂ ਦੇ ਸ਼ਡਿਊਲ ਸਬੰਧੀ ਜਾਣਕਾਰੀ ਜਾਰੀ ਕਰ ਦਿੱਤੀ ਗਈ ਹੈ ਸਿੱਖਿਆ ਬੋਰਡ ਅਨੁਸਾਰ ਪੂਰੇ ਵਿਸ਼ੇ (ਸਮੇਤ ਓਪਨ ਸਕੂਲ), ਰੀ-ਅਪੀਅਰ, ਵਾਧੂ ਵਿਸ਼ਾ ਅਤੇ ਕਾਰਗੁਜ਼ਾਰੀ ਵਧਾਉਣ ਲਈ ਕੈਟਾਗਰੀਆਂ ਅਧੀਨ ਪ੍ਰੀਖਿਆਵਾਂ ਦੇਣ ਵਾਲੇ 10ਵੀਂ ਸ਼੍ਰੇਣੀ ਦੇ ਪ੍ਰੀਖਿਆਰਥੀਆਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ 25 ਅਪ੍ਰੈਲ 2023 ਤੋਂ 06 ਮਈ 2023 ਤੱਕ ਹੋਣਗੀਆਂ।

ਇਸੇ ਤਰ੍ਹਾਂ 12ਵੀਂ ਸ਼੍ਰੇਣੀ ਦੇ ਪ੍ਰੀਖਿਆਰਥੀਆਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ 25 ਅਪ੍ਰੈਲ 2023 ਤੋਂ 09 ਮਈ 2023 ਤੱਕ ਕਰਵਾਈਆਂ ਜਾਣਗੀਆਂ। ਉਪ ਸਕੱਤਰ ਮਨਮੀਤ ਸਿੰਘ ਭੱਠਲ ਵੱਲੋਂ ਉਚੇਚੇ ਤੌਰ ‘ਤੇ ਸਬੰਧਿਤ ਸੰਸਥਾਵਾਂ ਨੂੰ ਹਦਾਇਤ ਕਰਦਿਆਂ ਕਿਹਾ ਗਿਆ ਹੈ ਕਿ ਸਕੂਲ ਮੁਖੀ ਇਨ੍ਹਾਂ ਵਿਸ਼ਿਆਂ ਦੀ ਪ੍ਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ਨੂੰ ਪ੍ਰਯੋਗੀ ਪ੍ਰੀਖਿਆਵਾਂ ਸਬੰਧੀ ਨੋਟ ਕਰਵਾਉਣਾ ਯਕੀਨੀ ਬਣਾਉਣ ਤਾਂ ਜੋ ਕੋਈ ਵੀ ਪ੍ਰੀਖਿਆਰਥੀ ਇਹ ਪ੍ਰਯੋਗੀ ਪ੍ਰੀਖਿਆ ਦੇਣ ਤੋਂ ਵਾਂਝਾ ਨਾ ਰਹਿ ਜਾਵੇ।

Facebook Comments

Trending