ਲੁਧਿਆਣਾ: ਸਰਾਭਾ ਨਗਰ ਇਲਾਕੇ ਦੇ ਹਾਊਸਿੰਗ ਬੋਰਡ ਪਾਰਕ ਵਿੱਚ ਇੱਕ ਨਾਈਜੀਰੀਅਨ ਨੌਜਵਾਨ ਦੀ ਲਾਸ਼ ਮਿਲੀ ਹੈ। ਸ਼ੱਕ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਫਿਲਹਾਲ ਉਸ ਦੀ ਜੇਬ ‘ਚੋਂ ਕੁਝ ਵੀ ਬਰਾਮਦ ਨਹੀਂ ਹੋਇਆ ਹੈ। ਇਸ ਲਈ ਉਸ ਦੀ ਪਛਾਣ ਨਹੀਂ ਹੋ ਸਕੀ।m ਥਾਣਾ ਸਰਾਭਾ ਨਗਰ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।