Connect with us

ਪੰਜਾਬੀ

ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦੇ ਭਰਾ ਨੇ ਲਾਏ ਇਹ ਦੋਸ਼, ਮੰਗਿਆ ਸੀਐਮ ਨੂੰ ਮਿਲਣ ਦਾ ਸਮਾਂ

Published

on

The brother of former MLA Simarjit Bains made these allegations, asked for time to meet the CM

ਲੁਧਿਆਣਾ : ਜਬਰ ਜਨਾਹ ਦੇ ਕੇਸ ਸਮੇਤ ਹੋਰ ਕੇਸਾਂ ਦੀ ਜਾਂਚ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਜਾਨ ਨੂੰ ਜੇਲ੍ਹ ਵਿੱਚ ਖ਼ਤਰਾ ਹੈ। ਇਹ ਦੋਸ਼ ਸਾਬਕਾ ਵਿਧਾਇਕ ਤੇ ਸਿਮਰਜੀਤ ਬੈਂਸ ਦੇ ਵੱਡੇ ਭਰਾ ਬਲਵਿੰਦਰ ਬੈਂਸ ਨੇ ਲਾਏ ਹਨ। ਬਲਵਿੰਦਰ ਬੈਂਸ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੇ ਪਰਿਵਾਰ ਨੂੰ ਕੁਝ ਹੁੰਦਾ ਹੈ ਤਾਂ ਇਸ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ।

ਬਲਵਿੰਦਰ ਸਿੰਘ ਬੈਂਸ ਨੇ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੋਸ਼ ਲਾਇਆ ਹੈ ਕਿ ਸਿਮਰਜੀਤ ਸਿੰਘ ਬੈਂਸ ਦੇ ਫੇਸਬੁੱਕ ਪੇਜ ’ਤੇ ਧਮਕੀ ਭਰੀ ਪੋਸਟ ਪਾਈ ਗਈ ਹੈ। ਜਿਸ ਵਿੱਚ ਜਸਪਾਲ ਸਿੰਘ ਨਾਮਕ ਵਿਅਕਤੀ ਨੇ ਕਿਹਾ ਕਿ ਉਹ ਪਹਿਲਾਂ ਉਸਦੀ ਗੱਲ ਨਹੀਂ ਸੁਣ ਰਿਹਾ ਸੀ ਅਤੇ ਹੁਣ ਉਨ੍ਹਾਂ ਦੇ ਚੁੰਗਲ ਵਿੱਚ ਆ ਗਿਆ ਹੈ।

ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਉਹ ਇਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਦਾ ਸਮਾਂ ਮੰਗ ਰਹੇ ਹਨ ਪਰ ਉਨ੍ਹਾਂ ਨੂੰ ਸਮਾਂ ਨਹੀਂ ਦਿੱਤਾ ਜਾ ਰਿਹਾ। ਉਹ ਦੋਵੇਂ ਭਰਾ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। ਇਸ ਲਈ ਉਨ੍ਹਾਂ ਦੀ ਜਾਨ-ਮਾਲ ਦੀ ਰਾਖੀ ਕਰਨੀ ਜ਼ਰੂਰੀ ਹੈ।

 

Facebook Comments

Trending